ਸਿੱਧਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਸ਼ਿਵਕੁਮਾਰ ਨੇ ਡਿਪਟੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਬੈਂਗਲੁਰੂ, 20 ਮਈ (ਸ.ਬ.) ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਜਿੱਤ ਤੋਂ ਬਾਅਦ ਸਿੱਧਰਮਈਆ ਨੇ ਅੱਜ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ ਡੀ. ਕੇ. ਸ਼ਿਵਕੁਮਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਸਥਾਨਕ ਸ੍ਰੀ ਕਾਂਤੀਰਵਾ ਸਟੇਡੀਅਮ ਵਿਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਸਹੁੰ ਚੁੱਕਣ ਦੇ ਨਾਲ-ਨਾਲ ਸਿੱਧਰਮਈਆ ਦੇ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ ਗਈ।
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਬੈਂਗਲੁਰੂ ਪਹੁੰਚੇ। ਹਵਾਈ ਅੱਡੇ ਤੇ ਡੀ. ਕੇ. ਸ਼ਿਵਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜਿਕਰਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ 13 ਮਈ ਨੂੰ ਆਏ ਸਨ। ਕਾਂਗਰਸ ਨੇ 135, ਭਾਜਪਾ ਨੇ 66 ਅਤੇ ਜਨਤਾ ਦਲ ਸੈਕੂਲਰ (ਜੇ. ਡੀ. ਐਸ) ਨੇ 19 ਸੀਟਾਂ ਜਿੱਤੀਆਂ ਹਨ।