Mohali
ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰ ਆਫੀਸਰਜ ਐਸੋਸੀਏਸ਼ਨ ਨੇ ਬੋਰਡ ਦੇ ਸਾਬਕਾ ਚੇਅਰਮੈਨ ਸਵਰਗਵਾਸੀ ਗੁਰਬਖਸ਼ ਸਿੰਘ ਸ਼ੇਰਗਿੱਲ ਨੂੰ ਸਮਰਪਿਤ ਸਮਾਗਮ ਕਰਵਾਇਆ
ਐਸ ਏ ਐਸ ਨਗਰ, 25 ਫਰਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰ ਆਫੀਸਰਜ ਐਸੋਸੀਏਸ਼ਨ ਵੱਲੋਂ ਬੋਰਡ ਦੇ ਸਾਬਕਾ ਚੇਅਰਮੈਨ ਸਵਰਗਵਾਸੀ ਗਰੁਬਖਸ਼ ਸਿੰਘ ਸ਼ੇਰਗਿੱਲ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਭ ਤੋਂ ਸੀਨੀਅਰ ਰਿਟਾਇਰ ਆਫਸਰਾਂ ਨੂੰ ਸਨਮਾਨਿਤ ਕੀਤਾ ਗਿਆ।
ਐਸੋਸੀਏਸ਼ਨ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਬੋਰਡ ਦੇ ਰਿਟਾਇਰ ਡਿਪਟੀ ਡਾਇਰੈਕਟਰ ਤਰਲੋਚਨ ਸਿੰਘ ਤਰਸੀ, ਸਾਬਕਾ ਕੰਟਰੋਲਰ ਜਰਨੈਲ ਸਿੰਘ, ਸਾਬਕਾ ਡਿਪਟੀ ਡਾਇਰੈਕਟਰ ਮੈਡਮ ਹਰਬੰਸ ਕੌਰ ਗਿੱਲ ਅਤੇ ਅਕੈਡਮਿਕ ਬਰਾਂਚ ਦੀ ਸਾਬਕਾ ਡਾਇਰੈਕਟਰ ਮੈਡਮ ਜਗਦੀਸ਼ ਕੌਰ ਬਰਾੜ ਨੂੰ ਸਨਮਾਨਿਤ ਕੀਤਾ ਗਿਆ। ਬੋਰਡ ਦੀ ਸਕੱਤਰ ਮੈਡਮ ਪਰਲੀਨ ਕੌਰ ਬਰਾੜ ਨੇ ਇਨਾ ਹਸਤੀਆਂ ਨੂੰ ਮੋਮੈਂਟੋ ਅਤੇ ਸ਼ਾਲ ਲੋਈ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਇਲਾਵਾ ਐਸੋਸੀਏਸ਼ਨ ਇਸਦੇ ਨਾਲ ਹੀ ਐਸੋਸੀਏਸ਼ਨ ਲਈ ਸਲਾਘਾਯੋਗ ਕੰਮ ਕਰਨ ਵਾਲੇ ਸਾਬਕਾ ਅਧਿਕਾਰੀਆਂ ਮੈਡਮ ਹਰਪ੍ਰੀਤ ਕੌਰ, ਗੁਰਮੀਤ ਸਿੰਘ ਰੰਧਾਵਾ, ਮੇਘ ਰਾਜ ਗੋਇਲ, ਹਰਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਪੰਮਾ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਰਡ ਯੂਨੀਅਨ ਦੇ ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ ਨੇ ਸz. ਗੁਰਬਖਸ਼ ਸਿੰਘ ਸ਼ੇਰਗਿੱਲ ਵੱਲੋਂ ਬੋਰਡ ਵਿੱਚ ਪੈਨਸ਼ਨ ਲਾਗੂ ਕਰਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਸਾਬਕਾ ਜਨਰਲ ਸਕੱਤਰ ਭਗਵੰਤ ਸਿੰਘ ਬੇਦੀ ਨੇ ਕਿਹਾ ਕਿ ਬੋਰਡ ਮੁਲਾਜ਼ਮਾਂ ਦੇ ਨਾਲ ਰਿਟਾਇਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਇੱਕ ਪਲੇਟਫਾਰਮ ਤੇ ਇਕੱਠੇ ਹੋਣ ਦੀ ਲੋੜ ਹੈ ਤਾਂ ਕਿ ਵੱਖ-ਵੱਖ ਸਰਕਾਰਾਂ ਦੇ ਬੋਰਡ ਪ੍ਰਤੀ ਮਾੜੇ ਵਤੀਰੇ ਦਾ ਮੁਕਾਬਲਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਬੋਰਡ ਦੇ ਲਗਭਗ ਪੰਜ ਅਰਬ ਰੁਪਿਆ ਸਰਕਾਰ ਵੱਲ ਪਿਆ ਹੈ। ਪਰ ਸਰਕਾਰਾਂ ਟਾਲ ਮਟੋਲ ਕਰ ਰਹੀਆਂ ਹਨ। ਜਿਸ ਨਾਲ ਬੋਰਡ ਦੀ ਆਰਥਿਕ ਸਥਿਤੀ ਦਿਨੋ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਬੰਸ ਸਿੰਘ ਢੋਲੇਵਾਲ ਨੇ ਕਿਹਾ ਕਿ ਉਹਨਾਂ ਦੀ ਐਸੋਸੀਏਸ਼ਨ ਬੀਤੇ ਸਮੇਂ ਤੋਂ ਬੋਰਡ ਦੇ ਆਰਥਿਕ ਹਿੱਤਾਂ ਦੀ ਰਾਖੀ ਲਈ ਪਹਿਰਾ ਦੇ ਰਹੀ ਹੈ ਅਤੇ ਅੱਗੇ ਤੋਂ ਵੀ ਆਪਣੇ ਯਤਨ ਜਾਰੀ ਰੱਖੇਗੀ। ਉਹਨਾਂ ਨੇ ਕਿਹਾ ਕਿ ਸਾਡਾ ਮਕਸਦ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਬਣਾਉਣਾ ਹੈ। ਐਸੋਸੀਏਸ਼ਨ ਦੇ ਕਨਵੀਨਰ ਅਤੇ ਬੋਰਡ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਢਿੱਲੋ ਨੇ ਪ੍ਰੋਫੈਸਰ ਗੁਰਬਖਸ਼ ਸਿੰਘ ਸ਼ੇਰ ਗਿੱਲ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਹਮੇਸ਼ਾ ਬੋਰਡ ਮੁਲਾਜ਼ਮਾਂ ਦੇ ਦਿਲਾਂ ਵਿੱਚ ਜਿੰਦਾ ਰਹਿਣਗੇ।
ਬੋਰਡ ਯੂਨੀਅਨ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਚੁੰਨੀ ਨੇ ਸਮਾਗਮ ਦਾ ਪ੍ਰਬੰਧ ਕਰਨ ਲਈ ਐਸੋਸੀਏਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਕੰਟਰੋਲਰ ਜਰਨੈਲ ਸਿੰਘ ਅਤੇ ਸਾਬਕਾ ਸਕੱਤਰ ਪ੍ਰਿਤਪਾਲ ਕੌਰ, ਡਾਕਟਰ ਜਗੀਰ ਸਿੰਘ ਅਤੇ ਬੋਰਡ ਦੀ ਯੂਨੀਅਨ ਦੇ ਜਨਰਲ ਸੁਖਚੈਨ ਸਿੰਘ ਸੈਣੀ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਮਨਾਥ ਗੋਇਲ, ਗੁਰਦੇਵ ਸਿੰਘ ਮੱਖਣ, ਹਰਵਿੰਦਰ ਸਿੰਘ, ਮੇਘ ਰਾਜ ਗੋਇਲ, ਨਿਰੰਜਨ ਲਾਲ ਮਾਹੀ, ਹਰਵਿੰਦਰ ਸਿੰਘ, ਮਲੂਕ ਸਿੰਘ, ਵਰਿੰਦਰ ਕੁਮਾਰ, ਸੁਰਿੰਦਰ ਪਾਲ ਸਿੰਘ ਵੈਦਵਾਨ, ਰੌਣਕ ਲਾਲ ਅਰੋੜਾ, ਸੁਰਿੰਦਰ ਸਿੰਘ ਨਾਰੰਗ, ਜਰਨੈਲ ਸਿੰਘ ਗਿੱਲ, ਐਮਪੀ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਹਾਜਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
