Connect with us

Mohali

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਦੇ ਲਾਈਸੰਸ ਰੱਦ

Published

on

 

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੀ ਉਲੰਘਣਾ ਕਾਰਨ ਹੋਈ ਕਾਰਵਾਈ

ਐਸ ਏ ਐਸ ਨਗਰ, 10 ਜੁਲਾਈ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਦੇ ਲਾਈਸੰਸ ਰੱਦ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਕੀਤੇ ਗਏ ਹਨ। ਪ੍ਰਸ਼ਾਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਏ ਡੀ ਸੀ ਵਲੋਂ ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਵੀਕੇਨ ਓਵਰਸੀਜ਼ ਕੰਸਲਟੈਂਟਸ ਐਸ. ਸੀ. ਐਫ. ਨੰ: 04, ਨੇੜੇ ਆਂਧਰਾ ਬੈਂਕ, ਪਿੰਡ ਕੁੰਬੜਾ, ਸੈਕਟਰ-68 ਦੀ ਮਾਲਕਣ ਮਿਸ ਪੂਨਮ ਰਾਣੀ ਵਾਸੀ ਪਿੰਡ ਸੋਹਾਣਾ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸਦੀ ਮਿਆਦ ਮਿਤੀ 21.11.2026 ਤੱਕ ਹੈ। ਦੂਜੀ ਕੰਪਨੀ ਵੀ ਪੀ ਐਜ਼ੂਕੇਸ਼ਨ ਸਰਵਿਸਿਜ਼ (ਵੀਜ਼ਾ ਪਿੰਡ) ਐਸ.ਸੀ.ਓ ਨੰ: 47, ਗਰਾਊਂਡ ਫਲੋਰ, ਫੇਜ਼-2 ਮੁਹਾਲੀ ਮਾਲਕਣ ਸ੍ਰੀਮਤੀ ਪ੍ਰਭਜੋਤ ਕੌਰ ਵਾਸੀ ਫੇਜ਼-5, ਮੁਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸਦੀ ਮਿਆਦ 06-9-2025 ਤੱਕ ਸੀ। ਤੀਜੀ ਕੰਪਨੀ ਮੈਸਰਜ਼ ਮੈਪਲ ਐਜ਼ੂਕੇਸ਼ਨ ਸਰਵਿਸਿਜ਼ ਫਰਮ ਐਸ.ਸੀ.ਐਫ. ਨੰ: 63, ਦੂਜੀ ਮੰਜ਼ਿਲ, ਫੇਜ਼ 3-ਬੀ-2, ਸੈਕਟਰ-60, ਮੁਹਾਲੀ ਨੂੰ ਕਸੰਲਟੈਂਸੀ ਦੇ ਕੰਮ ਲਈ ਲਾਈਸੰਸ ਜਾਰੀ ਕੀਤਾ ਗਿਆ ਸੀ। ਇਸ ਫਰਮ ਦੇ ਚਾਰ ਪਾਰਟਨਰ ਸz ਗੁਰਿੰਦਰ ਸਿੰਘ ਅਤੇ ਸz ਦਵਿੰਦਰ ਸਿੰਘ (ਦੋਵੇਂ ਵਾਸੀ ਪਿੰਡ ਬਲੀ ਖੁਰਦ ਡਾਕਘਰ-ਘਨੌਲੀ ਤਹਿਸੀਲ ਅਤੇ ਜ਼ਿਲ੍ਹਾ ਰੂਪਨਗਰ, ਸz ਅਕਸ਼ਦੀਪ ਸਿੰਘ ਅਤੇ ਸz ਧਿਆਨ ਸਿੰਘ (ਦੋਵੇਂ ਵਾਸੀ ਗਿਆਨੀ ਜੈਲ ਸਿੰਘ ਨਗਰ ਰੂਪਨਗਰ, ਪੰਡ ਥਲੀ ਖੁਰਦ, ਡਾਕਘਰ-ਘਨੌਲੀ, ਤਹਿਸੀਲ ਅਤੇ ਜ਼ਿਲ੍ਰਾ ਰੂਪਨਗਰ) ਸਨ। ਇਸ ਲਾਇਸੰਸ ਦੀ ਮਿਆਦ ਮਿਤੀ 03.07.2027 ਤੱਕ ਸੀ।

ਉਹਨਾਂ ਦੱਸਿਆ ਕਿ ਇਹਨਾਂ ਫਰਮਾਂ ਨੂੰ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ, ਸੈਮੀਨਾਰ ਆਦਿ ਸਬੰਧੀ ਜਾਣਕਾਰੀ ਦੇਣ ਲਈ ਨੋਟਿਸ ਦਿੱਤਾ ਗਿਆ ਸੀ ਪਰੰਤੂ ਇਹਨਾਂ ਵਲੋਂ ਵਲੋਂ ਰਿਪੋਰਟ ਜਮਾਂ ਨਹੀਂ ਕਰਵਾਈ ਗਈ।

ਬੁਲਾਰੇ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਇਹਨਾਂ ਫਰਮਾਂ ਦੇ ਦਫਤਰ ਬੰਦ ਸੀ ਅਤੇ ਤਹਿਸੀਲਦਾਰ ਮੁਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕੇ ਹਨ।

ਉਹਨਾਂ ਦੱਸਿਆ ਕਿ ਉਕਤ ਫਰਮਾਂ ਅਤੇ ਲਾਇਸੰਸੀਆਂ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੇ ਜਾਣ ਤੇ ਵੀਕੇਨ ਓਵਰਸੀਜ਼ ਕੰਸਲਟੈਂਟਸ, ਵੀ ਪੀ ਐਜ਼ੂਕੇਸ਼ਨ ਸਰਵਿਸਿਜ਼ (ਵੀਜ਼ਾ ਪਿੰਡ) ਅਤੇ ਮੈਸਰਜ਼ ਮੈਪਲ ਐਜ਼ੂਕੇਸ਼ਨ ਸਰਵਿਸਿਜ਼ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਗਏ ਹਨ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਐਕਟ/ਰੂਲਜ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ਼/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

Continue Reading

Mohali

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਪੁਲੀਸ ਦੀ ਹਾਜਰੀ ਵਿੱਚ ਹੋਇਆ ਅੰਤਿਮ ਸੰਸਕਾਰ

Published

on

By

 

 

 

ਐਸ. ਸੀ ਪਰਿਵਾਰ ਨਾਲ ਸਬੰਧਤ ਸੀ ਦਿਲਪ੍ਰੀਤ, ਮਿਲਣਗੇ ਕਰੀਬ ਸਾਢੇ 10 ਲੱਖ : ਡੀ.ਸੀ ਆਸ਼ਿਕਾ ਜੈਨ

 

 

ਐਸ ਡੀ ਐਮ ਨੇ ਦਮਨਪ੍ਰੀਤ ਦੇ ਪਰਿਵਾਰ ਨੂੰ ਦਿੱਤਾ 2 ਲੱਖ ਦਾ ਚੈੱਕ, ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਮਿਲਣਗੇ ਹੋਰ 2 ਲੱਖ

ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ (ਜਿਸਦੀ ਬੀਤੇ ਕੱਲ ਪੀ ਜੀ ਆਈ ਵਿੱਚ ਮੌਤ ਹੋ ਗਈ ਸੀ) ਦਾ ਅੰਤਮ ਸਸਕਾਰ ਅੱਜ ਮੁਹਾਲੀ ਪੁਲੀਸ ਦੀ ਹਾਜਰੀ ਵਿੱਚ ਪੂਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੰਵਰਬੀਰ ਸਿੰਘ ਰੂਬੀ ਸਿੱਧੂ, ਅਮੀਤੋਜ ਮਾਨ, ਰਮਨਪ੍ਰੀਤ ਕੌਰ ਕੁੰਭੜਾ, ਬਿੰਦਰਾ ਬੈਦਵਾਨ ਅਤੇ ਕਮਲਪ੍ਰੀਤ ਸਿੰਘ ਬਨੀ (ਸਾਰੇ ਕੌਂਸਲਰ), ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ ਅਤੇ ਪਿੰਡ ਕੁੰਭੜਾ ਦੇ ਵਸਨੀਕਾਂ ਤੋਂ ਇਲਾਵਾ ਐਸ.ਪੀ ਹਰਬੀਰ ਸਿੰਘ ਅਟਵਾਲ, ਐਸ.ਡੀ.ਐਮ ਦਮਨਪ੍ਰੀਤ ਕੌਰ, ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਇਸ ਦੌਰਾਨ ਪੁਲੀਸ ਪ੍ਰਸਾਸ਼ਨ ਵਲੋਂ ਪਿੰਡ ਕੁੰਭੜਾ ਵਿਖੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਆਸ ਪਾਸ ਦੇ ਪੁਲੀਸ ਸਟੇਸ਼ਨਾਂ ਤੋਂ ਵੀ ਪੁਲੀਸ ਫੋਰਸ ਮੰਗਵਾਈ ਗਈ ਹੈ। ਇਸ ਦੌਰਾਨ ਪਿੰਡ ਦੇ ਵਸਨੀਕ ਅਤੇ ਸਮਾਜਸੇਵੀ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਆਪਸੀ ਭਾਈਚਾਰਾ ਬਰਕਰਾਰ ਰੱਖਿਆ ਜਾਵੇ ਅਤੇ ਅਫਵਾਹਾਂ ਤੋਂ ਬਚਿਆ ਜਾਵੇ।

 

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜੇ ਵਜੋਂ ਦਿੱਤੇ ਚੈੱਕ

ਇਸ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦੇ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਐਸ.ਸੀ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹੋਰ ਸਾਢੇ 8 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ। ਡੀ.ਸੀ ਨੇ ਅੱਗੇ ਦਸਿਆ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ 2 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾ ਚੁੱਕੇ ਹਨ, ਜਦੋਂ ਕਿ ਹੋਰ 2 ਲੱਖ ਰੁਪਏ ਮੁਆਵਜੇ ਵਜੋਂ ਉਸ ਸਮੇਂ ਦਿੱਤੇ ਜਾਣਗੇ, ਜਦੋਂ ਪੁਲੀਸ ਵਲੋਂ ਗ੍ਰਿਫਤਾਰ ਮੁਲਜਮਾਂ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਪਰਿਵਾਰ ਦੇ ਨਾਲ ਹੈ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇ।

 

ਪੁਲੀਸ ਨੇ ਹੁਣ ਤੱਕ ਨਾਬਾਲਗ ਸਮੇਤ 5 ਮੁਲਜਮ ਕੀਤੇ ਗ੍ਰਿਫਤਾਰ

ਮੁਹਾਲੀ ਪੁਲੀਸ ਵਲੋਂ ਹੁਣ ਤੱਕ ਇਸ ਮਾਮਲੇ ਵਿੱਚ ਇਕ ਨਾਬਾਲਗ ਸਮੇਤ ਪੰਜ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਮੁਲਜਮ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਕਿ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। ਪੁਲੀਸ ਨੇ ਗੌਰਵ ਨੂੰ ਸੋਹਾਣੇ ਤੋਂ ਅਤੇ ਬਾਕੀ ਮੁਲਜਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।

 

Continue Reading

Mohali

ਸ਼ਰਾਬ ਦੇ ਠੇਕੇ ਅਤੇ ਅਹਾਤੇ ਨੇੜੇ ਤੂੰ ਤੂੰ ਮੈਂ ਮੈਂ ਤੋਂ ਬਾਅਦ ਗੋਲੀ ਚਲਾਉਣ ਤੱਕ ਪਹੁੰਚੀ ਗੱਲ

Published

on

By

 

ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਮੌਲੀ ਤੋਂ ਸੁੱਖਗੜ੍ਹ ਰੋਡ ਤੇ ਸਥਿਤ ਇਕ ਸ਼ਰਾਬ ਦੇ ਠੇਕੇ ਅਤੇ ਅਹਾਤੇ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ, ਅਣਪਛਾਤੇ ਵਿਅਕਤੀ ਵਲੋਂ ਜਦੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਿਸਤੋਲ ਵਿੱਚੋਂ ਰੌਂਦ ਹੇਠਾਂ ਡਿੱਗ ਪਿਆ। ਉਧਰ ਆਸ ਪਾਸ ਦੇ ਲੋਕਾਂ ਦੇ ਇਕੱਠ ਨੂੰ ਦੇਖ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਵਾਲਾ ਫਰਾਰ ਹੋ ਗਿਆ।

ਇਸ ਦੌਰਾਨ ਕਿਸੇ ਵਲੋਂ ਪੁਲੀਸ ਕੰਟਰੋਲ ਰੂਮ ਤੇ ਸੂਚਨਾ ਦਿੱਤੀ ਗਈ ਅਤੇ ਮੌਕੇ ਤੇ ਪੁਲੀਸ ਕਰਮਚਾਰੀ ਪਹੁੰਚੇ ਅਤੇ ਘਟਨਾ ਦਾ ਜਾਇਜਾ ਲਿਆ। ਪੁਲੀਸ ਨੂੰ ਮੌਕੇ ਤੋਂ ਇਕ ਜਿੰਦਾ ਰੌਂਦ ਬਰਾਮਦ ਹੋਇਆ ਹੈ, ਜੋ ਕਿ ਪੁਲੀਸ ਨੇ ਆਪਣੇ ਕਬਜੇ ਵਿੱਚ ਲੈ ਲਿਆ ਹੈ।

ਪੁਲੀਸ ਸੂਤਰਾਂ ਮੁਤਾਬਕ ਉਕਤ ਸੜਕ ਤੇ ਸੀ.11 ਨਾਂ ਤੇ ਠੇਕਾ ਅਤੇ ਅਹਾਤਾ ਹੈ। ਇਸ ਦੇ ਨਾਲ ਹੀ ਇਕ ਕਲੱਬ ਹੈ, ਜਿਥੇ ਪਰਿਵਾਰ ਆਪਸ ਵਿੱਚ ਮਿਲ ਕੇ ਪਾਰਟੀਆਂ ਕਰਦੇ ਹਨ। ਦੇਰ ਰਾਤ ਕਰੀਬ ਡੇਢ ਵਜੇ ਦੇ ਕਰੀਬ ਇਕ ਵਿਅਕਤੀ ਵਲੋਂ ਉਥੇ ਮੌਜੂਦ ਕੁਝ ਵਿਅਕਤੀਆਂ ਨੂੰ ਇਹ ਕਿਹਾ ਗਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਔਰਤ ਨੂੰ ਗਲਤ ਨਿਗਾਹ ਨਾਲ ਦੇਖਿਆ ਹੈ। ਇਸੇ ਗੱਲ ਨੂੰ ਲੈ ਕੇ ਦੋਹਾਂ ਧਿਰਾਂ ਵਿੱਚ ਬਹਿਸ ਸ਼ੁਰੂ ਹੋ ਗਈ, ਦੂਜੀ ਧਿਰ ਦੇ ਵਿਅਕਤੀ ਜਿਆਦਾ ਸੀ, ਜਿਸ ਕਾਰਨ ਉਕਤ ਵਿਅਕਤੀ ਨੇ ਉਨ੍ਹਾਂ ਨੂੰ ਡਰਾਉਣ ਲਈ ਹਵਾਈ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫਾਇਰ ਮਿਸ ਹੋ ਗਿਆ ਅਤੇ ਪਿਸਤੋਲ ਵਿੱਚੋਂ ਰੌਂਦ ਹੇਠਾਂ ਡਿੱਗ ਗਿਆ ਅਤੇ ਉਕਤ ਵਿਅਕਤੀ ਲੋਕਾਂ ਦੇ ਇਕੱਠ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ।

ਪੁਲੀਸ ਉਸ ਥਾਂ ਦੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਝਗੜੇ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇ, ਖਬਰ ਲਿਖੇ ਜਾਣ ਤੱਕ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਹਾਲੇ ਆਪਣਾ ਬਿਆਨ ਲਿਖਾਉਣ ਲਈ ਥਾਣੇ ਨਹੀਂ ਪਹੁੰਚੇ ਸਨ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨਾਲ ਗੱਲ ਕਰਨ ਤੇ ਉਹਨਾਂ ਘਟਨਾ ਦੀ ਪੁਸ਼ਟ ਕਰਦਿਆਂ ਕਿਹਾ ਕਿ ਉਹ ਫਿਲਹਾਲ ਹੋਰ ਕੋਈ ਜਾਣਕਾਰੀ ਨਹੀਂ ਦੇ ਸਕਦੇ, ਕਿਉਂਕਿ ਜਾਂਚ ਚੱਲ ਰਹੀ ਹੈ।

Continue Reading

Mohali

ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ

Published

on

By

 

50 ਵਰ੍ਹਿਆਂ ਤੋਂ ਅਮਰੀਕਾ ਰਹਿੰਦੇ ਮਹਿੰਦਰ ਸਿੰਘ ਗਿੱਲ ਦੇ ਜੀਵਨ ਉੱਪਰ ਲਿਖੀ ਜਾ ਰਹੀ ਹੈ ਪੁਸਤਕ

ਐਸ ਏ ਐਸ ਨਗਰ, 22 ਨਵੰਬਰ (ਸ.ਬ.) ਅਮਰੀਕਾ ਤੋਂ ਪੰਜਾਬ ਫੇਰੀ ਉਤੇ ਆਏ ਭਾਰਤ ਦੇ ਮਹਾਨ ਅਥਲੀਟ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ਮੁਹਾਲੀ ਪੁੱਜਣ ਉੱਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ‘ਹਾਲ ਆਫ਼ ਫੇਮ’ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।

ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ ਨੇ ਓਲੰਪੀਅਨ ਗਿੱਲ ਦਾ ਸਨਮਾਨ ਕੀਤਾ ਅਤੇ ਪੰਜਾਬ ਓਲੰਪਿਕ ਭਵਨ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ‘ਹਾਲ ਆਫ਼ ਫੇਮ’ ਦਿਖਾਇਆ ਜਿਸ ਵਿੱਚ ਮਹਿੰਦਰ ਸਿੰਘ ਗਿੱਲ ਦੀ ਤਸਵੀਰ ਸੁਸ਼ੋਭਿਤ ਹੈ। ਐਸੋਸੀਏਸ਼ਨ ਵੱਲੋਂ ਗਿੱਲ ਨੂੰ ‘ਹਾਲ ਆਫ਼ ਫੇਮ’ ਦੇ ਸਨਮਾਨ ਅਤੇ ਸੋਵੀਨਾਰ ਨਾਲ ਸਨਮਾਨਿਤ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਦਾ ਵੀ ਸਨਮਾਨ ਕੀਤਾ ਗਿਆ ਜੋ ਓਲੰਪੀਅਨ ਗਿੱਲ ਦੀ ਜੀਵਨੀ ਲਿਖ ਰਹੇ ਹਨ।

ਜਲੰਧਰ ਦੇ ਰਹਿਣ ਵਾਲੇ ਮਹਿੰਦਰ ਸਿੰਘ ਗਿੱਲ 50 ਵਰ੍ਹਿਆਂ ਤੋਂ ਅਮਰੀਕਾ ਦੇ ਪੱਕੇ ਵਸਨੀਕ ਹਨ। ਉਹ ਭਾਰਤ ਦੇ ਮਹਾਨ ਅਥਲੀਟਾਂ ਵਿੱਚੋਂ ਇੱਕ ਹਨ ਜਿਨ੍ਹਾਂ ਤੀਹਰੀ ਛਾਲ ਵਿੱਚ 1970 ਵਿੱਚ ਬੈਂਕਾਕ ਏਸ਼ੀਅਨ ਗੇਮਜ਼ ਵਿੱਚ ਸੋਨੇ ਤੇ 1974 ਤਹਿਰਾਨ ਏਸ਼ੀਅਨ ਗੇਮਜ਼ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਤਿੰਨ ਵਾਰ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। 1974 ਕ੍ਰਾਈਸਟਚਰਚ ਕਾਮਨਵੈਲਥ ਗੇਮਜ਼ ਵਿੱਚ ਚਾਂਦੀ ਅਤੇ 1970 ਵਿੱਚ ਐਡਿਨਬਰਗ ਕਾਮਨਵੈਲਥ ਗੇਮਜ਼ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ।1971 ਪ੍ਰੀ ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। 1972 ਮਿਊਨਿਖ ਓਲੰਪਿਕਸ ਵਿੱਚ ਹਿੱਸਾ ਲਿਆ।

ਮਹਿੰਦਰ ਸਿੰਘ ਗਿੱਲ ਨੇ ਅਮਰੀਕਾ ਰਹਿੰਦਾ ਲਗਾਤਾਰ ਪੰਜ ਵਾਰ ਐਨ.ਸੀ.ਏ.ਏ. ਚੈਂਪੀਅਨਸ਼ਿਪ ਸਮੇਤ 50 ਤੋਂ ਵੱਧ ਕੌਮਾਂਤਰੀ ਮੀਟ ਜਿੱਤੀਆਂ ਹਨ। ਭਾਰਤ ਸਰਕਾਰ ਵੱਲੋਂ ਅਰਜੁਨਾ ਐਵਾਰਡ ਅਤੇ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਉਹ ਅਮਰੀਕਾ ਦੀ ਕੈਲੀ ਪੌਲੀ ਯੂਨੀਵਰਸਿਟੀ ਦੀ ‘ਹਾਲ ਆਫ਼ ਫੇਮ’ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਏਸ਼ੀਅਨ ਅਥਲੀਟ ਹਨ।

Continue Reading

Latest News

Trending