Punjab
ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ

ਫਾਜ਼ਿਲਕਾ, 1 ਫਰਵਰੀ (ਸ.ਬ.) ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ਤੇ ਫਾਜ਼ਿਲਕਾ ਵਿਖੇ ਇੱਕ ਇਲੈਕਟ੍ਰਾਨਿਕ ਦੀ ਦੁਕਾਨ ਤੇ ਬੀਤੀ ਰਾਤ ਅੱਗ ਲੱਗ ਗਈ। ਇਸ ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਸਵੇਰੇ ਤੜਕੇ 4 ਵਜੇ ਦੇ ਕਰੀਬ ਲੱਗੀ ਹੈ।
ਇਸਦੀ ਸੂਚਨਾ ਫ਼ਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫ਼ਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੁਕਾਨ ਦਾ ਸ਼ਟਰ ਤੋੜ ਅੱਗ ਤੇ ਕਾਬੂ ਪਾਇਆ।
ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨੇ ਦੱਸਿਆ ਕਿ ਉਸ ਨੂੰ ਸਵੇਰੇ 4 ਵਜੇ ਦੇ ਕਰੀਬ ਫੋਨ ਆਇਆ ਸੀ ਕਿ ਉਸਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ ਤੇ ਪੂਰੀ ਤਰ੍ਹਾਂ ਦੇ ਨਾਲ ਸੜ ਚੁੱਕੀ ਹੈ। ਮਾਲਕ ਨੇ ਦੱਸਿਆ ਕਿ ਦੁਕਾਨ ਵਿੱਚ ਪਿਆ ਸਮਾਨ ਢਾਈ ਤਿੰਨ ਲੱਖ ਰੁਪਏ ਦਾ ਉਸਦਾ ਆਰਥਿਕ ਨੁਕਸਾਨ ਹੋਇਆ।
Mohali
ਮੁਹਾਲੀ ਪੁਲੀਸ ਵਲੋਂ ਪੁਲੀਸ ਕਰਮਚਾਰੀ ਸਮੇਤ ਤਿੰਨ ਮੁਲਜਮਾਂ ਕੋਲੋਂ 1 ਕਿਲੋ 800 ਗ੍ਰਾਮ ਚਰਸ ਬਰਾਮਦ

ਖਰੜ ਵਿੱਚ ਪਿਸਟਲ ਵਿਖਾ ਕੇ ਵਸੂਲੀ ਕਰਨ ਵਾਲੇ ਸਿਪਾਹੀ ਸਮੇਤ ਦੋ ਵਿਅਕਤੀਆਂ ਤੇ ਮਾਮਲਾ ਦਰਜ
ਐਸ.ਏ.ਐਸ.ਨਗਰ, 7 ਮਾਰਚ (ਪਰਵਿੰਦਰ ਕੌਰ ਜੱਸੀ) ਮੁਹਾਲੀ ਪੁਲੀਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ 2 ਵੱਖ ਵੱਖ ਮਾਮਲਿਆਂ ਵਿੱਚ 2 ਪੁਲੀਸ ਕਰਮਚਾਰੀਆਂ ਸਮੇਤ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ 4 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ ਇਕ ਪੁਲੀਸ ਕਰਮਚਾਰੀ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਗੁਰਜੀਤ ਸਿੰਘ ਉਰਫ ਮਨੀ ਉਰਫ ਗੰਜੀ ਵਾਸੀ ਮਨੀ ਮਾਜਰਾ ਚੰਡੀਗੜ੍ਹ, ਦਵਿੰਦਰ ਕੁਮਾਰ ਸੀਨੀਅਰ ਸਿਪਾਹੀ 82 ਬਟਾਲੀਅਨ ਚੰਡੀਗੜ੍ਹ, ਅੰਕੁਸ਼ ਪਾਲ ਵਾਸੀ ਪਿੰਡ ਕੋਟਲਾ ਖੁਰਦ ਊਨਾ ਅਤੇ ਉਦੇ ਪ੍ਰਤਾਪ ਸਿੰਘ ਵਾਸੀ ਖਰੜ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮੁਹਾਲੀ ਦੀਪਕ ਪਾਰਿਕ ਨੇ ਦੱਸਿਆ ਕਿ ਪਹਿਲਾ ਮਾਮਲਾ ਥਾਣਾ ਢਕੋਲੀ ਅਧੀਨ ਪੈਂਦੇ ਇਲਾਕੇ ਦਾ ਹੈ, ਜਿਥੇ ਪੁਲੀਸ ਨੇ ਇਕ ਵੱਡੇ ਨਸ਼ਾ ਤਸਕਰ ਨੂੰ ਉਨ੍ਹਾਂ ਦੇ ਬਾਕੀ ਸਾਥੀਆਂ ਸਮੇਤ ਕਾਬੂ ਕੀਤਾ ਹੈ। ਪੁਲੀਸ ਵਲੋਂ ਐਸ.ਪੀ ਦਿਹਾਤੀ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਥਾਣਾ ਢਕੋਲੀ ਦੇ ਮੁਖੀ ਪ੍ਰੀਤ ਕੰਵਲ ਸਿੰਘ ਦੀ ਟੀਮ ਵਲੋਂ ਨਸ਼ਾ ਤਸਕਰਾਂ ਵਿਰੁਧ ਲਗਾਏ ਗਏ ਪੁਲੀਸ ਨਾਕੇ ਦੌਰਾਨ ਇਕ ਐਕਟਿਵਾ ਸਵਾਰਾਂ ਨੂੰ ਕਾਬੂ ਕਰਕੇ ਜਦੋਂ ਉਨਾਂ ਦੀ ਤਲਾਸ਼ੀ ਲਈ ਤਾਂ ਉਨਾਂ ਕੋਲੋਂ 1 ਕਿਲੋ 800 ਗ੍ਰਾਮ ਚਰਸ ਬਰਾਮਦ ਹੋਈ ਹੈ। ਗ੍ਰਿਫਤਾਰ ਮੁਲਜਮਾਂ ਨੇ ਆਪਣੀ ਪਛਾਣ ਗੁਰਜੀਤ ਸਿੰਘ ਉਰਫ ਮਨੀ, ਅੰਕੁਸ਼ ਪਾਲ ਦੱਸੀ, ਜਦੋਂ ਕਿ ਤੀਜਾ ਮੁਲਜਮ ਪੰਜਾਬ ਪੁਲੀਸ ਦਾ ਸੀਨੀਅਰ ਸਿਪਾਹੀ ਦਵਿੰਦਰ ਕੁਮਾਰ ਨਿਕਲਿਆ, ਜੋ ਕਿ 82 ਬਟਾਲੀਅਨ ਚੰਡੀਗੜ੍ਹ ਵਿਖੇ ਤੈਨਾਤ ਹੈ ਅਤੇ ਰੂਪਨਗਰ ਜਿਲੇ ਦਾ ਰਹਿਣ ਵਾਲਾ ਹੈ।
ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਮੁਲਜਮ ਗੁਰਜੀਤ ਸਿੰਘ ਉਰਫ ਮਨੀ ਖਿਲਾਫ ਪਹਿਲਾਂ ਤੋਂ ਹੀ ਥਾਣਾ ਢਾਲੀ ਜਿਲਾ ਸ਼ਿਮਲਾ ਵਿਖੇ ਜੂਨ 2024 ਵਿੱਚ ਨਸ਼ਾ ਤਸਕਰੀ ਦਾ ਮਾਮਲਾ ਹੈ। ਇਸੇ ਤਰ੍ਹਾਂ ਮੁਲਜਮ ਅੰਕੁਸ਼ ਖਿਲਾਫ ਵੀ ਥਾਣਾ ਢਾਲੀ ਜਿਲਾ ਸ਼ਿਮਲਾ ਵਿੱਚ ਜੁਲਾਈ 2024 ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਉਨਾਂ ਦੱਸਿਆ ਕਿ ਗ੍ਰਿਫਤਾਰ ਮੁਲਜਮਾਂ ਕੋਲੋਂ ਪੁਲੀਸ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਉਕਤ ਨਸ਼ਾ ਕਿਥੋਂ ਲੈ ਕੇ ਆਉਂਦੇ ਸਨ ਅਤੇ ਅੱਗੇ ਕਿਸ ਨੂੰ ਵੇਚਦੇ ਸਨ।
ਪਿਸਟਲ ਦਿਖਾ ਕੇ ਧਮਕਾ ਕੇ ਮੈਡੀਕਲ ਸਟੋਰ ਮਾਲਕ ਤੋਂ 1 ਲੱਖ ਰੁਪਏ ਦੀ ਕਤੀ ਵਸੂਲੀ
ਐਸ.ਐਸ.ਪੀ ਮੁਹਾਲੀ ਦੀਪਕ ਪਾਰਿਕ ਨੇ ਦੂਜੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਮਾਰਚ ਨੂੰ ਕਮਲਜੀਤ ਸਿੰਘ ਵਾਸੀ ਪਿੰਡ ਮੁਬਾਰਕਪੁਰ ਹਾਲ ਵਾਸੀ ਗਿਲਕੋ ਵੈਲੀ ਖਰੜ ਨੇ ਥਾਣਾ ਸਿਟੀ ਖਰੜ ਦੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਸਵਰਾਜ ਨਗਰ ਖਰੜ ਵਿਖੇ ਮੈਡੀਕਲ ਸਟੋਰ ਹੈ। ਉਸ ਦੇ ਮੈਡੀਕਲ ਸਟੋਰ ਤੇ ਉਦੇ ਪ੍ਰਤਾਪ ਸਿੰਘ ਅਤੇ ਪੁਲੀਸ ਕਰਮਚਾਰੀ ਜਸਵੀਰ ਸਿੰਘ ਸੰਧੂ ਆਏ ਅਤੇ ਉਸ ਨੂੰ ਡਰਾਇਆ ਧਮਕਾਇਆ। ਇਹਨਾਂ ਵਿਅਕਤੀਆਂ ਨੇ ਬਾਅਦ ਵਿੱਚ ਪਿਸਟਲ ਦਿਖਾ ਕੇ 1 ਲੱਖ ਰੁਪਏ ਲੈ ਲਏ। ਇਸ ਤੋਂ ਬਾਅਦ ਦੋਵਾਂ ਮੁਲਜਮਾਂ ਨੇ ਹੋਰ ਪੈਸਿਆਂ ਦੀ ਮੰਗ ਕੀਤੀ।
ਐਸ.ਐਸ.ਪੀ ਨੇ ਦੱਸਿਆ ਕਿ ਪੁਲੀਸ ਨੇ ਉਦੇ ਪ੍ਰਤਾਪ ਸਿੰਘ ਅਤੇ ਪੁਲੀਸ ਕਰਮਚਾਰੀ ਜਸਵੀਰ ਸਿੰਘ ਸੰਧੂ ਖਿਲਾਫ ਧਾਰਾ 140(2), 308(5), 351(2), 61(2) ਬੀ.ਐਨ.ਐਸ. ਐਕਟ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਦੇ ਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲੀਸ ਕਰਮਚਾਰੀ ਜਸਵੀਰ ਸਿੰਘ ਹਾਲੇ ਫਰਾਰ ਹੈ। ਪੁਲੀਸ ਨੂੰ ਉਦੇ ਪ੍ਰਤਾਪ ਸਿੰਘ ਦਾ ਇਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਹੋਇਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjab
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਦੀਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ ਕੀਤੀਆਂ

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵੀ ਫਾਰਗ ਕੀਤਾ
ਅੰਮ੍ਰਿਤਸਰ , 7 ਮਾਰਚ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦਾ ਖੁਲਾਸਾ ਅੰਤਰਿੰਗ ਕਮੇਟੀ ਵਿੱਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰ ਜਸਵੰਤ ਸਿੰਘ ਪੜੈਣ ਵੱਲੋਂ ਕੀਤਾ ਗਿਆ ਹੈ। ਉਂਝ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਚ ਕ੍ਰਮਵਾਰ ਹੈਡ ਗ੍ਰੰਥੀ ਤੇ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਦਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਸੰਤ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਸੱਦਿਆ ਗਿਆ ਹੈ।
ਅੰਤਰਿੰਗ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਦਾ ਮਾਮਲਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
Mohali
ਜਿਲ੍ਹਾ ਪੁਲੀਸ ਵੱਲੋਂ ਅੰਤਰਰਾਜੀ ਅਤੇ ਯੂਟੀ ਸਰਹੱਦਾਂ ਤੇ ਕੀਤੀ ਗਈ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਐਸ ਐਸ ਪੀ ਦੀਪਕ ਪਾਰੀਕ ਸਮੇਤ ਹੋਰ ਅਧਿਕਾਰੀ ਵੀ ਰਹੇ ਮੌਜੂਦ
ਐਸ ਏ ਐਸ ਨਗਰ, 7 ਮਾਰਚ (ਪਰਵਿੰਦਰ ਕੌਰ ਜੱਸੀ) ਜ਼ਿਲ੍ਹਾ ਪੁਲੀਸ ਨੇ ਅੱਜ ਵੱਖ-ਵੱਖ ਨਾਕੇ ਲਗਾ ਕੇ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀਆਂ ਜ਼ਿਲ੍ਹੇ ਦੀਆਂ ਸਾਰੀਆਂ ਅੰਤਰਰਾਜੀ ਸਰਹੱਦਾਂ ਤੇ ਵਿਸ਼ੇਸ਼ ਚੈਕਿੰਗ ਸ਼ੁਰੂ ਕੀਤੀ। ਇਸ ਚੈਕਿੰਗ ਮੁਹਿੰਮ ਦੌਰਾਨ ਐਸ ਐਸ ਪੀ ਦੀਪਕ ਪਾਰੀਕ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਜਗਤਪੁਰਾ ਨੇੜੇ ਯੂਟੀ ਬਾਰਡਰ ਤੇ ਲਗਾਏ ਗਏ ਪੁਲੀਸ ਨਾਕੇ ਦਾ ਨਿਰੀਖਣ ਕਰਨ ਦੌਰਾਨ ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਜਿਲ੍ਹਾ ਪੁਲੀਸ ਵੱਲੋਂ ਆਪਰੇਸ਼ਨ ਸੀਲ ਤਹਿਤ ਅੰਤਰਰਾਜੀ ਬਾਰਡਰ ਤੇ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਆਪਰੇਸ਼ਨ ਕੈਸੋ ਅਤੇ ਸੀਲ ਨੂੰ ਨਾਲੋ-ਨਾਲ ਚਲਾਇਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਨੂੰ ਨੱਥ ਪਾਉਣ ਲਈ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਮੁਹਿੰਮ, ਮੈਡੀਕਲ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਐਨ ਡੀ ਪੀ ਐਸ ਐਕਟ ਤਹਿਤ ਜ਼ਿਲ੍ਹੇ ਵਿੱਚ 350 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 450 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਐਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ ਮੁਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National1 month ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