Connect with us

National

ਕਸ਼ਮੀਰ ਦੇ ਉੱਚੇ ਇਲਾਕਿਆਂ ਵਿੱਚ ਬਰਫਬਾਰੀ, ਮੈਦਾਨੀ ਇਲਾਕਿਆਂ ਵਿੱਚ ਬਾਰਿਸ਼

Published

on

 

ਸ੍ਰੀਨਗਰ, 27 ਫਰਵਰੀ (ਸ.ਬ.) ਜੰਮੂ-ਕਸ਼ਮੀਰ ਦੇ ਉੱਚੇ ਇਲਾਕਿਆਂ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਨੇ ਅੱਜ ਲੰਬੇ ਸਮੇਂ ਤੋਂ ਚੱਲੇ ਆ ਰਹੇ ਸੋਕੇ ਨੂੰ ਖਤਮ ਕਰ ਦਿੱਤਾ। ਇਸ ਨਾਲ ਨਦੀਆਂ ਅਤੇ ਝਰਨਿਆਂ ਵਿਚ ਪਾਣੀ ਦੇ ਨਿਕਾਸ ਵਿੱਚ ਕਾਫੀ ਸੁਧਾਰ ਹੋਇਆ ਹੈ। ਘਾਟੀ ਵਿੱਚ ਰਹਿ ਰਹੇ ਹਜ਼ਾਰਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਦਿਆਂ ਲਗਭਗ ਸਾਰੀਆਂ ਨਦੀਆਂ, ਨਾਲੇ ਅਤੇ ਝਰਨੇ ਆਮ ਵਾਂਗ ਵਹਿਣ ਲੱਗ ਪਏ ਹਨ। ਅਨੰਤਨਾਗ ਜ਼ਿਲ੍ਹੇ ਵਿੱਚ ਸੁੱਕਿਆ ਇਤਿਹਾਸਕ ਅਚਬਲ ਝਰਨਾ ਹੁਣ ਕੁਦਰਤੀ ਤੌਰ ਤੇ ਵਹਿਣ ਲੱਗਾ ਹੈ ਜਿਸ ਨਾਲ ਸਥਾਨਕ ਲੋਕਾਂ ਦੇ ਚਿਹਰਿਆਂ ਤੇ ਰੌਣਕ ਆ ਗਈ।

ਜ਼ਿਕਰਯੋਗ ਹੈ ਕਿ ਲੋਕ ਪੀਣ ਯੋਗ ਪਾਣੀ ਅਤੇ ਖੇਤੀਬਾੜੀ/ ਬਾਗਬਾਨੀ ਲਈ ਇਸ ਝਰਨੇ ਤੇ ਨਿਰਭਰ ਕਰਦੇ ਹਨ। ਗੁਲਮਰਗ, ਸੋਨਮਰਗ, ਜ਼ੋਜਿਲਾ ਦੱਰਾ, ਗੁਰੇਜ਼, ਸਿੰਥਨ ਟਾਪ, ਪੀਰ ਕੀ ਗਲੀ, ਰਾਜ਼ਦਾਨ ਪਾਸ ਅਤੇ ਹੋਰ ਪਹਾੜੀ ਖੇਤਰਾਂ ਵਰਗੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਗੁਲਮਰਗ ਵਿਚ ਜ਼ਮੀਨ ਤੇ ਦੋ ਤੋਂ ਤਿੰਨ ਫੁੱਟ ਤਾਜ਼ਾ ਬਰਫ ਜਮ੍ਹਾ ਹੋ ਗਈ ਹੈ।

ਇਸ ਨੇ ਖੇਲੋ ਇੰਡੀਆ 2025 ਵਿੰਟਰ ਸਪੋਰਟਸ ਗੁਲਮਰਗ ਦੀਆਂ ਉਮੀਦਾਂ ਨੂੰ ਮੁੜ ਜਗਾਇਆ ਹੈ, ਜੋ ਹੁਣ ਕਿਸੇ ਵੀ ਸਮੇਂ ਸ਼ੁਰੂ ਹੋਣਗੀਆਂ। ਜ਼ਿਕਰਯੋਗ ਹੈ ਕਿ ਇਸ ਸਰਦੀਆਂ ਵਿੱਚ ਬਹੁਤ ਘੱਟ ਬਰਫਬਾਰੀ ਹੋਣ ਕਾਰਨ ਗੁਲਮਰਗ ਵਿੱਚ ਹੋਣ ਵਾਲੀਆਂ ਇਹ ਰਾਸ਼ਟਰੀ ਸਰਦੀਆਂ ਦੀਆਂ ਖੇਡਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਪਿਛਲੇ 24 ਘੰਟਿਆਂ ਦੌਰਾਨ ਮੀਂਹ ਅਤੇ ਬਰਫਬਾਰੀ ਨੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਹੈ। ਸ੍ਰੀਨਗਰ ਵਿੱਚ 5.1 ਡਿਗਰੀ ਸੈਲਸੀਅਸ, ਗੁਲਮਰਗ ਵਿੱਚ ਮਨਫ਼ੀ 1.8 ਡਿਗਰੀ ਅਤੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੰਮੂ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 17.2 ਡਿਗਰੀ ਸੈਲਸੀਅਸ, ਕਟੜਾ ਸ਼ਹਿਰ 14.8 ਡਿਗਰੀ, ਬਟੋਤੇ 6.5, ਬਨਿਹਾਲ 6 ਅਤੇ ਭਦਰਵਾਹ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਫਤਰ ਨੇ ਅਗਲੇ 24 ਘੰਟਿਆਂ ਦੌਰਾਨ ਇਥੇ ਹੋਰ ਮੀਂਹ/ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।

Continue Reading

National

ਮੁੰਡਨ ਸਮਾਗਮ ਤੋਂ ਪਰਤ ਰਹੇ ਵਿਅਕਤੀਆਂ ਦੇ ਆਟੋ ਦੀ ਟਰੱਕ ਨਾਲ ਟੱਕਰ, ਔਰਤ ਅਤੇ ਬੱਚੇ ਸਮੇਤ ਚਾਰ ਵਿਅਕਤੀਆਂ ਦੀ ਮੌਤ

Published

on

By

 

ਭੋਜਪੁਰ, 27 ਫਰਵਰੀ (ਸ.ਬ.) ਭੋਜਪੁਰ ਵਿੱਚ ਮੁੰਡਨ ਸਮਾਰੋਹ ਤੋਂ ਵਾਪਸ ਆ ਰਹੇ ਯਾਤਰੀਆਂ ਨਾਲ ਭਰੇ ਆਟੋ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਆਟੋ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਆਟੋ ਤੇ ਸਵਾਰ ਔਰਤ ਅਤੇ ਲੜਕੀ ਸਮੇਤ 11 ਵਿਅਕਤੀ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਥਾਣਾ ਸ਼ਾਹਪੁਰ ਅਤੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਆਰਾ ਸਦਰ ਹਸਪਤਾਲ ਲਿਆਂਦਾ ਗਿਆ। ਘਟਨਾ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਆਰਾ-ਬਕਸਰ ਨੈਸ਼ਨਲ ਹਾਈਵੇ ਤੇ ਸ਼ਾਹਪੁਰ ਥਾਣਾ ਖੇਤਰ ਦੇ ਸ਼ਾਹਪੁਰ ਵਿੱਚ ਫੌਜੀ ਹੋਟਲ ਨੇੜੇ ਵਾਪਰੀ।

ਘਟਨਾ ਦੇ ਬਾਰੇ ਵਿੱਚ ਪੁਲੀਸ ਨੇ ਦੱਸਿਆ ਕਿ ਅੱਜ ਸਵੇਰੇ ਕੁਝ ਲੋਕ ਇਕ ਆਟੋ ਵਿੱਚ ਮੁੰਡਨ ਸਮਾਰੋਹ ਤੋਂ ਵਾਪਸ ਆ ਰਹੇ ਸਨ। ਫਿਰ ਇਕ ਬੇਕਾਬੂ ਟਰੱਕ ਨੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਔਰਤ ਅਤੇ ਇਕ ਬੱਚੇ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 11 ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ। ਫਿਲਹਾਲ ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Continue Reading

National

ਦਿੱਲੀ ਵਿਧਾਨ ਸਭਾ ਸੈਸ਼ਨ ਵਿੱਚ ਜਾਣ ਤੋਂ ਰੋਕੇ ਗਏ ਆਪ ਵਿਧਾਇਕ, ਜੰਮ ਕੇ ਹੋਈ ਬਹਿਸਬਾਜ਼ੀ

Published

on

By

 

ਨਵੀਂ ਦਿੱਲੀ, 27 ਫਰਵਰੀ (ਸ.ਬ.) ਦਿੱਲੀ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ। ਇਸ ਤੋਂ ਪਹਿਲਾਂ ਸੈਸ਼ਨ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ।

ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੇ ਵਿਧਾਇਕਾਂ ਨੂੰ ਐਂਟਰੀ ਨਾ ਮਿਲਣ ਤੇ ਦਿੱਲੀ ਸਰਕਾਰ ਦਾ ਵਿਰੋਧ ਕੀਤਾ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਤੇ ਪੋਸਟ ਕਰਦੇ ਹੋਏ ਕਿਹਾ ਕਿ ਭਾਜਪਾ ਵਾਲਿਆਂ ਨੇ ਸੱਤਾ ਵਿਚ ਆਉਂਦਿਆਂ ਹੀ ਤਾਨਾਸ਼ਾਹੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ।

ਵਿਧਾਨ ਸਭਾ ਵਿੱਚ ਐਂਟਰੀ ਨਾ ਮਿਲਣ ਦਾ ਕਾਰਨ ਦੱਸਦੇ ਹੋਏ ਆਤਿਸ਼ੀ ਨੇ ਭਾਜਪਾ ਸਰਕਾਰ ਤੇ ਦੋਸ਼ ਲਗਾਇਆ ਕਿ ਆਪ ਵਿਧਾਇਕਾਂ ਨੇ ਜੈ ਭੀਮ ਦੇ ਨਾਅਰੇ ਲਗਾਏ ਸਨ, ਇਸ ਲਈ ਉਨ੍ਹਾਂ ਨੂੰ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ। ਅਤੇ ਅੱਜ ਆਪ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਵੀ ਨਹੀਂ ਜਾਣ ਦਿੱਤਾ ਜਾ ਰਿਹਾ।

ਦਿੱਲੀ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ ਕਿ ਚੁਣੇ ਹੋਏ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਾ ਦਿੱਤੀ ਗਈ ਹੋਵੇ। ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਪ ਵਿਧਾਇਕ ਆਤਿਸ਼ੀ ਦੀ ਅੱਜ ਵਿਧਾਨ ਸਭਾ ਕੰਪਲੈਕਸ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਨਾਲ ਤਿੱਖੀ ਬਹਿਸ ਹੋਈ।

ਇਸ ਦੌਰਾਨ ਆਤਿਸ਼ੀ ਨੇ ਪੁਲੀਸ ਵਾਲਿਆਂ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਦਾਖ਼ਲ ਕਿਉਂ ਨਹੀਂ ਹੋਣ ਦਿੱਤਾ ਜਾ ਰਿਹਾ, ਜਿਸ ਤੇ ਪੁਲੀਸ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਸਪੀਕਰ ਵੱਲੋਂ ਆਪ ਵਿਧਾਇਕਾਂ ਨੂੰ ਅੰਦਰ ਨਾ ਜਾਣ ਦੇਣ ਦੇ ਹੁਕਮ ਦਿੱਤੇ ਗਏ ਸਨ। ਆਪ ਵਿਧਾਇਕ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਅਤੇ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਕਥਿਤ ਤੌਰ ਤੇ ਵਿਧਾਨ ਸਭਾ ਕੰਪਲੈਕਸ ਵਿੱਚ ਦਾਖ਼ਲ ਹੋਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਹੜਤਾਲ ਤੇ ਬੈਠ ਗਏ।

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਮੰਗਲਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਦੇ ਨਵੇਂ ਬਣੇ ਸਦਨ ਦੇ ਉਦਘਾਟਨੀ ਭਾਸ਼ਣ ਵਿੱਚ ਵਿਘਨ ਪਾਉਣ ਲਈ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਸਮੇਤ ਆਪ ਦੇ 21 ਵਿਧਾਇਕਾਂ ਨੂੰ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤਾ ਸੀ।

 

Continue Reading

National

ਅਸਾਮ ਦੇ ਮੋਰੀਗਾਓਂ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

Published

on

By

 

ਗੁਹਾਟੀ, 27 ਫਰਵਰੀ (ਸ.ਬ.) ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ਤੇ ਭੂਚਾਲ ਦੀ ਸ਼ਿੱਦਤ 5 ਮਾਪੀ ਗਈ ਹੈ। ਭੂਚਾਲ ਦੇ ਝਟਕੇ ਗੁਹਾਟੀ ਤੇ ਰਾਜ ਦੇ ਹੋਰਨਾਂ ਹਿੱਸਿਆਂ ਵਿਚ ਵੀ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਮੁਤਾਬਕ ਵੱਡੇ ਤੜਕੇ 2:25 ਵਜੇ ਆਏ ਭੂਚਾਲ ਦਾ ਕੇਂਦਰ ਮੋਰੀਗਾਓਂ ਵਿਚ ਧਰਤੀ ਵਿੱਚ 16 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਭੂਚਾਲ ਕਰਕੇ ਫ਼ਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਾਮ ਵਿਚ ਭੂਚਾਲ ਦੇ ਝਟਕੇ ਅਜਿਹੇ ਮੌਕੇ ਮਹਿਸੂਸ ਕੀਤੇ ਗਏ ਹਨ ਜਦੋਂ ਅਜੇ ਦੋ ਦਿਨ ਪਹਿਲਾਂ ਬੰਗਾਲ ਦੀ ਖਾੜੀ ਵਿਚ 5.1 ਦੀ ਸ਼ਿੱਦਤ ਵਾਲਾ ਭੂਚਾਲ ਆਇਆ ਸੀ। ਝਟਕੇ ਕੋਲਕਾਤਾ ਤੇ ਪੱਛਮੀ ਬੰਗਾਲ ਦੇ ਹੋਰ ਕਈ ਹਿੱਸਿਆਂ ਵਿਚ ਵੀ ਮਹਿਸੂਸ ਕੀਤੇ ਗਏ ਸਨ।

 

Continue Reading

Latest News

Trending