Connect with us

National

ਸਾਊਦੀ ਅਰਬ ਵਿੱਚ ਵਾਪਰੇ ਸੜਕ ਹਾਦਸੇ ਵਿੱਚ 9 ਭਾਰਤੀਆਂ ਦੀ ਮੌਤ

Published

on

 

ਨਵੀਂ ਦਿੱਲੀ, 29 ਜਨਵਰੀ (ਸ.ਬ.) ਪੱਛਮੀ ਸਾਊਦੀ ਅਰਬ ਵਿੱਚ ਜੀਜ਼ਾਨ ਨੇੜੇ ਇੱਕ ਸੜਕ ਹਾਦਸੇ ਵਿੱਚ 9 ਭਾਰਤੀ ਨਾਗਰਿਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜੇਦਾਹ ਵਿੱਚ ਭਾਰਤੀ ਮਿਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਮਿਸ਼ਨ ਨੇ ਕਿਹਾ ਕਿ ਉਹ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ ਅਤੇ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ।

ਭਾਰਤੀ ਕੌਂਸਲੇਟ ਨੇ ਐਕਸ ਤੇ ਪਾਈ ਪੋਸਟ ਵਿੱਚ ਕਿਹਾ ਹੈ ਕਿ ਉਹ ਸਾਊਦੀ ਅਰਬ ਦੇ ਪੱਛਮੀ ਖੇਤਰ ਵਿੱਚ ਜੀਜ਼ਾਨ ਨੇੜੇ ਇੱਕ ਸੜਕ ਹਾਦਸੇ ਵਿੱਚ 9 ਭਾਰਤੀ ਨਾਗਰਿਕਾਂ ਦੀ ਦੁਖਦਾਈ ਮੌਤ ਤੇ ਡੂੰਘਾ ਸੋਗ ਪ੍ਰਗਟ ਕਰਦੇ ਹਨ। ਜੇਦਾਹ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ। ਅਸੀਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕਰਦੇ ਹਾਂ। ਹੋਰ ਪੁੱਛਗਿੱਛ ਲਈ ਇੱਕ ਸਮਰਪਿਤ ਹੈਲਪਲਾਈਨ ਸਥਾਪਤ ਕੀਤੀ ਗਈ ਹੈ।

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਇਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

 

Continue Reading

National

ਮਹਾਕੁੰਭ ਤੋਂ ਵਾਪਸ ਆ ਰਹੇ 3 ਸ਼ਰਧਾਲੂਆਂ ਦੀ ਸੜਕ ਹਾਦਸੇ ਦੌਰਾਨ ਮੌਤ

Published

on

By

 

 

ਜੌਨਪੁਰ, 30 ਜਨਵਰੀ (ਸ.ਬ.) ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜੌਨਪੁਰ-ਰਾਏਬਰੇਲੀ ਹਾਈਵੇਅ ਤੇ ਇਕ ਕਾਰ ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਅੱਜ ਤੜਕੇ 4.30 ਵਜੇ ਮੁੰਗਰਾਬਾਦਸ਼ਾਹਪੁਰ ਥਾਣਾ ਖੇਤਰ ਦੀ ਸਥਾਰੀਆ ਪੁਲੀਸ ਚੌਕੀ ਨੇੜੇ ਵਾਪਰਿਆ। ਜ਼ਿਕਰਯੋਗ ਹੈ ਕਿ ਕਾਰ ਵਿੱਚ ਸਵਾਰ ਲੋਕ ਮਹਾਕੁੰਭ ਤੋਂ ਗੰਗਾ ਇਸ਼ਨਾਨ ਕਰਕੇ ਵਾਪਸ ਪਰਤ ਰਹੇ ਸਨ ਕਿ ਸਿਕੰਦਰਾਬਾਦ ਡਿਪੂ ਦੀ ਰੋਡਵੇਜ਼ ਬੱਸ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਣ ਤੇ ਚੌਕੀ ਇੰਚਾਰਜ ਗੰਗਾ ਸਾਗਰ ਮਿਸ਼ਰਾ ਦੀ ਅਗਵਾਈ ਵਿੱਚ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਕੀਤੇ। ਇਸ ਹਾਦਸੇ ਵਿਚ ਕਾਰ ਚਾਲਕ ਸੰਜੇ ਸਿੰਘ, ਬਿੰਦੂ ਸਿੰਘ ਅਤੇ ਵਿਮਲਾ ਦੇਵੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮਹੇਸ਼ ਤਿਵਾੜੀ, ਵਿਦਿਆਵਤੀ ਸਿੰਘ ਅਤੇ ਕਿਰਨ ਦੇਵੀ ਤਿਵਾੜੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਸਥਰੀਆ ਵਿਖੇ ਦਾਖ਼ਲ ਕਰਵਾਇਆ ਗਿਆ। ਹਾਲਾਂਕਿ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਤਿੰਨਾਂ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ।

Continue Reading

National

ਵੱਖ-ਵੱਖ ਆਗੂਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀਆਂ ਭੇਂਟ

Published

on

By

 

ਅਹਿਮਦਾਬਾਦ, 30 ਜਨਵਰੀ (ਸ.ਬ.) ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 77ਵੀਂ ਬਰਸੀ ਹੈ। ਇਸ ਮੌਕੇ ਤੇ ਦੇਸ਼ ਦੇ ਵੱਡੇ-ਵੱਡੇ ਰਾਜਨੇਤਾ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਰਾਹੁਲ ਗਾਂਧੀ ਸਮੇਤ ਹੋਰ ਨੇਤਾ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐਕਸ ਤੇ ਲਿਖਿਆ ਸਤਿਕਾਰਯੋਗ ਬਾਪੂ ਨੂੰ ਉਨ੍ਹਾਂ ਦੀ ਬਰਸੀ ਤੇ ਸ਼ਰਧਾਂਜਲੀ। ਉਨ੍ਹਾਂ ਦੇ ਆਦਰਸ਼ ਸਾਨੂੰ ਇਕ ਵਿਕਸਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਮੈਂ ਉਨ੍ਹਾਂ ਸਾਰਿਆਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਉਨ੍ਹਾਂ ਦੀ ਸੇਵਾ ਅਤੇ ਕੁਰਬਾਨੀ ਨੂੰ ਯਾਦ ਕਰਦਾ ਹਾਂ।

ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੰਦਿਆਂ ਲਿਖਿਆ ਕਿ ਗਾਂਧੀ ਜੀ ਸਿਰਫ਼ ਇਕ ਵਿਅਕਤੀ ਨਹੀਂ ਹਨ, ਉਹ ਭਾਰਤ ਦੀ ਆਤਮਾ ਹਨ, ਅਤੇ ਅੱਜ ਵੀ ਹਰ ਇਕ ਭਾਰਤੀ ਵਿਚ ਜ਼ਿੰਦਾ ਹਨ। ਉਨ੍ਹਾਂ ਅੱਗੇ ਲਿਖਿਆ ਕਿ ਸੱਚ, ਅਹਿੰਸਾ ਅਤੇ ਨਿਡਰਤਾ ਦੀ ਸ਼ਕਤੀ ਸੱਭ ਤੋਂ ਵੱਡੇ ਸਾਮਰਾਜ ਦੀਆਂ ਜੜ੍ਹਾਂ ਹਿਲਾ ਸਕਦੀ ਹੈ। ਸਾਰਾ ਸੰਸਾਰ ਉਨ੍ਹਾਂ ਦੇ ਇਨ੍ਹਾਂ ਆਦਰਸ਼ਾਂ ਤੋਂ ਪ੍ਰੇਰਨਾ ਲੈਂਦਾ ਹੈ। ਰਾਸ਼ਟਰ ਪਿਤਾ, ਮਹਾਤਮਾ, ਸਾਡੇ ਬਾਪੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਤੇ ਕੋਟਿ-ਕੋਟਿ ਪ੍ਰਣਾਮ।

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਐਕਸ ਤੇ ਲਿਖਿਆ ਕਿ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ, ਉਹ ਸਾਡੇ ਦੇਸ਼ ਦੇ ਮਾਰਗਦਰਸ਼ਕ ਹਨ। ਅਸੀਂ ਸ਼ਹੀਦੀ ਦਿਵਸ ਤੇ ਬਾਪੂ ਨੂੰ ਸ਼ਰਧਾਂਜਲੀ ਦਿੰਦੇ ਹਾਂ। ਉਹ ਸਾਡੀ ਕੌਮ ਦਾ ਮਾਰਗਦਰਸ਼ਕ ਸੀ। ਸਾਰੇ ਧਰਮਾਂ ਵਿਚ ਸੱਚਾਈ, ਅਹਿੰਸਾ ਅਤੇ ਸਮਾਨਤਾ ਬਾਰੇ ਉਨ੍ਹਾਂ ਦੇ ਵਿਚਾਰ ਸਾਡੇ ਮਾਰਗ ਨੂੰ ਰੌਸ਼ਨ ਕਰਦੇ ਰਹਿੰਦੇ ਹਨ।

ਸਾਨੂੰ ਉਨ੍ਹਾਂ ਲੋਕਾਂ ਵਿਰੁਧ ਲੜਨ ਲਈ ਵਚਨਬੱਧ ਹੋਣਾ ਚਾਹੀਦਾ ਹੈ ਜੋ ਸਾਰਿਆਂ ਲਈ ਸਮਾਨਤਾ ਅਤੇ ਉੱਨਤੀ ਦੇ ਆਪਣੇ ਆਦਰਸ਼ਾਂ ਨੂੰ ਤਬਾਹ ਕਰਨਾ ਚਾਹੁੰਦੇ ਹਨ। ਆਉ ਆਪਾਂ ਭਾਰਤ ਦੀ ਵਿਭਿੰਨਤਾ ਵਿਚ ਏਕਤਾ ਦੀ ਰਖਿਆ ਕਰੀਏ ਅਤੇ ਸਾਰਿਆਂ ਲਈ ਨਿਆਂ ਅਤੇ ਸਮਾਨਤਾ ਨੂੰ ਯਕੀਨੀ ਬਣਾਈਏ।

ਇਸ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਵਸ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Continue Reading

National

ਰਾਸ਼ਟਰਪਿਤਾ ਦੇ ਚਸ਼ਮੇ ਦੀ ਵਰਤੋ ਕਰਨ ਵਾਲੇ ਗਾਂਧੀਵਾਦੀ ਸੰਸਥਾਵਾਂ ਨੂੰ ਨਸ਼ਟ ਕਰ ਰਹੇ ਹਨ : ਕਾਂਗਰਸ

Published

on

By

 

ਨਵੀਂ ਦਿੱਲੀ, 30 ਜਨਵਰੀ (ਸ.ਬ.) ਕਾਂਗਰਸ ਨੇ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਅੱਜ ਅਜਿਹੇ ਲੋਕ ਹਨ ਜੋ ਖੁਦ ਦੀ ਬ੍ਰੈਂਡਿੰਗ ਲਈ ਰਾਸ਼ਟਰਪਿਤਾ ਦੇ ਚਸ਼ਮੇ ਅਤੇ ਲਾਠੀ ਦੀ ਵਰਤੋਂ ਕਰ ਰਹੇ ਹਨ, ਪਰ ਦੇਸ਼ ਭਰ ਵਿੱਚ ਗਾਂਧੀਵਾਦੀ ਸੰਸਥਾਵਾਂ ਨੂੰ ਨਸ਼ਟ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਨੱਥੂਰਾਮ ਗੋਡਸੇ ਨੇ 1948 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਜੈਰਾਮ ਰਮੇਸ਼ ਨੇ ਦੋਸ਼ ਲਾਉਂਦਿਆਂ ਕਿਹਾ ਕਿ ਅੱਜ ਸਰਕਾਰ ਦੇ ਉੱਚ ਅਹੁਦਿਆਂ ਤੇ ਬੈਠੇ ਲੋਕ ਗਾਂਧੀ ਜੀ ਦੇ ਬਲੀਦਾਨ ਨੂੰ ਨਹੀਂ ਮੰਨਦੇ ਅਤੇ ਕਹਿੰਦੇ ਹਨ ਕਿ ਭਾਰਤ ਨੂੰ ਆਜ਼ਾਦੀ 22 ਜਨਵਰੀ 2024 ਨੂੰ ਮਿਲੀ। ਅੱਜ ਸਰਕਾਰ ਵਿੱਚ ਪ੍ਰਭਾਵਸ਼ਾਲੀ ਅਹੁਦਿਆਂ ਤੇ ਬੈਠੇ ਅਜਿਹੇ ਲੋਕ ਵੀ ਹਨ ਜਿਨ੍ਹਾਂ ਨੇ ਗਾਂਧੀ ਜੀ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਅਜਿਹੇ ਲੋਕ ਹਨ ਜੋ ਖੁਦ ਦੀ ਬ੍ਰੈਂਡਿੰਗ ਲਈ ਗਾਂਧੀ ਜੀ ਦੇ ਚਸ਼ਮੇ ਅਤੇ ਲਾਠੀ ਦਾ ਉਪਯੋਗ ਕਰ ਰਹੇ ਹਨ, ਪਰ ਦੇਸ਼ ਭਰ ਵਿੱਚ ਗਾਂਧੀਵਾਦੀ ਸੰਸਥਾਵਾਂ ਨੂੰ ਨਸ਼ਟ ਕਰ ਰਹੇ ਹਨ।

Continue Reading

Latest News

Trending