Mohali
ਲਾਲ ਲਕੀਰ ਅੰਦਰ ਪੈਂਦੀ ਜਾਇਦਾਦ ਦੀਆਂ ਰਜਿਸਟਰੀਆਂ ਬਿਨਾਂ ਕਿਸੇ ਕਾਰਨ ਬੰਦ ਕਰਨ ਦਾ ਇਲਜਾਮ ਲਗਾਇਆ
ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਇਸ ਮਸਲੇ ਦਾ ਤੁਰੰਤ ਹਲ ਕਰਨ ਦੀ ਮੰਗ
ਐਸ ਏ ਐਸ ਨਗਰ, 11 ਫਰਵਰੀ (ਸ.ਬ.) ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ (ਪੰਜਾਬ ਯੂਨਿਟ) ਅਤੇ ਆਮ ਆਦਮੀ ਘਰ ਬਚਾਓ ਮੋਰਚਾ ਵੱਲੋਂ ਇਲਜਾਮ ਲਗਾਇਆ ਗਿਆ ਹੈ ਕਿ ਮੁਹਾਲੀ ਜਿਲ੍ਹੇ ਅਤੇ ਸਾਰੇ ਪੰਜਾਬ ਵਿੱਚ ਸਬ ਰਜਿਸਟਰਾਰਾਂ (ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰ) ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੀਆਂ ਲਾਲ ਲਕੀਰ ਅੰਦਰ ਸਥਿਤ ਪਲਾਟਾਂ/ਮਕਾਨਾਂ ਆਦਿ ਦੀਆਂ ਰਜਿਸਟਰੀਆਂ ਬਿਨਾਂ ਕਿਸੇ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਉਕਤ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਪੱਤਰ ਦੇ ਕੇ ਇਸ ਮਸਲੇ ਦਾ ਤੁਰੰਤ ਹਲ ਕਰਨ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਦੇ ਸੂਬਾ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ ਅਤੇ ਸੂਬਾ ਕਮੇਟੀ ਦੇ ਕਾਰਜਕਾਰੀ ਮੈਂਬਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਆਮ ਆਦਮੀ ਘਰ ਬਚਾਓ ਮੋਰਚਾ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ ਅਤੇ ਮੁਹਾਲੀ ਬਿਲਡਰ ਅਤੇ ਪ੍ਰਾਪਰਟੀ ਐਸੋਸੀਏਸ਼ਨ ਦੇ ਪ੍ਰਧਾਨ ਓਮ ਪ੍ਰਕਾਸ਼ ਬਿੰਦ ਨੇ ਕਿਹਾ ਕਿ ਸਬ-ਰਜਿਸਟਰਾਰਾਂ ਵੱਲੋਂ ਉਹ ਰਜਿਸਟਰੀਆਂ ਹੀ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਜਾਇਦਾਦਾਂ ਦੀਆਂ ਪਹਿਲਾ ਰਜਿਸਟਰੀਆਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਇਹ ਸ਼ਰਤ ਗੈਰ ਕਾਨੂੰਨੀ ਅਤੇ ਇਥੇ ਰਹਿ ਰਹੇ ਲੋਕਾਂ ਦੇ ਸੰਵਿਧਾਨਕ ਅਤੇ ਬੁਨਿਆਦਾਂ ਹੱਕਾਂ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੇ ਮੁਤਾਬਿਕ ਮਿਤੀ 31-07-2024 ਤੋਂ ਪਹਿਲਾਂ ਖਰੀਦ ਵੇਚ ਲਈ ਬਣੇ ਕਿਸੇ ਵੀ ਦਸਤਾਵੇਜ਼ ਅਨੁਸਾਰ ਤਹਿਸੀਲਾਂ ਵਿੱਚ ਰਜਿਸਟਰੀਆਂ ਤਾਂ ਹੋ ਰਹੀਆਂ ਹਨ, ਪਰ ਸੂਬੇ ਦੀਆਂ ਮਿਉਂਸੀਪਲ ਕਮੇਟੀਆਂ ਵਿੱਚ ਨਕਸ਼ੇ ਪਾਸ ਕਰਨ ਲਈ 19-03-2018 ਤੋਂ ਪਹਿਲਾਂ ਖਰੀਦ-ਵੇਚ ਦੇ ਦਸਤਾਵੇਜ਼ ਅਨੁਸਾਰ ਹੀ ਕੀਤੇ ਜਾ ਰਹੇ ਹਨ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਿਕ ਨਕਸ਼ੇ ਪਾਸ ਕੀਤੇ ਜਾਣ। ਉਹਨਾਂ ਕਿਹਾ ਕਿ ਮਿਉਂਸੀਪਲ ਕਮੇਟੀਆਂ/ਕਾਰਪੋਰੇਸ਼ਨਾਂ ਦੇ ਨਕਸ਼ੇ ਪਾਸ ਕਰਨ ਲਈ ਇੱਕ ਸਾਲ ਤੋਂ ਵੱਧ ਦਾ ਸਮਾ ਲੱਗਦਾ ਹੈ ਅਤੇ ਲੋਕਾਂ ਦੀ ਖਜਲ ਖੁਆਰੀ ਖਤਮ ਕਰਨ ਲਈ ਇਹ ਨਕਸ਼ੇ 15 ਦਿਨਾਂ ਵਿੱਚ ਪਾਸ ਕਰਨ ਦੇ ਹੁਕਮ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਤਿੰਨ ਮੰਜਲਾਂ ਤੋਂ ਜਿਆਦਾ ਮੰਜਲਾਂ ਉਸਾਰਨ ਤੇ ਰੋਕ ਲਗਾਈ ਜਾ ਰਹੀ ਹੈ ਜਦਕਿ ਪਿੰਡਾਂ ਦੇ ਨਾਲ ਹੀ ਜਮੀਨਾਂ ਤੇ ਸਰਮਾਏਦਾਰਾਂ ਅਤੇ ਵੱਡੇ-ਵੱਡੇ ਬਿਲਡਰ 25-25 ਮੰਜਲਾ ਬਿਲਡਿੰਗਾਂ ਬਣਾ ਰਹੇ ਹਨ, ਫਿਰ ਪਿੰਡਾਂ ਦੇ ਜੱਦੀ ਵਸਨੀਕ ਜੋ ਇਥੇ ਸੈਂਕੜੇ ਸਾਲਾਂ ਤੋਂ ਰਹਿ ਰਹੇ ਹਨ, ਉਹਨਾਂ ਨਾਲ ਬੇਇਨਸਾਫੀ ਕਿਉਂ ਕੀਤੀ ਜਾ ਰਹੀ ਹੈ। ਉਹਨਾਂ ਮੰਗ ਕੀਤੀ ਕਿ ਪਿੰਡਾਂ ਵਿੱਚ ਲੋਕਾਂ ਨੂੰ 5 ਮੰਜਲਾਂ ਤਕ ਬਿਲਡਿੰਗਾਂ ਬਣਾਉਣ ਦੀ ਇਜਾਜਤ ਦਿੱਤੀ ਜਾਵੇ ਅਤੇ ਪਿੰਡਾਂ ਲਈ ਸਰਲ ਰੂਲ ਬਣਾਏ ਜਾਣ। ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਜਿਨ੍ਹਾਂ ਪਿੰਡਾਂ ਦੀਆਂ ਜਮੀਨਾਂ ਪੁੱਡਾ, ਗਮਾਡਾ ਜਾਂ ਪ੍ਰਾਈਵੇਟ ਕੰਪਨੀਆਂ ਵੱਲੋਂ ਲਈ ਗਈ ਹੈ ਉਨ੍ਹਾਂ ਪਿੰਡਾਂ ਵਿੱਚ ਸੀਵਰੇਜ਼ ਅਤੇ ਹੋਰ ਸਹੂਲਤਾਂ ਤੁਰੰਤ ਦਿੱਤੀਆਂ ਜਾਣ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿੰਡਾਂ ਦੀ ਅਬਾਦੀ ਪਿੱਛਲੇ ਕਈ ਦਹਾਕਿਆਂ ਤੋਂ ਕਈ ਗੁਣਾ ਵੱਧ ਗਈ ਹੈ ਇਸ ਕਾਰਨ ਸੂਬੇ ਵਿੱਚ ਪਿੰਡਾਂ ਦੀ ਲਾਲ ਲਕੀਰ ਅਤੇ ਅਬਾਦੀ ਦੇ ਏਰੀਏ ਵਿੱਚ ਵਾਧਾ ਕਰਨਾ ਬਹੁਤ ਜਰੂਰੀ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ 26 ਜਨਵਰੀ 2006 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਹਰ ਪਿੰਡ ਦੀ ਅਬਾਦੀ ਦਾ ਏਰੀਆ ਪਿੰਡ ਦੀ ਫਿਰਨੀ ਤੋਂ 50 ਮੀਟਰ ਤੋਂ 100 ਮੀਟਰ ਤੱਕ ਵਧਾਇਆ ਗਿਆ ਸੀ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਫਿਰਨੀਆਂ ਦਾ ਘੇਰਾ 300 ਮੀਟਰ ਤੱਕ ਤੁਰੰਤ ਵਧਾਇਆ ਜਾਵੇ।
ਆਗੂਆਂ ਨੇ ਕਿਹਾ ਕਿ ਦਹਾਕਿਆਂ ਤੋਂ ਲਾਲ ਲਕੀਰ ਅੰਦਰ ਜਾਇਦਾਦਾਂ ਦੀਆਂ ਰਜਿਸਟਰੀਆਂ ਹੋ ਰਹੀਆਂ ਹਨ ਅਤੇ ਸਰਕਾਰ ਵੱਲੋਂ ਵੀ ਰਜਿਸਟਰੀਆਂ ਕਰਨ ਲਈ ਸਮੇਂ ਸਮੇਂ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਸਬ-ਰਜਿਸਟਰਾਰ ਸਰਕਾਰ ਦੀਆਂ ਹਦਾਇਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੀ ਕੋਈ ਪਰਵਾਹ ਨਹੀਂ ਕਰਦੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਰਵਰੀ 2024 ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਅਨੁਸਾਰ ਪਿੰਡਾਂ ਤੇ ਸ਼ਹਿਰਾਂ ਦੀਆਂ ਲਾਲ ਲਕੀਰ ਅੰਦਰ ਦੀਆਂ ਜਾਇਦਾਦਾਂ ਦੀਆਂ ਰਜਿਸਟਰੀਆਂ ਲਈ ਕਿਸੇ ਐਨ. ਓ. ਸੀ. ਦੀ ਜਰੂਰਤ ਨਹੀਂ ਹੈ। ਉਹਨਾਂ ਸਵਾਲ ਕੀਤਾ ਕਿ ਪਹਿਲਾਂ ਜੋ ਰਜਿਸਟਰੀਆਂ ਹੁੰਦੀਆਂ ਸਨ ਕੀ ਉਹ ਗਲਤ ਸਨ ਅਤੇ ਕੀ ਸਬ ਰਜਿਸਟਰਾਰ ਕਿਸੇ ਦੀ ਰਜਿਸਟਰੀ ਰੋਕ ਸਕਦਾ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿੱਚ ਕਈ ਦਹਾਕਿਆਂ ਤੋਂ ਭਰਿਸਟਾਚਾਰ ਸਬੰਧੀ ਇੱਕ ਗਿਰੋਹ ਬਣ ਚੁੱਕਾ ਹੈ ਜਿਸ ਵਿੱਚ ਰਾਜ ਕਰਦੀ ਧਿਰ ਦੇ ਸਿਆਸੀ ਨੇਤਾ, ਉੱਚ ਪ੍ਰਸਾਸ਼ਨਿਕ ਅਧਿਕਾਰੀ ਅਤੇ ਹੇਠਲੇ ਮੁਲਾਜਮ ਆਪਸ ਵਿੱਚ ਮਿਲ ਕੇ ਹਰ ਰੋਜ਼ ਲੋਕਾਂ ਤੋਂ ਕਰੋੜਾਂ ਰੁਪਏ ਦੀ ਰਿਸ਼ਵਤ ਇੱਕਠੀ ਕਰ ਰਹੇ ਹਨ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਲੋਕਾਂ ਨੂੰ ਉਕਤ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਮਾਲ ਮਹਿਕਮੇ ਵਿੱਚ ਫੈਲੇ ਭਰਿਸ਼ਟਾਚਾਰ ਸਬੰਧੀ ਇੱਕ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਇੱਕ ਜੁਡੀਸ਼ੀਅਲ ਕਮੀਸ਼ਨ ਬਣਾਇਆ ਜਾਵੇ।
ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮਾਲ ਮੰਤਰੀ, ਮੁੱਖ ਸਕੱਤਰ ਪੰਜਾਬ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਐਫ. ਸੀ. ਆਰ. ਮਾਲ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਵੀ ਭੇਜੀਆਂ ਗਈਆਂ ਹਨ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
