Connect with us

Mohali

ਮਾਨਸੂਨ ਆਉਣ ਤੋਂ ਬਾਅਦ ਸਬਜੀਆਂ ਤੇ ਫਲਾਂ ਦੀਆਂ ਕੀਮਤਾਂ ਵਿੱਚ ਹੋਇਆ ਭਾਰੀ ਵਾਧਾ

Published

on

ਐਸ.ਏ.ਐਸ.ਨਗਰ, 8 ਜੁਲਾਈ (ਸ.ਬ.) ਮਾਹਿਰ ਅਕਸਰ ਦਾਅਵਾ ਕਰਦੇ ਹਨ ਕਿ ਮਾਨਸੂਨ ਹਰ ਦੇਸ਼ ਦੀ ਆਰਥਿਕਤਾ ਨੂੰ ਮਜਬੂਤ ਕਰਨ ਵਿੱਚ ਵੱਡਾ ਰੋਲ ਅਦਾ ਕਰਦੀ ਹੈ ਪਰ ਪੰਜਾਬ ਵਿੱਚ ਮਾਨਸੂਨ ਆਉਣ ਤੋਂ ਬਾਅਦ ਸਬਜੀਆਂ ਅਤੇ ਫਲਾਂ ਦੀਆਂ ਕੀਮਤਾਂ ਤਿੰਨ ਗੁਣਾ ਤੱਕ ਵੱਧ ਗਈਆਂ ਹਨ, ਜਿਸ ਕਾਰਨ ਆਮ ਤੇ ਗਰੀਬ ਲੋਕਾਂ ਲਈ ਦੋ ਵਕਤ ਦੀ ਸਬਜੀ ਰੋਟੀ ਦਾ ਜੁਗਾੜ ਕਰਨਾ ਮੁਸ਼ਕਿਲ ਹੋ ਗਿਆ ਹੈ।

ਪੰਜਾਬ ਵਿੱਚ ਜਦੋਂ ਤੋਂ ਮਾਨਸੂਨ ਆਉਣ ਤੋਂ ਬਾਅਦ ਬਰਸਾਤਾਂ ਪੈਣੀਆਂ ਸ਼ੁਰੂ ਹੋਈਆਂ ਹਨ ਤਾਂ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਸਬਜੀਆਂ ਅਤੇ ਫਲਾਂ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਹੋ ਗਿਆ ਹੈ ਅਤੇ ਵਪਾਰੀ ਅਤੇ ਸਬਜੀਆਂ ਤੇ ਫਲ ਵੇਚਣ ਵਾਲੇ ਭਾਂਵੇਂ ਕਾਫੀ ਕਮਾਈ ਕਰ ਰਹੇ ਹਨ। ਇਸ ਸਮੇਂ ਕੱਦੂ ਤੇ ਲੌਕੀ 80 ਤੋਂ 100 ਰੁਪਏ ਪ੍ਰਤੀ ਕਿਲੋ, ਟਮਾਟਰ 80 ਰੁਪਏ, ਸ਼ਿਮਲਾ ਮਿਰਚ 120 ਰੁਪਏ, ਮਟਰ 240 ਰੁਪਏ, ਮਸ਼ਰੂਮ ਦਾ ਪੈਕੇਟ 50 ਰੁਪਏ, ਧਨੀਆ 400 ਰੁਪਏ ਪ੍ਰਤੀ ਕਿਲੋ, ਗੋਭੀ 80 ਰੁਪਏ ਪ੍ਰਤੀ ਕਿਲੋ ਮਿਲ ਰਹੀ ਹੈ ਅਤੇ ਵਪਾਰੀ ਅਤੇ ਸਬਜੀਆਂ ਤੇ ਫਲ ਵੇਚਣ ਵਾਲੇ ਕਾਫੀ ਕਮਾਈ ਕਰ ਰਹੇ ਹਨ।

