Connect with us

Punjab

ਟਰੱਕ ਨੇ ਦੋ ਪ੍ਰਵਾਸੀਆ ਨੂੰ ਕੁਚਲਿਆ, ਇੱਕ ਦੀ ਮੌਤ, ਇੱਕ ਜ਼ਖ਼ਮੀ

Published

on

 

ਸੁਲਤਾਨਪੁਰ ਲੋਧੀ, 22 ਫਰਵਰੀ (ਸ.ਬ.) ਸੁਲਤਾਨਪੁਰ ਲੋਧੀ ਕਪੂਰਥਲਾ ਮਾਰਗ ਤੇ ਅੱਜ ਸਵੇਰੇ ਇੱਕ ਬੇਕਾਬੂ ਹੋ ਕੇ ਟਰੱਕ ਨੇ ਦੋ ਪਰਵਾਸੀ ਮਜ਼ਦੂਰਾਂ ਨੂੰ ਕੁਚਲ ਦਿੱਤਾ ਹੈ। ਜਿਸ ਦੌਰਾਨ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਦਾ ਇਲਾਜ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਚੱਲ ਰਿਹਾ ਹੈ।

ਇਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੁਲਤਾਨਪੁਰ ਲੋਧੀ ਕਪੂਰਥਲਾ ਮਾਰਗ ਜਾਮ ਕਰ ਦਿੱਤਾ ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਵਿਚਾਲੇ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਵਿੱਚੋਂ ਕੁਝ ਲੋਕਾਂ ਨੇ ਟਰੱਕ ਦੀ ਭੰਨਤੋੜ ਕੀਤੀ ਅਤੇ ਉਸ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਗਨੀਮਤ ਰਹੀ ਕਿ ਪੁਲੀਸ ਨੇ ਮੌਕੇ ਨੂੰ ਸਾਂਭ ਲਿਆ ਅਤੇ ਟਰੱਕ ਨੂੰ ਅੱਗ ਲੱਗਣ ਨਹੀਂ ਦਿੱਤੀ ਗਈ। ਮ੍ਰਿਤਕ ਅਤੇ ਜ਼ਖ਼ਮੀ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੱਸਿਆ ਕਿ ਧੰਨਸਾਗਰ ਪਾਣੀ ਲੈਣ ਲਈ ਜਾ ਰਿਹਾ ਸੀ। ਇਨੇ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਧੰਨਸਾਗਰ ਅਤੇ ਉਸਦੇ ਦੋਸਤ ਅਸਤਿਤਵ ਕੁਚਲ ਦਿੱਤਾ ਹੈ ਅਤੇ ਧਨਸਾਗਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਅਸਤਿਤਵ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਕਪੂਰਥਲਾ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਜਿੱਥੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਫੂਲਨ ਦੇਵੀ (ਮ੍ਰਿਤਕ ਦੀ ਮਾਂ) ਨੇ ਦੱਸਿਆ ਕਿ ਧੰਨਸਾਗਰ ਸ਼ਾਦੀਸ਼ੁਦਾ ਸੀ ਅਤੇ ਉਸਦੇ ਦੋ ਬੱਚੇ ਵੀ ਹਨ। ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ ਅਤੇ ਕਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਦੂਸਰੇ ਪਾਸੇ ਮੌਕੇ ਤੇ ਪਹੁੰਚੇ ਏ ਐੱਸ ਆਈ ਦਵਿੰਦਰ ਪਾਲ ਚੌਂਕੀ ਇੰਚਾਰਜ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਟਰੱਕ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਲੋੜੀਂਦੀ ਕਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Continue Reading

Punjab

ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈ ਕੇ ਆਪਣੀ ਜ਼ਿੰਮੇਵਾਰੀ ਸਾਂਭਣੀ ਚਾਹੀਦੀ ਹੈ : ਜੱਥੇਦਾਰ ਗਿਆਨੀ ਰਘਬੀਰ ਸਿੰਘ

Published

on

By

 

ਧਾਮੀ ਨੂੰ ਇੱਕ ਇਮਾਨਦਾਰ, ਤਿਨੇਮੀ, ਗੁਰੂ ਦੀ ਭੈ ਭਾਵਨਾ ਨੂੰ ਮੰਨਣ ਵਾਲੀ ਚੰਗੀ ਸ਼ਖਸੀਅਤ ਦੱਸਿਆ

ਅੰਮ੍ਰਿਤਸਰ, 22 ਫਰਵਰੀ (ਸ.ਬ.) ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਸਾਂਭਣ ਦੀ ਅਪੀਲ ਕੀਤੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਾਪਰ ਰਹੇ ਘਟਨਾਕ੍ਰਮ ਬਾਰੇ ਆਪਣੀ ਚੁੱਪੀ ਤੋੜਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ।

ਜਥੇਦਾਰ ਨੇ ਕਿਹਾ ਕਿ ਅਕਾਲ ਤਖਤ ਵੱਲੋਂ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਦਾ ਵੀ ਕੰਮ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਾਮੀ ਨੇ ਆਪਣੇ ਅਸਤੀਫੇ ਵਿੱਚ ਜ਼ਿਕਰ ਕੀਤਾ ਹੈ ਕਿ ਉਨ੍ਹਾਂ ਮੇਰੇ ਵੱਲੋਂ ਪਾਈ ਇੱਕ ਪੋਸਟ ਦੇ ਆਧਾਰ ਤੇ ਨੈਤਿਕ ਜ਼ਿੰਮੇਵਾਰੀ ਲੈਂਦਿਆ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੋਸਟ ਉਨ੍ਹਾਂ ਆਪਣੇ ਨਿੱਜੀ ਸੋਸ਼ਲ ਮੀਡੀਆ ਪੇਜ ਤੇ ਪਾਈ ਸੀ ਅਤੇ ਕਿਸੇ ਨੂੰ ਆਦੇਸ਼ ਨਹੀਂ ਕੀਤਾ ਸੀ ਤੇ ਇਹ ਉਨ੍ਹਾਂ ਦੇ ਆਪਣੇ ਮਨ ਦੇ ਵਲਵਲੇ ਸਨ। ਉਨ੍ਹਾਂ ਕਿਹਾ ਕਿ ਧਾਮੀ ਨੇ ਜਿਵੇਂ ਨੈਤਿਕ ਆਧਾਰ ਤੇ ਅਸਤੀਫਾ ਦਿੱਤਾ ਹੈ ਉਸੇ ਤਰ੍ਹਾਂ ਉਹ ਵੀ ਨੈਤਿਕ ਆਧਾਰ ਤੇ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਕੇ ਪ੍ਰਧਾਨ ਦੀ ਜ਼ਿੰਮੇਵਾਰੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੀ ਜ਼ਿੰਮੇਵਾਰੀ ਸੰਭਾਲਣ।

ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਹ ਕਿਸੇ ਦਬਾਅ ਹੇਠ ਹੋਣ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਲੱਗ ਰਿਹਾ ਸੀ ਕਿ ਉਹ ਦਬਾਅ ਮਹਿਸੂਸ ਕਰ ਰਹੇ ਹਨ। ਉਹ ਇੱਕ ਇਮਾਨਦਾਰ, ਨਿਤਨੇਮੀ, ਗੁਰੂ ਦੀ ਭੈ ਭਾਵਨਾ ਨੂੰ ਮੰਨਣ ਵਾਲੀ ਚੰਗੀ ਸ਼ਖਸੀਅਤ ਹਨ।

ਜਥੇਦਾਰ ਨੇ ਦੱਸਿਆ ਕਿ ਬੀਤੇ ਕੱਲ੍ਹ ਅਤਰਿੰਗ ਕਮੇਟੀ ਦੇ ਮੈਂਬਰ ਮਿਲੇ ਸਨ ਅਤੇ ਸਿੱਖ ਗੁਰਦੁਆਰਾ ਐਕਟ ਦੇ ਮੁਤਾਬਕ ਅਧਿਕਾਰਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਐਕਟ ਮੁਤਾਬਿਕ ਸ਼੍ਰੋਮਣੀ ਕਮੇਟੀ ਨੂੰ ਕਰਮਚਾਰੀਆਂ, ਗ੍ਰੰਥੀਆਂ ਅਤੇ ਜਥੇਦਾਰਾਂ ਦੀ ਨਿਯੁਕਤੀ ਦੇ ਅਧਿਕਾਰ ਪ੍ਰਾਪਤ ਹਨ। ਜਥੇਦਾਰ ਨੇ ਕਿਹਾ ਕਿ ਕੱਲ੍ਹ ਹੋਈ ਗੱਲਬਾਤ ਨੇ ਉਨ੍ਹਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਹੁਕਮ ਸਿਰਫ ਸ੍ਰੀ ਅਕਾਲ ਤਖਤ ਦੀ ਚਾਰਦੀਵਾਰੀ ਤੱਕ ਹੀ ਸੀਮਤ ਹਨ ਜਦੋਂ ਕਿ ਉਹ ਸਮਝਦੇ ਸਨ ਕਿ ਅਕਾਲ ਤਖਤ ਵੱਲੋਂ ਕੀਤੇ ਗਏ ਹੁਕਮ ਸਾਰੀ ਦੁਨੀਆਂ ਵਿੱਚ ਵੱਸਦੇ ਸਿੱਖਾਂ ਤੇ ਲਾਗੂ ਹੁੰਦੇ ਹਨ। ਜਥੇਦਾਰ ਦੀ ਇਸ ਗੱਲ ਨੇ ਇਹ ਵੀ ਸਾਬਤ ਕੀਤਾ ਹੈ ਕਿ ਉਹ ਅੰਤਰਿੰਗ ਕਮੇਟੀ ਵੱਲੋਂ ਅਧਿਕਾਰਾਂ ਸਬੰਧੀ ਕੀਤੀ ਗਈ ਚਰਚਾ ਤੋਂ ਨਾਖੁਸ਼ ਹਨ।

ਆਪਣੇ ਅਸਤੀਫ਼ੇ ਸਬੰਧੀ ਚੱਲ ਰਹੀ ਚਰਚਾ ਦੇ ਸੰਦਰਭ ਵਿਚ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਨੂੰ ਜੋ ਪ੍ਰਵਾਨ ਹੋਏਗਾ ਉਸੇ ਮੁਤਾਬਕ ਸਭ ਕੁਝ ਹੋਵੇਗਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਹਰ ਇੱਕ ਨੂੰ ਇੱਕ ਦੂਜੇ ਦੇ ਅਹੁਦੇ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਹਨ ਜੋ ਬਜ਼ੁਰਗਾਂ ਦੀਆਂ ਸ਼ਹੀਦੀਆਂ ਤੋਂ ਬਾਅਦ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਹਰ ਸਿੱਖ ਨੂੰ ਕੰਮ ਕਰਨਾ ਚਾਹੀਦਾ ਹੈ।

 

Continue Reading

Punjab

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲੀਸ ਵੱਲੋਂ ਦੋ ਕਿਲੋ ਹੈਰੋਇਨ ਬਰਾਮਦ

Published

on

By

 

ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਨਹਿਰ ਕੋਲ ਲੁਕਾਈ ਸੀ ਨਸ਼ੇ ਦੀ ਖੇਪ

ਅੰਮ੍ਰਿਤਸਰ, 22 ਫਰਵਰੀ (ਸ.ਬ.) ਕਾਊਂਟਰ ਇੰਟੈਲੀਜਸ ਪੁਲੀਸ ਨੇ ਹਰਮਨਦੀਪ ਸਿੰਘ ਨਾਂ ਦੇ ਗ੍ਰਿਫਤਾਰ ਕੀਤੇ ਇੱਕ ਵਿਅਕਤੀ ਦੇ ਮਾਮਲੇ ਵਿੱਚ ਅਗਲੇਰੀ ਜਾਂਚ ਦੌਰਾਨ ਦੋ ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਹੁਣ ਤੱਕ 15 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਸਾਂਝੀ ਕੀਤੀ ਗਈ ਹੈ।

ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਹੈਰੋਇਨ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਇੱਕ ਨਹਿਰ ਦੇ ਕੋਲ ਲੁਕਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਹਰਮਨਦੀਪ ਸਿੰਘ ਕੋਲੋਂ ਉਸ ਦੇ ਹੈਰੋਇਨ ਤਸਕਰੀ ਨਾਲ ਜੁੜੇ ਵਿਅਕਤੀਆਂ ਨਾਲ ਸਬੰਧਾਂ ਬਾਰੇ ਪਤਾ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਬਰਾਮਦ ਹੋਈ ਦੋ ਕਿਲੋ ਹੈਰੋਇਨ ਸਮੇਤ ਹੁਣ ਤੱਕ ਕਰੀਬ 15 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।

 

Continue Reading

Chandigarh

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

Published

on

By

 

ਚੰਡੀਗੜ੍ਹ, 22 ਫਰਵਰੀ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈ ਲੈਣ।

ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ ਅਤੇ ਉਹਨਾਂ ਨੂੰ ਅੰਤਰਿਗ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ।

Continue Reading

Latest News

Trending