Connect with us

Mohali

ਕੇਂਦਰ ਸਰਕਾਰ ਕਿਸਾਨਾਂ ਦੇ ਸਾਰੇ ਮਸਲੇ ਹਲ ਕਰਨ ਲਈ ਤਿਆਰ : ਹਰਜੀਤ ਸਿੰਘ ਗਰੇਵਾਲ

Published

on

 

 

ਖੁੱਲੇ ਦਿਲ ਨਾਲ ਗੱਲਬਾਤ ਰਾਂਹੀ ਮਸਲਿਆਂ ਦੇ ਹਲ ਲਈ ਅੱਗੇ ਆਉਣ ਕਿਸਾਨ ਜੱਥੇਬੰਦੀਆਂ

ਐਸ ਏ ਐਸ ਨਗਰ, 13 ਫਰਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੌਮੀ ਕਾਰਜਕਾਰਨੀ ਮੈਂਬਰ ਸz. ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਿਸਾਨਾਂ ਦੇ ਸਾਰੇ ਮਸਲੇ ਹਲ ਕਰਨ ਦੇ ਚਾਹਵਾਨ ਹਨ ਅਤੇ ਕਿਸਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਖੁੱਲੇ ਦਿਲ ਨਾਲ ਗੱਲਬਾਤ ਲਈ ਅੱਗੇ ਆਉਣ ਅਤੇ ਇਸ ਰੇੜਕੇ ਨੂੰ ਹਲ ਕੀਤਾ ਜਾਵੇ ਤਾਂ ਜੋ ਛੋਟੇ ਅਤੇ ਮੱਧਮਵਰਗੀ ਕਿਸਾਨਾਂ ਦਾ ਭਲਾ ਹੋ ਸਕੇ। ਅੱਜ ਇੱਥੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ, ਸੂਬਾ ਸਹਿ ਖਜਾਂਚੀ ਸz. ਸੁਖਵਿੰਦਰ ਸਿੰਘ ਗੋਲਡੀ ਅਤੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਦੇ ਨਾਲ ਪੱਤਰਕਾਰ ਸੰਮੇਲਨ ਦੌਰਾਨ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਵਿੱਚ ਖੇਤੀ ਨੂੰ ਹੁਲਾਰਾ ਦੇਣ ਅਤੇ ਵਿਦੇਸ਼ਾਂ ਤੋਂ ਦਾਲਾਂ ਦੇ ਆਯਾਤ ਵਿੱਚ ਕਮੀ ਕਰਕੇ ਦੇਸ਼ ਵਿੱਚ ਹੀ ਦਾਲਾਂ ਦੀ ਉਪਜ ਵਧਾਉਣ ਲਈ ਵਿਸ਼ੇਸ਼ ਫੰਡ ਅਲਾਟ ਕੀਤਾ ਗਿਆ ਹੈ ਤਾਂ ਜੋ ਦੇਸ਼ ਦੇ ਕਿਸਾਨ ਦਾਲਾਂ ਬੀਜਣ ਅਤੇ ਮੁਨਾਫਾ ਕਮਾਉਣ। ਇਸ ਵਾਸਤੇ ਸਰਕਾਰ ਵਲੋਂ ਘੱਟੋ ਘੱਟ ਸਮਰਥਨ ਮੁਲ ਵੀ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਵਿਸ਼ੇਸ਼ ਲਗਾਓ ਹੈ ਅਤੇ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵਲੋਂ ਐਸ ਆਈ ਟੀ ਦਾ ਗਠਨ ਕਰਕੇ ਅਤੇ ਸੱਜਣ ਕੁਮਾਰ ਦੇ ਖਿਲਾਫ ਜਾਂਚ ਕਰਕੇ ਉਸਨੂੰ ਦੋਸ਼ੀ ਸਾਬਿਤ ਕਰਵਾਇਆ ਹੈ ਅਤੇ ਇਸ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦਾ ਸੰਤਾਪ ਹੰਢਾ ਰਹੇ ਪਰਿਵਾਰਾਂ ਦੇ ਜਖਮਾਂ ਨੂੰ ਮੱਲਮ ਲੱਗੀ ਹੈ।

ਕੇਂਦਰ ਸਰਕਾਰ ਦੇ ਬਜਟ ਨੂੰ ਲੋਕ ਪੱਖੀ ਦੱਸਦਿਆਂ ਉਹਨਾਂ ਕਿਹਾ ਕਿ ਇਸ ਬਜਟ ਵਿੱਚ ਆਮ ਲੋਕਾਂ ਵਾਸਤੇ ਕਈ ਛੋਟਾਂ ਦਿੱਤੀਆਂ ਗਈਆਂ ਹਨ ਅਤੇ ਛੋਟੇ ਅਤੇ ਮੱਧਮ ਦਰਜੇ ਦੇ ਉਦਯੋਗਾਂ ਨੂੰ ਦਿੱਤੇ ਜਾਣ ਵਾਲੇ ਕਰਜੇ ਦੀ ਰਕਮ ਦੁੱਗਣੀ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਆਮਦਨ ਕਰ ਦੀ ਹੱਦ ਵੀ 12 ਲੱਖ ਕਰਕੇ ਜਨਤਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ।

ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਕਿੰਤੂ ਕਰਦਿਆਂ ਉਹਨਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ ਅਤੇ ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੇ ਇਸਨੂੰ ਖੂਨੀ ਪੰਜਾਬ ਬਣਾ ਦਿੱਤਾ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਕੇਂਦਰ ਦੀਆਂ ਸਕੀਮਾਂ ਤਕ ਲਾਗੂ ਕਰਨ ਅਤੇ ਕੇਂਦਰ ਦੀ ਮਦਦ ਨਾਲ ਲੋਕਾਂ ਦੇ ਭਲੇ ਲਈ ਕਦਮ ਚੁੱਕਣ ਤਕ ਤੋਂ ਇਨਕਾਰੀ ਹੈ ਜਿਸਦਾ ਨੁਕਸਾਨ ਸੂਬੇ ਦੀ ਜਨਤਾ ਨੂੰ ਹੋ ਰਿਹਾ ਹੈ।

ਕਿਸਾਨਾਂ ਵਲੋਂ ਕੀਤੀ ਜਾ ਰਹੀ ਫਸਲਾਂ ਦੀ ਐਮ ਐਸ ਪੀ ਦੀ ਕਾਨੂੰਨੀ ਗਾਰਟੀ ਦੀ ਮੰਗ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਹ ਮੁੱਦਾ ਗੱਲਬਾਤ ਰਾਂਹੀ ਹਲ ਹੋਣ ਵਾਲਾ ਹੈ ਅਤੇ ਇਸ ਗੱਲਬਾਤ ਵਿੱਚ ਮਾਹਿਰ ਵਿਦਵਾਨਾਂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਐਮ ਐਸ ਪੀ ਦੇ ਲਾਲਚ ਵਿੱਚ ਕਿਸਾਨ ਸਿਰਫ ਝੋਨਾ ਅਤੇ ਕਣਕ ਦੇ ਚੱਕਰ ਵਿੱਚ ਫਸੇ ਹਨ ਅਤੇ ਕੀਟਨਾਸ਼ਕਾਂ ਨਾਲ ਇਹਨਾਂ ਫਸਲਾਂ ਨੂੰ ਵੀ ਜਹਿਰੀਲਾ ਕਰ ਦਿੱਤਾ ਗਿਆ ਹੈ ਇਸ ਲਈ ਪੂਰੇ ਢਾਂਚੇ ਨੂੰ ਸੁਧਾਰਨ ਦੀ ਲੋੜ ਹੈ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending