Mohali
25ਵਾਂ ਮਹਾਨ ਕੀਰਤਨ ਕਥਾ ਅਤੇ ਢਾਡੀ ਦਰਬਾਰ 16 ਫਰਵਰੀ ਨੂੰ
ਐਸ ਏ ਐਸ ਨਗਰ, 11 ਫਰਵਰੀ (ਸ.ਬ.) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾ ਗੱਦੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 404 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 25 ਵਾਂ ਇੰਟਰਨੈਸ਼ਨਲ ਪੱਧਰ ਦਾ ਮਹਾਨ ਕੀਰਤਨ – ਕਥਾ ਅਤੇ ਢਾਡੀ ਦਰਬਾਰ 16 ਫਰਵਰੀ ਨੂੰ ਸਵੇਰੇ 10.00 ਵਜੇ ਤੋਂ 3.30 ਵਜੇ ਤੱਕ ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ ਪਿੰਡ ਪੀਰੋਵਾਲੀ ਕਰਨਾਮਾ (ਨੇੜੇ ਪੰਜਗਰਾਈਆਂ) ਤਹਿ. ਬਟਾਲਾ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਇੰਟਰਨੈਸ਼ਨਲ ਗੋਲਡਮੈਡਲਿਸਟ ਢਾਡੀ ਗਿਆਨੀ ਤਰਲੋਚਨ ਸਿੰਘ ਭਮੱਦੀ, ਪੰਥ ਦੇ ਮਹਾਨ ਕੀਰਤਨੀਏ ਪਦਮ ਸ਼੍ਰੀ ਅਤੇ ਪੰਥਕ ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ ਅਤੇ ਭਾਈ ਜੋਗਿੰਦਰ ਸਿੰਘ ਰਿਆੜ ਤੋਂ ਇਲਾਵਾ ਪੰਥ ਦੇ ਮਹਾਨ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ ਜਾਵੇਗਾ।
Mohali
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਆਯੋਜਿਤ
ਐਸ ਏ ਐਸ ਨਗਰ, 12 ਫਰਵਰੀ (ਸ.ਬ.) ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਚੱਪੜਚਿੜੀ ਵਿਖੇ ਦਵਿੰਦਰ ਸਿੰਘ ਜਿਲਾ ਪ੍ਰਧਾਨ ਮੁਹਾਲੀ ਦੇ ਸਰਪ੍ਰਸਤੀ ਹੇਠ ਹੋਈ ਜਿਸ ਵਿੱਚ ਹੇਠ ਲਿਖੇ ਮੁੱਦਿਆਂ ਦੇ ਵਿਚਾਰ ਕੀਤਾ ਗਿਆ।
ਮੀਟਿੰਗ ਵਿੱਚ ਕਿਹਾ ਗਿਆ ਕਿ 5 ਮਾਰਚ ਨੂੰ ਰਾਜਧਾਨੀਆਂ ਦਾ ਘਿਰਾਓ ਕੀਤਾ ਜਾਵੇਗਾ ਜੋ ਕਿ ਅਣਮਿੱਥੇ ਸਮੇਂ ਲਈ ਹੋਵੇਗਾ। ਮੀਟਿੰਗ ਵਿੱਚ ਬਲਾਕ ਪ੍ਰਧਾਨਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਕਿ ਸਾਰੇ ਬਲਾਕ ਪ੍ਰਧਾਨ 30 ਟਰਾਲੀਆਂ ਲੈ ਕੇ ਆਉਣ ਅਤੇ ਜਿਲਾ ਕਮੇਟੀ ਦੇ ਹਰੇਕ ਮੈਂਬਰ ਨੂੰ ਪੰਜ ਟਰਾਲੀਆਂ ਦਾ ਬੰਦੋਬਸਤ ਕਰਨ ਦੀਆਂ ਡਿਊਟੀਆਂ ਲਾਈਆਂ ਗਈਆਂ।
ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਆਵਾਰਾ ਪਸ਼ੂਆਂ ਤੇ ਕਾਬੂ ਕਰਨ ਲਈ ਕਾਰਵਾਈ ਕੀਤੀ ਜਾਵੇ ਜਿਹੜੇ ਫਸਲਾਂ ਦਾ ਉਜਾੜਾ ਕਰਦੇ ਹਨ ਅਤੇ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ। ਇਸਦੇ ਨਾਲ ਹੀ ਮੰਗ ਕੀਤੀ ਗਈ ਕਿ ਦੂਸਰੇ ਦੇਸ਼ਾਂ ਨਾਲ ਵਪਾਰ ਕਰਨ ਲਈ ਸਾਡੇ ਬਾਰਡਰ ਖੋਲੇ ਜਾਣ ਅਤੇ ਪੰਜਾਬ ਲਈ ਬਾਘਾ ਬਾਰਡਰ ਖੋਲਿਆ ਜਾਵੇ। ਇਸਦੇ ਨਾਲ ਹੀ ਕਿਸਾਨ ਮਜ਼ਦੂਰਾਂ ਦੀ ਬੁਢਾਪਾ ਪੈਨਸ਼ਨ ਲਾਗੂ ਕਰਨ ਅਤੇ ਕਿਸਾਨ ਮਜ਼ਦੂਰਾਂ ਦਾ ਸਾਰਾ ਕਰਜ਼ਾ ਮਾਫ ਕਰਨ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਦਰਸ਼ਨ ਸਿੰਘ ਦੁਰਾਲੀ ਬਲਾਕ ਪ੍ਰਧਾਨ ਮੁਹਾਲੀ, ਜਸਪਾਲ ਸਿੰਘ ਨਿਆਮੀਆਂ, ਗੁਰਮੀਤ ਸਿੰਘ ਖੂਨੀ ਮਾਜਰਾ ਬਲਾਕ ਪ੍ਰਧਾਨ ਖਰੜ, ਅਮਰੀਕ ਸਿੰਘ ਭੋਲਾ ਬਲਾਕ ਮਾਜਰੀ ਪ੍ਰਧਾਨ, ਕੁਲਦੀਪ ਸਿੰਘ ਕੁਰੜੀ, ਜਸਵੰਤ ਸਿੰਘ ਪੂਨੀਆ, ਸੋਹਣ ਸਿੰਘ ਚੱਪੜਚਿੜੀ, ਸ਼ੇਰ ਸਿੰਘ ਚੋਲਟਾ, ਸਪਿੰਦਰ ਸਿੰਘ ਤੋਲੇ ਮਾਜਰਾ, ਸੋਨੀ ਰਸਨਹੇੜੀ, ਗੁਰੀ ਤੇਲੇ ਮਾਜਰਾ, ਅਮਨਦੀਪ ਸਿੰਘ ਬਡਾਲਾ, ਭਜਨ ਸਿੰਘ ਦੁਰਾਲੀ, ਸੁਰਿੰਦਰ ਸਿੰਘ ਬਰਿਆਲੀ, ਕੁਲਵੰਤ ਸਿੰਘ ਚਿੱਲਾ, ਰਣਬੀਰ ਸਿੰਘ ਗਰੇਵਾਲ, ਮਨਜਿੰਦਰ ਸਿੰਘ ਭੜੋਜੀਆ, ਰਣਧੀਰ ਸਿੰਘ, ਸੁੱਖੀ ਕੈਲੋ, ਏਕਮਜੋਤ ਕੈਲੋ, ਦਰਸ਼ਨ ਸਿੰਘ, ਪਰਮਿੰਦਰ ਸਿੰਘ, ਜਰਨੈਲ ਸਿੰਘ ਘੜੂੰਆ, ਜਤਿੰਦਰ ਸਿੰਘ, ਪੱਪੀ ਘੜੂੰਆ, ਬਲਵਿੰਦਰ ਸਿੰਘ ਗੋਲਡੀ, ਕੇਸਰ ਸਿੰਘ ਮਾਣਕ ਮਾਜਰਾ, ਨਰਿੰਦਰ ਸਿੰਘ ਮਾਣਕ ਮਾਜਰਾ, ਬਲਵੀਰ ਸਿੰਘ ਦੁਰਾਲੀ ਵੀ ਹਾਜਰ ਸਨ।
Mohali
ਲਾਇੰਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਜੇ.ਐਲ.ਪੀ.ਐਲ. ਸਿਲਾਈ ਸਕਿੱਲ ਸੈਂਟਰ ਵਿਖੇ ਦੋ ਵੱਖ ਵੱਖ ਪ੍ਰੋਜੈਕਟਾਂ ਦਾ ਆਯੋਜਨ
ਐਸ ਏ ਐਸ ਨਗਰ, 12 ਫਰਵਰੀ (ਸ.ਬ.) ਲਾਇੰਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵਲੋਂ ਪਿੰਡ ਮਟੌਰ ਵਿਖੇ ਚੱਲ ਰਹੇ ਜੇ. ਐਲ. ਪੀ. ਐਲ. ਸਿਲਾਈ ਸਕਿੱਲ ਸੈਂਟਰ ਵਿਖੇ ਦੋ ਵੱਖ ਵੱਖ ਪ੍ਰੋਜੈਕਟਾਂ ਦਾ ਆਯੋਜਨ ਕੀਤਾ ਗਿਆ।
ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਪ੍ਰੋਜੈਕਟ ਚੇਅਰਪਰਸਨ ਡਾ. ਐਸ. ਐਸ. ਭਮਰਾ ਦੀ ਅਗਵਾਈ ਹੇਠ ਉਹਨਾਂ 18 ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ ਜਿਹਨਾਂ ਨੇ ਸੈਂਟਰ ਵਿੱਚ ਚਲਾਇਆ ਜਾ ਰਿਹਾ ਲੈਵਲ 4 ਦਾ ਛੇ ਮਹੀਨੇ ਦਾ ਕੋਰਸ ਮੁਕੰਮਲ ਕੀਤਾ ਸੀ ਅਤੇ ਸਕਿੱਲ ਇੰਡੀਆ ਪ੍ਰੋਗਰਾਮ ਦੇ ਤਹਿਤ ਆਯੋਜਿਤ ਪ੍ਰੀਖਿਆ ਪਾਸ ਕੀਤੀ ਸੀ।
ਉਹਨਾਂ ਦੱਸਿਆ ਕਿ ਦੂਜੇ ਪ੍ਰੋਜੈਕਟ ਦੇ ਤਹਿਤ ਪ੍ਰੋਜੈਕਟ ਚੇਅਰਪਰਸਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਤਿੰਨ ਲੋੜਵੰਦ ਲੜਕੀਆਂ ਨੂੰ ਸਿੰਗਰ ਦੀਆਂ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ ਤਾਂ ਜੋ ਉਹ ਆਮ ਨਿਰਭਰ ਬਣਨ ਅਤੇ ਕਮਾਈ ਸ਼ੁਰੂ ਕਰਨ ਦੀਆਂ ਸਮਰਥ ਹੋਣ।
ਇਸ ਮੌਕੇ ਉਡਾਨ ਗੋਲਡਨ ਲਾਇਨਜ਼ ਕਲੱਬ ਵਲੋਂ ਮਨਜੀਤ ਕੌਰ ਭਮਰਾ ਨੇ ਆਏ ਮਹਿਮਾਨਾਂ ਨਾਲ ਜਾਣ ਪਹਿਚਾਣ ਕਰਵਾਈ ਅਤੇ ਸਿਲਾਈ ਸੈਂਟਰ ਦੇ ਵਿਦਿਆਰਥੀਆਂ ਨੂੰ ਮਿਹਨਤ ਕਰਕੇ ਸਿਖਲਾਈ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਇਸ ਮੌਕੇ ਸਿਖਿਆਰਥਣਾਂ ਨੂੰ ਗੀਤ ਸੁਣਾ ਕੇ ਉਨ੍ਹਾਂ ਦਾ ਮਨੋਰੰਜਨ ਵੀ ਕੀਤਾ। ਉਡਾਨ ਗੋਲਡਨ ਲਾਇਨੈਸ ਕਲੱਬ ਦੀ ਪ੍ਰਧਾਨ ਵੀਨਾ ਸਚਦੇਵਾ ਨੇ ਵੀ ਪ੍ਰੇਰਨਾਦਾਇਕ ਭਾਸ਼ਣ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਡਾ: ਐਸ. ਐਸ. ਭਮਰਾ ਨੇ ਦੁਨੀਆ ਭਰ ਦੇ ਲਾਇਨਜ਼ ਕਲੱਬਾਂ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਅਤੇ ਲਾਇਨਜ਼ ਕਲੱਬ ਦੇ ਉਦੇਸ਼ ਬਾਰੇ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕੇਸ਼ ਪਾਲ ਸਿੰਘ, ਪਰਮਜੀਤ ਸਿੰਘ, ਰੇਣੂ ਅਤੇ ਰਮਨ ਕੁਮਾਰ ਹਾਜ਼ਰ ਸਨ।
Mohali
ਟੀ ਡੀ ਆਈ ਸਿਟੀ ਸੈਕਟਰ 110 ਦੇ ਮੇਨ ਗੇਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 12 ਫਰਵਰੀ (ਸ.ਬ.) ਟੀ ਡੀ ਆਈ ਸਿਟੀ ਸੈਕਟਰ 110 ਦੇ ਮੇਨ ਗੇਟ ਦਾ ਉਦਘਾਟਨ ਕਿੰਗ ਸਟਰੀਟ ਮਾਰਕੀਟ ਐਸੋਸੀਏਸ਼ਨ ਵੱਲੋਂ ਕੀਤਾ ਗਿਆ। ਇਸ ਮੌਕੇ ਮਾਰਕੀਟ ਦੇ ਚੇਅਰਮੈਨ ਸz. ਪ੍ਰੇਮ ਸਿੰਘ ਨੇ ਰਿਬਨ ਕੱਟ ਕੇ ਗੇਟ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਟੀ ਡੀ ਆਈ ਦੇ ਸੀਨੀਅਰ ਅਧਿਕਾਰੀ ਸ੍ਰੀ ਵਿਕਰਮ ਕੰਵਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਉਚੇਚੇ ਤੌਰ ਤੇ ਬੁਲਾਏ ਗਏ ਸਨ।
ਮਾਰਕੀਟ ਦੇ ਮੀਤ ਪ੍ਰਧਾਨ ਸਰਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਗੇਟ ਟੀ ਡੀ ਆਈ ਕੰਪਨੀ ਵਲੋਂ ਤਿਆਰ ਕਰਵਾਇਆ ਗਿਆ ਹੈ। ਇਸ ਮੌਕੇ ਮਾਰਕੀਟ ਦੇ ਪ੍ਰਧਾਨ ਸਰਦਾਰ ਸਿਕੰਦਰ ਸਿੰਘ, ਜਨਰਲ ਸਕੱਤਰ ਸ਼੍ਰੀ ਸੁਨੀਲ ਕੁਮਾਰ ਬੋਰੀਵਾਲ, ਸਕੱਤਰ ਸ੍ਰੀ ਸੁਨੀਲ ਬੱਬਰ, ਕੈਸ਼ੀਅਰ ਸਚਿਨ ਗੋਇਲ ਅਤੇ ਮਾਰਕੀਟ ਦੇ ਹੋਰ ਮੈਂਬਰ ਮੌਜੂਦ ਸਨ।
-
National2 months ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National2 months ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Mohali1 month ago
ਫੇਜ਼ 2 ਵਿਖੇ ਬਾਂਦਰਾਂ ਨੇ ਮਚਾਈ ਦਹਿਸ਼ਤ, ਜਿਲਾ ਪ੍ਰਸਾਸ਼ਨ ਕੋਲੋਂ ਮੱਦਦ ਦੀ ਗੁਹਾਰ