Connect with us

Mohali

ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਲੋਕਾਂ ਦਾ ਫੈਸਲਾ ਦੱਸੇਗਾ ਜਲੰਧਰ ਪੱਛਮੀ ਹਲਕੇ ਦਾ ਨਤੀਜਾ ਐਨ ਆਰ ਆਈ ਪੰਜਾਬੀ ਵੀ ਲੈ ਰਹੇ ਹਨ ਇਸ ਚੋਣ ਵਿੱਚ ਦਿਲਚਸਪੀ

Published

on

 

ਐਸ.ਏ.ਐਸ.ਨਗਰ, 8 ਜੁਲਾਈ (ਸ.ਬ.) ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਉਣ ਵਾਲੀ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਇਸ ਚੋਣ ਨੂੰ ਜਿੱਤਣ ਲਈ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਪੱਬਾਂ ਭਾਰ ਹੈ, ਉਥੇ ਕਾਂਗਰਸ ਅਤੇ ਭਾਜਪਾ ਨੇ ਵੀ ਇੱਥੇ ਆਪਣਾ ਪੂਰਾ ਜੋਰ ਲਗਾ ਦਿੱਤਾ ਹੈ ਅਤੇ ਜਲੰਧਰ ਪੱਛਮੀ ਦੀ ਚੋਣ ਪੰਜਾਬ ਦੀ ਸਿਆਸਤ ਦਾ ਧੁਰਾ ਬਣ ਗਈ ਹੈ ਜਿਸਤੇ ਸਾਰਿਆਂ ਦੀਆਂ ਨਜਰਾ ਟਿਕੀਆਂ ਹੋਈਆਂ ਹਨ।

ਅਸਲ ਵਿੱਚ ਇਹ ਚੋਣ ਨਤੀਜਾ ਪੰਜਾਬ ਦੀ ਆਪ ਸਰਕਾਰ ਦੀ ਹੁਣ ਤੱਕ ਦੀ ਕਾਰਗੁਜਾਰੀ ਸਬੰਧੀ ਲੋਕਾਂ ਦਾ ਫੈਸਲਾ ਹੋਵੇਗਾ ਅਤੇ ਲੋਕਾਂ ਦਾ ਫਤਵਾ ਹੀ ਦੱਸੇਗਾ ਕਿ ਆਪ ਸਰਕਾਰ ਤੋਂ ਉਹ ਕਿੰਨੇ ਕੁ ਸੰਤੁਸ਼ਟ ਹਨ।

ਜਲੰਧਰ ਵਿੱਚ ਪੱਕਾ ਡੇਰਾ ਲਗਾਈ ਬੈਠੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾਅਵਾ ਕਰ ਰਹੇ ਹਨ ਕਿ ਇਹ ਸੀਟ ਆਮ ਆਦਮੀ ਪਾਰਟੀ ਹੀ ਜਿੱਤੇਗੀ, ਦੂਜੇ ਪਾਸੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਜੇਤੂ ਰਹੇ ਹੋਣ ਕਰਕੇ ਕਾਂਗਰਸ ਪਾਰਟੀ ਵੀ ਪੂਰੀ ਤਰ੍ਹਾਂ ਉਤਸ਼ਾਹ ਵਿੱਚ ਹੈ ਅਤੇ ਕਾਂਗਰਸੀ ਆਗੂ ਵੀ ਦਾਅਵਾ ਕਰ ਰਹੇ ਹਨ ਕਿ ਇਹ ਸੀਟ ਕਾਂਗਰਸ ਦੀ ਝੋਲੀ ਪੈ ਸਕਦੀ ਹੈ। ਇਸ ਦੇ ਨਾਲ ਨਾਲ ਕੇਂਦਰ ਸਰਕਾਰ ਦੀ ਅਗਵਾਈ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਵਲੋਂ ਵੀ ਇਹ ਸੀਟ ਜਿੱਤਣ ਲਈ ਪੂਰਾ ਜੋਰ ਲਗਾ ਦਿਤਾ ਗਿਆ ਹੈ। ਭਾਜਪਾ ਦੀ ਟੇਕ ਸ਼ਹਿਰੀ ਵੋਟਾਂ ਤੇ ਹੈ।

ਇਹ ਵੀ ਕਿਹਾ ਜਾ ਸਕਦਾ ਹੈ ਕਿ ਇਸ ਸੀਟ ਨੂੰ ਜਿੱਤਣ ਲਈ ਸਿਆਸੀ ਪਾਰਟੀਆਂ ਵਿੱਚ ਜਿਵੇਂ ਸਰ ਧੜ ਦੀ ਬਾਜੀ ਲੱਗ ਗਈ ਹੈ ਅਤੇ ਸਾਰੀਆਂ ਸਿਆਸੀ ਧਿਰਾਂ ਨੇ ਇਸ ਸੀਟ ਨੂੰ ਵਕਾਰ ਦਾ ਸਵਾਲ ਬਣਾ ਲਿਆ ਹੈ। ਜਲੰਧਰ ਹਲਕੇ ਵਿੱਚ ਦਲਿਤ ਵੋਟਾਂ ਦੀ ਗਿਣਤੀ ਵੀ ਕਾਫੀ ਜਿਆਦਾ ਹੈ ਅਤੇ ਇਸ ਕਾਰਨ ਵੱਖ ਵੱਖ ਸਿਆਸੀ ਆਗੂ ਦਲਿਤ ਧਾਰਮਿਕ ਡੇਰਿਆਂ ਤੇ ਨਤਮਸਤਕ ਹੋ ਕੇ ਮਹਾਨ ਸੰਤਾਂ ਦੇ ਦਰਸ਼ਨ ਕਰਨ ਬਹਾਨੇ ਆਪਣੀਆਂ ਵੋਟਾਂ ਪੱਕੀਆਂ ਕਰਨ ਵਿੱਚ ਜੁਟੇ ਹੋਏ ਹਨ। ਪੰਜਾਬ ਦੀ ਸਿਆਸਤ ਉਪਰ ਕਾਫੀ ਸਮੇਂ ਤੋਂ ਡੇਰਾਵਾਦ ਦਾ ਵੀ ਕਾਫੀ ਪ੍ਰਭਾਵ ਹੈ ਅਤੇ ਜਲੰਧਰ ਹਲਕੇ ਵਿੱਚ ਡੇਰਾ ਬੱਲਾਂ ਦਾ ਕਾਫੀ ਪ੍ਰਭਾਵ ਦੱਸਿਆ ਜਾਂਦਾ ਹੈ ਜਿੱਥੇ ਸਾਰੇ ਹੀ ਸਿਆਸੀ ਆਗੂ ਨਤਮਸਤਕ ਹੋ ਰਹੇ ਹਨ।

ਜਲੰਧਰ ਵਿੱਚ ਚੋਣ ਪ੍ਰਚਾਰ ਅੱਜ ਸਮਾਪਤ ਹੋ ਗਿਆ ਹੈ ਅਤੇ ਹੁਣ ਤਕ ਚਲ ਰਹੀਆਂ ਚੋਣ ਸਰਗਰਮੀਆਂ ਵੇਖ ਕੇ ਅਜਿਹਾ ਲੱਗਦਾ ਹੈ ਕਿ ਜਿਵੇਂ ਪੰਜਾਬ ਦੀ ਸਿਆਸਤ ਜਲੰਧਰ ਚੋਣ ਤੱਕ ਸੀਮਿਤ ਹੋ ਗਈ ਹੋਵੇ ਅਤੇ ਜਲੰਧਰ ਹਲਕਾ ਪੱਛਮੀ ਹਲਕਾ ਹਾਟ ਸੀਟ ਬਣ ਗਿਆ ਹੈ। ਜਲੰਧਰ ਹਲਕੇ ਦੇ ਵੱਡੀ ਗਿਣਤੀ ਵਸਨੀਕ ਵਿਦੇਸ਼ਾਂ ਵਿੱਚ ਵਸੇ ਹੋਏ ਹਨ ਅਤੇ ਇਸ ਚੋਣ ਵਿੱਚ ਐਨ. ਆਰ. ਆਰੀ. ਪੰਜਾਬੀ ਵੀ ਕਾਫੀ ਦਿਲਚਸਪੀ ਲੈ ਰਹੇ ਹਨ ਅਤੇ ਜਲੰਧਰ ਇਸ ਸਮੇਂ ਪੰਜਾਬ ਦੀ ਸਿਆਸਤ ਦਾ ਕੇਂਦਰੀ ਧੁਰਾ ਬਣ ਗਿਆ ਹੈ ਜਿਸਦੇ ਆਲੇ ਦੁਆਲੇ ਪੰਜਾਬ ਦੀ ਪੂਰੀ ਸਿਆਸਤ ਘੁੰਮ ਰਹੀ ਹੈ।

ਸਿਆਸੀ ਮਾਹਿਰ ਕਹਿ ਰਹੇ ਹਨ ਕਿ ਜਲੰਧਰ ਚੋਣ ਦਾ ਨਤੀਜਾ ਜੋ ਵੀ ਹੋਵੇਗਾ, ਉਸ ਤੋਂ ਪੰਜਾਬ ਦੀ ਪੂਰੀ ਸਿਆਸਤ ਵੱਡੇ ਪੱਧਰ ਤੇ ਪ੍ਰਭਾਵਿਤ ਹੋਵੇਗੀ ਅਤੇ ਲੋਕਾਂ ਦਾ ਫਤਵਾ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀ ਹੁਣ ਤੱਕ ਦੀ ਕਾਰਗੁਜਾਰੀ ਬਾਰੇ ਵੀ ਲੋਕਾਂ ਦਾ ਫੈਸਲਾ ਸੁਣਾ ਦੇਵੇਗਾ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending