Connect with us

Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫ਼ਾ

Published

on

 

ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਦਾ ਅਹੁਦਾ ਵੀ ਤਿਆਗਿਆ

ਅੰਮ੍ਰਿਤਸਰ, 17 ਫਰਵਰੀ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸਦੇ ਨਾਲ ਹੀ ਉਹਨਾਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਸz. ਧਾਮੀ ਨੇ ਨਵੰਬਰ, 2021 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ।

ਇੱਥੇ ਇੱਕ ਪੱਤਰਕਾਰ ਸੰਮੇਲਨ ਵਿੱਚ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫ਼ੈਸਲਾ ਅੰਤ੍ਰਿੰਗ ਕਮੇਟੀ ਦਾ ਸੀ, ਜਿਸ ਵਿੱਚ ਉਨ੍ਹਾਂ ਸਣੇ ਕਮੇਟੀ ਦੇ ਬਾਕੀ ਸਾਰੇ ਮੈਂਬਰ ਵੀ ਹਾਜ਼ਰ ਸਨ ਅਤੇ ਬਹੁਸੰਮਤੀ ਨਾਲ ਇਸ ਫ਼ੈਸਲੇ ਤੇ ਸਹਿਮਤੀ ਦਿੱਤੀ ਗਈ ਸੀ। ਸz. ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਾਰਿਆਂ ਨਾਲ ਸਲਾਹ ਮਸ਼ਵਰਾ ਹੋਇਆ ਸੀ ਅਤੇ ਉਸ ਤੋਂ ਬਾਅਦ ਹੀ ਇਹ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਖਿਆ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਵੀ ਫਾਰਗ ਕਰ ਦਿੱਤਾ ਜਾਵੇ। ਸz. ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵਜੋਂ ਅਸਤੀਫ਼ਾ ਉਨ੍ਹਾਂ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ, ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ।

ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦਾ ਫ਼ੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟਾਇਆ ਸੀ। ਉਹ ਉਸ ਵੇਲੇ ਇੰਗਲੈਂਡ ਦੌਰੇ ਤੇ ਸਨ ਅਤੇ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਵਿੱਚ ਇਸ ਸਬੰਧੀ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ, ਉਨ੍ਹਾਂ ਨਾ ਸਿਰਫ ਇਸ ਫ਼ੈਸਲੇ ਤੇ ਇਤਰਾਜ਼ ਕੀਤਾ ਸੀ ਸਗੋਂ ਆਖਿਆ ਸੀ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਦੇ ਮਨ ਨੂੰ ਠੇਸ ਪੁੱਜੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਬਣਾਈ ਗਈ ਜਾਂਚ ਕਮੇਟੀ ਤੇ ਵੀ ਇਤਰਾਜ਼ ਪ੍ਰਗਟਾ ਚੁੱਕੇ ਸਨ। ਉਨ੍ਹਾਂ ਆਖਿਆ ਸੀ ਕਿ ਜਥੇਦਾਰਾਂ ਖ਼ਿਲਾਫ਼ ਜਾਂਚ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ, ਇਸ ਸਬੰਧੀ ਜਾਂਚ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending