Connect with us

Mohali

ਡੀ. ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸਕੀਮ ਤਹਿਤ ਨਕਸ਼ਿਆਂ ਦਾ ਕੰਮ ਜਲਦੀ ਪੂਰਾ ਕਰਨ ਦੀ ਹਦਾਇਤ

Published

on

 

 

ਇੰਤਕਾਲ, ਤਕਸੀਮ ਕੇਸਾਂ ਦੇ ਨਿਪਟਾਰੇ ਅਤੇ ਜਮਾਂਬੰਦੀਆਂ ਦੀ ਮੁਕੰਮਲਤਾ ਨੂੰ ਪਹਿਲ ਦੇ ਆਧਾਰ ਤੇ ਲੈਣ ਦੀ ਹਿਦਾਇਤ

ਐਸ ਏ ਐਸ ਨਗਰ, 14 ਫਰਵਰੀ (ਸ.ਬ.) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮਾਲ ਅਫਸਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਦੀ ਮਾਸਿਕ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਅੱਜ ਲਾਲ ਡੋਰਾ ਅੰਦਰਲੇ ਵਸਨੀਕਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਸਵਾਮੀਤਵਾ ਸਕੀਮ ਤਹਿਤ ਨਕਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਜਲਦ ਮੁਕੰਮਲ ਕਰਨ ਲਈ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਵਾਮੀਤਵਾ ਨਾਲ ਸਬੰਧਤ ਪ੍ਰਗਤੀ ਦੀ ਉਪ ਮੰਡਲ ਮੈਜਿਸਟ੍ਰੇਟ ਦੁਆਰਾ ਨਿਯਮਤ ਤੌਰ ਤੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੰਮ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਖਰੜ ਅਤੇ ਮੁਹਾਲੀ ਸਬ ਡਵੀਜ਼ਨਾਂ ਨੂੰ ਸੌਂਪੇ ਗਏ ਨਕਸ਼ੇ-2 ਦੀ ਪੜਤਾਲ ਕਰਨ ਲਈ ਵੀ ਕਿਹਾ।

ਇੰਤਕਾਲ ਅਤੇ ਬਟਵਾਰੇ ਦੇ ਪੈਂਡਿੰਗ ਕੇਸਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਅਫਸਰਾਂ ਅਤੇ ਐਸ. ਡੀ. ਐਮਜ਼ ਨੂੰ ਕਿਹਾ ਕਿ ਉਹ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਜੋ ਸਮਾਂ ਸੀਮਾ ਤੋਂ ਬਾਹਰ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਨਜਿੱਠਣ। ਉਨ੍ਹਾਂ ਮਾਲ ਵਿਭਾਗ ਦੇ ਫੀਲਡ ਸਟਾਫ਼ ਰਾਹੀਂ ਜਮ੍ਹਾਂਬੰਦੀਆਂ ਨੂੰ ਸਖ਼ਤੀ ਨਾਲ ਮੁਕੰਮਲ ਕਰਨ ਲਈ ਕਿਹਾ ਅਤੇ ਕਰਮਚਾਰੀ ਦੇ ਇੱਕ ਪਟਵਾਰ ਸਰਕਲ ਤੋਂ ਦੂਜੇ ਪਟਵਾਰ ਸਰਕਲ ਵਿੱਚ ਤਬਦੀਲ ਹੋਣ ਦੀ ਸੂਰਤ ਵਿੱਚ ਜਮ੍ਹਾਂਬੰਦੀਆਂ ਦੇ ਮੁਕੰਮਲ ਹੋਣ ਤੱਕ ਕਿਸੇ ਵੀ ਹਾਲਤ ਵਿੱਚ ਰਿਲੀਵ ਨਾ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਸੈਕਸ਼ਨ 47-ਏ ਅਧੀਨ ਸਟੈਂਪ ਡਿਊਟੀਆਂ ਅਤੇ ਅਦਾਲਤੀ ਹੁਕਮਾਂ ਅਨੁਸਾਰ ਬਕਾਇਆ ਦੀ ਘਾਟ ਵਸੂਲੀ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਵਸੂਲੀਆਂ ਰਿਕਵਰੀ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਬ ਰਜਿਸਟਰਾਰ ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਵਿਖੇ ਆਉਂਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਸੇਵਾਵਾਂ ਬਿਨਾਂ ਕਿਸੇ ਦੇਰੀ ਦੇ ਦਿੱਤੀਆਂ ਜਾਣ।

ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮਜ਼ ਅਮਿਤ ਗੁਪਤਾ ਡੇਰਾਬੱਸੀ, ਦਮਨਦੀਪ ਕੌਰ ਮੁਹਾਲੀ ਅਤੇ ਗੁਰਮੰਦਰ ਸਿੰਘ ਖਰੜ, ਸਬ ਰਜਿਸਟਰਾਰ; ਖਰੜ ਤੋਂ ਨਵਪ੍ਰੀਤ ਸਿੰਘ ਸ਼ੇਰਗਿੱਲ, ਮੁਹਾਲੀ ਤੋਂ ਜਸਪ੍ਰੀਤ ਸਿੰਘ, ਤਹਿਸੀਲਦਾਰਾਂ ਵਿੱਚ ਡੇਰਾਬੱਸੀ ਤੋਂ ਬੀਰਕਰਨ ਸਿੰਘ, ਖਰੜ ਤੋਂ ਜਸਵਿੰਦਰ ਸਿੰਘ, ਮੁਹਾਲੀ ਤੋਂ ਅਰਜੁਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਹਿਰਦੇਪਾਲ, ਵਿਵੇਕ ਨਿਰਮੋਹੀ, ਗੁਰਪ੍ਰੀਤ ਕੰਬੋਜ ਅਤੇ ਰਣਬੀਰ ਸਿੰਘ ਸ਼ਾਮਲ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending