Connect with us

Mohali

ਪੰਜਾਬ ਸਰਕਾਰ ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਵਚਨਬੱਧ : ਬਰਿੰਦਰ ਗੋਇਲ

Published

on

 

 

ਪੰਜਾਬ ਵਿੱਚ 100 ਹੋਰ ਮਾਈਨਿੰਗ ਸਾਈਟਾਂ ਦੀ ਨਿਲਾਮੀ ਜਲਦ, ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਪੋਟਾਸ਼ ਖਣਨ ਦੀ ਸਮਰੱਥਾ ਬਣੀ

ਐਸ ਏ ਐਸ ਨਗਰ, 27 ਜਨਵਰੀ (ਸ.ਬ.) ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੰਵਿਧਾਨ ਦੀ ਅਸਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਵਚਨਬੱਧ ਹੈ। ਸਥਾਨਕ ਫੇਜ਼ 6 ਵਿੱਚ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੁਹਾਲੀ ਵਿਖੇ ਰਾਸ਼ਟਰੀ ਝੰਡਾ ਫਹਿਰਾਉਣ ਉਪਰੰਤ ਉਹਨਾਂ ਕਿਹਾ ਕਿ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਦੇ ਸੁਪਨਿਆਂ ਨੂੰ ਸੁਸ਼ਾਸਨ ਰਾਹੀਂ ਸਾਕਾਰ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਸਿਆਸੀ ਆਗੂਆਂ ਦੀ ਥਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਰੱਖਣ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਨਾਲ ਨਾਲ ਏਅਰਪੋਰਟ ਦੇ ਬਾਹਰ ਸਰਦਾਰ ਭਗਤ ਦਾ 30 ਫੁੱਟ ਉੱਚਾ ਬੁੱਤ ਵੀ ਸਥਾਪਿਤ ਕੀਤਾ ਹੈ। ਇਸ ਮੌਕੇ ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਵੀ ਆਨੰਦ ਮਾਣਿਆ। ਇਸ ਤੋਂ ਪਹਿਲਾਂ ਉਨ੍ਹਾਂ ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰੀਕ ਨਾਲ 2022 ਬੈਚ ਦੇ ਪਰੇਡ ਕਮਾਂਡਰ ਡੀ ਐਸ ਪੀ ਪ੍ਰੀਤ ਕੰਵਰ ਸਿੰਘ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ।

ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਨੇ 74 ਜਨਤਕ ਥਾਵਾਂ ਦੀ ਨਿਲਾਮੀ ਕਰਕੇ ਪੰਜਾਬ ਖਣਿਜ ਖਣਿਜ ਨੀਤੀ 2023 ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ ਅਤੇ ਹੋਰ ਮਾਲੀਆ ਪ੍ਰਾਪਤ ਕਰਨ ਲਈ ਹੋਰ 100 ਸਾਈਟਾਂ ਦੀ ਜਲਦੀ ਹੀ ਨਿਲਾਮੀ ਰਾਖੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਦੱਖਣੀ ਹਿੱਸਿਆਂ ਵਿੱਚ ਪੋਟਾਸ਼ ਦੇ ਭੰਡਾਰ ਹੋਣ ਦੀ ਸੰਭਾਵਨਾ ਹੈ ਜੋ ਧਰਤੀ ਵਿੱਚੋਂ ਨਿਕਲਣ ਨਾਲ ਸੂਬੇ ਦੇ ਮਾਲੀਏ ਵਿੱਚ ਹੋਰ ਵਾਧਾ ਕਰੇਗਾ।

ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਜਲਦੀ ਹੀ ਸੈਕਟਰ 78 ਦੇ ਬਹੁਮੰਤਵੀ ਸਟੇਡੀਅਮ ਵਿੱਚ 9.19 ਕਰੋੜ ਰੁਪਏ ਦੀ ਲਾਗਤ ਨਾਲ 8 ਲੇਨ 400 ਮੀਟਰ ਸਿੰਥੈਟਿਕ ਟਰੈਕ ਦੀ ਸਥਾਪਨਾ, ਸੀਨੀਅਰ ਬਲਬੀਰ ਸਿੰਘ ਅੰਤਰਰਾਸ਼ਟਰੀ ਹਾਕੀ ਸਟੇਡੀਅਮ, ਸੈਕਟਰ 63 ਵਿਖੇ 3.13 ਰੁਪਏ ਦੀ ਲਾਗਤ ਨਾਲ ਗਲੋਬਲ ਸਟੈਂਡਰਡ ਐਸਟ੍ਰੋਟਰਫ ਦੀ ਰੀਪਲੇਸਮੈਂਟ ਰਾਹੀਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੈਕਟਰ 63 ਅਤੇ 78 ਦੇ ਸਟੇਡੀਅਮਾਂ ਦੇ ਖੇਡ ਇਨਡੋਰ ਹਾਲਜ਼ ਦੀ ਪੀ ਯੂ ਫਲੋਰਿੰਗ ਵਿਛਾਉਣ ਦਾ ਕੰਮ ਵੀ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਖਰੜ ਅਤੇ ਡੇਰਾਬੱਸੀ ਦੀ ਈ ਐਸ ਆਈ ਡਿਸਪੈਂਸਰੀਆਂ ਨੂੰ ਕ੍ਰਮਵਾਰ 30 ਅਤੇ 100 ਬਿਸਤਰਿਆਂ ਵਾਲੇ ਹਸਪਤਾਲਾਂ ਵਿੱਚ ਅੱਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ।

ਮੰਤਰੀ ਵਲੋਂ ਫੌਜ ਦੇ ਸ਼ਹੀਦਾਂ ਦੀਆਂ 5 ਵਿਧਵਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਤੇ ਬੇਮਿਸਾਲ ਸੇਵਾ ਰਿਕਾਰਡ ਰੱਖਣ ਵਾਲੇ ਲਗਭਗ 48 ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਔਰਤਾਂ ਨੂੰ 12 ਸਿਲਾਈ ਮਸ਼ੀਨਾਂ ਵੀ ਦਿੱਤੀਆਂ।

ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਅਤੇ ‘ਆਪ’ ਦੇ ਬੁਲਾਰੇ ਹਰਸੁਖਿੰਦਰ ਸਿੰਘ ਬੱਬੀ ਬਾਦਲ ਸ਼ਾਮਿਲ ਸਨ। ਗਣਤੰਤਰ ਦਿਵਸ ਸਮਾਰੋਹ ਵਿੱਚ ਵਿਸ਼ੇਸ਼ ਡੀ ਜੀ ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੀ ਸ਼ਾਮਲ ਹੋਏ।

ਇਸ ਦੌਰਾਨ ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਸਕੂਲ ਮਟੌਰ ਦੇ ਸਕੂਲੀ ਬੱਚਿਆਂ ਨਾਲ ਨੇਬਰਹੁਡ ਪਾਰਕ ਸੈਕਟਰ 70 ਦੀ ਲਾਈਬਰੇਰੀ ਵਿੱਚ ਗਣਤੰਤਰ ਦਿਵਸ ਮਣਾਇਆ ਗਿਆ। ਇਸ ਮੌਕੇ ਸਕੂਲ ਟੀਚਰ ਸ੍ਰੀਮਤੀ ਰੀਨਾ ਦੇਵੇ ਅਤੇ ਸੋਸਾਇਟੀ ਦੇ ਚੇਅਰਮੈਨ ਸ਼੍ਰੀ ਕੇ ਕੇ ਸੈਨੀ ਵੱਲੋਂ ਤਰੰਗਾ ਝੰਡਾ ਫਹਿਰਾਇਆ ਗਿਆ ਅਤੇ ਸਕੂਲੀ ਬੱਚਿਆਂ ਵੱਲੋਂ ਰਾਸ਼ਟਰੀ ਗਾਨ ਅਤੇ ਸੱਭਿਆਚਾਰਕ ਦੇਸ਼ ਭਗਤੀ ਦੇ ਗੀਤ ਗਾਏ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਸੰਜੀਵ ਰਾਵੜਾ ਵਲੰਟੀਅਰ, ਰਜਿੰਦਰ ਕੁਮਾਰ ਹੇਮਨ, ਅਸ਼ਵਨੀ, ਅਜੀਤ ਮੇਗਾ ਅਤੇ 50 ਲਗਭਗ ਵਿਦਿਆਰਥੀ ਸ਼ਾਮਿਲ ਹੋਏ।

ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਦੇਸ਼-ਪ੍ਰੇਮ ਅਤੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਸ਼ੈਮਰਾਕ ਅਤੇ ਓਕਫੀਲਡ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਅਮਰਜੀਤ ਸਿੰਘ ਬਾਜਵਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਹੈੱਡ ਬੁਆਏ ਹਰਸਿਮਰ ਸਿੰਘ ਅਤੇ ਐਨ ਸੀ ਸੀ ਕੈਡਟਾਂ ਨੇ ਉਨ੍ਹਾਂ ਦਾ ਸਾਥ ਦਿੱਤਾ।

ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਆਡੀਟੋਰੀਅਮ ਵਿਚ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਪ੍ਰਗਰਾਮ ਦੌਰਾਨ ਸਕੂਲ ਦੀ ਹੈੱਡ ਗਰਲ ਅਨਵਿਤਾ ਉਪਾਧਿਆਇ ਨੇ ਵੀ ਸੰਬਧਨ ਕੀਤਾ।

ਬਰੁਕਫੀਲਡ ਇੰਟਰਨੈਸ਼ਨਲ ਸਕੂਲ ਵਿਚ ਗਣਤੰਤਰ ਦਿਵਸ ਮੌਕੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤ ਗਾ ਕੇ ਪਿਆਰ ਅਤੇ ਸ਼ਾਂਤੀ ਦੇ ਸੰਦੇਸ਼ ਦਿਤਾ। ਸਕੂਲ ਦੇ ਡਾਇਰੈਕਟਰ ਮਾਨਵ ਸਿੰਗਲਾ ਨੇ ਗਣਤੰਤਰ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਇਆ।

ਘਨੌਰ, (ਅਭਿਸ਼ੇਕ ਸੂਦ) ਨਗਰ ਪੰਚਾਇਤ ਦਫ਼ਤਰ ਵਿਖੇ ਗਣਤੰਤਰ ਦਿਵਸ ਪੂਰੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਪੰਚਾਇਤ ਦੀ ਪ੍ਰਧਾਨ ਮਨਦੀਪ ਕੌਰ ਹੰਜਰਾ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਪੰਮਾ, ਨਗਰ ਪੰਚਾਇਤ ਦੇ ਮੀਤ ਪ੍ਰਧਾਨ ਰਵੀ ਘਨੌਰ ਤੇ ਕਾਰਜ ਸਾਧਕ ਅਫਸਰ ਚੇਤਨ ਸਰਮਾ ਵਿਸ਼ੇਸ਼ ਤੌਰ ਤੇ ਹਾਜਿਰ ਸਨ।

ਸਮਾਗਮ ਦੌਰਾਨ ਬਲਾਕ ਪ੍ਰਧਾਨ ਨਜ਼ੀਰ ਖਾਨ ਮੱਖਣ, ਗੁਰਵਿੰਦਰ ਸਿੰਘ ਕਾਲਾ, ਸੁਰਿੰਦਰ ਤੁਲੀ, ਸਰਦਾਰੋ, ਚਰਨਜੀਤ ਕੌਰ, ਸ਼ਿੰਦਰ ਕੌਰ, ਪ੍ਰੇਮ ਵੜੈਚ, ਮੁਖਤਿਆਰ ਸਿੰਘ ਗੁਰਾਇਆ, ਬਲਜਿੰਦਰ ਸਿੰਘ, ਰਾਮ ਆਸਰਾ ਵੱਲੋਂ ਰਾਸ਼ਟਰੀ ਗਾਇਨ ਕੀਤਾ ਗਿਆ। ਕਾਰਜ ਸਾਧਕ ਅਫ਼ਸਰ ਚੇਤਨ ਸ਼ਰਮਾ ਵਲੋਂ ਸਮਾਰੋਹ ਨੂੰ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੇ ਮਹੱਤਵ ਅਤੇ ਦੇਸ਼ ਦੇ ਸੰਵਿਧਾਨ ਸਬੰਧੀ ਜਾਣਕਾਰੀ ਦਿੱਤੀ ਗਈ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending