Mohali
ਭਿਖਾਰੀਆਂ ਦੀ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰਨ ਦੀ ਮੰਗ
ਟੈ੍ਰਫਿਕ ਲਾਈਟਾਂ ਤੇ ਭੱਜਦੇ ਛੋਟੇ ਬੱਚੇ ਬਣਦੇ ਹਨ ਹਾਦਸਿਆਂ ਦਾ ਕਾਰਨ
ਐਸ ਏ ਐਸ ਨਗਰ, 28 ਜਨਵਰੀ (ਸ.ਬ.) ਪਿਛਲੇ ਸਮੇਂ ਦੌਰਾਨ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਭਿਖਾਰੀਆਂ ਦੀ ਲਗਾਤਾਰ ਵਧਦੀ ਗਿਣਤੀ ਕਾਰਨ ਲੋਕ ਬੁਰੀ ਤਰ੍ਹਾਂ ਪਰੇਸ਼ਾਨ ਹਨ। ਇਸ ਸੰਬੰਧੀ ਸਮਾਜਸੇਵੀ ਤੇਜਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਦੀਆਂ ਮਾਰਕੀਟਾਂ, ਟ੍ਰੈਫਿਕ ਲਾਈਟਾਂ ਅਤੇ ਹੋਰਨਾਂ ਜਨਤਕ ਥਾਵਾਂ ਤੇ ਮੰਗਤੇ ਲੋਕਾਂ ਨੂੰ ਘੇਰ ਕੇ ਉਹਨਾਂ ਤੋਂ ਭੀਖ ਮੰਗਦੇ ਰਹਿੰਦੇ ਹਨ ਜਿਸ ਕਾਰਨ ਜਿੱਥੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਉੱਥੇ ਇਹਨਾਂ ਮੰਗਤਿਆਂ ਕਾਰਨ ਸ਼ਹਿਰ ਦਾ ਅਕਸ ਵੀ ਖਰਾਬ ਹੋ ਸਕਦਾ ਹੈ।
ਉਹਨਾਂ ਕਿਹਾ ਕਿ ਸ਼ਹਿਰ ਦੀਆਂ ਟ੍ਰੈਫਿਕ ਲਾਈਟਾਂ ਤੇ ਤਾਂ ਹਾਲਾਤ ਹੋਰ ਵੀ ਬਦਤਰ ਹਨ ਜਿੱਥੇ ਪ੍ਰਵਾਸੀ ਔਰਤਾਂ ਆਪਣੇ 4-5 ਸਾਲ ਤਕ ਦੇ ਛੋਟੇ ਬੱਚਿਆਂ ਤੋਂ ਭੀਖ ਮੰਗਵਾਉਂਦੀਆਂ ਹਨ ਅਤੇ ਇਹ ਛੋਟੇ ਬੱਚੇ ਗੱਡੀਆਂ ਦੇ ਵਿੱਚ ਭੱਜਦੇ ਫਿਰਦੇ ਹਨ ਜਿਸ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ। ਉਹਨਾਂ ਕਿਹਾ ਕਿ ਬੀਤੇ ਦਿਨ ਭੀਖ ਮੰਗਣ ਵਾਲਾ ਅਜਿਹਾ ਹੀ ਇੱਕ ਬੱਚਾ ਉਹਨਾਂ ਦੀ ਗੱਡੀ ਵਿੱਚ ਵੱਜਣ ਤੋਂ ਮਸਾਂ ਬਚਿਆ ਅਤੇ ਜਦੋਂ ਉਹਨਾਂ ਨੇ ਗੱਡੀ ਰੋਕ ਕੇ ਉਸਤੋਂ ਭੀਖ ਮੰਗਵਾਉਂਦੀ ਔਰਤ ਨੂੰ ਕਿਹਾ ਕਿ ਜੇਕਰ ਇਸ ਬੱਚੇ ਨਾਲ ਕੋਈ ਹਾਦਸਾ ਹੋ ਗਿਆ ਤਾਂ ਕੌਣ ਜਿਮੇਵਾਰ ਹੈ ਤਾਂ ਉਸਦਾ ਕਹਿਣਾ ਸੀ ਕਿ ਜੇਕਰ ਗੱਡੀ ਵਿੱਚ ਵੱਜੇਗਾ ਤਾਂ ਗੱਡੀ ਵਾਲਾ ਹੀ ਇਲਾਜ ਦੇ ਪੈਸੇ ਦੇਵੇਗਾ।
ਉਹਨਾਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਤੋਂ ਮੰਗ ਕੀਤੀ ਹੈ ਕਿ ਇਹਨਾਂ ਭਿਖਾਰੀਆਂ ਤੇ ਕਾਬੂ ਕੀਤਾ ਜਾਵੇ ਅਤੇ ਇਸ ਸੰਬੰਧੀ ਪੁਲੀਸ ਅਤੇ ਪ੍ਰਸ਼ਾਸ਼ਨ ਵਿੱਚ ਤਾਲਮੇਲ ਕਾਇਮ ਕਰਕੇ ਇਸ ਸਮੱਸਿਆ ਦੇ ਹਲ ਲਈ ਕਾਰਗਰ ਕਦਮ ਚੁੱਕੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਹਾਸਿਲ ਹੋਵੇ।
Mohali
ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ
ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।
ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Mohali
ਏ. ਡੀ. ਸੀ. ਵੱਲੋਂ ਪੋਪਲਸ ਆਈਲੈਟਸ ਅਕੈਡਮੀ ਦਾ ਲਾਇਸੰਸ ਰੱਦ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੋਪਲਸ ਆਈਲੈਟਸ ਅਕੈਡਮੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੋਪਲਸ ਆਈਲੈਟਸ ਅਕੈਡਮੀ ਐਸ. ਸੀ. ਐਫ. ਨੰ: 12, ਤੀਜੀ ਮੰਜਿਲ, ਫੇਜ-5, ਮੁਹਾਲੀ ਦੇ ਮਾਲਕ ਸ੍ਰੀਮਤੀ ਪੋਪਲ ਕੌਰ ਅਰੋੜਾ (ਪ੍ਰੋਪਰਾਈਟਰ) ਵਾਸੀ ਸੰਨੀ ਿ ੲੰਨਕਲੇਵ, ਸੈਕਟਰ 125, ਖਰੜ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸਦੀ ਮਿਆਦ 25-10-2021 ਨੂੰ ਖਤਮ ਹੋ ਚੁੱਕੀ ਹੈ।
ਉਹਨਾਂ ਦੱਸਿਆ ਕਿ ਲਾਇਸੰਸੀ ਵੱਲੋਂ ਨਵੀਨੀਕਰਨ ਅਰਜ਼ੀ ਦੇ ਜੁਆਬ ਵਿੱਚ ਮੰਗੇ ਗਏ (ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ) ਜਵਾਬ/ਸਪਸ਼ਟੀਕਰਨ/ਦਸਤਾਵੇਜ਼ ਪੇਸ਼ ਨਾ ਕਰਨ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 48/ਐਮ.ਸੀ-2 ਮਿਤੀ 26-10-2016 ਨੂੰ ਤੁਰੰਤ ਪ੍ਰਭਾਵ ਤੋਂ ਰੱਦ, ਕੈਂਸਲ ਕਰ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਐਕਟ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ /ਡਾਇਰੈਕਟਰ/ ਪਾਰਟਨਰ/ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਵੀ ਕਰਨਗੇ।
Mohali
ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਸਤਿਕਾਰ ਵਿੱਚ ਸ਼ਰਧਾਂਜਲੀ ਸਮਾਗਮ
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1 ਬੈਰੀਅਰ ਮੁਹਾਲੀ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਮਨੋਹਰ ਕੀਰਤਨ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸz. ਸੁਰਜੀਤ ਸਿੰਘ ਮਠਾੜੂ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਤੇ ਸਾਰੀ ਸਿੱਖ ਕੌਮ ਨੂੰ ਮਾਣ ਹੈ ਜੋ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ ਅਤੇ ਆਪਣੀ ਇਮਾਨਦਾਰੀ ਅਤੇ ਦਿਆਨਤਦਾਰੀ ਵਜੋਂ ਦੁਨੀਆਂ ਵਿੱਚ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਉੱਚ ਕੋਟੀ ਦੇ ਅਰਥ ਸ਼ਾਸਤਰੀ ਅਤੇ ਵਿਦਵਾਨ ਡਾਕਟਰ ਮਨਮੋਹਨ ਸਿੰਘ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਸੋਧੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦਾ ਜੀਵਨ ਸਿੱਖ ਧਰਮ ਦੇ ਸਿਧਾਂਤਾਂ ਉੱਪਰ ਅਧਾਰਿਤ ਸੀ। ਉਹ ਹਮੇਸ਼ਾ ਸਾਦਗੀ ਇਮਾਨਦਾਰੀ ਅਤੇ ਸੇਵਾ ਦੇ ਸਿਧਾਂਤਾਂ ਤੋਂ ਪ੍ਰੇਰਿਤ ਰਹਿੰਦੇ ਸਨ ਗੁਰਦੁਆਰੇ ਜਾਂਦੇ ਸਨ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਦੇ ਸਨ। ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਡਾਕਟਰ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਕਿਰਤ ਕਰੋ ਨਾਮ ਜਪੋ ਵੰਡ ਛਕੋ ਵਿੱਚ ਵਿਸ਼ਵਾਸ ਰੱਖਣ ਵਾਲੇ ਸਿੱਖ ਪ੍ਰਧਾਨ ਮੰਤਰੀ ਸਨ, ਜੋ ਕਿਸੇ ਲੋੜਵੰਦ ਦੀ ਮਦਦ ਕਰਨ ਨੂੰ ਪਰਉਪਕਾਰ ਸਮਝਦੇ ਸਨ। ਸz. ਕਰਮ ਸਿੰਘ ਬੱਬਰਾ (ਸਾਬਕਾ ਪ੍ਰਧਾਨ ਰਾਮਗੜੀਆ ਸਭਾ) ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ ਬਣਾਇਆ ਗਿਆ ਸੂਚਨਾ ਅਧਿਕਾਰ ਐਕਟ ਆਰ ਟੀ ਆਈ ਜੋ ਪੰਚਾਇਤ ਨੂੰ ਲੈ ਕੇ ਸਾਂਸਦ ਤੱਕ ਲਾਗੂ ਹੋਇਆ ਇੱਕ ਮੀਲ ਪੱਥਰ ਮੰਨਿਆ ਜਾਂਦਾ ਹੈ।
ਇਸ ਮੌਕੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਰਘਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ ਚਾਰ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਪਦਮਦੀਪ ਸਿੰਘ, ਫੇਜ਼ 6 ਦੇ ਪ੍ਰਧਾਨ ਜਸਪਾਲ ਸਿੰਘ, ਫੇਜ਼ 1 ਦੇ ਪ੍ਰਧਾਨ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜਿਰ ਸਨ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
National1 month ago
ਸ਼੍ਰੀਨਗਰ ਵਿੱਚ 24 ਸਾਲਾਂ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