ਇਸੇ ਤਰ੍ਹਾਂ ਪਿਆਜ਼ 50 ਰੁਪਏ ਪ੍ਰਤੀ ਕਿਲੋ ਤੇ ਆਲੂ 30 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ, ਜਦੋਂ ਕਿ ਪਿਆਜ਼ 50 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਇਸੇ ਤਰ੍ਹਾਂ ਫਲਾਂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਇਸ ਸਮੇਂ ਪਪੀਤਾ 80 ਰੁਪਏ ਕਿਲੋ, ਖਰਬੂਜ਼ਾ 50 ਰੁਪਏ ਕਿਲੋ ਵਿਕ ਰਿਹਾ ਹੈ, ਜਦੋਂ ਕਿ ਸੇਬ 200 ਰੁਪਏ, ਕਸ਼ਮੀਰੀ ਸੇਬ 300 ਰੁਪਏ ਵਿਕ ਰਿਹਾ ਹੈ। ਇਸੇ ਤਰ੍ਹਾਂ ਅੰਬ, ਆਲੂਬੁਖਾਰਾ, ਆੜੂ ਦੀਆਂ ਕੀਮਤਾਂ ਵਿੱਚ ਵੀ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਫਲ ਤੇ ਸਬਜੀਆਂ ਆਮ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ।

ਇਸ ਸਬੰਧੀ ਜਦੋਂ ਵੱਖ ਵੱਖ ਸਬਜੀ ਵਿਕੇਰਤਾਵਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਬਰਸਾਤ ਕਾਰਨ ਸਬਜੀਆਂ ਅਤੇ ਫਲਾਂ ਦੀ ਸਪਲਾਈ ਘੱਟ ਹੋ ਗਈ ਹੈ ਅਤੇ ਮੰਗ ਵੱਧ ਗਈ ਹੈ, ਜਿਸ ਕਾਰਨ ਕੀਮਤਾਂ ਵੱਧ ਗਈਆਂ ਹਨ। ਇਸ ਤੋਂ ਇਲਾਵਾ ਬਰਸਾਤਾਂ ਕਾਰਨ ਸਬਜੀਆਂ ਦੀ ਫਸਲ ਵੀ ਖਰਾਬ ਹੋ ਗਈ ਹੈ, ਇਸ ਦਾ ਅਸਰ ਵੀ ਕੀਮਤਾਂ ਤੇ ਪਿਆ ਹੈ।

ਹਾਲਾਤ ਇਹ ਹਨ ਕਿ ਵੱਡੀ ਗਿਣਤੀ ਲੋਕ ਜਦੋਂ ਬਾਜ਼ਾਰ ਵਿੱਚ ਦੁਕਾਨਾਂ ਤੇ ਸਬਜੀ ਤੇ ਫਲ ਖਰੀਦਣ ਜਾਂਦੇ ਹਨ ਤਾਂ ਇਹਨਾਂ ਕੀਮਤਾਂ ਸੁਣ ਕੇ ਉਹਨਾਂ ਨੂੰ ਇੱਕ ਝਟਕਾ ਜਿਹਾ ਲੱਗਦਾ ਹੈ। ਕੁਝ ਮਾਹਿਰ ਕਹਿੰਦੇ ਹਨ ਕਿ ਸਬਜੀਆਂ ਤੇ ਫਲਾਂ ਦੀਆਂ ਥੋਕ ਤੇ ਪ੍ਰਚੂਨ ਕੀਮਤਾਂ ਵਿੱਚ ਕਾਫੀ ਅੰਤਰ ਹੈ ਅਤੇ ਵਪਾਰੀ ਤੇ ਦੁਕਾਨਦਾਰ ਵਧੇਰੇ ਮੁਨਾਫਾ ਕਮਾਉਣ ਲਈ ਵੀ ਕੀਮਤਾਂ ਵਧਾ ਦਿੰਦੇ ਹਨ।

ਸ਼ਹਿਰਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਬਜੀਆਂ ਅਤੇ ਫਲਾਂ ਦੀਆਂ ਕੀਮਤਾਂ ਨਿਰਧਾਰਿਤ ਕੀਤੀਆਂ ਜਾਣ ਅਤੇ ਸ਼ਹਿਰ ਵਾਸੀਆਂ ਨੂੰ ਸਸਤੇ ਭਾਅ ਸਬਜੀ ਅਤੇ ਫਲ ਮੁਹਈਆ ਕਰਵਾਏ ਜਾਣ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending