Punjab
ਮੁਲਾਜ਼ਮ ਨੂੰ ਧੱਕਾ ਮਾਰ ਹੱਥਕੜੀ ਲੈ ਕੇ ਭੱਜਿਆ ਦੋਸ਼ੀ
ਅੰਮ੍ਰਿਤਸਰ, 3 ਫਰਵਰੀ (ਸ.ਬ.) ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭਕਨਾ ਕਲਾਂ ਦਾ ਅਮਰਜੀਤ ਸਿੰਘ ਪੁਲੀਸ ਮੁਲਾਜ਼ਮ ਆਤਮਾ ਸਿੰਘ ਨੂੰ ਧੱਕਾ ਮਾਰ ਕੇ ਹੱਥਕੜੀ ਲੈ ਕੇ ਫਰਾਰ ਹੋ ਗਿਆ। ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਨ ਵਾਲੇ ਅਮਰਜੀਤ ਸਿੰਘ ਦੇ ਘਰੋਂ ਤਲਾਸ਼ੀ ਦੌਰਾਨ ਏ.ਐਸ.ਆਈ. ਰਸਾਲ ਸਿੰਘ ਵਲੋਂ 40 ਕਿਲੋ ਲਾਹਣ ਬਰਾਮਦ ਕੀਤੀ ਗਈ ਸੀ, ਜਿਸ ਉਤੇ ਐਕਸਾਈਜ਼ ਐਕਟ ਤਹਿਤ ਪੁਲੀਸ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕੀਤਾ ਗਿਆ। ਥਾਣਾ ਘਰਿੰਡਾ ਦੇ ਮੁਲਾਜ਼ਮਾਂ ਵਲੋਂ ਉਕਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਜੱਜ ਸਾਹਿਬ ਵਲੋਂ ਦੋਸ਼ੀ ਨੂੰ 14 ਦਿਨ ਦੀ ਰਿਮਾਂਡ ਜੁਡੀਸ਼ੀਅਲ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ। ਦੇਰ ਸ਼ਾਮ ਹੋਣ ਕਾਰਨ ਉਸ ਨੂੰ ਕੋਰਟ ਕੰਪਲੈਕਸ ਅੰਮ੍ਰਿਤਸਰ ਤੋਂ ਵਾਪਸ ਥਾਣੇ ਲਿਆਂਦਾ ਜਾ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਖਾਸਾ ਅੱਡਾ ਤੋਂ ਥੋੜ੍ਹਾ ਜਿਹਾ ਪਿੱਛੇ ਕਹਿਣ ਲੱਗਾ ਕਿ ਉਸਨੇ ਪਖਾਨੇ ਜਾਣਾ ਹੈ। ਪੁਲੀਸ ਮੁਲਾਜ਼ਮਾਂ ਵਲੋਂ ਗੱਡੀ ਖੜ੍ਹੇ ਕਰਕੇ ਸੜਕ ਕਿਨਾਰੇ ਕਰਨ ਲਈ ਕਿਹਾ ਗਿਆ। ਮੁਲਾਜ਼ਮ ਦੇ ਹੱਥ ਵਿਚ ਹੱਥਕੜੀ ਦਾ ਕੁੰਡਾ ਸੀ। ਉਸਨੇ ਹੋਮਗਾਰਡ ਮੁਲਾਜ਼ਮ ਨੂੰ ਧੱਕਾ ਮਾਰਿਆ ਅਤੇ ਖੇਤਾਂ ਵੱਲ ਨੂੰ ਭੱਜ ਗਿਆ। ਪੁਲੀਸ ਉਸ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ। ਦੋਸ਼ੀ ਅਮਰਜੀਤ ਸਿੰਘ ਦੇ ਪੁਲੀਸ ਹਿਰਾਸਤ ਵਿਚੋਂ ਫਰਾਰ ਹੋਣ ਤੋਂ ਬਾਅਦ ਪੁਲੀਸ ਥਾਣਾ ਘਰਿੰਡਾ ਵਿਖੇ ਜੁਰਮ 262 ਬੀ.ਐਨ.ਐਸ. ਤਹਿਤ ਪਰਚਾ ਦਰਜ ਕੀਤਾ ਗਿਆ ਹੈ।
Mohali
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ ਪੁਲੀਸ : ਹਰਸਿਮਰਨ ਸਿੰਘ ਬੱਲ
ਐਸ ਏ ਐਸ ਨਗਰ, 3 ਫਰਵਰੀ (ਸ.ਬ.) ਮੁਹਾਲੀ ਪੁਲੀਸ ਨੇ ਬੀਤੇ ਕੱਲ ਗੁਰੂ ਨਾਨਕ ਕਲੋਨੀ ਜਗਤਪੁਰਾ ਵਿਖੇ ਹੋਈ ਲੜਾਈ (ਜਿਸ ਦੌਰਾਨ ਕਿਰਪਾਨਾਂ ਅਤੇ ਲਾਠੀਆਂ ਚੱਲਣ ਦੀ ਗੱਲ ਸਾਮ੍ਹਣੇ ਆਈ ਸੀ) ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਵਲੋਂ ਇਸ ਘਟਨਾ ਦੌਰਾਨ ਵਰਤੀ ਗਈ ਤਲਵਾਰ ਵੀ ਜਬਤ ਕਰ ਲਈ ਗਈ ਹੈ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਜਗਤਪੁਰਾ ਵਿੱਚ ਹੋਈ ਲੜਾਈ ਦੇ ਮਾਮਲੇ ਵਿੱਚ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 109, 115(2), 126(2), 351 (2), 304, 3/5 ਤਹਿਤ ਥਾਣਾ ਫੇਜ਼ 11 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਵਿੱਚ ਸ਼ਾਮਿਲ ਵਿਅਕਤੀਆਂ ਨੂੰਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਐਸ ਐਸ ਪੀ ਮੁਹਾਲੀ ਸ੍ਰੀ ਦੀਪਕ ਪਾਰੀਕ ਦੀਆਂ ਸਖਤ ਹਿਦਾਇਤਾਂ ਹਨ ਕਿ ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਿਪਟਿਆ ਜਾਵੇ ਅਤੇ ਕਿਸੇ ਵੀ ਅਪਰਾਧ ਵਿੱਚ ਸ਼ਾਮਿਲ ਵਿਅਕਤੀ ਨੂੰ ਛੱਡਿਆ ਨਾ ਜਾਵੇ। ਉਹਨਾਂ ਜਗਤਪੁਰਾ ਵਿੱਚ ਹੋਏ ਝਗੜੇ ਦੇ ਮਾਮਲੇ ਵਿੱਚ ਪੁਲੀਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਹਿੰਮਤ ਸਿੰਘ ਵਾਸੀ ਪਿੰਡ ਮੁਹਾਲੀ, ਯੋਧ ਸਿੰਘ ਵਾਸੀ ਪਾਤੜਾਂ (ਜਿਲ੍ਹਾ ਪਟਿਆਲਾ) ਅਤੇ ਅਕਸ਼ੈ ਵਾਸੀ ਜਗਤਪੁਰਾ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਲੜਾਈ ਵਿੱਚ ਵਰਤੀ ਗਈ ਤਲਵਾਰ ਬ੍ਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁਲਜਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਹਨਾਂ ਦਾ ਰਿਮਾਂਡ ਲੈ ਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।
Chandigarh
ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਵਿੱਚ ਅਕਾਲੀ ਦਲ ਦਾ ਵੱਡਾ ਯੋਗਦਾਨ : ਸੁਖਬੀਰ ਬਾਦਲ
ਬਲੋ ਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ
ਚੰਡੀਗੜ੍ਹ, 3 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮਾਂ ਖੇਡ ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਵਿੱਚ ਅਕਾਲੀ ਦਲ ਦਾ ਵੱਡਾ ਯੋਗਦਾਨ ਹੈ। ਅੱਜ ਇੱਥੇ ਬਲੋ ਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ ਕਰਨ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਇਸ ਖੇਡ ਨੂੰ ਵਿਸ਼ਵ ਪੱਧਰ ਤੇ ਲਿਜਾਣ ਲਈ ਬੇਹੱਦ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਪੰਜਾਬ ਵਿੱਚ ਵਿਸ਼ਵ ਕੱਪ ਕਬੱਡੀ ਦੇ ਵੱਡੇ ਟੂਰਨਾਮੈਂਟ ਕਰਵਾਏ ਗਏ ਸਨ, ਜਿਨ੍ਹਾਂ ਦੀ ਮਦਦ ਨਾਲ ਪੰਜਾਬ ਦੀ ਮਿੱਟੀ ਨਾਲ ਜੁੜੀ ਇਹ ਖੇਡ ਦੁਨੀਆ ਭਰ ਵਿੱਚ ਮਸ਼ਹੂਰ ਹੋਈ। ਉਹਨਾਂ ਕਿਹਾ ਕਿ ਵਰਤਮਾਨ ਸਰਕਾਰ ਨੇ ਕਬੱਡੀ ਖੇਡ ਦੀ ਬੇਹੱਦ ਅਣਦੇਖੀ ਕੀਤੀ ਹੈ, ਜਿਸ ਕਰਕੇ ਕਈ ਉੱਚ ਪੱਧਰੀ ਮੈਚ ਅਤੇ ਲੀਗ ਬੰਦ ਹੋ ਗਈਆਂ ਹਨ। ਉਹਨਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਮੁੜ ਸਰਕਾਰ ਬਣਾਉਂਦਾ ਹੈ, ਤਾਂ ਵਿਸ਼ਵ ਕੱਪ ਕਬੱਡੀ ਵਰਗੀਆਂ ਇਵੈਂਟਸ ਮੁੜ ਸ਼ੁਰੂ ਕੀਤੀਆਂ ਜਾਣਗੀਆਂ।
ਬਲੋ ਮਾਜਰਾ ਕਬੱਡੀ ਕੱਪ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ ਲਈ ਇੱਕ ਵਧੀਆ ਮੰਚ ਹੋਵੇਗਾ, ਜਿੱਥੇ ਉਹ ਆਪਣੀ ਖੇਡ ਦੀ ਕਾਬਲੀਅਤ ਵਿਖਾ ਸਕਣਗੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਸੁਖਵਿੰਦਰ ਸਿੰਘ ਛਿੰਦੀ, ਤਜਿੰਦਰ ਸਿੰਘ ਮਿੱਡੂ ਖੇੜਾ (ਮੀਤ ਪ੍ਰਧਾਨ ਕਬੱਡੀ ਐਸੋਸੀਏਸ਼ਨ) ਅਤੇ ਹੋਰ ਕਈ ਆਯੋਜਕ ਹਾਜ਼ਰ ਸਨ।
Mohali
ਦਸਮੇਸ਼ ਨਹਿਰ ਲਈ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਐਕਵਾਇਰ ਨਾ ਕੀਤੀ ਜਾਵੇ ਜ਼ਮੀਨ : ਹਰਕੇਸ਼ ਚੰਦ ਸ਼ਰਮਾ
ਐਸ ਏ ਐਸ ਨਗਰ, 3 ਫਰਵਰੀ (ਸ.ਬ.) ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪ੍ਰਸਤਾਵਿਤ ਦਸਮੇਸ਼ ਨਹਿਰ ਲਈ ਜ਼ਮੀਨ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਐਕਵਾਇਰ ਨਾ ਕੀਤੀ ਜਾਵੇ। ਪਿੰਡ ਚੂਹੜ ਮਾਜਰਾ ਵਿਖੇ ਨਹਿਰ ਦੇ ਵਿਰੋਧ ਵਿਚ ਇਕੱਤਰ ਹੋਏ ਲੋਕਾਂ ਸਮੇਤ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਖਰੜ, ਮੁਹਾਲੀ ਤੇ ਬਨੂੜ ਖੇਤਰ ਦੇ ਜ਼ਿਆਦਾਤਰ ਕਿਸਾਨ ਪੰਜਾਬ ਸਰਕਾਰ ਦੀ ਦਸਮੇਸ਼ ਨਹਿਰ ਦੀ ਉਸਾਰੀ ਦੀ ਤਜਵੀਜ਼ ਦੇ ਹੱਕ ਵਿਚ ਨਹੀਂ ਹਨ ਕਿਉਂਕਿ ਸਰਕਾਰ ਨੇ ਇਨ੍ਹਾਂ ਖੇਤਰਾਂ ਦੀਆਂ ਜ਼ਮੀਨਾਂ ਪਹਿਲਾਂ ਹੀ ਰੇਲਵੇ ਲਾਈਨ ਅਤੇ ਭਾਰਤ ਮਾਲਾ ਸੜਕ ਪ੍ਰਾਜੈਕਟ ਵਾਸਤੇ ਬਹੁਤ ਹੀ ਘੱਟ ਰੇਟਾਂ ਤੇ ਐਕਵਾਇਰ ਕੀਤੀਆਂ ਗਈਆਂ ਹਨ ਅਤੇ ਇਥੋਂ ਦੀਆਂ ਬਾਕੀ ਖੇਤੀਯੋਗ ਜ਼ਮੀਨਾਂ ਦਾ ਜ਼ਿਆਦਾਤਰ ਹਿੱਸਾ ਵੀ ਰਿਹਾਇਸ਼ੀ ਅਤੇ ਉਦਯੋਗਿਕ ਖੇਤਰ ਦੇ ਵਿਕਾਸ ਲਈ ਗਮਾਡਾ ਅਤੇ ਹੋਰ ਨਿੱਜੀ ਕੰਪਨੀਆਂ ਦੁਆਰਾ ਖਰੀਦਿਆ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਭਾਰਤ ਮਾਲਾ ਸੜਕ ਪ੍ਰਾਜੈਕਟ ਅੰਦਰ ਵੀ ਕਈ ਉਣਤਾਈਆਂ ਛੱਡੇ ਜਾਣ ਕਾਰਨ ਇਸ ਖੇਤਰ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਰਪੇਸ਼ ਆ ਰਹੀਆਂ ਹਨ ਜਿਨ੍ਹਾਂ ਦਾ ਸਬੰਧਤ ਵਿਭਾਗ ਵਲੋਂ ਕੋਈ ਹੱਲ ਵੀ ਨਹੀਂ ਕੀਤਾ ਜਾ ਰਿਹਾ। ਹੁਣ ਇਨ੍ਹਾਂ ਖੇਤਰਾਂ ਵਿਚ ਬਹੁਤ ਹੀ ਘੱਟ ਖੇਤੀਯੋਗ ਜ਼ਮੀਨ ਹੀ ਬਾਕੀ ਬਚੀ ਹੋਈ ਹੈ ਅਤੇ ਇਥੋਂ ਦੇ ਕਿਸਾਨ ਹੁਣ ਦੁਬਾਰਾ ਫੇਰ ਆਪਣੀ ਜ਼ਮੀਨ ਸਰਕਾਰ ਨੂੰ ਕੌਡੀਆਂ ਦੇ ਭਾਅ ਨਹੀਂ ਦੇਣਾ ਚਾਹੁੰਦੇ। ਉਹਨਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਅੰਦਰ ਬੁਲਟ ਟਰੇਨ ਦਾ ਪ੍ਰਾਜੈਕਟ ਵੀ ਤਜਵੀਜਤ ਹੈ ਜਿਸ ਨਾਲ ਪਿੰਡਾਂ ਦੀਆਂ ਜ਼ਮੀਨਾਂ ਹੋਰ ਜ਼ਿਆਦਾ ਘੱਟ ਰਹਿ ਜਾਣਗੀਆਂ।
ਉਹਨਾਂ ਕਿਹਾ ਕਿ ਪਿੰਡਾਂ ਵਿੱਚ ਨਹਿਰ ਦੀ ਉਸਾਰੀ ਦੇ ਵਿਰੋਧ ਵਿਚ ਕਿਸਾਨ ਰੋਜਾਨਾ ਵੱਡੀ ਗਿਣਤੀ ਵਿੱਚ ਇਕੱਤਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇਥੇ ਖੇਤੀ ਯੋਗ ਜ਼ਮੀਨ ਹੀ ਘੱਟ ਹੋ ਚੁੱਕੀ ਹੈ ਤਾਂ ਕਿਸਾਨਾਂ ਨੂੰ ਨਹਿਰ ਦੀ ਵੀ ਕੋਈ ਬਹੁਤੀ ਲੋੜ ਬਾਕੀ ਨਹੀਂ ਰਹਿ ਜਾਂਦੀ। ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਪੰਜਾਬ ਸਰਕਾਰ ਇਸ ਤਜਵੀਜ਼ਤ ਨਹਿਰ ਦੀ ਉਸਾਰੀ ਕਰਨਾ ਹੀ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਸਭ ਤੋਂ ਪਹਿਲਾਂ ਭਰੋਸੇ ਵਿਚ ਲੈ ਕੇ ਹੀ ਇਸ ਨਹਿਰ ਦਾ ਕੰਮ ਸ਼ੁਰੂ ਕਰੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਹਰਵਿੰਦਰ ਸਿੰਘ ਲਵਲੀ, ਬਹੁ ਮੰਤਵੀ ਖੇਤੀਬਾੜੀ ਸੁਸਾਇਟੀ ਦੇ ਸਾਬਕਾ ਪ੍ਰਧਾਨ ਅਮਰ ਸਿੰਘ ਚੂਹੜ ਮਾਜਰਾ, ਸਾਬਕਾ ਸਰਪੰਚ ਚਰਨ ਸਿੰਘ, ਕੁਲਵੀਰ ਸਿੰਘ ਬਿੱਟੂ, ਧਨਵੰਤ ਸਿੰਘ, ਤੇਜਿੰਦਰ ਸਿੰਘ ਸਿੱਧੂ, ਕਰਮਜੀਤ ਸਿੰਘ, ਮਨਿੰਦਰ ਸਿੰਘ, ਹਰਨੇਕ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ, ਚਮਕੌਰ ਸਿੰਘ ਅਤੇ ਸਤਵਿੰਦਰ ਸਿੰਘ ਆਦਿ ਮੌਜੂਦ ਸਨ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International2 months ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
International2 months ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