Connect with us

Punjab

ਰਾਜਪੁਰਾ ਦੀ ਮੰਡੀ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

Published

on

 

ਰਾਜਪੁਰਾ, 11 ਜੁਲਾਈ (ਜਤਿੰਦਰ ਲੱਕੀ) ਪੰਜਾਬ ਨੂੰ ਹਰਾ ਭਰਾ ਬਣਾਉਣ ਅਤੇ ਵਾਤਾਵਰਨ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਦੇ ਤਹਿਤ ਮਾਰਕੀਟ ਕਮੇਟੀ ਰਾਜਪੁਰਾ ਵਿੱਚ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਮੰਡੀ ਬੋਰਡ ਵਲੋਂ ਪਿਛਲੇ ਸਾਲ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਦੇ ਪੂਰੇ ਪੰਜਾਬ ਵਿੱਚ 33000 ਬੂਟੇ ਲਗਾਏ ਗਏ ਸੀ ਅਤੇ ਇਸ ਵਾਰ 35000 ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੌਰਾਨ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਉਹਨਾਂ ਕਿਹਾ ਕਿ ਮੰਡੀ ਵਿੱਚ ਜਿਹੜੀਆਂ ਖਾਮੀਆਂ ਨਜ਼ਰ ਆ ਰਹੀਆਂ ਹਨ ਉਸਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇਗਾ।

ਇਸ ਮੌਕੇ ਮਾਰਕੀਟ ਕਮੇਟੀ ਦੇ ਸੱਕਤਰ ਹਰਿੰਦਰ ਸਿੰਘ, ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਮੁੱਖ ਇੰਜਨੀਅਰ ਸੁਰਿੰਦਰ ਸਿੰਘ ਚੀਮਾ, ਅਜੇ ਪਾਲ ਸਿੰਘ ਬਰਾੜ, ਜਸਪਾਲ ਸਿੰਘ ਬੁੱਟਰ, ਅੰਮ੍ਰਿਤ ਪਾਲ ਸਿੰਘ, ਵਿਨੋਦ ਹੰਸ, ਰੂਪਿੰਦਰ ਸਿੰਘ, ਮਨਦੀਪ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ।

Continue Reading

Mohali

ਜ਼ਿਲ੍ਹਾ ਹਸਪਤਾਲ ਵਿੱਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ : ਡਾ. ਚੀਮਾ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲ, ਮੁਹਾਲੀ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪਹਿਲਕਦਮੀ ਨਾਲ ਮਰੀਜ਼ਾਂ ਨੂੰ ਗੁਰਦੇ ਸਬੰਧੀ ਸਮੱਸਿਆਵਾਂ ਦਾ ਵਧੀਆ ਇਲਾਜ ਮਿਲੇਗਾ।

ਸਿਵਲ ਹਸਪਤਾਲ ਮੁਹਾਲੀ ਦੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ ਐਸ ਚੀਮਾ ਨੇ ਦੱਸਿਆ ਕਿ ਹਸਪਤਾਲ ਵਿਚ ਅੱਜ ਨੈਫਰੋਲੋਜੀ ਕੰਸਲਟੈਂਟ ਡਾ. ਅੰਕੁਰ ਚੌਧਰੀ ਵਲੋਂ ਸਫਲਤਾਪੂਰਵਕ ਪਹਿਲੀ ਕਿਡਨੀ ਬਾਇਓਪਸੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਕਾਫ਼ੀ ਲਾਭ ਮਿਲੇਗਾ। ਉਹਨਾਂ ਇਸ ਸੇਵਾ ਦੀ ਸ਼ੁਰੂਆਤ ਲਈ ਡਾ: ਅੰਕੁਰ ਚੌਧਰੀ ਅਤੇ ਡਾ: ਵਿਜੇ ਭਗਤ ਦੀ ਅਗਵਾਈ ਵਾਲੀ ਸਮੁੱਚੀ ਰੇਡੀਓਲੋਜੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਡਾ. ਚੀਮਾ ਨੇ ਦੱਸਿਆ ਕਿ ਬਾਇਓਪਸੀ ਅਜਿਹੀ ਪ੍ਰਕਿਰਿਆ ਹੈ ਜਿਸ ਵਿੱਚ ਸਰੀਰ ਦੇ ਸੈੱਲਾਂ ਦਾ ਸੈਂਪਲ ਲੈ ਕੇ ਉਸ ਦੀ ਜਾਂਚ ਕੀਤੀ ਜਾਂਦੀ ਹੈ। ਬਾਇਓਪਸੀ ਲਈ ਸੈਂਪਲ ਵਿੱਚ ਲਏ ਗਏ ਸੈੱਲ ਬਿਮਾਰੀ ਦਾ ਪਤਾ ਲਗਾਉਣ ਲਈ ਜਾਂਚ ਵਿੱਚ ਲਿਆਂਦੇ ਜਾਂਦੇ ਹਨ। ਬਾਇਓਪਸੀ ਨਾਲ ਕਈ ਬਿਮਾਰੀਆਂ ਤੇ ਉਨ੍ਹਾਂ ਦੇ ਕਾਰਨਾਂ ਦਾ ਪਤਾ ਲੱਗ ਸਕਦਾ ਹੈ।

 

Continue Reading

Punjab

ਫਿਰੌਤੀ ਲਈ ਘਰ ਦੇ ਗੇਟ ਤੇ ਚਲਾਈਆਂ ਗੋਲ਼ੀਆਂ, ਚਾਰ ਖ਼ਿਲਾਫ਼ ਕੇਸ ਦਰਜ

Published

on

By

 

ਨੌਸ਼ਹਿਰਾ ਪੰਨੂੰਆਂ, 23 ਨਵੰਬਰ (ਸ.ਬ.) ਸਥਾਨਕ ਪਿੰਡ ਚੌਧਰੀਵਾਲਾ ਵਾਸੀ ਵਿਅਕਤੀ ਕੋਲੋਂ 50 ਲੱਖ ਦੀ ਫਿਰੋਤੀ ਮੰਗਣ ਅਤੇ ਉਸਦੇ ਘਰ ਦੇ ਗੇਟ ਉੱਪਰ ਗੋਲੀਆਂ ਚਲਵਾਉਣ ਦੇ ਦੋਸ਼ ਹੇਠ ਥਾਣਾ ਸਰਹਾਲੀ ਦੀ ਪੁਲੀਸ ਨੇ ਜੇਲ੍ਹ ਵਿਚ ਬੰਦ ਦੋ ਗੈਂਗਸਟਰਾਂ ਸਣੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਚੌਧਰੀਵਾਲਾ ਵਾਸੀ ਵਿਅਕਤੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 10 ਵਜੇ ਉਹ ਆਪਣੇ ਘਰ ਦੀ ਛੱਤ ਤੇ ਸੈਰ ਕਰ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਆ ਕੇ ਉਸਦੇ ਘਰ ਅੱਗੇ ਆ ਕੇ ਖੜ੍ਹ ਗਏ। ਜਿਨ੍ਹਾਂ ਨੇ ਪਿਸਟਲ ਨਾਲ ਉਸ ਦੇ ਘਰ ਵੱਲ ਫਾਇਰ ਕੀਤੇ ਤੇ ਇਕ ਗੋਲੀ ਉਸਦੇ ਗੇਟ ਤੇ ਲੱਗੀ। ਉਸਦਾ ਪਰਿਵਾਰ ਘਬਰਾ ਗਿਆ।

ਢਾਈ ਵਜੇ ਦੇ ਕਰੀਬ ਵਿਦੇਸ਼ਈ ਨੰਬਰ ਤੋਂ ਵਾਟਸਐਪ ਤੇ ਇਕ ਰਿਕਾਰਡਿੰਗ ਆਈ ਜਿਸ ਵਿਚ ਕਿਹਾ ਗਿਆ ਕਿ ਉਨ੍ਹਾਂ ਨੂੰ 50 ਲੱਖ ਰੁਪਏ ਚਾਹੀਦੇ ਹਨ ਅਤੇ ਜੇ ਨਾ ਦਿੱਤੇ ਤਾਂ ਉਨ੍ਹਾਂ ਦੇ ਘਰ ਦੇ ਕਿਸੇ ਜੀਅ ਦਾ ਜਾਨੀ ਨੁਕਸਾਨ ਹੋਵੇਗਾ। ਇਲਾਕੇ ਨਾਲ ਸਬੰਧਤ ਚੌਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਏਐਸਆਈ ਗੱਜਣ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਅਧਾਰ ਤੇ ਗੁਰਪ੍ਰੀਤ ਸਿੰਘ ਗੋਪੀ ਨੰਬਰਦਾਰ ਵਾਸੀ ਨੌਸ਼ਹਿਰਾ ਪਨੂੰਆਂ ਅਤੇ ਮੋਹਪ੍ਰੀਤ ਸਿੰਘ ਮੋਹ ਵਾਸੀ ਠੱਠੀਆਂ ਮਹੰਤਾਂ ਜੋ ਜੇਲ੍ਹ ਵਿਚ ਬੰਦ ਤੋਂ ਇਲਾਵਾ ਦੋ ਅਣਪਛਾਤਿਆਂ ਵਿਰੁੱਧ ਥਾਣਾ ਸਰਹਾਲੀ ਵਿਚ ਕਾਰਵਾਈ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।

Continue Reading

Mohali

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਪੁਲੀਸ ਦੀ ਹਾਜਰੀ ਵਿੱਚ ਹੋਇਆ ਅੰਤਿਮ ਸੰਸਕਾਰ

Published

on

By

 

 

 

ਐਸ. ਸੀ ਪਰਿਵਾਰ ਨਾਲ ਸਬੰਧਤ ਸੀ ਦਿਲਪ੍ਰੀਤ, ਮਿਲਣਗੇ ਕਰੀਬ ਸਾਢੇ 10 ਲੱਖ : ਡੀ.ਸੀ ਆਸ਼ਿਕਾ ਜੈਨ

 

 

ਐਸ ਡੀ ਐਮ ਨੇ ਦਮਨਪ੍ਰੀਤ ਦੇ ਪਰਿਵਾਰ ਨੂੰ ਦਿੱਤਾ 2 ਲੱਖ ਦਾ ਚੈੱਕ, ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਮਿਲਣਗੇ ਹੋਰ 2 ਲੱਖ

ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ (ਜਿਸਦੀ ਬੀਤੇ ਕੱਲ ਪੀ ਜੀ ਆਈ ਵਿੱਚ ਮੌਤ ਹੋ ਗਈ ਸੀ) ਦਾ ਅੰਤਮ ਸਸਕਾਰ ਅੱਜ ਮੁਹਾਲੀ ਪੁਲੀਸ ਦੀ ਹਾਜਰੀ ਵਿੱਚ ਪੂਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੰਵਰਬੀਰ ਸਿੰਘ ਰੂਬੀ ਸਿੱਧੂ, ਅਮੀਤੋਜ ਮਾਨ, ਰਮਨਪ੍ਰੀਤ ਕੌਰ ਕੁੰਭੜਾ, ਬਿੰਦਰਾ ਬੈਦਵਾਨ ਅਤੇ ਕਮਲਪ੍ਰੀਤ ਸਿੰਘ ਬਨੀ (ਸਾਰੇ ਕੌਂਸਲਰ), ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ ਅਤੇ ਪਿੰਡ ਕੁੰਭੜਾ ਦੇ ਵਸਨੀਕਾਂ ਤੋਂ ਇਲਾਵਾ ਐਸ.ਪੀ ਹਰਬੀਰ ਸਿੰਘ ਅਟਵਾਲ, ਐਸ.ਡੀ.ਐਮ ਦਮਨਪ੍ਰੀਤ ਕੌਰ, ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਇਸ ਦੌਰਾਨ ਪੁਲੀਸ ਪ੍ਰਸਾਸ਼ਨ ਵਲੋਂ ਪਿੰਡ ਕੁੰਭੜਾ ਵਿਖੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਆਸ ਪਾਸ ਦੇ ਪੁਲੀਸ ਸਟੇਸ਼ਨਾਂ ਤੋਂ ਵੀ ਪੁਲੀਸ ਫੋਰਸ ਮੰਗਵਾਈ ਗਈ ਹੈ। ਇਸ ਦੌਰਾਨ ਪਿੰਡ ਦੇ ਵਸਨੀਕ ਅਤੇ ਸਮਾਜਸੇਵੀ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਆਪਸੀ ਭਾਈਚਾਰਾ ਬਰਕਰਾਰ ਰੱਖਿਆ ਜਾਵੇ ਅਤੇ ਅਫਵਾਹਾਂ ਤੋਂ ਬਚਿਆ ਜਾਵੇ।

 

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜੇ ਵਜੋਂ ਦਿੱਤੇ ਚੈੱਕ

ਇਸ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦੇ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਐਸ.ਸੀ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹੋਰ ਸਾਢੇ 8 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ। ਡੀ.ਸੀ ਨੇ ਅੱਗੇ ਦਸਿਆ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ 2 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾ ਚੁੱਕੇ ਹਨ, ਜਦੋਂ ਕਿ ਹੋਰ 2 ਲੱਖ ਰੁਪਏ ਮੁਆਵਜੇ ਵਜੋਂ ਉਸ ਸਮੇਂ ਦਿੱਤੇ ਜਾਣਗੇ, ਜਦੋਂ ਪੁਲੀਸ ਵਲੋਂ ਗ੍ਰਿਫਤਾਰ ਮੁਲਜਮਾਂ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਪਰਿਵਾਰ ਦੇ ਨਾਲ ਹੈ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇ।

 

ਪੁਲੀਸ ਨੇ ਹੁਣ ਤੱਕ ਨਾਬਾਲਗ ਸਮੇਤ 5 ਮੁਲਜਮ ਕੀਤੇ ਗ੍ਰਿਫਤਾਰ

ਮੁਹਾਲੀ ਪੁਲੀਸ ਵਲੋਂ ਹੁਣ ਤੱਕ ਇਸ ਮਾਮਲੇ ਵਿੱਚ ਇਕ ਨਾਬਾਲਗ ਸਮੇਤ ਪੰਜ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਮੁਲਜਮ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਕਿ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। ਪੁਲੀਸ ਨੇ ਗੌਰਵ ਨੂੰ ਸੋਹਾਣੇ ਤੋਂ ਅਤੇ ਬਾਕੀ ਮੁਲਜਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।

 

Continue Reading

Latest News

Trending