Connect with us

Mohali

ਜੇਕਰ ਸਰਕਾਰਾਂ ਨੇ ਨਸ਼ੇ ਤੇ ਕਾਬੂ ਨਾ ਪਾਇਆ ਤਾਂ ਮਾਵਾਂ ਦੇ ਪੁੱਤਾਂ ਦੇ ਸਿਵੇ ਇਸੇ ਤਰ੍ਹਾਂ ਬਲ਼ਦੇ ਰਹਿਣਗੇ : ਅਮਨਜੋਤ ਕੌਰ ਰਾਮੂੰਵਾਲੀਆ

Published

on

 

ਐਸ ਏ ਐਸ ਨਗਰ, 20 ਫਰਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਹੈ ਕਿ ਜੇਕਰ ਸਰਕਾਰਾਂ ਨੇ ਨਸ਼ਿਆਂ ਦੇ ਮੁਦੇ ਤੇ ਸਖ਼ਤੀ ਨਾ ਦਿਖਾਈ ਤੇ ਮਾਵਾਂ ਦੇ ਪੁੱਤਾਂ ਦੇ ਚਿਰਾਗ ਇਸੇ ਤਰ੍ਹਾਂ ਬੁਝਦੇ ਰਹਿਣਗੇ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਬਹੁਤ ਵੱਡੇ ਪੱਧਰ ਤੇ ਨਸ਼ੇ ਵਿਕ ਰਹੇ ਹਨ ਅਤੇ ਪਿੰਡਾਂ ਦੀਆਂ ਸ਼ਮਸ਼ਾਨ ਘਾਟਾਂ ਅਤੇ ਧਰਮਸ਼ਾਲਾਵਾਂ ਵਿੱਚ ਨਸ਼ੇ ਦੇ ਆਦੀ ਲੋਕ ਆਪਣੇ ਅੱਡੇ ਬਣਾ ਕੇ ਨਸ਼ੇ ਦਾ ਸੇਵਨ ਕਰਦੇ ਆਮ ਦੇਖੇ ਜਾ ਸਕਦੇ ਹਨ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਿੰਨ ਸਾਲ ਬੀਤ ਗਏ ਹਨ ਅਤੇ ਇਹ ਨਸ਼ਿਆਂ ਦੇ ਮੁੱਦੇ ਤੇ ਕਾਰਵਾਈ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਬੀਤੇ ਕੱਲ ਵੀ ਅਮ੍ਰਿਤਸਰ ਜਿਲੇ ਦੇ ਦੋ ਨੌਜਵਾਨ ਟੀਕੇ ਲਗਾ ਕੇ ਮੌਤ ਦੇ ਮੂੰਹ ਵਿੱਚ ਚਲੇ ਗਏ।

ਉਹਨਾਂ ਕਿਹਾ ਕਿ ਨਸ਼ਾਂ ਛਡਾਊ ਸੈਂਟਰ ਵਾਲੀਆਂ ਗੋਲੀਆਂ ਖਾਣ ਨਾਲ ਨੌਜਵਾਨਾਂ ਦੀ ਸਿਹਤ ਤੇ ਬਹੁਤ ਜ਼ਿਆਦਾ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਪਰਾਲਾ ਕਰੇ ਅਤੇ ਗ੍ਰਾਮ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਨਸ਼ੇ ਕਰਨ ਵਾਲਿਆਂ ਨੌਜਵਾਨਾਂ ਦੀਆਂ ਲਿਸਟਾਂ ਤਿਆਰ ਕਰਕੇ ਹਲਕੇ ਦੇ ਐਮ ਐਲ ਏ ਦੀ ਜਿੰਮੇਵਾਰੀ ਲਗਾ ਕੇ ਅੰਕੜੇ ਇਕੱਠੇ ਕਰੇ ਅਤੇ ਆਪਣੀ ਜ਼ਿਮੇਵਾਰੀ ਸਮਝ ਕੇ ਅਜਿਹੇ ਵਿਅਕਤੀਆਂ (ਜੋ ਨਸ਼ੇ ਦੇ ਆਦੀ ਹਨ) ਨੂੰ ਪੁਲੀਸ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਕਰਵਾ ਕੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਇਲਾਜ ਕੀਤਾ ਜਾਵੇ।

ਉਹਨਾਂ ਕਿਹਾ ਕਿ ਜੇਕਰ ਪਿੰਡਾਂ ਵਿੱਚ ਨਸ਼ਾ ਕਰਨ ਵਾਲੇ ਨਾ ਰਹੇ ਨਸ਼ਾ ਵਿਕਣਾ ਵੀ ਬੰਦ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਾਰਨ ਸਾਡੀ ਨੌਜਵਾਨ ਪੀੜ੍ਹੀ ਦਾ ਰੁਝਾਨ ਨਸ਼ੇ ਵੱਲ ਵੱਧ ਰਿਹਾ ਹੈ ਅਤੇ ਸਰਕਾਰ ਇਹਨਾਂ ਦੇ ਰੁਜ਼ਗਾਰ ਦਾ ਕੋਈ ਢੁਕਵਾਂ ਪ੍ਰਬੰਧ ਕਰੇ ਤਾਂ ਹੀ ਇਹ ਨਸ਼ੇ ਦੀਆਂ ਭੈੜੀਆਂ ਆਦਤਾਂ ਤੋਂ ਛੁਟਕਾਰਾ ਪਾ ਸਕਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending