Chandigarh
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ
ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 4 ਫਰਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ. ਵੀ. ਐਸ. ਐਮ., ਵੀ. ਐਸ. ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜਵਾਨਾਂ ਨੇ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ ਅਤੇ ਇਸਦਾ ਸ਼ਾਨਾਮੱਤਾ ਇਤਿਹਾਸ ਹੈ। ਉਹਨਾਂ ਕਿਹਾ ਕਿ ਭਾਵੇਂ ਹਾਲੀਆ ਸਮੇਂ ਵਿੱਚ ਇਹ ਰੁਝਾਨ ਘਟਿਆ ਹੈ ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਥਾਪਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਸੀ ਪਾਈਟ ਸੈਂਟਰਾਂ ਵੱਲੋਂ ਇਸ ਦਿਸ਼ਾ ਵਿੱਚ ਵਧੀਆ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅੰਨਦਾਤਾ ਹੋਣ ਦੇ ਨਾਲ-ਨਾਲ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬ ਦੇ ਲੋਕ ਆਪਣੀ ਹਿੰਮਤ ਅਤੇ ਉਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਲੱਗਦੀ ਹੈ, ਜਿਸ ਕਾਰਨ ਹਥਿਆਰਬੰਦ ਬਲਾਂ ਦਾ ਸਹਿਯੋਗ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ, ਪੁਲੀਸ ਅਤੇ ਇੱਥੋਂ ਤੱਕ ਕਿ ਅਗਨੀਵੀਰਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਜਵਾਨਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬਾਈ ਅਤੇ ਕੌਮੀ ਰਾਜ ਮਾਰਗਾਂ ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸ਼ੇਸ਼ ਤੌਰ ੱਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿਚ 48 ਫੀਸਦੀ ਕਮੀ ਆਈ ਹੈ।
ਵਫਦ ਵਿੱਚ ਸ਼ਾਮਿਲ ਸ੍ਰੀਲੰਕਾ, ਮਿਸਰ, ਕੋਰੀਆ, ਓਮਾਨ, ਰੂਸ ਸਮੇਤ ਛੇ ਮੁਲਕਾਂ ਦੇ ਅਫ਼ਸਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 3 ਤੋਂ 7 ਫਰਵਰੀ ਤੱਕ ਸੂਬੇ ਦਾ ਦੌਰਾ ਕਰ ਰਹੇ ਮਿਲਟਰੀ, ਸਿਵਲ ਸਰਵਿਸਜ਼ ਅਤੇ ਵਿਦੇਸ਼ੀ ਮੁਲਕਾਂ ਦੇ ਬ੍ਰਿਗੇਡੀਅਰ/ਜੁਆਇੰਟ ਸਕੱਤਰ ਪੱਧਰ ਦੇ 6 ਵਿਦੇਸ਼ੀ ਡੈਲੀਗੇਟਾਂ ਸਮੇਤ 15 ਅਧਿਕਾਰੀਆਂ ਵਾਲੇ ਇਸ ਵਫ਼ਦ ਦਾ ਇਹ ਦੌਰਾ ਡੈਲੀਗੇਟਾਂ ਨੂੰ ਸੂਬੇ ਨੂੰ ਜਾਣਨ ਅਤੇ ਸਮਾਜਿਕ-ਰਾਜਨੀਤਕ-ਆਰਥਿਕ, ਸੱਭਿਆਚਾਰਕ ਅਤੇ ਧਾਰਮਿਕ ਪਹਿਲੂਆਂ ਦੀ ਘੋਖ ਕਰਨ ਦਾ ਮੌਕਾ ਦੇਵੇਗਾ। ਉਹਨਾਂ ਕਿਹਾ ਕਿ ਇਹ ਡੈਲੀਗੇਟ, ਸਮਾਜਿਕ ਵਿਕਾਸ, ਪੰਚਾਇਤੀ ਰਾਜ, ਕਾਨੂੰਨ ਅਤੇ ਵਿਵਸਥਾ ਅਤੇ ਸਮਾਜਿਕ ਵਿਕਾਸ ਲਈ ਸਰਕਾਰ ਦੁਆਰਾ ਸਪਾਂਸਰ ਕੀਤੇ ਵੱਖ-ਵੱਖ ਪ੍ਰੋਗਰਾਮਾਂ ਸਮੇਤ ਵਿਕਾਸ ਦੇ ਵੱਖ-ਵੱਖ ਪਹਿਲੂਆਂ ਔਰਤਾਂ ਦਾ ਸ਼ਕਤੀਕਰਨ, ਸਿਹਤ/ਖੇਤੀਬਾੜੀ/ ਸਿੱਖਿਆ/ ਊਰਜਾ ਖੇਤਰ ਅਤੇ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਅਤੇ ਹੋਰਾਂ ਦਾ ਕੰਮਕਾਜ ਨੇੜਿਓਂ ਦੇਖਣਗੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਇਨ੍ਹਾਂ ਪਤਵੰਤਿਆਂ ਸਾਹਮਣੇ ਪੇਸ਼ ਕਰਨ ਅਤੇ ਉਨ੍ਹਾਂ ਦੀ ਠਹਿਰ ਦੌਰਾਨ ਉਨ੍ਹਾਂ ਦੀ ਨਿੱਘੀ ਪ੍ਰਾਹੁਣਾਚਾਰੀ ਨੂੰ ਯਕੀਨੀ ਬਣਾਉਣ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
