Connect with us

National

ਅਸਾਮ ਵਿੱਚ ਹੜ੍ਹ ਅਤੇ ਮਨੀਪੁਰ ਵਿੱਚ ਹਿੰਸਾ ਪੀੜਤਾਂ ਨੂੰ ਮਿਲੇ ਰਾਹੁਲ ਗਾਂਧੀ

Published

on

 

ਸਿਲਚਰ, 8 ਜੁਲਾਈ (ਸ.ਬ.) ਆਸਾਮ ਵਿੱਚ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਵਿਵਾਦਗ੍ਰਸਤ ਮਨੀਪੁਰ ਦਾ ਦੌਰਾ ਕੀਤਾ। ਕੁੰਭੀਰਗ੍ਰਾਮ ਹਵਾਈ ਅੱਡੇ ਤੇ ਪੁੱਜੇ ਰਾਹੁਲ ਦਾ ਅਸਾਮ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਭੂਪੇਨ ਬੋਰਾ ਅਤੇ ਸੂਬਾਈ ਅਤੇ ਜ਼ਿਲ੍ਹਾ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ ਕੀਤਾ।

ਬੋਰਾ ਨੇ ਅਸਾਮ ਪਹੁੰਚੇ ਰਾਹੁਲ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਉਨ੍ਹਾਂ ਨੂੰ ਹੜ੍ਹਾਂ ਦੇ ਵਿਨਾਸ਼ਕਾਰੀ ਮੁੱਦੇ ਨੂੰ ਵਿਸ਼ੇਸ਼ ਮਾਮਲੇ ਵਜੋਂ ਕੇਂਦਰ ਕੋਲ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਲਈ ਲੋੜੀਂਦੀ ਰਾਹਤ ਅਤੇ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇ।

ਅਸਾਮ ਦੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਾਡੇ ਦਰਦ ਦੀ ਆਵਾਜ਼ ਨੂੰ ਕੇਂਦਰ ਤੱਕ ਪਹੁੰਚਾਉਣ ਲਈ ਅਸੀਂ ਤੁਹਾਡੇ ਧੰਨਵਾਦੀ ਹੋਵਾਂਗੇ। ਅਸਾਮ ਨੂੰ ਇਸ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਇੱਕ ਪੈਕੇਜ ਮਿਲਣਾ ਚਾਹੀਦਾ ਹੈ, ਕਿਉਂਕਿ ਰਾਜ ਸਰਕਾਰ ਕੇਂਦਰ ਤੋਂ ਲੋੜੀਂਦੇ ਫੰਡ ਪ੍ਰਾਪਤ ਕਰਨ ਵਿੱਚ ਅਸਫਲ ਰਹੀ ਹੈ, ਜੋ ਕਿ ਡਬਲ ਇੰਜਣ ਵਾਲੀ ਸਰਕਾਰ ਦੀ ਦੋਹਰੀ ਅਸਫਲਤਾ ਹੈ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬਾਅਦ ਵਿੱਚ ਕਛਰ ਜ਼ਿਲ੍ਹੇ ਦੇ ਫੁਰੇਥਲ ਵਿੱਚ ਇੱਕ ਰਾਹਤ ਕੈਂਪ ਵਿੱਚ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਉਹ ਮਨੀਪੁਰ ਲਈ ਰਵਾਨਾ ਹੋ ਗਏ। ਮਨੀਪੁਰ ਪਹੁੰਚ ਕੇ ਉਨ੍ਹਾਂ ਨੇ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ।

Continue Reading

National

ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ

Published

on

By

 

 

 

ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।

ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।

Continue Reading

National

ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼

Published

on

By

 

 

 

ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Continue Reading

National

ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ

Published

on

By

 

ਨਵੀਂ ਦਿੱਲੀ, 25 ਦਸੰਬਰ (ਸ.ਬ.) ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।

ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਥੇ (ਬੰਗਲਾਦੇਸ਼) ਹਿੰਦੂਆਂ ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।

Continue Reading

Latest News

Trending