Chandigarh
ਵਿਜੀਲੈਂਸ ਬਿਊਰੋ ਵੱਲੋਂ ਪੀ.ਐਨ.ਡੀ.ਟੀ. ਟੀਮ ਦੇ ਚਾਰ ਮੈਂਬਰ 70,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ, 10 ਜੁਲਾਈ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਟੈਕਨੀਕ (ਪੀ. ਸੀ. ਪੀ. ਐਨ. ਡੀ. ਟੀ.) ਟੀਮ ਦੇ ਚਾਰ ਵਿਅਕਤੀਆਂ ਨੂੰ ਸਟਿੰਗ ਆਪ੍ਰੇਸ਼ਨ ਦੌਰਾਨ 70,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਸ਼ੱਕੀਆਂ ਨੇ ਹੋਰ ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲ ਕੇ ਪੰਜਾਬ ਅਤੇ ਹਰਿਆਣਾ ਦੇ ਵੱਖ ਵੱਖ ਕਲੀਨਿਕਾਂ ਵਿੱਚ ਚੱਲ ਰਹੇ ਗੈਰਕਾਨੂੰਨੀ ਅਲਟਰਾਸਾਊਂਡ ਲਿੰਗ ਨਿਰਧਾਰਨ ਟੈਸਟਾਂ ਲਈ ਰਿਸ਼ਵਤਾਂ ਲੈਣ ਵਾਸਤੇ ਇੱਕ ਅੰਤਰਰਾਜੀ ਗਠਜੋੜ ਬਣਾਇਆ ਹੋਇਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਵਲ ਹਸਪਤਾਲ, ਸਿਰਸਾ ਵਿਖੇ ਫਾਰਮਾਸਿਸਟ ਵਜੋਂ ਤਾਇਨਾਤ ਦੀਪਕ ਗੋਇਲ, ਸਿਵਲ ਸਰਜਨ ਦਫਤਰ ਬਰਨਾਲਾ ਵਿਖੇ ਤਾਇਨਾਤ ਗੁਰਜੀਤ ਸਿੰਘ, ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਚਪੜਾਸੀ ਵਜੋਂ ਤਾਇਨਾਤ ਰਾਜ ਸਿੰਘ ਅਤੇ ਸਿਵਲ ਸਰਜਨ ਦਫ਼ਤਰ ਸਿਰਸਾ ਵਿਖੇ ਡਰਾਈਵਰ ਸੁਰਿੰਦਰ ਸਿੰਘ ਵਜੋੋਂ ਹੋਈ ਹੈ।
ਬੁਲਾਰੇ ਨੇ ਦੱਸਿਆ ਕਿ ਪੀ. ਸੀ. ਪੀ. ਐਨ. ਡੀ. ਟੀ. ਐਕਟ (ਜੋ ਆਮ ਤੌਰ ਤੇ ਪੀ. ਐਨ. ਡੀ. ਟੀ. ਐਕਟ ਵਜੋਂ ਜਾਣਿਆ ਜਾਂਦਾ ਹੈ) ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜਿਲ੍ਹੇ ਦੇ ਪਾਤੜਾਂ ਵਿਖੇ ਤਿੰਨ ਦਹਾਕਿਆਂ ਤੋਂ ਮਹਾਵੀਰ ਹਸਪਤਾਲ ਚਲਾ ਰਹੇ ਡਾ: ਅਸ਼ੋਕ ਕੁਮਾਰ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੱਸਿਆ ਕਿ 2020 ਵਿੱਚ ਪੰਜਾਬ ਦੇ ਸਥਾਨਕ ਡਾਕਟਰਾਂ ਅਤੇ ਹਰਿਆਣਾ ਦੇ ਸਿਰਸਾ ਵਿੱਚ ਪੀ ਐਨ ਡੀ ਟੀ ਇੰਚਾਰਜ ਵੱਲੋਂ ਕੀਤੀ ਸਾਂਝੀ ਜਾਂਚ ਤੋਂ ਬਾਅਦ ਡਾ. ਅਸ਼ੋਕ ਨੂੰ ਪੀਐਨਡੀਟੀ ਐਕਟ ਤਹਿਤ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਪਿੱਛੋਂ ਮਾਰਚ 2024 ਵਿੱਚ ਉਸਦੇ ਕਲੀਨਿਕ, ਮਹਾਵੀਰ ਹਸਪਤਾਲ ਤੇ ਬਾਅਦ ਵਿੱਚ ਮਾਰੇ ਗਏ ਛਾਪੇ ਦੌਰਾਨ ਕੋਈ ਸਬੂਤ ਨਹੀਂ ਮਿਲਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸੁਰੇਂਦਰ ਬੈਨੀਵਾਲ, ਜੋ ਕਿ ਪੀ. ਐਨ. ਡੀ. ਟੀ. ਸਿਰਸਾ ਵਿਖੇ ਤੈਨਾਤ ਹੋਣ ਦਾ ਦਾਅਵਾ ਕਰਦਾ ਹੈ, ਨੇ ਵਟਸਐਪ ਰਾਹੀਂ ਡਾ: ਅਸ਼ੋਕ ਕੁਮਾਰ ਨਾਲ ਸੰਪਰਕ ਕੀਤਾ ਅਤੇ ਡਾ. ਅਸ਼ੋਕ ਤੋਂ ਗੈਰਕਾਨੂੰਨੀ ਅਲਟਰਾਸਾਊਂਡ ਲਿੰਗ ਨਿਰਧਾਰਨ ਕਰਨ ਦੀ ਖੁੱਲ ਦੇਣ ਬਦਲੇ 70,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਦੌਰਾਨ ਬੈਨੀਵਾਲ ਵੱਲੋਂ ਰਿਸ਼ਵਤ ਮੰਗਣ ਸਬੰਧੀ ਸਪੱਸ਼ਟ ਮੰਗ ਕਰਨ ਦੀਆਂ ਆਡੀਓ ਰਿਕਾਰਡਿੰਗਾਂ ਉਪਲਬਧ ਹਨ, ਜਿਸ ਵਿੱਚ ਡਾ. ਭਾਰਤ ਭੂਸ਼ਣ, ਇੰਚਾਰਜ ਪੀ. ਐਨ. ਡੀ. ਟੀ. ਸਿਰਸਾ, ਲੁਧਿਆਣਾ ਤੋਂ ਡਾ: ਔਲਖ ਅਤੇ ਡਾ. ਐਸ. ਜੇ. ਸਿੰਘ ਵੀ ਸ਼ਾਮਲ ਹਨ।
ਬੁਲਾਰੇ ਨੇ ਦੱਸਿਆ ਕਿ ਬਿਊਰੋ ਵਲੋਂ ਕਾਰਵਾਈ ਕਰਦਿਆਂ ਵਿਜੀਲੈਂਸ ਦੇ ਫਲਾਇੰਗ ਸਕੁਐਡ-1, ਪੰਜਾਬ ਵਲੋਂ ਮੁਹਾਲੀ ਵਿਖੇ ਸੁਰੇਂਦਰ ਬੈਨੀਵਾਲ ਖਿਲਾਫ ਐਫ ਆਈ ਆਰ ਦਰਜ ਕੀਤੀ ਗਈ। ਇਸੇ ਦੌਰਾਨ ਦੋਸ਼ੀ ਡਾਕਟਰਾਂ ਨੂੰ 40,000 ਦੀ ਰਕਮ ਸਮੇਤ ਫੜਨ ਲਈ ਪੰਜਾਬ ਅਤੇ ਹਰਿਆਣਾ ਦੇ ਡਾਕਟਰਾਂ ਦੀ ਸਾਂਝੀ ਟੀਮ ਨੇ ਲਿੰਗ ਨਿਰਧਾਰਨ ਕਰਨ ਲਈ ਇੱਕ ਫਰਜ਼ੀ ਮਹਿਲਾ ਮਰੀਜ਼ ਦੀ ਮੱਦਦ ਨਾਲ ਜਾਲ ਵਿਛਾਇਆ ਵਿਛਾਇਆ। ਉਕਤ ਮੁਲਜ਼ਮਾਂ ਦੀ ਟੀਮ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਵਿੱਚ ਇੱਕ ਨਿੱਜੀ ਹੋਟਲ ਵਿੱਚ ਫਰਜ਼ੀ ਮਹਿਲਾ ਮਰੀਜ਼ ਤੋਂ ਰਿਸ਼ਵਤ ਦੀ ਰਕਮ ਵਸੂਲਣ ਲਈ ਪਹੁੰਚੀ ਸੀ ਪਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੀ. ਐਨ. ਡੀ. ਟੀ. ਟੀਮ ਦੇ ਚਾਰ ਮੈਂਬਰਾਂ ਨੂੰ ਸ਼ਿਕਾਇਤਕਰਤਾ ਡਾ. ਅਸ਼ੋਕ ਤੋਂ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ। ਉਕਤ ਸੰਯੁਕਤ ਟੀਮ ਦੇ ਮੈਂਬਰਾਂ ਦੀ ਮੌਜੂਦਗੀ ਵਿਚ ਹੀ ਉਹ 40,000 ਰੁਪਏ ਵੀ ਬਰਾਮਦ ਕੀਤੇ ਜੋ ਕਿ ਮਿਥੇ ਹੋਏ ਸਟਿੰਗ ਅਪਰੇਸ਼ਨ ਦੌਰਾਨ ਔਰਤ ਵੱਲੋਂ ਲਿੰਗ ਨਿਰਧਾਰਨ ਕਰਨ ਵਾਲੇ ਡਾਕਟਰਾਂ ਨੂੰ ਦਿੱਤੇ ਜਾਣੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਰੈਕੇਟ ਵਿੱਚ ਸ਼ਾਮਲ ਹੋਰ ਡਾਕਟਰਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Chandigarh
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ
ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।
Chandigarh
ਦੁਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
Chandigarh
ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
