Chandigarh
ਪੰਜਾਬ ਨੂੰ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 31 ਜਨਵਰੀ (ਸ.ਬ.) ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਵੱਕਾਰੀ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰ ਹਾਸਲ ਕੀਤਾ ਹੈ। 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ. ਐਸ. ਈ.) ਵੱਲੋਂ ਕਰਵਾਏ ਜਾਣ ਵਾਲੇ ਗਰੀਨ ਸਕੂਲ ਅਵਾਰਡ ਸਮਾਰੋਹ ਦੌਰਾਨ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇਹ ਪੁਰਕਾਰ ਮਿਲਣ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐਸ. ਸੀ. ਐਸ. ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਣਾ ਹੈ। ਬੁਲਾਰੇ ਨੇ ਕਿਹਾ ਕਿ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ।
ਇਸ ਵਿੱਚ ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ।
Chandigarh
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 1 ਮਾਰਚ (ਸ.ਬ.) ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਪਾਰਟੀ ਦੀ ਮਜ਼ਬੂਤੀ ਲਈ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਸੂਬੇ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।
ਇਸ ਮੌਕੇ ਬਘੇਲ ਨੇ ਸੂਬੇ ਵਿਚ ਜਾਰੀ ਸਿਆਸੀ ਹਾਲਾਤ ਦਾ ਜਾਇਜ਼ਾ ਲਿਆ ਅਤੇ ਸੂਬਾਈ ਲੀਡਰਸ਼ਿਪ ਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੂਬੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ।
Chandigarh
ਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ

25 ਮਾਰਚ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜ਼ੀਆਂ
ਚੰਡੀਗੜ੍ਹ, 1 ਮਾਰਚ (ਸ.ਬ.) ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ 22ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 3 ਅਪ੍ਰੈਲ ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ ਨੇ ਦੱਸਿਆ ਕਿ ਇਹ ਸਨਮਾਨ ਪ੍ਰਿੰਟ, ਇਲੈਕਟਰਾਨਿਕ, ਵੈਬ ਮੀਡੀਆ, ਫੋਟੋਗ੍ਰਾਫੀ ਖੇਤਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾੱਸ ਕਾਮ ਕੋਰਸਪੌਨਡਸ ਟਾਪਰ ਨੂੰ ਸ਼ੁੱਧ ਚਾਂਦੀ ਦੇ ਸਨਮਾਨ ਚਿੰਨ ਦੇ ਕੇ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਲਈ ਟਰੱਸਟ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ 25 ਮਾਰਚ 2025 ਤੱਕ ਟ੍ਰਸਟ ਦੇ ਈ ਮੇਲ ਆਈ ਡੀ ਤੇ ਭੇਜੀਆਂ ਜਾ ਸਕਦੀਆਂ ਹਨ। ਉਹ ਪੱਤਰਕਾਰ ਜਿਹਨਾਂ ਵੱਲੋਂ ਸਾਲ 2024 ਵਿੱਚ ਅਜਿਹਾ ਵਿਲੱਖਣ ਕੰਮ ਆਪਣੀ ਕਲਮ ਰਾਹੀਂ ਕੀਤਾ ਗਿਆ ਹੋਵੇ, ਜਿਸ ਦਾ ਸਮਾਜ, ਪ੍ਰਸ਼ਾਸ਼ਨ ਤੇ ਸਰਕਾਰ ਤੇ ਅਸਰ ਹੋਇਆ ਹੋਵੇ, ਇਸ ਸਨਮਾਨ ਲਈ ਅਰਜ਼ੀ ਭੇਜ ਸਕਦੇ ਹਨ।
ਜਿਕਰਯੋਗ ਹੈ ਕਿ ਪੱਤਰਕਾਰ ਸਿੰਮੀ ਮਰਵਾਹਾ ਦਾ 22 ਮਾਰਚ 2003 ਨੂੰ 24 ਸਾਲ ਦੀ ਉਮਰ ਵਿੱਚ ਚੰਡੀਗੜ੍ਹ ਵਿਖੇ ਸੜਕ ਦੁਰਘਟਨਾ ਦੌਰਾਨ ਸਵਰਗਵਾਸ ਹੋ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਦੇ ਚਾਹੁਣ ਵਾਲਿਆਂ ਵੱਲੋਂ ਉਹਨਾਂ ਦੀ ਯਾਦ ਵਿੱਚ ਇਸ ਟਰੱਸਟ ਦੀ ਸਥਾਪਨਾ ਕਰਕੇ ਇਹ ਸਿਲਸਿਲਾ ਸ਼ੁਰੂ ਕੀਤਾ ਗਿਆ। 3 ਅਪਰੈਲ ਨੂੰ ਸਿੰਮੀ ਮਰਵਾਹਾ ਦੇ ਜਨਮ ਦਿਨ ਤੇ ਹਰ ਸਾਲ ਇਹ ਪ੍ਰੋਗਰਾਮ ਹੁੰਦਾ ਹੈ। ਟਰੱਸਟ ਵਲੋਂ ਪਿਛਲੇ 21 ਸਾਲਾਂ ਵਿੱਚ 64 ਪੱਤਰਕਾਰਾਂ ਦਾ ਸਨਮਾਨ ਕੀਤਾ ਜਾ ਚੁੱਕਿਆ ਹੈ।
Chandigarh
ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਉਚ ਪੱਧਰੀ ਮੀਟਿੰਗ
ਚੰਡੀਗੜ੍ਹ, 28 ਫਰਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਅੱਜ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ. ਐਸ. ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਪ੍ਰਤੀ ਕਿਸੇ ਵੀ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਉਂਦਿਆਂ ਇਸ ਲਾਹਨਤ ਦੇ ਖਿਲਾਫ਼ ਵਿਆਪਕ ਜੰਗ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦਾ ਗਠਨ ਕਰੇਗੀ।
ਉਹਨਾਂ ਕਿਹਾ ਕਿ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨ ਇਸ ਦੀ ਲਪੇਟ ਵਿੱਚ ਨਾ ਆਉਣ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਵੀ ਯਕੀਨੀ ਬਣਾਏਗੀ ਕਿ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਬਿਜਲੀ, ਪਾਣੀ ਤੇ ਹੋਰ ਸਹੂਲਤਾਂ ਵਿੱਚ ਕੋਈ ਸਬਸਿਡੀ ਨਾ ਦਿੱਤੀ ਜਾਵੇ ਤਾਂ ਕਿ ਅਪਰਾਧੀਆਂ ਨਾਲ ਕਰੜੇ ਹੱਥੀਂ ਨਿਪਟਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਨ. ਡੀ. ਪੀ. ਐਸ. ਐਕਟ ਵਿੱਚ ਕੋਈ ਹੋਰ ਸੋਧ ਦੀ ਲੋੜ ਪਵੇਗੀ ਤਾਂ ਉਹ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜਨਤਕ ਅਤੇ ਸਮਾਜਿਕ ਮੁਹਿੰਮ ਵਿੱਚ ਬਦਲਣਾ ਚਾਹੀਦਾ ਹੈ ਜਿਸ ਲਈ ਅਧਿਕਾਰੀਆਂ ਨੂੰ ਵਿਆਪਕ ਕਾਰਵਾਈ ਲਈ ਢੁਕਵੀਂ ਵਿਉਂਤਬੰਦੀ ਕਰਨੀ ਚਾਹੀਦੀ ਹੈ। ਉਹਨਾਂ ਨਾਰੰਗਵਾਲ ਪਿੰਡ ਦੀ ਮਿਸਾਲ ਦਿੱਤੀ ਜਿੱਥੇ ਵੀਰਵਾਰ ਸ਼ਾਮ ਨੂੰ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਜਿਸ ਸ਼ਾਮਲਾਤ ਜ਼ਮੀਨ ਤੇ ਬਣਾਏ ਗਏ ਇਸ ਘਰ ਨੂੰ ਢਾਹਿਆ ਗਿਆ ਹੈ, ਉਸ ਥਾਂ ਉਤੇ ਹੁਣ ਲਾਇਬ੍ਰੇਰੀ ਬਣਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਹੇਠਲੇ ਪੱਧਰ ਤੇ ਠੋਸ ਯੋਜਨਾਬੰਦੀ ਅਤੇ ਅਮਲ ਰਾਹੀਂ ਜਿੱਤਣ ਲਈ ਅਧਿਕਾਰੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਤਿੰਨ ਮਹੀਨਿਆਂ ਦੇ ਅੰਦਰ ਨਸ਼ਿਆਂ ਦੀ ਮੌਜੂਦਗੀ ਬਿਲਕੁਲ ਖਤਮ ਹੋਣੀ ਚਾਹੀਦੀ ਹੈ। ਇਕ ਮਹੀਨੇ ਬਾਅਦ ਹਰੇਕ ਐਸ. ਐਸ. ਪੀ. ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਪ੍ਰੋਗਰਾਮ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਕਾਰਗੁਜ਼ਾਰੀ ਨਾ ਦਿਖਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ ਜਿਸ ਲਈ ਏ. ਐਨ. ਟੀ. ਐਫ. ਵੱਲੋਂ ਪਹਿਲਾਂ ਹੀ ਸੂਚੀ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਡੀ/ਦਰਮਿਆਨੀ ਮਾਤਰਾ ਵਿੱਚ ਨਸ਼ਿਆਂ ਦੀ ਬਰਾਮਦਗੀ ਦੇ ਮਾਮਲਿਆਂ ਵਿੱਚ ਗ੍ਰਿਫਤਾਰ ਦੋਸ਼ੀਆਂ ਦੀਆਂ ਜ਼ਮਾਨਤਾਂ ਰੱਦ ਕਰਨ ਵਿੱਚ ਪੂਰੀ ਵਾਹ ਲਗਾਈ ਜਾਵੇ।
ਮੁੱਖ ਮੰਤਰੀ ਨੇ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਸਮੇਂ ਸਿਰ ਚਲਾਨ ਪੇਸ਼ ਕਰਨ ਅਤੇ ਇਹਨਾਂ ਮਾਮਲਿਆਂ ਵਿੱਚ ਕੈਮੀਕਲ ਰਿਪੋਰਟਾਂ ਵੀ ਸਮੇਂ ਉਤੇ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਨਸ਼ੇ ਦੀ ਓਵਰਡੋਜ਼ ਦੇ ਸਾਰੇ ਮਾਮਲਿਆਂ ਵਿੱਚ ਵਿਆਪਕ ਜਾਂਚ ਅਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸਦੇ ਨਾਲ ਹੀ ਮੁੱਖ ਮੰਤਰੀ ਨੇ ਨਸ਼ਿਆਂ ਦੀ ਖਪਤ ਜਾਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਿੱਚ ਸ਼ਾਮਲ ਪੁਲੀਸ ਮੁਲਾਜ਼ਮਾਂ ਖਿਲਾਫ਼ ਮਿਸਾਲੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਹਨਾਂ ਨਸ਼ਾ ਤਸਕਰੀ ਦੇ ਦੋਸ਼ੀਆਂ ਦੀ ਜਾਇਦਾਦ ਤੁਰੰਤ ਪ੍ਰਭਾਵ ਨਾਲ ਜ਼ਬਤ ਕੀਤੀ ਜਾਣੀ ਚਾਹੀਦੀ ਹੈ ਅਤੇ ਵਪਾਰਕ ਮਾਤਰਾ ਵਾਲੇ ਨਸ਼ਿਆਂ ਦੀ ਬਰਾਮਦਗੀ ਵਾਲੇ ਮਾਮਲਿਆਂ ਵਿੱਚ ਜਾਇਦਾਦ ਨੂੰ 100 ਫੀਸਦੀ ਜ਼ਬਤ ਕਰ ਲੈਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਨਸ਼ਾ ਛੁਡਾਊ ਤੇ ਰੋਕਥਾਮ ਦੀਆਂ ਰਣਨੀਤੀਆਂ ਨੂੰ ਲਾਗੂ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ. ਕੇਂਦਰਾਂ ਦਾ ਸਰਕਾਰੀ ਅਤੇ ਨਿੱਜੀ, ਦੋਵਾਂ ਦਾ ਰੈਗੂਲਰ ਤੌਰ ਉਤੇ ਨਿਰੀਖਣ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਐਸ. ਡੀ. ਐਮ./ਫੀਲਡ ਅਧਿਕਾਰੀ ਨਸ਼ੇ ਦੇ ਆਦੀਆਂ ਖਾਸ ਕਰਕੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਜਾਣ ਦੇ ਮਾਮਲੇ ਵਿੱਚ ਪੀੜਤਾਂ ਦੇ ਘਰ ਜਾਣ ਤਾਂ ਜੋ ਇਸ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali2 months ago
ਦੁਖ ਦਾ ਪ੍ਰਗਟਾਵਾ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ
-
National2 months ago
ਘਰ ਦੇ ਬਾਹਰ ਸੁੱਤੀ ਔਰਤ ਅਤੇ ਉਸਦੀ ਦੋਹਤੀ ਦਾ ਕਤਲ