Connect with us

National

ਪੁਲੀਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਪੰਜ ਬਦਮਾਸ਼ ਗ੍ਰਿਫ਼ਤਾਰ

Published

on

 

 

ਨਵੀਂ ਦਿੱਲੀ, 1 ਫਰਵਰੀ (ਸ.ਬ.) ਬਾਹਰੀ ਉੱਤਰੀ ਜ਼ਿਲ੍ਹੇ ਦੇ ਮੈਟਰੋ ਵਿਹਾਰ ਖੇਤਰ ਵਿੱਚ ਅੱਜ ਤੜਕੇ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਤਿੰਨ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ। ਪੁਲੀਸ ਨੇ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਤਿੰਨ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਪੁਲੀਸ ਨੇ ਜ਼ਖਮੀ ਬਦਮਾਸ਼ਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।

ਬਾਹਰੀ ਉੱਤਰੀ ਜ਼ਿਲ੍ਹੇ ਦੇ ਪੁਲੀਸ ਡਿਪਟੀ ਕਮਿਸ਼ਨਰ ਨਿਧਿਨ ਵਾਲਸਨ ਨੇ ਕਿਹਾ ਕਿ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਰੇਲਾ ਇੰਡਸਟਰੀਅਲ ਏਰੀਆ ਪੁਲੀਸ ਥਾਣਾ ਖੇਤਰ ਵਿੱਚ ਗਸ਼ਤ ਕਰ ਰਹੀ ਹੈ। ਟੀਮ ਨੂੰ ਪਿੰਡ ਖੇੜਾ ਖੁਰਦ ਦੇ ਗੋਦਾਮ ਖੇਤਰ ਵਿੱਚ ਗਸ਼ਤ ਦੌਰਾਨ ਪਿੰਡ ਖੇੜਾ ਖੁਰਦ ਦੇ ਬਾਹਰਵਾਰ ਕੁਝ ਵਿਅਕਤੀਆਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲੀ। ਉੱਥੇ ਪਹੁੰਚ ਕੇ ਪੁਲੀਸ ਨੇ 8-9 ਲੋਕਾਂ ਨੂੰ ਇੱਕ ਟਰੱਕ ਵਿੱਚ ਪੀਵੀਸੀ ਲੋਡ ਕਰਦੇ ਦੇਖਿਆ।

ਪੁਲੀਸ ਟੀਮ ਨੂੰ ਦੇਖਦੇ ਹੀ ਬਦਮਾਸ਼ ਉਥੋਂ ਭੱਜਣ ਲੱਗੇ। ਇਸ ਦੌਰਾਨ ਇੱਕ ਬਦਮਾਸ਼ ਨੇ ਪੁਲੀਸ ਟੀਮ ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲੀਸ ਪਾਰਟੀ ਨੇ ਵੀ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਦੀਆਂ ਗੋਲੀਆਂ ਨਾਲ ਤਿੰਨ ਬਦਮਾਸ਼ ਜ਼ਖ਼ਮੀ ਹੋ ਗਏ। ਪੁਲੀਸ ਨੇ ਮੌਕੇ ਤੇ ਪੰਜ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਹੈ। ਪੁਲੀਸ ਵੱਲੋਂ ਫੜੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਨਰਾਇਣਪੁਰ ਵਿੱਚ ਸੜਕ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ

Published

on

By

 

 

ਛੱਤੀਸਗੜ, 6 ਮਾਰਚ (ਸ.ਬ.) ਛੱਤੀਸਗੜ੍ਹ ਦੇ ਨਰਾਇਣਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 12 ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਵਾਪਰੀ ਘਟਨਾ ਵਿੱਚ ਦੋ ਪੁਰਸ਼ ਅਤੇ ਇਕ ਔਰਤ ਦੀ ਮੌਤ ਹੋ ਗਈ।

ਜ਼ਖਮੀਆਂ ਨੂੰ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਨਰਾਇਣਪੁਰ ਰੈਫ਼ਰ ਕਰ ਦਿੱਤਾ ਗਿਆ ਹੈ।

