ਭਗਤ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 3 ਫਰਵਰੀ ਨੂੰ

ਐਸ ਏ ਐਸ ਨਗਰ, 2 ਫਰਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਨਗਰ ਕੀਰਤਨ 3 ਫਰਵਰੀ ਨੂੰ ਸਵੇਰੇ 11 ਵਜੇ ਆਰੰਭ ਹੋਵੇਗਾ।

ਇਹ ਨਗਰ ਕੀਰਤਨ ਗੁਰਦੁਆਰਾ ਡੇਰਾ ਸਾਹਿਬ ਜੀ ਤੋਂ ਆਰੰਭ ਹੋ ਕੇ ਪੂਰੇ ਇਲਾਕੇ ਅਤੇ ਗੁ: ਸਿੰਘ ਸ਼ਹੀਦਾਂ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਡੇਰਾ ਸਾਹਿਬ ਵਿੱਚ ਹੀ ਸੰਪੂਰਨ ਹੋਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।