ਫਿਲਮ ਅਦਾਕਾਰਾ ਨੀਰੂ ਬਾਜਵਾ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 2 ਫਰਵਰੀ (ਸ.ਬ.) ਮਸ਼ਹੂਰ ਪੰਜਾਬੀ ਫਿਲਮ ਅਦਾਕਾਰਾ ਨੀਰੂ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਨੀਰੂ ਬਾਜਵਾ ਨੇ ਕਿਹਾ ਕਿ ਸਿਨੇਮਾ ਕਿਸੇ ਵੀ ਮੁੱਦੇ ਨੂੰ ਹੱਲ ਕਰਨ ਲਈ ਇੱਕ ਵਧੀਆ ਮਾਧਿਅਮ ਹੈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਪੰਜਾਬ ਵਿੱਚ ਨਸ਼ਿਆਂ ਅਤੇ ਬੱਚਿਆਂ ਦੇ ਮੁੱਦਿਆਂ ਦੇ ਨਾਲ ਨਾਲ ਪੰਜਾਬ ਦੇ ਹੋਰਨਾਂ ਮਹੱਤਵਪੂਰਨ ਮੁੱਦਿਆਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਚਰਚਾ ਕੀਤੀ ਗਈ। ਜਿਕਰਯੋਗ ਹੈ ਕਿ ਭਲਕੇ ( 3 ਫਰਵਰੀ ਨੂੰ) ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦੀ ਫਿਲਮ ‘ਕਲੀ ਜੋਟਾ’ ਰਿਲੀਜ਼ ਹੋਣ ਜਾ ਰਹੀ ਹੈ।