Connect with us

Punjab

ਪਟਿਆਲਾ ਪੁਲੀਸ ਵੱਲੋ ਭਗੌੜੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ (ਯੂ ਐੱਸ ਏ) ਦੀ ਸ਼ਹਿ ਤੇ ਕੰਮ ਕਰਨ ਵਾਲੇ 5 ਗੁਰਗੇ ਹਥਿਆਰਾਂ ਸਮੇਤ ਕਾਬੂ

Published

on

 

 

5 ਪਿਸਤੌਲ ਅਤੇ 23 ਜਿੰਦਾ ਕਾਰਤੂਸ ਬਰਾਮਦ

ਪਟਿਆਲਾ, 20 ਫਰਵਰੀ (ਬਿੰਦੂ ਧੀਮਾਨ) ਪਟਿਆਲਾ ਪੁਲੀਸ ਵੱਲੋ ਭਗੌੜੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ (ਯੂ ਐੱਸ ਏ) ਦੀ ਸ਼ਹਿ ਤੇ ਕੰਮ ਕਰਨ ਵਾਲੇ 5 ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸz. ਨਾਨਕ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗੲ ਵਿਅਕਤੀਆਂ ਤੋਂ 5 ਪਿਸਤੌਲ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਪੁਲੀਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੈਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਪੀ. ਸਿਟੀ ਪਟਿਆਲਾ ਮੁਹੰਮਦ ਸਰਫਰਾਜ਼ ਆਲਮ ਅਤੇ ਡੀ ਐਸ ਪੀ ਸਿਟੀ-1 ਪਟਿਆਲਾ ਸz ਸਤਨਾਮ ਸਿੰਘ ਦੀ ਅਗਵਾਈ ਵਿੱਚ ਇੰਸ: ਹਰਜਿੰਦਰ ਸਿੰਘ ਢਿੱਲੋਂ, ਇੰਚਾਰਜ ਸਪੈਸ਼ਲ ਸੈੱਲ ਪਟਿਆਲਾ ਦੀ ਨਿਗਰਾਨੀ ਹੇਠ ਸਪੈਂਸ਼ਲ ਸੈੱਲ ਪਟਿਆਲਾ ਦੀ ਟੀਮ ਨੇ ਇਹਨਾਂ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਹੜੇ ਪਟਿਆਲਾ, ਮੋਗਾ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

ਉਹਨਾਂ ਕਿਹਾ ਕਿ ਇਹਨਾਂ ਵਿਅਕਤੀਆਂ ਦੇ ਖਿਲਾਫ ਪਹਿਲਾ ਵੀ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਇਰਾਦਾ ਕਤਲ ਅਤੇ ਹੋਰ ਮੁੱਕਦਮੇ ਦਰਜ ਹਨ। ਕਾਬੂ ਕੀਤੇ ਗਏ ਵਿਅਕਤੀਆਂ ਦੇ ਨਾਮ ਹਰਪ੍ਰੀਤ ਸਿੰਘ ਉਰਫ ਮੱਖਣ ਵਾਸੀ ਪਿੰਡ ਸੈਫਦੀਪੁਰ, ਜਿਲ੍ਹਾ ਪਟਿਆਲਾ, ਲਵਪ੍ਰੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਬੁਜਰਕ, ਜਿਲਾ ਪਟਿਆਲਾ, ਰਮਨਪ੍ਰੀਤ ਸਿੰਘ ਉਰਫ ਰਮਨ ਵਾਸੀ ਸੁਖਰਾਮ ਕਾਲੋਨੀ, ਪਟਿਆਲਾ, ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਗੁਰੂ ਨਾਨਕ ਨਗਰ, ਨੇੜੇ ਬੈਕਮੈਨ ਫੈਕਟਰੀ, ਪਟਿਆਲਾ ਅਤੇ ਰਾਮ ਸਿੰਘ ਉਰਫ ਰਮਨ ਵਾਸੀ ਪਿੰਡ ਫਤਿਹਗੜ੍ਹ ਛੰਨਾ, ਪਟਿਆਲਾ ਹਨ। ਇਹਨਾਂ ਦੇ ਗੈਂਗ ਦਾ ਸੰਚਾਲਨ ਕਰਨ ਵਾਲਾ ਮਨਪ੍ਰੀਤ ਸਿੰਘ ਉਰਫ ਮਨੀ ਭਿੰਡਰ ਵਾਸੀ ਪਿੰਡ ਭਿੰਡਰ ਕਲਾਂ, ਜਿਲਾ ਮੋਗਾ ਹਾਲ ਵਾਸੀ ਯੂ.ਐਸ.ਏ ਜੋ ਕਿ ਵਿਦੇਸ਼ ਵਿੱਚ ਬੈਠ ਕੇ ਇਹਨਾਂ ਨੂੰ ਹਦਾਇਤਾਂ ਜਾਰੀ ਕਰਦਾ ਹੈ।

ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਮੁਖਬਰ ਦੀ ਇਤਲਾਹ ਤੇ ਐਨ. ਆਈ. ਧੱਕਾ ਕਾਲੋਨੀ, ਪੀਰ ਦੀ ਦਰਗਾਹ ਦੇ ਸਾਹਮਣੇ ਪੁੱਲ ਤੋਂ ਪਾਰ ਤੇ ਸਵਿਫਟ ਡਿਜ਼ਾਇਰ ਕਾਰ ਵਿੱਚ ਬੈਠੇ ਹੋਇਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਪਾਸੋ 2 ਪਿਸਤੌਲ 30 ਬੋਰ ਸਮੇਤ 9 ਕਾਰਤੂਸ ਜਿੰਦਾ ਅਤੇ 3 ਪਿਸਤੌਲ .32 ਬੋਰ ਸਮੇਤ 14 ਕਾਰਤੂਸ ਜਿੰਦਾ ਬ੍ਰਾਮਦ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਦੇ ਇਸ ਗਿਰੋਹ ਦਾ ਮੁੱਖ ਸਰਗਨਾ ਹਰਪ੍ਰੀਤ ਸਿੰਘ ਉਰਫ ਮੱਖਣ ਰਾਜਪੁਰਾ ਰੋਡ, ਪਟਿਆਲਾ ਪੈਟਰੋਲ ਪੰਪ ਪਰ ਸਾਲ 2018 ਵਿੱਚ ਹੋਏ ਡਬਲ ਮਰਡਰ ਕੇਸ ਦਾ ਅਪਰਾਧੀ ਹੈ। ਹਰਪ੍ਰੀਤ ਸਿੰਘ ਉਰਫ ਮੱਖਣ ਉਕਤ ਮਸ਼ਹੂਰ ਗੈਂਗਸਟਰ ਭੂਪੀ ਰਾਣਾ ਅਤੇ ਅੰਕਿਤ ਰਾਣਾ ਵਰਗੇ ਬਦਨਾਮ ਗੈਂਗਸਟਰਾਂ ਨਾਲ ਮਿਲ ਕੇ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਾ ਹੈ। ਇਹਨਾਂ ਵੱਲੋਂ ਅੱਜ ਆਪਣੇ ਗੈਂਗ ਨਾਲ ਮਿਲ ਕੇ ਜਿਲ੍ਹਾ ਪਟਿਆਲਾ ਅਤੇ ਜਿਲ੍ਹਾ ਮੋਗਾ ਵਿੱਚ ਵੱਡੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣਾ ਸੀ। ਰਾਮ ਸਿੰਘ ਉਰਫ ਰਮਨ ਐਸ. ਕੇ. ਖਰੋੜ ਗਰੁੱਪ ਨਾਲ ਸੰਬੰਧ ਰੱਖਦਾ ਹੈ। ਲਵਪ੍ਰੀਤ ਸਿੰਘ ਉਰਫ ਬਿੱਲਾ ਬਿੱਟੂ ਗੁੱਜਰ ਗੈਂਗ ਨਾਲ ਸੰਬੰਧਤ ਹੈ। ਇਹ ਜੋਗੀ ਸਰਪੰਚ, ਪਿੰਡ ਪਸਿਆਣਾ ਜਿਲ੍ਹਾ ਪਟਿਆਲਾ ਦੇ ਕਤਲ ਦਾ ਅਪਰਾਧੀ ਹੈ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending