Connect with us

Mohali

ਸੈਕਟਰ 67 ਵਿੱਚ ਸੜਕਾਂ ਕਿਨਾਰੇ ਖੁੱਲੇ ਆਮ ਹੁੰਦੀ ਹੈ ਸਿਗਰਟਨੋਸ਼ੀ

Published

on

 

ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਫੜੀਆਂ ਨੇੜੇ ਹੁੰਦਾ ਹੈ ਸਿਗਰਟਨੋਸ਼ੀ ਦੇ ਸ਼ੌਕੀਨਾਂ ਦਾ ਇਕੱਠ

ਐਸ ਏ ਐਸ ਨਗਰ, 11 ਜੁਲਾਈ (ਸ.ਬ.) ਮੁਹਾਲੀ ਸ਼ਹਿਰ ਅਤੇ ਜਿਲ੍ਹੇ ਨੂੰ ਭਾਵੇਂ ਕਈ ਸਾਲ ਪਹਿਲਾਂ ਤੋਂ ਤੰਬਾਕੂ ਦੇ ਧੂਏਂ ਤੋਂ ਮੁਕਤ ਸ਼ਹਿਰ ਦਾ ਦਰਜਾ ਹਾਸਿਲ ਹੈ ਪਰੰਤੂ ਇਹ ਸਾਰਾ ਕੁੱਝ ਕਾਗਜਾਂ ਵਿੱਚ ਹੀ ਹੈ ਅਤੇ ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਵਿੱਚ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਦੀ ਕਾਰਵਾਈ ਅਕਸਰ ਦਿਖ ਜਾਂਦੀ ਹੈ। ਸੈਕਟਰ 67 ਵਿੱਚ ਨਾਈਪਰ ਦੇ ਪਿਛਲੇ ਪਾਸੇ ਸੜਕ ਦੇ ਕਿਨਾਰੇ ਤੇ (ਦਫਤਰ ਤੋਂ ਲਗਭਗ 100 ਗਜ਼ ਦੀ ਦੂਰੀ ਤੇ) ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਅਤੇ ਹੋਰ ਸਾਮਾਨ ਦੀਆਂ ਰੇਹੜੀਆਂ, ਫੜੀਆਂ ਅਤੇ ਵੈਨਾਂ ਲੱਗਦੀਆਂ ਹਨ, ਜਿਹਨਾਂ ਦੇ ਆਸਪਾਸ ਸਾਰਾ ਦਿਨ ਸਿਗਰਟ ਨੋਸ਼ੀ ਦੇ ਸ਼ੌਕੀਨਾਂ ਨੂੰ ਧੂਆਂ ਉੜਾਉਂਦੇ ਆਮ ਵੇਖਿਆ ਜਾ ਸਕਦਾ ਹੈ।

ਇਸ ਸੰਬੰਧੀ ਸੰਪਰਕ ਕਰਨ ਤੇ ਨਗਰ ਨਿਗਮ ਦੇ ਤਹਿਬਾਜਾਰੀ ਵਿਭਾਗ ਦੇ ਸੁਪਰਡੈਂਟ ਸz. ਰਘਵੀਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਇਸ ਸੰਬੰਧੀ ਸ਼ਿਕਾਇਤ ਮਿਲੀ ਹੈ ਅਤੇ ਨਗਰ ਨਿਗਮ ਵਲੋਂ ਛੇਤੀ ਹੀ ਕਾਰਵਾਈ ਕਰਕੇ ਇੱਥੇ ਲੱਗਦੀਆਂ ਰੇਹੜੀਆਂ ਫੜੀਆਂ ਵਾਲਿਆਂ ਨੂੰ ਹਟਾ ਦਿੱਤਾ ਜਾਵੇਗਾ। ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਦੇ ਸਮਾਨ ਦੀ ਗੈਰ ਕਾਨੂੰਨੀ ਤਰੀਕੇ ਨਾਲ ਕੀਤੀ ਜਾਂਦੀ ਵਿਕਰੀ ਬਾਰੇ ਉਹਨਾਂ ਕਿਹਾ ਕਿ ਇਸ ਸੰਬੰਧੀ ਸਿਹਤ ਵਿਭਾਗ ਵਲੋਂ ਕਾਰਵਾਈ ਕੀਤੀ ਜਾਂਦੀ ਹੈ ਅਤੇ ਉਹਨਾਂ ਕੋਲ ਇਸ ਸੰਬੰਧੀ ਕਾਰਵਾਈ ਕਰਨ ਜਾਂ ਸਾਮਾਨ ਜਬਤ ਕਰਨ ਦੇ ਅਧਿਕਾਰ ਨਹੀਂ ਹਨ ਅਤੇ ਉਹ ਸਿਰਫ ਰੇਹੜੀਆਂ ਫੜੀਆਂ ਹਟਵਾ ਸਕਦੇ ਹਨ।

ਸੰਪਰਕ ਕਰਨ ਤੇ ਸਿਵਲ ਸਰਜਨ ਸ੍ਰੀ. ਦਵਿੰਦਰ ਕੁਮਾਰ ਪੁਰੀ ਨੇ ਕਿਹਾ ਕਿ ਜਿਲ੍ਹਾ ਸਿਹਤ ਵਿਭਾਗ ਵਲੋਂ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲਿਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾਂਦੀ ਹੈ ਜਿਸਦੇ ਤਹਿਤ ਇਹਨਾਂ ਦੇ ਚਾਲਾਨ ਕੱਟੇ ਜਾਂਦੇ ਹਨ ਅਤੇ ਜਦੋਂ ਵੀ ਕਿਸੇ ਖੇਤਰ ਦੀ ਸ਼ਿਕਾਇਤ ਮਿਲਦੀ ਹੈ ਤਾਂ ਉੱਥੇ ਵੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।

Continue Reading

Mohali

ਸੰਤ ਈਸ਼ਰ ਸਿੰਘ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਅਤੇ ਸੈਕਟਰ 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ 7 ਸਕੂਲ ਕੈਂਪਸ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।

ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ।

ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਸਕੂਲ ਦੇ ਪ੍ਰਬੰਧਕ ਅਮਰਜੀਤ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।

Continue Reading

Mohali

ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ

Published

on

By

 

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਮੈਮੋਰੀਅਲ ਲਾਇਬਰੇਰੀ ਰੋਜ਼ਗਾਰ ਦਾ ਦੌਰਾ ਕੀਤਾ ਗਿਆ।

ਲਾਈਬਰੇਰੀ ਦੇ ਪ੍ਰਸ਼ਾਸ਼ਕ ਸ੍ਰੀ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਲਾਈਬਰੇਰੀ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਲਾਇਬਰੇਰੀ ਨੂੰ ਦੋ ਤਿੰਨ ਹੋਰ ਰੈਕ ਲੈ ਕੇ ਦੇਣ ਦਾ ਵਾਇਦਾ ਕੀਤਾ ਅਤੇ ਭਵਿੱਖ ਵਿੱਚ ਵੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉੱਥੇ ਮੌਜੂਦ ਸz. ਸੁਰਿੰਦਰ ਸਿੰਘ ਬੇਦੀ ਵਲੋਂ ਸ੍ਰੀ ਬੈਨਿਥ ਨੂੰ ਲਾਈਬਰੇਰੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ। ਇਸ ਮੌਕੇ ਲਾਇਬਰੇਰੀਅਨ ਸ਼੍ਰੀਮਤੀ ਸੀਮਾ ਰਾਵਤ ਅਤੇ ਨੀਤੂ ਅਤੇ ਲਾਇਬਰੇਰੀ ਵਿੱਚ ਪੜ੍ਹਣ ਆਏ ਵਿਦਿਆਰਥੀ ਵੀ ਹਾਜ਼ਰ ਸਨ।

Continue Reading

Mohali

ਸਿਵਲ ਹਸਪਤਾਲ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ

Published

on

By

 

 

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਲਿਓ ਕਲੱਬ ਮੁਹਾਲੀ ਸਮਾਈਲਿੰਗ, ਡਿਸਟ੍ਰਿਕਟ 321-ਐਫ ਵਲੋਂ ਸਿਵਲ ਹਸਪਤਾਲ, ਫੇਜ਼ 6, ਮੁਹਾਲੀ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ।

ਕਲੱਬ ਦੇ ਪ੍ਰਧਾਨ ਜਾਫਿਰ ਨੇ ਦੱਸਿਆ ਕਿ ਇੰਟਰਨੈਸ਼ਨਲ ਐਸੋਸੀਏਸ਼ਨ ਦੇ ਟੀਚਿਆਂ ਅਨੁਸਾਰ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਮਰੀਜਾਂ ਦੇ ਨਾਲ ਆਏ ਲੋਕਾਂ ਨੂੰ ਚਾਹ ਦੇ ਨਾਲ-ਨਾਲ ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ। ਇਸ ਮੌਕੇ ਕਲੱਬ ਦੇ ਸਕੱਤਰ ਆਯੂਸ਼ ਭਸੀਨ, ਖਜਾਂਚੀ ਹਰਦੀਪ ਅਤੇ ਹੋਰ ਮੈਂਬਰ ਸਤਨਾਮ ਸਿੰਘ ਚਾਹਲ, ਪਿੰਕੇਸ਼ ਅਤੇ ਰਾਹੁਲ ਵੀ ਹਾਜਿਰ ਸਨ।

Continue Reading

Latest News

Trending