Connect with us

Mohali

ਰਿਸ਼ਵਤ ਸਮੇਤ ਗ੍ਰਿਫਤਾਰ ਗਮਾਡਾ ਦੇ ਸੁਪਰਡੈਂਟ ਨੂੰ 5 ਸਾਲ ਦੀ ਕੈਦ

Published

on

 

ਅਦਾਲਤੀ ਕਾਰਵਾਈ ਦੌਰਾਨ ਸੇਵਾਦਾਰ ਦੀ ਹੋ ਗਈ ਸੀ ਮੌਤ

ਐਸ ਏ ਐਸ ਨਗਰ, 15 ਫਰਵਰੀ (ਪਰਵਿੰਦਰ ਕੌਰ ਜੱਸੀ) ਵਧੀਕ ਜਿਲਾ ਸੈਸ਼ਨ ਜੱਜ ਹਰਸਿਮਰਨ ਸਿੰਘ ਦੀ ਅਦਾਲਤ ਵਲੋਂ ਗਮਾਡਾ ਵਿੱਚ ਤਾਇਨਾਤ ਸੁਪਰਡੈਂਟ ਨਰਿੰਦਰਪਾਲ ਸਿੰਘ ਅਤੇ ਸੇਵਾਦਾਰ ਕਰਮ ਸਿੰਘ ਨੂੰ 35 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫਤਾਰ ਕਰਨ ਦੇ ਮਾਮਲੇ ਵਿੱਚ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਿੰਦਰਪਾਲ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ 5 ਸਾਲ ਕੈਦ ਦੀ ਸੁਣਾਈ ਹੈ। ਸੇਵਾਦਾਰ ਕਰਮ ਸਿੰਘ ਦੀ ਅਦਾਲਤੀ ਕਾਰਵਾਈ ਦੌਰਾਨ ਮੌਤ ਹੋ ਗਈ ਸੀ। ਸਰਕਾਰੀ ਧਿਰ ਵਲੋਂ ਜਿਲਾ ਅਟਾਰਨੀ ਵਿਜੀਲੈਂਸ ਮਨਜੀਤ ਸਿੰਘ ਉਕਤ ਕੇਸ ਦੀ ਪੈਰਵਈ ਕਰ ਰਹੇ ਸਨ।

ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ਼ਕਾਇਤਕਰਤਾ ਨੇ ਵਿਜੀਲੈਂਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਸੈਕਟਰ-78 ਵਿਚਲੇ ਆਪਣੇ ਅਤੇ ਆਪਣੀ ਪਤਨੀ ਦੇ ਨਾਂ ਵਾਲਾ ਪਲਾਟ ਵੇਚਣ ਲਈ ਐਨ. ਓ. ਸੀ. ਲੈਣ ਲਈ ਗਮਾਡਾ ਦੇ ਦਫਤਰ ਵਿੱਚ ਗਿਆ ਸੀ ਜਿੱਥੇ ਉਸ ਨੂੰ ਕਰਮ ਸਿੰਘ ਸੇਵਾਦਾਰ ਮਿਲਿਆ, ਜਿਸਨੇ ਜਲਦੀ ਕੰਮ ਕਰਵਾਉਣ ਦੀ ਗੱਲ ਕਹਿ ਕੇ ਸੁਪਰਡੈਂਟ ਨਰਿੰਦਰਪਾਲ ਸਿੰਘ ਨਾਲ ਮਿਲਾ ਦਿੱਤਾ। ਨਰਿੰਦਰਪਾਲ ਸਿੰਘ ਨੇ ਉਕਤ ਕੰਮ ਲਈ 7 ਹਜ਼ਾਰ ਦੀ ਮੰਗ ਕੀਤੀ। ਉਹ ਅਗਲੇ ਦਿਨ ਗਿਆ ਤਾਂ ਉਕਤ ਸੁਪਰਡੈਂਟ ਨੇ ਉਸੇ ਕੰਮ ਲਈ 10 ਹਜ਼ਾਰ ਮੰਗਿਆ ਅਤੇ ਅਗਲੇ ਦਿਨ ਆਉਣ ਲਈ ਕਿਹਾ। ਜਦੋਂ ਉਸਨੇ ਐਨ. ਓ. ਸੀ ਸਬੰਧੀ ਸੁਪਰਡੈਂਟ ਨੂੰ ਫੋਨ ਤੇ ਪੁਛਿਆ ਤਾਂ ਸੁਪਰਡੈਂਟ ਨੇ ਆਪਣੀ ਫੀਸ ਵਧਾਉਂਦਿਆ 20 ਹਜ਼ਾਰ ਕਰ ਲਈ। 20 ਹਜ਼ਾਰ ਰੁਪਏ ਲੈ ਕੇ ਜਦੋਂ ਉਹ ਮੁੜ ਗਮਾਡਾ ਦਫਤਰ ਗਿਆ ਤਾਂ ਸੁਪਰਡੈਂਟ ਨੇ 20 ਹਜ਼ਾਰ ਰੁਪਏ ਲੈਣ ਤੋਂ ਇਨਕਾਰ ਕਰਦਿਆਂ ਫਾਈਲ ਵਿੱਚ ਇਕ ਫਾਰਮ ਨਾ ਹੋਣ ਦੀ ਗੱਲ ਕਹਿ ਕੇ 50 ਹਜ਼ਾਰ ਦੀ ਮੰਗ ਕੀਤੀ, ਆਖਰਕਾਰ ਸੌਦਾ 35 ਹਜ਼ਾਰ ਵਿੱਚ ਤੈਅ ਹੋ ਗਿਆ।

ਸ਼ਿਕਾਇਤਕਰਤਾ ਅਨੁਸਾਰ ਉਸਨੇ ਤੰਗ ਆ ਕੇ ਮੁਹਾਲੀ ਵਿਜੀਲੈਂਸ ਦੇ ਦਫਤਰ ਵਿੱਚ ਸ਼ਿਕਾਇਤ ਦਿੱਤੀ। ਇਸਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਜਿਸਤੋਂ ਬਾਅਦ ਸੁਪਰਡੈਂਟ ਨਰਿੰਦਰਪਾਲ ਸਿੰਘ ਅਤੇ ਸੇਵਾਦਾਰ ਕਰਮ ਸਿੰਘ ਨੂੰ ਰੰਗੇ ਹੱਥੀਂ 35 ਹਜਾਰ ਰੁਪਏ ਰਿਸ਼ਵਤ ਲੈਂਦਿਆ ਗ੍ਰਿਫਤਾਰ ਕਰ ਲਿਆ ਗਿਆ ਸੀ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending