Punjab
ਅੰਤਰਰਾਜੀ ਨਸ਼ਾ ਤਸਕਰੀ ਗਰੋਹ ਦੇ 6 ਮੈਂਬਰ ਕਾਰ ਅਤੇ ਹੋਰ ਵਾਹਨਾਂ ਸਣੇ ਕਾਬੂ
![](https://skyhawktimes.com/wp-content/uploads/2025/02/police-3.jpg)
ਮੇਰਠ ਯੂਪੀ, ਦਿੱਲੀ, ਸਹਾਰਨਪੁਰ, ਯਮੁਨਾਨਗਰ ਤੋਂ ਪੰਜਾਬ ਤੱਕ ਫੈਲਿਆ ਸੀ ਨਸ਼ੇ ਦੀ ਸਪਲਾਈ ਦਾ ਨੈਟਵਰਕ
ਫ਼ਤਹਿਗੜ੍ਹ ਸਾਹਿਬ, 7 ਫ਼ਰਵਰੀ (ਸ.ਬ.) ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲੀਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 2,56,846 ਨਸ਼ੀਲੀਆਂ ਗੋਲੀਆਂ-ਕੈਪਸੂਲ, 21,364 ਨਸ਼ੀਲੇ ਟੀਕੇ ਅਤੇ 738 ਸ਼ੀਸ਼ੀਆਂ ਵਾਇਲਜ਼ ਬਰਾਮਦ ਕੀਤੀਆਂ ਹਨ। ਕਾਬੂ ਕੀਤੇ ਗਏ ਵਿਅਕਤੀਆਂ ਤੋਂ 1 ਮੋਟਰਸਾਈਕਲ, 1 ਸਕੂਟਰੀ ਅਤੇ 1 ਬਲੈਨੋ ਕਾਰ ਵੀ ਬਰਾਮਦ ਹੋਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਅੱਜ ਇੱਥੇ ਦਸਿਆ ਕਿ ਪੁਲੀਸ ਨੇ ਇਸ ਸਬੰਧੀ ਥਾਣਾ ਬਡਾਲੀ ਆਲਾ ਸਿੰਘ ਵਿਚ ਮੁਕੱਦਮਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਦੌਰਾਨ ਇੱਕ ਤੋਂ ਬਾਅਦ ਇੱਕ ਨਸ਼ਾ ਤਸਕਰ ਨੂੰ ਤਕਨੀਕੀ ਅਤੇ ਡਿਜੀਟਲ ਸਹਾਇਤਾ ਨਾਲ ਟਰੇਸ ਕਰਨ ਪਿੱਛੋਂ ਗ੍ਰਿਫਤਾਰ ਕਰ ਕੇ ਬਰਾਮਦਗੀ ਕੀਤੀ ਗਈ ਹੈ ਅਤੇ ਉੱਤਰ ਪ੍ਰਦੇਸ਼ ਤੋਂ ਬਰਾਸਤਾ ਹਰਿਆਣਾ-ਪੰਜਾਬ ਨੂੰ ਚੱਲ ਰਹੀ ਅੰਤਰਰਾਜੀ ਨਸ਼ਾ ਸਪਲਾਈ ਚੇਨ ਨੂੰ ਤੋੜਿਆ ਹੈ।
ਉਨ੍ਹਾਂ ਦਸਿਆ ਕਿ ਸੀ ਆਈ ਏ ਸਰਹਿੰਦ ਦੀ ਟੀਮ ਨੇ ਬੀਤੀ 27 ਜਨਵਰੀ ਨੂੰ ਪਰਵਿੰਦਰ ਸਿੰਘ ਵਾਸੀ ਚੋਲਟਾ ਖੁਰਦ (ਜੋ ਖੁਦ ਨਸ਼ਾ ਕਰਦਾ ਅਤੇ ਵੇਚਦਾ ਹੈ) ਨੂੰ ਕਾਬੂ ਕਰ ਕੇ ਉਸ ਪਾਸੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ, ਸ਼ੀਸ਼ੀਆਂ ਅਤੇ ਗੋਲੀਆਂ ਬਰਾਮਦ ਕੀਤੀਆਂ ਸਨ। ਉਹ ਯਮੁਨਾਨਗਰ ਤੋਂ ਸਾਹਿਲ ਨਾਮੀ ਵਿਅਕਤੀ ਪਾਸੋਂ ਮੈਡੀਕਲ ਨਸ਼ਾ ਲਿਆ ਕੇ ਫਤਹਿਗੜ੍ਹ ਸਾਹਿਬ ਅਤੇ ਮੁਹਾਲੀ ਵਿੱਚ ਸਪਲਾਈ ਕਰਦਾ ਸੀ, ਜਿਸ ਨੂੰ 29 ਜਨਵਰੀ ਨੂੰ ਯਮੁਨਾਨਗਰ ਵਿੱਚੋਂ ਭਾਰੀ ਮਾਤਰਾ ਵਿੱਚ ਲਿਆਂਦੀਆਂ ਨਸ਼ੀਲੀਆਂ ਗੋਲੀਆਂ-ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਪੜਤਾਲ ਦੌਰਾਨ ਮੁਲਜਮ ਨੇ ਦੱਸਿਆ ਕਿ ਇਹ ਨਸ਼ਾ ਪੰਕਜ ਚੌਧਰੀ ਉਰਫ ਵਿਰਾਟ ਵਾਸੀ ਸਹਾਰਨਪੁਰ ਤੋਂ ਲੈਂਦਾ ਹੈ, ਜਿਸ ਨੂੰ ਉਸ ਦੇ ਪਾਰਟਨਰ ਸ਼ੁਭਮ ਸਮੇਤ 30 ਜਨਵਰੀ ਨੂੰ ਸਹਾਰਨਪੁਰ ਤੋਂ ਕਾਬੂ ਕੀਤਾ ਗਿਆ। ਇਨ੍ਹਾਂ ਨੇ ਸਹਾਰਨਪੁਰ ਵਿੱਚ ਹੀ ਗੈਰ-ਕਾਨੂੰਨੀ ਗੋਦਾਮ ਲਿਆ ਹੋਇਆ ਸੀ ਜਿਸ ਵਿੱਚੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਉਨ੍ਹਾਂ ਦਸਿਆ ਕਿ ਪੁਛਗਿਛ ਦੌਰਾਨ ਪੰਕਜ ਉਰਫ ਵਿਰਾਟ ਨੇ ਦੱਸਿਆ ਕਿ ਇਹ ਮੈਡੀਕਲ ਨਸ਼ਾ ਅਬਦੁੱਲ ਉਰਫ ਵਾਜ਼ਿਦ ਵਾਸੀ ਮੇਰਠ ਤੋਂ ਮੰਗਵਾਉਂਦਾ ਹੈ, ਜਿਸ ਨੂੰ 4 ਫ਼ਰਵਰੀ ਨੂੰ ਮੇਰਠ ਤੋਂ ਉਸ ਦੇ ਦੋ ਪਾਰਟਨਰਾਂ ਸ਼ਾਹਿਦ ਅਤੇ ਵਸੀਮ ਸਮੇਤ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਦੇ ਗੁਦਾਮ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਕਾਬੂ ਕੀਤੇ ਗਏ।
ਉਨ੍ਹਾਂ ਦਸਿਆ ਕਿ ਹੁਣ ਤੱਕ ਦੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਨਸ਼ੇ ਦੀ ਸਪਲਾਈ ਦਾ ਪੂਰਾ ਨੈਟਵਰਕ ਹੈ ਜੋ ਮੇਰਠ ਯੂਪੀ, ਦਿੱਲੀ, ਸਹਾਰਨਪੁਰ, ਯਮੁਨਾਨਗਰ ਹਰਿਆਣਾ ਤੋਂ ਸ਼ੁਰੂ ਹੋ ਕੇ ਪੰਜਾਬ ਤੱਕ ਫੈਲਿਆ ਹੋਇਆ ਸੀ। ਸੀਆਈਏ ਦੀ ਟੀਮ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਮੈਡੀਕਲ ਨਸ਼ਾ ਸਪਲਾਈ ਕਰਨ ਲਈ ਬਣਾਏ 3 ਗੈਰਕਾਨੂੰਨੀ ਗੋਦਾਮਾਂ ਦਾ ਵੀ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਦਸਿਆ ਕਿ ਮੁਲਜ਼ਮਾਂ ਤੋਂ ਪੁੱਛ-ਪੜਤਾਲ ਜਾਰੀ ਹੈ ਅਤੇ ਹੋਰ ਵੀ ਸੁਰਾਗ਼ ਲੱਗਣ ਦੀ ਸੰਭਾਵਨਾ ਹੈ। ਇਸ ਅਪਰੇਸ਼ਨ ਵਿੱਚ ਡੀਐਸਪੀ ਨਿਖਿਲ ਗਰਗ, ਗੁਰਦੀਪ ਸਿੰਘ ਦਿਓਲ ਅਤੇ ਇੰਸਪੈਕਟਰ ਅਮਰਬੀਰ ਸਿੰਘ ਇੰਚਾਾਰ ਸੀਆਈਏ ਸਰਹਿੰਦ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ।
Mohali
ਨਸ਼ੀਲੇ ਟੀਕਿਆਂ ਸਮੇਤ ਗ੍ਰਿਫਤਾਰ ਤਿੰਨ ਨੌਜਵਾਨਾਂ ਨੂੰ 10 ਸਾਲ ਦੀ ਕੈਦ, 1-1 ਲੱਖ ਜੁਰਮਾਨਾ
ਐਸ ਏ ਐਸ ਨਗਰ, 7 ਫਰਵਰੀ (ਪਰਵਿੰਦਰ ਕੌਰ ਜੱਸੀ) ਮੁਹਾਲੀ ਪੁਲੀਸ ਵਲੋਂ 2018 ਵਿੱਚ ਨਸ਼ੀਲੇ ਟੀਕਿਆਂ ਸਮੇਤ ਗ੍ਰਿਫਤਾਰ ਕੀਤੇ ਤਿੰਨ ਮੁਲਜਮਾਂ ਦੇ ਮਾਮਲੇ ਵਿੱਚ ਵਧੀਕ ਜਿਲਾ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ੌਕਤ ਅਲੀ ਵਾਸੀ ਮਾਣਕਪੁਰ, ਜਗਮੋਹਨ ਮੋਨਾ ਅਤੇ ਵਿਨੋਦ ਵਾਸੀ ਅੰਬਾਲਾ ਨੂੰ ਦੋਸ਼ੀ ਕਰਾਰ ਦਿੰਦਿਆਂ ਐਨ. ਡੀ. ਪੀ. ਐਸ. ਐਕਟ ਤਹਿਤ 10 ਸਾਲ ਦੀ ਕੈਦ ਅਤੇ ਤਿੰਨਾ ਨੂੰ 1-1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਪੁਲੀਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਸ਼ੌਕਤ ਅਲੀ ਵਾਸੀ ਪਿੰਡ ਮਾਣਕਪੁਰ ਥਾਣਾ ਸੋਹਾਣਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸ਼ੌਕਤ ਅਲੀ ਸਨੇਟਾ ਨੇੜਲੇ ਇਲਾਕੇ ਵਿੱਚ ਨਸ਼ਿਆਂ ਦੇ ਟੀਕੇ ਵੇਚਣ ਆਉਂਦਾ ਹੈ। ਇਸ ਸੰਬੰਧੀ ਪੁਲੀਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਸ਼ੌਕਤ ਅਲੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 19 ਨਸ਼ੀਲੇ ਟੀਕੇ ਬਰਾਮਦ ਹੋਏ।
ਪੁਲੀਸ ਵਲੋਂ ਗ੍ਰਿਫਤਾਰ ਸ਼ੌਕਤ ਅਲੀ ਦੀ ਨਿਸ਼ਾਨਦੇਹੀ ਤੇ ਜਗਮੋਹਨ ਮੋਨਾ ਅਤੇ ਵਿਨੋਦ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਅਤੇ ਉਕਤ ਦੋਵਾਂ ਨੌਜਵਾਨਾਂ ਕੋਲੋਂ ਕੁਲ 52 ਟੀਕੇ ਵੀ ਬਰਾਮਦ ਕੀਤੇ ਗਏ ਸਨ। ਪੁਲੀਸ ਮੁਤਾਬਕ ਉਕਤ ਮੁਲਜਮਾਂ ਖਿਲਾਫ ਥਾਣਾ ਸੋਹਾਣਾ ਵਿਖੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਈ 2018 ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਪੁਲੀਸ ਵਲੋਂ ਗ੍ਰਿਫਤਾਰ ਸ਼ੌਕਤ ਅਲੀ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਉਹ ਅੰਬਾਲਾ ਵਾਸੀ ਜਗਮੋਹਨ ਮੋਨਾ ਅਤੇ ਵਿਨੋਦ ਕੋਲੋਂ ਨਸ਼ੀਲੇ ਟੀਕੇ ਖਰੀਦਦਾ ਸੀ। ਇਹ ਨਸ਼ੀਲੇ ਟੀਕੇ ਅੰਬਾਲਾ ਤੋਂ ਲਿਆ ਕੇ ਮੁਹਾਲੀ ਵਿੱਚ ਨੌਜਵਾਨਾਂ ਨੂੰ ਸਪਲਾਈ ਕੀਤੇ ਜਾਂਦੇ ਸਨ।
Punjab
ਅਮਰੀਕਾ ਵਿੱਚੋਂ ਪਰਤੇ ਨੌਜਵਾਨ ਦੀ ਸ਼ਿਕਾਇਤ ਦੇ ਆਧਾਰ ਤੇ ਟ੍ਰੈਵਲ ਏਜੰਟ ਖ਼ਿਲਾਫ਼ ਐਫ ਆਈ ਆਰ ਦਰਜ
ਅੰਮ੍ਰਿਤਸਰ, 7 ਫਰਵਰੀ (ਸ.ਬ.) ਅਮਰੀਕਾ ਤੋਂ ਡੀਪੋਰਟ ਕੀਤੇ ਗਏ 104 ਭਾਰਤੀਆਂ (ਜਿਹਨਾਂ ਵਿੱਚੋਂ 31 ਪੰਜਾਬ ਦੇ ਨਾਗਰਿਕ ਸਨ) ਦੀਆਂ ਸ਼ਿਕਾਇਤਾਂ ਦੇ ਆਧਾਰ ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਪੁਲੀਸ ਸਟੇਸ਼ਨ ਵਿੱਚ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਪੁਲੀਸ ਨੇ ਏਜੰਟ ਸਤਨਾਮ ਸਿੰਘ ਵਾਸੀ ਪਿੰਡ ਕੋਟਲੀ ਖੇੜਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸਲੇਮਪੁਰ ਨਿਵਾਸੀ ਦਲੇਰ ਸਿੰਘ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ ਹੈ, ਜਿਸਨੂੰ ਅਮਰੀਕਾ ਤੋਂ ਡੀਪੋਰਟ ਕੀਤਾ ਗਿਆ ਸੀ।
ਪੁਲੀਸ ਵਲੋਂ ਏਜੰਟ ਦੇ ਖਿਲਾਫ ਇਹ ਕਾਰਵਾਈ ਦਲੇਰ ਸਿੰਘ ਨੂੰ ਗੈਰਕਾਨੂੰਨੀ ਢੰਗ ਨਾਲ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਕੀਤੀ ਹੈ। ਦਲੇਰ ਸਿੰਘ ਨੇ ਦੱਸਿਆ ਸੀ ਕਿ ਉਸਦੀ ਯਾਤਰਾ 15 ਅਗਸਤ 2024 ਨੂੰ ਸ਼ੁਰੂ ਹੋਈ ਸੀ, ਜਦੋਂ ਉਹ ਘਰੋਂ ਨਿਕਲਿਆ ਸੀ। ਏਜੰਟ ਨੇ ਉਸਨੂੰ ਭਰੋਸਾ ਦਿੱਤਾ ਸੀ ਕਿ ਉਹ ਉਸਨੂੰ ਇੱਕੋ ਵਾਰ ਵਿੱਚ ਅਮਰੀਕਾ ਭੇਜ ਦੇਵੇਗਾ, ਪਰ ਅਜਿਹਾ ਨਹੀਂ ਹੋਇਆ। ਪਹਿਲਾਂ ਉਸਨੂੰ ਦੁਬਈ ਅਤੇ ਫਿਰ ਬ੍ਰਾਜ਼ੀਲ ਲਿਜਾਇਆ ਗਿਆ।
ਬ੍ਰਾਜ਼ੀਲ ਵਿੱਚ ਉਸਨੂੰ ਦੋ ਮਹੀਨਿਆਂ ਲਈ ਨਜ਼ਰਬੰਦ ਰੱਖਿਆ ਗਿਆ। ਏਜੰਟ ਨੇ ਪਹਿਲਾਂ ਵੀਜ਼ਾ ਦਿਵਾਉਣ ਦਾ ਭਰੋਸਾ ਦਿੱਤਾ, ਪਰ ਬਾਅਦ ਵਿੱਚ ਕਿਹਾ ਕਿ ਵੀਜ਼ਾ ਸੰਭਵ ਨਹੀਂ ਹੈ ਅਤੇ ਹੁਣ ਡੰਕੀ ਰੂਟ ਅਪਣਾਉਣਾ ਪਵੇਗਾ। ਅੰਤ ਵਿੱਚ ਉਹਨਾਂ ਨੂੰ ਦੱਸਿਆ ਗਿਆ ਕਿ ਉਹਨਾਂ ਨੂੰ ਪਨਾਮਾ ਦੇ ਜੰਗਲਾਂ ਵਿੱਚੋਂ ਲੰਘਣਾ ਪਵੇਗਾ। ਇਸ ਰਸਤੇ ਨੂੰ ਲੋਅਰ ਡੌਂਕੀ ਰੂਟ ਕਿਹਾ ਜਾਂਦਾ ਹੈ। ਸਾਡੇ ਕੋਲ ਹੋਰ ਕੋਈ ਬਦਲ ਨਹੀਂ ਸੀ ਇਸ ਲਈ ਸਾਨੂੰ ਹਾਂ ਕਹਿਣੀ ਪਈ ਅਤੇ ਫਿਰ ਅਸੀਂ ਪਨਾਮਾ ਦੇ ਜੰਗਲਾਂ ਤੋਂ ਅਮਰੀਕਾ ਲਈ ਰਵਾਨਾ ਹੋਏ।
ਉਸ ਨੇ ਦੱਸਿਆ ਕਿ ਉਸ ਦੇ ਸਮੂਹ ਵਿੱਚ 8-10 ਲੋਕ ਸਨ, ਜਿਨ੍ਹਾਂ ਵਿੱਚ ਨੇਪਾਲੀ ਨਾਗਰਿਕ ਅਤੇ ਔਰਤਾਂ ਸ਼ਾਮਲ ਸਨ। ਸਾਡੇ ਨਾਲ ਇੱਕ ਗਾਈਡ (ਡੋਂਕਰ) ਸੀ ਜਿਸਨੇ ਸਾਨੂੰ ਰਸਤਾ ਦਿਖਾਇਆ। ਪਰ ਇਹ ਸਫ਼ਰ ਇੰਨਾ ਖ਼ਤਰਨਾਕ ਸੀ ਕਿ ਹਰ ਕਦਮ ਤੇ ਜਾਨ ਦਾ ਖ਼ਤਰਾ ਸੀ। ਦਲੇਰ ਸਿੰਘ ਨੇ ਦੱਸਿਆ ਕਿ ਪਨਾਮਾ ਜੰਗਲ ਪਾਰ ਕਰਨ ਤੋਂ ਬਾਅਦ, ਉਹ ਮੈਕਸੀਕੋ ਪਹੁੰਚੇ ਅਤੇ ਉੱਥੋਂ ਅਮਰੀਕਾ ਦੀ ਤੇਜਵਾਨਾ ਸਰਹੱਦ ਵੱਲ ਚਲੇ ਗਏ। ਪਰੰਤੂ ਅਮਰੀਕੀ ਅਧਿਕਾਰੀਆਂ ਵਲੋਂ ਉਸਨੂੰ 15 ਜਨਵਰੀ, 2025 ਨੂੰ ਗ੍ਰਿਫਤਾਰ ਕਰ ਲਿਆ ਗਿਆ।
ਦਲੇਰ ਸਿੰਘ ਨੇ ਕਿਹਾ ਕਿ ਇਸ ਪੂਰੀ ਯਾਤਰਾ ਵਿੱਚ ਲੱਖਾਂ ਰੁਪਏ ਖਰਚ ਹੋਏ, ਜਿਸ ਵਿੱਚੋਂ ਜ਼ਿਆਦਾਤਰ ਏਜੰਟਾਂ ਨੇ ਠੱਗੀ ਮਾਰੀ। ਸਾਡੇ ਨਾਲ ਦੋ ਏਜੰਟਾਂ ਨੇ ਧੋਖਾ ਕੀਤਾ ਜਿਹਨਾਂ ਵਿੱਚੋਂ ਇੱਕ ਭਾਰਤ ਤੋਂ ਅਤੇ ਦੂਜਾ ਦੁਬਈ ਤੋਂ ਸੀ।
ਅਮਰੀਕਾ ਤੋਂ ਡਿਪੋਰਟ ਕੀਤੇ ਲੋਕਾਂ ਦੀ ਸ਼ਿਕਾਇਤ ਤੇ ਪੰਜਾਬ ਤੇ ਹਰਿਆਣਾ ਦੇ 5 ਏਜੰਟਾਂ ਖਿਲਾਫ਼ ਮਾਮਲੇ ਦਰਜ
ਚੰਡੀਗੜ੍ਹ, 7 ਫਰਵਰੀ (ਸ.ਬ.) ਝੂਠੇ ਸੁਪਣੇ ਵਿਖਾ ਕੇ ਜਿੰਨਾਂ ਏਜੰਟਾਂ ਨੇ ਅਮਰੀਕਾ ਤੋਂ ਡੀਪੋਰਟ ਕੀਤੇ ਗਏ ਨੌਜਵਾਨਾਂ ਨੂੰ ਅਮਰੀਕਾ ਭੇਜਿਆ ਸੀ, ਉਨ੍ਹਾਂ ਖਿਲਾਫ਼ ਕਾਰਵਾਈ ਆਰੰਭ ਹੋ ਗਈ ਹੈ।
