Connect with us

Mohali

ਹਜਾਰਾਂ ਕਰੋੜਾਂ ਦੀਆਂ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰਦਾ ਜ਼ਿਲ੍ਹਾ ਪ੍ਰਸ਼ਾਸ਼ਨ : ਸਤਨਾਮ ਸਿੰਘ ਦਾਊਂ

Published

on

 

ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ਸਮੇਤ ਹੋਰ ਸਬੰਧਤ ਅਫਸਰਾਂ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ

ਐਸ ਏ ਐਸ ਨਗਰ, 13 ਫਰਵਰੀ (ਸ.ਬ.) ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਦਾਊਂ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੁਹਾਲੀ ਵੱਲੋਂ ਹਜਾਰਾਂ ਕਰੋੜਾਂ ਦੀਆਂ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ਿਆਂ ਖਿਲਾਫ ਕੋਈ ਸਖਤ ਕਾਰਵਾਈ ਨਾ ਕੀਤੇ ਜਾਣ ਕਾਰਨ ਪੰਜਾਬ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਇਸ ਸੰਬੰਧੀ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਪ੍ਰਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ਸਮੇਤ ਹੋਰ ਸਬੰਧਤ ਅਫਸਰਾਂ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੂੰ ਭੇਜੀ ਸ਼ਿਕਾਇਤ ਵਿੱਚ ਸz. ਦਾਉਂ ਨੇ ਇਲਜਾਮ ਲਗਾਇਆ ਹੈ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ, ਇਸ ਵੱਡੇ ਮਾਫੀਏ ਦੀ ਕੱਠਪੁਤਲੀ ਬਣੇ ਹੋਏ ਹਨ ਜਿਸ ਕਾਰਨ ਜਿਲ੍ਹੇ ਵਿੱਚ ਅਤੇ ਖਾਸ ਤੌਰ ਤੇ ਛੱਤਬੀੜ ਚਿੜੀਆਘਰ ਨੇੜਲੇ ਇਲਾਕੇ ਵਿੱਚ ਧੜੱਲੇ ਨਾਲ ਨਾਜ਼ਾਇਜ਼ ਮਾਈਨਿੰਗ ਜਾਰੀ ਹੈ ਅਤੇ ਗੋਲਡਨ ਫੋਰੈਸਟ ਵਾਲੀ 1843 ਏਕੜ ਜਮੀਨਾਂ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫੇਜ਼ ਇੱਕ ਮੁਹਾਲੀ ਦੇ ਸ਼ੈਡ ਸਮੇਤ ਹੋਰ ਸੈਂਕੜੇ ਏਕੜ ਸਰਕਾਰੀ ਜਮੀਨਾਂ ਤੇ ਨਜਾਇਜ ਕਬਜੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ 29 ਪਿੰਡਾਂ ਵਿੱਚ ਲੱਗਭਗ 2000 ਏਕੜ ਗੋਲਡਨ ਫੋਰੈਸਟ ਵਾਲੀ ਜਮੀਨ (ਜਿਸ ਦੀ ਮਾਲਕ ਪੰਜਾਬ ਸਰਕਾਰ ਹੈ) ਤੇ ਦਹਾਕਿਆਂ ਤੋਂ ਨਾਜਾਇਜ ਮਾਈਨਿੰਗ ਅਤੇ ਦਰਖਤਾਂ ਦੀ ਕਟਾਈ ਦੇ ਨਾਲ-ਨਾਲ ਜ਼ਮੀਨਾਂ ਤੇ ਮਾਫੀਆ ਅਤੇ ਅਫਸਰਸਾਹੀ ਵੱਲੋਂ ਕਬਜ਼ੇ ਕਰਕੇ ਜਮੀਨਾਂ ਨੂੰ ਅੱਗੇ ਮਜਬੂਰ ਕਿਸਾਨਾਂ ਨੂੰ ਖੇਤੀ ਕਰਨ ਲਈ ਠੇਕੇ ਤੇ ਦੇ ਕੇ ਉਸ ਜਮੀਨ ਦੀ ਕਮਾਈ (ਜੋ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਆਉਣੀ ਚਾਹੀਦੀ ਹੈ) ਹਜ਼ਮ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਵਲੋਂ ਹਰ ਸਾਲ ਸ਼ਿਕਾਇਤਾਂ ਕਰਕੇ ਉਨ੍ਹਾਂ ਜ਼ਮੀਨਾਂ ਤੇ ਖੜ੍ਹੀਆਂ ਫਸਲਾਂ ਨੂੰ ਸਰਕਾਰੀ ਕਬਜੇ ਵਿੱਚ ਲੈਣ ਦੀ ਮੰਗ ਕੀਤੀ ਜਾਂਦੀ ਹੈ, ਪਰੰਤੂ ਅਫਸਰ ਅਤੇ ਮਾਫੀਆ ਉਨ੍ਹਾਂ ਕਰੋੜਾਂ ਰੁਪਏ ਦੀ ਫਸਲਾਂ ਨੂੰ ਹਜ਼ਮ ਕਰਨ ਤੋਂ ਬਾਅਦ ਅਣਪਛਾਤੇ ਬੰਦਿਆਂ ਵੱਲੋਂ ਫਸਲਾਂ ਚੋਰੀ ਕਰਨ ਸੰਬੰਧੀ ਅਣਪਛਾਤੇ ਲੋਕਾਂ ਖਿਲਾਫ ਪਰਚੇ ਦਰਜ ਕਰਵਾ ਕੇ ਕਾਨੂੰਨ ਨੂੰ ਮਜ਼ਾਕ ਦਾ ਪਾਤਰ ਬਣਾ ਕੇ ਅਸਲ ਮਾਫੀਏ ਨੂੰ ਤਾਕਤਵਰ ਬਣਾ ਦਿੰਦੇ ਹਨ।

ਉਹਨਾਂ ਦੱਸਿਆ ਕਿ ਉਹਨਾਂ ਵਲੋ 2022 ਵਿੱਚ ਉਨ੍ਹਾਂ ਜਮੀਨਾਂ ਨੂੰ ਕਬਜੇ ਵਿੱਚ ਲੈਣ ਦੀ ਸ਼ਿਕਾਇਤ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ ਜਿਸਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਅਕਤੂਬਰ 2022 ਵਿੱਚ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਉਨ੍ਹਾਂ ਜਮੀਨਾਂ ਨੂੰ ਕਬਜੇ ਵਿੱਚ ਲੈ ਕੇ ਸਰਕਾਰ ਨੂੰ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਸਨ। ਉਹਨਾਂ ਕਿਹਾ ਕਿ ਜਿਹੜੀਆਂ ਜਮੀਨਾਂ ਜਿਲ੍ਹਾ ਪ੍ਰਸ਼ਾਸ਼ਨ ਨੇ ਆਪਣੇ ਕਬਜੇ ਵਿੱਚ ਲੈ ਕੇ ਉਨ੍ਹਾਂ ਜ਼ਮੀਨਾਂ ਵਿੱਚਲੇ ਕੀਮਤੀ ਖਣਿਜਾਂ ਅਤੇ ਦਰਖਤਾਂ ਦੀ ਰਖਵਾਲੀ ਕਰਨੀ ਸੀ, ਉਨ੍ਹਾਂ ਜ਼ਮੀਨਾਂ ਵਿੱਚੋ ਸੈਕੜੇ ਹਰੇ ਭਰੇ ਦਰੱਖਤ ਵੱਢ ਕੇ ਖੁਰਦ ਬੁਰਦ ਕਰ ਦਿੱਤੇ ਗਏ ਹਨ, ਜਿਸਦੀਆਂ ਖਬਰਾਂ ਵੀ ਜਨਤਕ ਹੁੰਦੀਆਂ ਰਹੀਆਂ ਹਨ ਪਰ ਪ੍ਰਸ਼ਾਸ਼ਨ ਵੱਲੋਂ ਕਿਸੇ ਕਿਸਮ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਹੁਣ ਫਿਰ ਨਜਾਇਜ਼ ਮਾਈਨਿੰਗ ਦੇ ਮਾਮਲੇ ਭਖਣ ਅਤੇ ਗੋਲਡਨ ਫੋਰੈਸਟ ਵਾਲੀਆਂ ਜਮੀਨਾਂ ਵਿੱਚੋਂ ਦਰਖਤ ਚੋਰੀ ਹੋਣ ਕਾਰਨ ਉਹਨਾਂ ਵਲੋ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਡਿਪਟੀ ਕਮਿਸਨਰ ਦੇ ਖਿਲਾਫ ਮਾਮਲਾ ਦਰਜ ਕਰਵਾਉਣ ਲਈ ਮੁੱਖ ਮੰਤਰੀ ਅਤੇ ਉਪਰੋਕਤ ਅਧਿਕਾਰੀਆਂ ਨੂੰ ਸ਼ਿਕਾਇਤ ਭੇਜੀ ਗਈ ਹੈ ਤਾਂ ਕਿ ਕਿ ਅੱਗੇ ਲਈ ਅਫਸਰਸਾਹੀ ਮਾਫੀਏ ਅਤੇ ਸਿਆਸੀ ਦਬਾਓ ਤੋ ਮੁਕਤ ਹੋਕੇ ਸਹੀ ਕਾਰਵਾਈ ਕਰਕੇ ਆਪਣੀ ਡਿਊਟੀ ਨੂੰ ਢੰਗ ਨਾਲ ਕਾਨੂੰਨ ਮੁਤਾਬਿਕ ਕਰਣ।

ਉਹਨਾਂ ਮੰਗ ਕੀਤੀ ਕਿ ਹੁਣ ਤੱਕ ਉਨ੍ਹਾਂ ਅਤੇ ਡੇਰਾਬੱਸੀ ਦੇ ਸਾਬਕਾ ਆਪ ਵਰਕਰ ਯਾਦਵਿੰਦਰ ਸਿੰਘ ਸਮੇਤ ਹੋਰਨਾਂ ਲੋਕਾਂ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਮੁੱਖ ਮੰਤਰੀ ਅਤੇ ਵਿਜੀਲੈਂਸ ਬਿਊਰੋ ਨੂੰ ਜਿਹੜੀਆਂ ਸ਼ਿਕਾਇਤਾਂ ਭੇਜੀਆਂ ਗਈਆ ਹਨ ਉਨ੍ਹਾਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕ ਉਨ੍ਹਾਂ ਸ਼ਿਕਾਇਤਾਂ ਤੇ ਕਾਰਵਾਈ ਕਰਵਾਉਣ ਲਈ ਅਦਾਲਤਾਂ ਦਾ ਰੁੱਖ ਕਰਨ ਲਈ ਮਜਬੂਰ ਨਾ ਹੋਣ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending