Connect with us

Punjab

ਭੋਗਲਾ ਰੋਡ ਤੇ ਦੇਰ ਰਾਤ ਇਕ ਦਰਜਨ ਲੋਕਾਂ ਨੇ ਘਰ ਤੇ ਹਮਲਾ ਕਰਕੇ ਕਈ ਵਿਅਕਤੀ ਫੱਟੜ ਕੀਤੇ

Published

on

 

ਰਾਜਪੁਰਾ, 11 ਜੁਲਾਈ (ਜਤਿੰਦਰ ਲੱਕੀ) ਸ਼ਹਿਰ ਦੇ ਭੋਗਲਾ ਰੋਡ ਸਥਿਤ ਦੁਰਗਾ ਕਲੋਨੀ ਵਿਖੇ ਇੱਕ ਘਰ ਵਿੱਚ ਰਹਿੰਦੇ ਲੋਕਾਂ ਉਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਕਈ ਵਿਅਕਤੀਆਂ ਨੂੰ ਫੱਟੜ ਕਰ ਦਿੱਤਾ ਹੈ। ਪੀੜਿਤ ਪਰਿਵਾਰ ਦੇ ਅਮਰ ਅਹੂਜਾ ਉਸ ਦੀ ਪਤਨੀ ਰੇਨੂ ਅਤੇ ਲੜਕੇ ਯੁਵਰਾਜ ਨੇ ਦੱਸਿਆ ਕਿ ਬੀਤੀ ਅੱਧੀ ਰਾਤ ਨੂੰ ਚਾਰ ਵਿਅਕਤੀਆਂ ਨੇ ਆ ਕੇ ਦਰਵਾਜ਼ਾ ਖੁਲਵਾਇਆ ਅਤੇ ਦਰਵਾਜਾ ਖੋਲਣ ਤੇ ਛੇ ਵਿਅਕਤੀ ਹੋਰ ਆ ਗਏ, ਜਿਹਨਾਂ ਸਾਰਿਆਂ ਨੇ ਮਿਲ ਕੇ ਪਰਿਵਾਰ ਨੂੰ ਫੱਟੜ ਕਰ ਦਿੱਤਾ। ਜ਼ਖਮੀਆਂ ਨੂੰ ਸ਼ਹਿਰ ਦੇ ਸਰਕਾਰੀ ਹਸਪਤਾਲ ਏ ਪੀ ਜੈਨ ਵਿਖੇ ਦਾਖਲ ਕਰਵਾਇਆ ਗਿਆ।

ਹਮਲੇ ਦਾ ਕਾਰਨ ਕੋਈ ਪੁਰਾਣੀ ਪਰਵਾਰਿਕ ਰੰਜਿਸ਼ ਦੱਸਿਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਮਲਾ ਕਰਨ ਵਾਲੇ ਚਾਰ ਵਿਅਕਤੀਆਂ ਪ੍ਰਿੰਸ, ਸੰਨੀ, ਤਾਤੀ ਅਤੇ ਮੋਹਿਤ ਨੂੰ ਉਹਨਾਂ ਨੇ ਪਛਾਣ ਲਿਆ ਹੈ ਅਤੇ ਇਹਨਾਂ ਦੇ ਨਾਲ ਛੇ ਹੋਰ ਅਣਪਛਾਤੇ ਵਿਅਕਤੀ ਸਨ। ਉਹਨਾਂ ਮੰਗ ਕੀਤੀ ਹੈ ਕਿ ਹਮਲਾਵਰਾਂ ਤੇ ਸਖਤ ਕਾਰਵਾਈ ਕੀਤੀ ਜਾਵੇ।

ਇਸ ਸੰਬੰਧੀ ਸੰਪਰਕ ਕਰਨ ਤੇ ਕਸਤੂਰਬਾ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਕੋਲ ਜਖਮੀਆਂ ਦੀ ਐਮ ਐਲ ਆਰ ਪਹੁੰਚੀ ਹੈ ਅਤੇ ਪੁਲੀਸ ਵਲੋਂ ਜਖਮੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਸੰਤ ਈਸ਼ਰ ਸਿੰਘ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਅਤੇ ਸੈਕਟਰ 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ 7 ਸਕੂਲ ਕੈਂਪਸ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।

ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ।

ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਸਕੂਲ ਦੇ ਪ੍ਰਬੰਧਕ ਅਮਰਜੀਤ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।

Continue Reading

Punjab

ਜਲੰਧਰ ਵਿਚ ਬੱਸ ਹਾਦਸੇ ਦੌਰਾਨ ਇਕ ਸਵਾਰੀ ਦੀ ਮੌਤ, ਡ੍ਰਾਈਵਰ ਗੰਭੀਰ ਜ਼ਖ਼ਮੀ

Published

on

By

 

 

ਜਲੰਧਰ, 23 ਨਵੰਬਰ (ਸ.ਬ.) ਜਲੰਧਰ ਦੇ ਭੋਗਪੁਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਦਿਨੇਸ਼ ਸ਼ਰਮਾ ਵਜੋਂ ਹੋਈ ਹੈ। ਜਿਸ ਦੀ ਉਮਰ 45 ਸਾਲ ਦੇ ਕਰੀਬ ਹੈ। ਦਿਨੇਸ਼ ਦਿੱਲੀ ਤੋਂ ਜੰਮੂ ਪਰਤ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕੇ ਭੋਗਪੁਰ ਦੇ ਪਚਰੰਗਾ ਅੱਡੇ ਕੋਲ ਵਾਪਰਿਆ, ਜਦੋਂ ਇਹ ਬੱਸ ਜਲੰਧਰ ਪਠਾਨਕੋਟ ਹਾਈਵੇਅ ਤੇ ਸਥਿਤ ਪਚਰੰਗਾ ਅੱਡੇ ਨੇੜੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿੱਚ ਸੋ ਰਿਹਾ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਖਮੀ ਹਾਲਤ ਵਿੱਚ ਦਿਨੇਸ਼ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਘਟਨਾ ਵਿੱਚ ਬੱਸ ਦਾ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੇ ਸਮੇਂ ਬੱਸ ਦੇ ਅੰਦਰ ਕਰੀਬ 20 ਤੋਂ 25 ਯਾਤਰੀ ਬੈਠੇ ਸਨ ਜਿਹਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬਾਕੀ ਯਾਤਰੀਆਂ ਨੂੰ ਮਾਮੂਲੀ ਇਲਾਜ ਤੋਂ ਬਾਅਦ ਰਵਾਨਾ ਕਰ ਦਿੱਤਾ ਗਿਆ।

Continue Reading

Mohali

ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ

Published

on

By

 

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਮੈਮੋਰੀਅਲ ਲਾਇਬਰੇਰੀ ਰੋਜ਼ਗਾਰ ਦਾ ਦੌਰਾ ਕੀਤਾ ਗਿਆ।

ਲਾਈਬਰੇਰੀ ਦੇ ਪ੍ਰਸ਼ਾਸ਼ਕ ਸ੍ਰੀ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਲਾਈਬਰੇਰੀ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਲਾਇਬਰੇਰੀ ਨੂੰ ਦੋ ਤਿੰਨ ਹੋਰ ਰੈਕ ਲੈ ਕੇ ਦੇਣ ਦਾ ਵਾਇਦਾ ਕੀਤਾ ਅਤੇ ਭਵਿੱਖ ਵਿੱਚ ਵੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉੱਥੇ ਮੌਜੂਦ ਸz. ਸੁਰਿੰਦਰ ਸਿੰਘ ਬੇਦੀ ਵਲੋਂ ਸ੍ਰੀ ਬੈਨਿਥ ਨੂੰ ਲਾਈਬਰੇਰੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ। ਇਸ ਮੌਕੇ ਲਾਇਬਰੇਰੀਅਨ ਸ਼੍ਰੀਮਤੀ ਸੀਮਾ ਰਾਵਤ ਅਤੇ ਨੀਤੂ ਅਤੇ ਲਾਇਬਰੇਰੀ ਵਿੱਚ ਪੜ੍ਹਣ ਆਏ ਵਿਦਿਆਰਥੀ ਵੀ ਹਾਜ਼ਰ ਸਨ।

Continue Reading

Latest News

Trending