 

Continue Reading

National

ਦਰੱਖਤ ਡਿੱਗਣ ਕਾਰਨ ਸਰਕਾਰੀ ਬਿਜਲੀ ਕੰਪਨੀ ਦੇ ਮੁਲਾਜ਼ਮ ਦੀ ਮੌਤ

Published

on

By

 

ਵੈਸ਼ਾਲੀ, 6 ਮਾਰਚ (ਸ.ਬ.) ਵੈਸ਼ਾਲੀ ਜ਼ਿਲੇ ਦੇ ਬਿਦੂਪੁਰ ਥਾਣਾ ਖੇਤਰ ਦੇ ਨਾਮਨਗਰ ਵਿੱਚ ਦਰੱਖਤ ਡਿੱਗਣ ਨਾਲ ਸਰਕਾਰੀ ਬਿਜਲੀ ਕੰਪਨੀ ਦੇ ਕਰਮਚਾਰੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਬਿਦੂਪੁਰ ਵਿਖੇ ਹਾਜੀਪੁਰ-ਮੇਹਨੇਰ ਮੁੱਖ ਸੜਕ ਤੇ ਜਾਮ ਲਗਾ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਕ ਦਰੱਖਤ ਨੂੰ ਅੱਗ ਲੱਗ ਗਈ। ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ਤੇ ਕਾਬੂ ਪਾਇਆ ਪਰ ਕੁਝ ਸਮੇਂ ਬਾਅਦ ਦਰੱਖਤ ਅਚਾਨਕ ਡਿੱਗ ਗਿਆ।

ਦਰੱਖਤ ਡਿੱਗਣ ਦੀ ਇਸ ਘਟਨਾ ਵਿੱਚ ਬਿਦੂਪੁਰ ਥਾਣਾ ਖੇਤਰ ਦੇ ਨਵਾਂਨਗਰ ਦੇ ਰਹਿਣ ਵਾਲਾ ਪ੍ਰਸ਼ਾਂਤ ਕੁਮਾਰ, ਜੋ ਕਿ ਮੋਟਰਸਾਈਕਲ ਤੇ ਦਾਅਵਤ ਤੋਂ ਵਾਪਸ ਆ ਰਿਹਾ ਸੀ, ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਾਜੀਪੁਰ ਸਦਰ ਹਸਪਤਾਲ ਲਿਆਂਦਾ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਪਟਨਾ ਦੇ ਪੀ.ਐਮ.ਸੀ.ਐਚ. ਹਾਲਾਂਕਿ, ਪੀਐਮਸੀਐਚ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ।

ਪ੍ਰਸ਼ਾਂਤ ਕੁਮਾਰ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਹਾਜੀਪੁਰ-ਮੇਹਨੇਰ ਮੁੱਖ ਸੜਕ ਤੇ ਜਾਮ ਲਗਾ ਦਿੱਤਾ ਅਤੇ ਸੜਕ ਨੂੰ ਅੱਗ ਵੀ ਲਗਾ ਦਿੱਤੀ। ਇਸ ਦੇ ਨਾਲ ਹੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਅਤੇ ਬਲਾਕ ਵਿਕਾਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਅਤੇ ਲੋਕਾਂ ਨੂੰ ਸਮਝਾ ਕੇ ਜਾਮ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਲੋਕਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰਸ਼ਾਂਤ ਕੁਮਾਰ ਸਰਕਾਰੀ ਬਿਜਲੀ ਕੰਪਨੀ ਬਿਦੂਪੁਰ ਦੀ ਵਲੋਂ ਮੀਟਰ ਰੀਡਿੰਗ ਦਾ ਕੰਮ ਕਰਦਾ ਸੀ ਅਤੇ ਬਿਜਲੀ ਵਿਭਾਗ ਦੇ ਬਿੱਲਾਂ ਦੀ ਉਗਰਾਹੀ ਕਰਦਾ ਸੀ।

Continue Reading

National

ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਲੰਡਨ ਵਿੱਚ ਜੈਸ਼ੰਕਰ ਦੀ ਕਾਰ ਦਾ ਘਿਰਾਓ, ਤਿਰੰਗਾ ਪਾੜਨ ਦੀ ਕੋਸ਼ਿਸ਼

Published

on

By

 

ਨਵੀਂ ਦਿੱਲੀ, 6 ਮਾਰਚ (ਸ.ਬ.) ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੂੰ ਬੀਤੀ ਰਾਤ ਲੰਡਨ ਵਿਚ ਖਾਲਿਸਤਾਨੀ ਕੱਟੜਪੰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜੈਸ਼ੰਕਰ ਜਿਵੇਂ ਹੀ ਚੈਥਮ ਥਿੰਕ ਟੈਂਕ ਵਿਚ ਇਕ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਬਾਹਰ ਨਿਕਲੇ ਤਾਂ ਇਕ ਖਾਲਿਸਤਾਨੀ ਸਮਰਥਕ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ ਤੇ ਭਾਰਤ ਦੇ ਕੌਮੀ ਤਿਰੰਗੇ ਝੰਡੇ ਦੇ ਨਿਰਾਦਰ ਦੀ ਕੋਸ਼ਿਸ਼ ਕੀਤੀ।

ਇਸ ਪੂਰੀ ਘਟਨਾ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਇਕ ਖਾਲਿਸਤਾਨੀ ਸਮਰਥਕ ਭਾਰਤੀ ਝੰਡੇ ਨੂੰ ਫਾੜਦਾ ਹੋਇਆ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਮੌਕੇ ਤੇ ਮੌਜੂਦ ਲੰਡਨ ਪੁਲੀਸ ਦਾ ਅਮਲਾ ਮੂਕ ਦਰਸ਼ਕ ਬਣਿਆ ਰਿਹਾ ਤੇ ਉਨ੍ਹਾਂ ਖਾਲਿਸਤਾਨੀ ਸਮਰਥਕਾਂ ਖਿਲਾਫ਼ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ। ਜੈਸ਼ੰਕਰ ਕੂਟਨੀਤਕ ਸਬੰਧਾਂ ਦੀ ਮਜ਼ਬੂਤੀ ਲਈ 4 ਤੋਂ 9 ਮਾਰਚ ਤੱਕ ਯੂਕੇ ਤੇ ਆਇਰਲੈਂਡ ਦੇ ਅਧਿਕਾਰਤ ਦੌਰੇ ਤੇ ਹਨ।

ਭਾਰਤ ਨੇ ਯੂਕੇ ਦੀ ਫੇਰੀ ਦੌਰਾਨ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਦੀ ਨਿਖੇਧੀ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਵਿਦੇਸ਼ ਮੰਤਰੀ ਦੀ ਯੂਕੇ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਸੰਨ੍ਹ ਦੀ ਫੁਟੇਜ ਦੇਖੀ ਹੈ। ਅਸੀਂ ਵੱਖਵਾਦੀਆਂ ਤੇ ਕੱਟੜਪੰਥੀਆਂ ਦੇ ਛੋਟੇ ਸਮੂਹਾਂ ਦੀਆਂ ਇਨ੍ਹਾਂ ਭੜਕਾਊ ਸਰਗਰਮੀਆਂ ਦੀ ਨਿਖੇਧੀ ਕਰਦੇ ਹਾਂ। ਅਸੀਂ ਅਜਿਹੇ ਅਨਸਰਾਂ ਵੱਲੋਂ ਜਮਹੂਰੀ ਆਜ਼ਾਦੀ ਦੀ ਦੁਰਵਰਤੋਂ ਦੀ ਨਿਖੇਧੀ ਕਰਦੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਮੇਜ਼ਬਾਨ ਸਰਕਾਰ ਅਜਿਹੇ ਕੇਸਾਂ ਵਿਚ ਆਪਣੀ ਕੂਟਨੀਤਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਏਗੀ।

 

Continue Reading

Latest News

Trending