ਇਸ ਸੰਬੰਧੀ ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਵਿੱਚ ਕੋਟਲੀ ਖੇਹਰਾ ਪਿੰਡ ਦੇ ਏਜੰਟ ਸਤਨਾਮ ਸਿੰਘ ਖਿਲਾਫ਼ ਪਹਿਲਾ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਕਰਨਾਲ (ਹਰਿਆਣਾ) ਦੇ 4 ਏਜੰਟਾਂ ਖਿਲਾਫ ਇਮੀਗ੍ਰੇਸ਼ਨ ਐਕਟ ਅਧੀਨ ਕਾਰਵਾਈ ਕੀਤੀ ਗਈ ਹੈ।
Chandigarh
10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
![](https://skyhawktimes.com/wp-content/uploads/2025/02/patwari-v-b.jpg)
ਚੰਡੀਗੜ੍ਹ, 7 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸੰਬੰਧੀ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਨਿਊ ਮੋਹਣੀ ਪਾਰਕ ਦੇ ਵਸਨੀਕ ਪਰਮਜੀਤ ਸਿੰਘ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਕਤ ਪਟਵਾਰੀ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਦਰੁਸਤ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਸੀ। ਮਾਲ ਰਿਕਾਰਡ ਵਿੱਚ ਅਸਲ ਕਰਜ਼ਾ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਲਿਖਿਆ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਕਤ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National2 months ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National2 months ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International4 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਪਾਕਿਸਤਾਨ ਵੱਲੋਂ ਅਫ਼ਗ਼ਾਨਿਸਤਾਨ ਤੇ ਕੀਤੇ ਹਵਾਈ ਹਮਲੇ ਦੌਰਾਨ 15 ਵਿਅਕਤੀਆਂ ਦੀ ਮੌਤ