ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫ਼ਤਾਰ
ਇਸਲਾਮਾਬਾਦ, 9 ਮਈ (ਸ.ਬ.) ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਪਾਕਿਸਤਾਨ ਰੇਂਜਰਜ਼ ਵਲੋਂ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰੀ ਵੇਲੇ ਸ੍ਰੀ ਇਮਰਾਨ ਖਾਨ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਮੌਜੂਦ ਸਨ। ਇਹ ਗ੍ਰਿਫਤਾਰੀ ਕੌਮੀ ਭ੍ਰਿਸ਼ਟਾਚਾਰ ਬਿਊਰੋ ਦੇ ਹੁਕਮਾਂ ਤੇ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਖਾਨ ਨੇ ਇਲਜਾਮ ਲਗਾਇਆ ਸੀ ਕਿ ਫੌਜ ਵਲੋਂ ਉਸ ਦੀ ਹੱਤਿਆ ਦੀ ਸਾਜ਼ਿਸ਼ ਰਚੀ ਗਈ ਹੈ। ਇਮਰਾਨ ਖਾਨ ਦੀ ਪਾਰਟੀ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਪਾਰਟੀ ਦੀ ਸੀਨੀਅਰ ਆਗੂ ਸ਼ੀਰੀਨ ਮਜ਼ਾਰੀ ਅਨੁਸਾਰ ਇਮਰਾਨ ਖਾਨ ਰਾਜਧਾਨੀ ਇਸਲਾਮਾਬਾਦ ਪਹੁੰਚੇ ਸਨ ਅਤੇ ਅਦਾਲਤ ਵਿੱਚ ਬਾਇਓਮੈਟ੍ਰਿਕ ਪ੍ਰਕਿਰਿਆ ਚੱਲ ਰਹੀ ਸੀ, ਜਦੋਂ ਰੇਂਜਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ।