Connect with us

Mohali

ਐਸ. ਐਮ. ਓ. ਨੇ ਟੀ. ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ

Published

on

 

ਖਰੜ, 7 ਫ਼ਰਵਰੀ (ਸ.ਬ.) ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਵਲੋਂ ਤਪਦਿਕ ਦੇ ਮਰੀਜ਼ਾਂ ਦੀ ਮਦਦ ਕਰਦਿਆਂ 15 ਮਰੀਜ਼ਾਂ ਨੂੰ ਖਾਣ-ਪੀਣ ਦੇ ਸਮਾਨ ਦੇ 15 ਪੈਕੇਟ ਦਿਤੇ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਬੂਥਗੜ੍ਹ ਏਰੀਏ ਦੇ 15 ਮਰੀਜ਼ਾਂ ਨੂੰ ਪੈਕਟ ਦਿੱਤੇ ਗਏ ਹਨ, ਜਿਨ੍ਹਾਂ ਵਿਚ ਘੱਟੋ-ਘੱਟ 6 ਮਹੀਨਿਆਂ ਵਾਸਤੇ ਰੋਜ਼ਾਨਾ ਵਰਤੋਂ ਦਾ ਸਮਾਨ ਹੈ। ਉਨ੍ਹਾਂ ਦਸਿਆ ਕਿ ਪੈਕੇਟ ਦੀ ਖ਼ਰੀਦ ਵਾਸਤੇ ਉਨ੍ਹਾਂ ਆਪਣੇ ਕਰੀਬੀਆਂ ਕੋਲੋਂ ਵਿੱਤੀ ਦਾਨ ਲਿਆ ਹੈ।

ਐਸ.ਐਮ.ਓ. ਨੇ ਦਸਿਆ ਕਿ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ ਕੋਈ ਵੀ ਪ੍ਰਾਈਵੇਟ ਵਿਅਕਤੀ, ਚੁਣਿਆ ਹੋਇਆ ਪ੍ਰਤੀਨਿਧੀ, ਸਰਕਾਰੀ ਜਾਂ ਗ਼ੈਰ-ਸਰਕਾਰੀ ਸੰਸਥਾ ਦੇ ਮੁਲਾਜ਼ਮ, ਕੋਈ ਵੀ ਸੰਸਥਾ, ਕਾਰਪੋਰੇਸ਼ਨ ਜਾਂ ਕੰਪਨੀ ਕਿਸੇ ਵੀ ਟੀ.ਬੀ. ਮਰੀਜ਼ ਨੂੰ ਗੋਦ ਲੈ ਸਕਦੇ ਹਨ, ਜਿਸ ਤਹਿਤ ਉਹ ਮਰੀਜ਼ਾਂ ਨੂੰ 6 ਮਹੀਨੇ ਤਕ ਅਪਣੇ ਖ਼ਰਚੇ ਤੇ ਖਾਣ-ਪੀਣ ਦਾ ਸਮਾਨ ਜਿਵੇਂ ਦਾਲਾਂ, ਅਨਾਜ, ਤੇਲ, ਦੁੱਧ ਆਦਿ ਮੁਹਈਆ ਕਰਵਾਉਣਗੇ।

ਉਨ੍ਹਾਂ ਦਸਿਆ ਕਿ ਮਰੀਜ਼ ਨੂੰ ਪੌਸ਼ਟਿਕ ਖ਼ੁਰਾਕ ਦੇਣ ਤੋਂ ਇਲਾਵਾ ਉਸ ਦੀ ਜਾਂ ਉਸ ਦੇ ਪਰਵਾਰਕ ਜੀਆਂ ਦੀ ਕਿੱਤਾਮੁਖੀ ਸਿਖਲਾਈ, ਨੌਕਰੀ ਦਿਵਾਉਣ ਤੇ ਇਲਾਜ ਪ੍ਰਬੰਧਨ ਵਿਚ ਵੀ ਮਦਦ ਕੀਤੀ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਜੋ ਕੋਈ ਵੀ ਟੀ.ਬੀ. ਦੇ ਮਰੀਜ਼ਾਂ ਨੂੰ ਅਪਣਾਏਗਾ, ਉਸ ਲਈ ਮਰੀਜ਼ਾਂ ਨੂੰ ਘੱਟੋ ਘੱਟ ਇਕ ਸਾਲ ਲਈ ਅਪਣਾਉਣਾ ਪਵੇਗਾ ਤੇ 6 ਮਹੀਨੇ ਲਈ ਉਸ ਨੂੰ ਸੁਝਾਈਆਂ ਗਈਆਂ ਖ਼ੁਰਾਕੀ ਵਸਤਾਂ ਮੁਹਈਆ ਕਰਵਾਉਣੀਆਂ ਪੈਣਗੀਆਂ। ਅਜਿਹੇ ਦਾਨੀ ਵਿਅਕਤੀਆਂ ਜਾਂ ਸੰਸਥਾਵਾਂ ਨੂੰ ‘ਨਿਕਸ਼ੇ ਮਿੱਤਰ’ ਦਾ ਨਾਮ ਦਿਤਾ ਜਾਵੇਗਾ। ਇਕ ਵਿਅਕਤੀ ਜਾਂ ਅਦਾਰਾ ਇਕ ਜਾਂ ਇਕ ਤੋਂ ਵੱਧ ਜਿੰਨੇ ਮਰਜ਼ੀ ਟੀ.ਬੀ. ਰੋਗੀਆਂ ਨੂੰ ਅਪਣਾ ਸਕਦਾ ਹੈ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending