Mohali
ਮੁਹਾਲੀ ਵਿੱਚ ਬਿਨਾਂ ਐਨਓਸੀ ਰਜਿਸਟਰੀ ਮਾਮਲੇ ਵਿੱਚ ਲੋਕ ਪਰੇਸ਼ਾਨ
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਤਹਿਸੀਲਦਾਰ ਨੂੰ ਮਿਲ ਕੇ ਸਰਕਾਰ ਨੂੰ ਤਰੀਕ ਵਧਾਉਣ ਦੀ ਮੰਗ ਕੀਤੀ
ਐਸ ਏ ਐਸ ਨਗਰ, 27 ਫਰਵਰੀ (ਸ.ਬ.) ਮੁਹਾਲੀ ਵਿੱਚ ਬਿਨਾਂ ਐਨ ਓ ਸੀ ਹੋ ਰਹੀਆਂ ਰਜਿਸਟਰੀ ਦੇ ਮਾਮਲੇ ਨੂੰ ਲੈ ਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਾਂ ਦੈ ਸੰਬੰਧ ਵਿੱਚ ਨਗਰ ਨਿਗਮ ਦੇ ਡਿਪਟੀ ਮੇਅਰ ਸz ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਦੇ ਤਹਿਸੀਲਦਾਰ ਨੂੰ ਮਿਲ ਕੇ ਸਰਕਾਰ ਤੋਂ ਤਰੀਕ ਰਜਿਸਟਰੀਆਂ ਦੀ ਵਧਾਉਣ ਦੀ ਮੰਗ ਕੀਤੀ ਹੈ। ਸz. ਬੇਦੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲੋਕ ਰਜਿਸਟ੍ਰੀਆਂ ਕਰਵਾਉਣ ਲਈ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਤਹਿਸੀਲਾਂ ਵਿੱਚ ਅਪਾਇੰਟਮੈਂਟਾਂ ਅਤੇ ਸਲਾਟ ਨਾ ਮਿਲਣ ਕਾਰਨ ਲੋਕ ਲੰਬੀਆਂ ਲਾਈਨਾਂ ਵਿੱਚ ਖੜ੍ਹੇ ਹੋਣ ਤੇ ਮਜਬੂਰ ਹਨ ਜਿਹੜੇ ਕਈ ਘੰਟਿਆਂ ਤਕ ਉਡੀਕ ਕਰਦੇ ਰਹਿੰਦੇ ਹਨ, ਪਰ ਬਹੁਤਿਆਂ ਨੂੰ ਰਜਿਸਟਰੀ ਨਾ ਹੋਣ ਕਾਰਨ ਵਾਪਸ ਜਾਣਾ ਪੈਂਦਾ ਹੈ।
ਇਸ ਦੌਰਾਨ ਅੱਜ ਮੌਕੇ ਤੇ ਪੁੱਜੇ ਡਿਪਟੀ ਮੇਅਰ ਨੇ ਇੱਥੇ ਪਰੇਸ਼ਾਨ ਹੋ ਰਹੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਲੋਕ ਰਾਤ 11 ਵਜੇ ਤਕ ਵੀ ਧੱਕੇ ਖਾ ਰਹੇ ਹਨ। ਖਾਸ ਤੌਰ ਤੇ ਔਰਤਾਂ, ਬਜ਼ੁਰਗ, ਤੇ ਛੋਟੇ ਬੱਚਿਆਂ ਵਾਲੇ ਲੋਕ ਘਰ ਦੇ ਕੰਮਕਾਜ ਛੱਡ ਕੇ ਆਉਂਦੇ ਹਨ, ਪਰ ਸਲਾਟ ਨਾ ਮਿਲਣ ਕਾਰਨ ਪੂਰਾ ਦਿਨ ਲੰਬੀਆਂ ਲਾਈਨਾਂ ਵਿੱਚ ਗੁਜ਼ਾਰਦੇ ਹਨ। ਉਹਨਾਂ ਕਿਹਾ ਕਿ 28 ਫਰਵਰੀ ਰਜਿਸਟਰੀ ਕਰਾਉਣ ਦੀ ਆਖਰੀ ਤਰੀਕ ਹੈ ਜਦੋਂ ਕਿ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਹਾਲੇ ਰਜਿਸਟਰੀਆਂ ਕਰਾਉਣ ਲਈ ਜਦੋ ਜਹਿਦ ਕਰ ਰਹੇ ਹਨ। ਉਹਨਾਂ ਮੁੜ ਮੰਗ ਕੀਤੀ ਕਿ ਇਹ ਤਰੀਕ 31 ਮਾਰਚ ਤੱਕ ਵਧਾਈ ਜਾਵੇ।
ਡਿਪਟੀ ਮੇਅਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਵੇਂ ਪਹਿਲਾਂ ਹੀ ਰਜਿਸਟਰੀਆਂ ਦੀ ਗਿਣਤੀ 470 ਤਕ ਵਧਾ ਦਿੱਤੀ ਗਈ ਹੈ, ਪਰ ਇਹ ਵੀ ਲੋਕਾਂ ਦੀ ਲੋੜ ਪੂਰੀ ਨਹੀਂ ਕਰ ਰਹੀ। ਤਹਿਸੀਲਦਾਰ ਅਤੇ ਅਧਿਕਾਰੀ ਪੂਰੀ ਗਤੀ ਨਾਲ ਕੰਮ ਕਰ ਰਹੇ ਹਨ, ਪਰ ਮਾਮਲਿਆਂ ਦੀ ਗਿਣਤੀ ਬਹੁਤ ਜਿਆਦਾ ਹੋਣ ਕਾਰਨ ਹਾਲਾਤ ਕੰਟਰੋਲ ਤੋਂ ਬਾਹਰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਜਿਹੜੇ ਛੋਟੇ ਪਲਾਟਾਂ ਦੇ ਮਾਲਕ ਹਨ, ਉਹ ਰਜਿਸਟਰੀਆਂ ਕਰਵਾਉਣ ਲਈ ਲਾਈਨਾਂ ਵਿੱਚ ਖੜ੍ਹੇ ਹਨ, ਪਰ ਲੰਬੇ ਸਮੇਂ ਤਕ ਉਡੀਕ ਕਰਨ ਤੋਂ ਬਾਅਦ ਵੀ ਉਹਨਾਂ ਦੀ ਵਾਰੀ ਨਹੀਂ ਆ ਰਹੀ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ 31 ਮਾਰਚ ਤੱਕ ਤਰੀਕ ਵਧਾ ਕੇ ਇਸ ਸਮੱਸਿਆ ਦਾ ਪੱਕਾ ਹੱਲ ਕੱਢੇ, ਤਾਂ ਜੋ ਆਮ ਲੋਕਾਂ ਨੂੰ ਆਸਾਨੀ ਹੋ ਸਕੇ। ਉਹਨਾਂ ਕਿਹਾ ਕਿ ਅਧਿਕਾਰੀਆਂ ਨੇ ਉਹਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਜੇਕਰ ਸਰਕਾਰ ਵੱਲੋਂ ਵਾਧੂ ਸਲਾਟ ਦਿੱਤੇ ਜਾਂਦੇ ਹਨ, ਤਾਂ ਉਹ ਲੋਕਾਂ ਦੀ ਰਜਿਸਟਰੀਆਂ ਕਰਵਾਉਣ ਵਿੱਚ ਪੂਰੀ ਸਹਿਯੋਗੀ ਭੂਮਿਕਾ ਨਿਭਾਉਣਗੇ।
Mohali
ਸਰਕਾਰ ਵੱਲੋਂ ਰਜਿਸਟਰੀਆਂ ਦੀ ਗਿਣਤੀ ਵਧਾਉਣ ਕਰਕੇ ਮੁਹਾਲੀ ਤਹਿਸੀਲ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਦੀ ਲੱਗੀ ਭੀੜ

ਐਸ ਏ ਐਸ ਨਗਰ, 27 ਫਰਵਰੀ (ਪਰਵਿੰਦਰ ਕੌਰ ਜੱਸੀ) ਮੁਹਾਲੀ ਵਿਚਲੀ ਤਹਿਸੀਲ ਵਿੱਚ ਅੱਜ ਰਜਿਸਟਰੀਆਂ ਕਰਵਾਉਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ ਅਤੇ ਰਜਿਸਟਰੀਆਂ ਕਰਨ ਦਾ ਸਿਲਸਿਲਾ ਦੇਰ ਸ਼ਾਮ ਤੱਕ ਜਾਰੀ ਰਹੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਐਨ ਓ ਸੀ ਤੋਂ ਬਿਨਾਂ ਹੋਣ ਵਾਲੀਆਂ ਰਜਿਸਟੀ੍ਰਆਂ ਦੀ ਵਧੀ ਗਿਣਤੀ ਨੂੰ ਮੁੱਖ ਰੱਖਦਿਆਂ ਪ੍ਰਤੀ ਦਿਨ 400 ਰਜਿਸਟਰੀਆਂ ਕਰਨ ਦਾ ਹੁਕਮ ਕੀਤਾ ਸੀ ਜਦੋਂਕਿ ਪਹਿਲਾਂ ਪ੍ਰਤੀ ਦਿਨ 225 ਅਤੇ 10 ਤਤਕਾਲ ਦੀਆਂ ਮਿਲਾ ਕੇ ਕੁੱਲ 235 ਰਜਿਸਟਰੀਆਂ ਹੁੰਦੀਆਂ ਸਨ। ਪ੍ਰਤੀਦਿਨ ਰਜਿਸਟ੍ਰੀਆਂ ਦੀ ਗਿਣਤੀ ਘੱਟ ਹੋਣ ਰਜਿਸਟਰੀਆਂ ਪੂਰੀਆਂ ਨਹੀਂ ਹੋ ਰਹੀਆਂ ਸਨ ਜਿਸ ਕਾਰਨ ਲੋਕਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸੀ ਸਮਾਂ ਘੱਟ ਹੋਣ ਕਾਰਨ ਰਜਿਸਟਰੀਆਂ ਪੂਰੀਆਂ ਨਹੀਂ ਹੋ ਪਾ ਰਹੀਆਂ ਅਤੇ ਲੋਕ ਖੱਜਲ ਖੁਆਰ ਹੋ ਰਹੇ ਹਨ ਇਸ ਲਈ ਰਜਿਸਟ੍ਰੀਆਂ ਦੇ ਸਲਾਟ ਵਧਾਏ ਜਾਣ। ਸਰਕਾਰ ਵੱਲੋਂ ਆਮ ਲੋਕਾਂ ਦੀ ਪਰੇਸ਼ਾਨੀ ਨੂੰ ਸਮਝਦਿਆਂ ਪ੍ਰਤੀ ਦਿਨ ਰਜਿਸਟਰੀਆਂ ਕਰਵਾਉਣ ਦੀ ਗਿਣਤੀ 235 ਤੋਂ ਵਧਾ ਕੇ 400 ਕਰ ਦਿੱਤੀ ਗਈ ਅਤੇ ਸਰਕਾਰ ਦੇ ਹੁਕਮਾਂ ਅਨੁਸਾਰ 28 ਫਰਵਰੀ ਨੂੰ ਵੀ 400 ਰਜਿਸਟਰੀਆਂ ਕੀਤੀਆਂ ਜਾਣਗੀਆਂ।
ਰਜਿਸਟਰੀਆਂ ਕਰਨ ਦੀ ਗਿਣਤੀ ਵਧਾਉਣ ਦੇ ਕਾਰਨ ਹੀ ਮੁਹਾਲੀ ਦੀ ਤਹਿਸੀਲ ਵਿੱਚ ਅੱਜ ਭਾਰੀ ਭੀੜ ਸੀ ਅਤੇ ਲਗਾਤਾਰ ਰਜਿਸਟ੍ਰੀਆਂ ਹੋ ਰਹੀਆਂ ਸਨ। ਰਜਿਸਟਰੀ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਤੇ ਕਾਫੀ ਸਮੇਂ ਤੋਂ ਰਜਿਸਟਰੀਆਂ ਬੰਦ ਹੋਣ ਕਾਰਨ ਬਹੁਤ ਨਿਰਾਸ਼ਾ ਦੀ ਹਾਲਤ ਵਿੱਚ ਸਨ ਅਤੇ ਸਰਕਾਰ ਵਲੋਂ ਰਜਿਸਟਰੀਆਂ ਦੀ ਪ੍ਰਤੀ ਦਿਨ ਵਧਾਈ ਗਈ ਗਿਣਤੀ ਤੋਂ ਉਹਨਾਂ ਨੂੰ ਲੱਗਦਾ ਹੈ ਕਿ ਉਹਨਾਂ ਦੀ ਕਾਫੀ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਦੂਰ ਹੋ ਜਾਵੇਗੀ।
Mohali
ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 27 ਫਰਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਰਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਗੁਰੂ ਸਪੁੱਤਰੀ, ਗੁਰੂ ਮਹਿਲ, ਗੁਰੂ ਮਾਤਾ, ਗੁਰੂ ਦਾਦੀ ਬੀਬੀ ਭਾਨੀ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਸਹਿਤ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸਰੂਪ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਬੀਬੀ ਭਾਨੀ ਜੀ ਨੂੰ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਜੀ ਦੀ ਸਪੁੱਤਰੀ, ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਮਹਿਲ, ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਾਤਾ ਅਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਾਦੀ ਜੀ ਹੋਣ ਦਾ ਮਾਣ ਪ੍ਰਾਪਤ ਹੋਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ।
ਭਾਈ ਅਮਰਜੀਤ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਪ੍ਰਚਾਰਕ ਭਾਈ ਰਾਮ ਸਿੰਘ, ਭਾਈ ਜਸਵੰਤ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਹਰਰੱਸ ਕੀਰਤਨੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਤਿੰਦਰ ਸਿੰਘ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ ਪ੍ਰਬੰਧਕ ਕਮੇਟੀ ਵਲੋ ਦਿੱਤੀ ਗਈ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
Mohali
ਦੁਕਾਨ ਵਿੱਚ ਵੜ ਕੇ ਤਿੰਨ ਮੋਬਾਇਲ ਫੋਨ ਚੁੱਕ ਕੇ ਭੱਜਿਆ ਚੋਰ

ਰਾਜਪੁਰਾ, 27 ਫਰਵਰੀ (ਜਤਿੰਦਰ ਲੱਕੀ) ਰਾਜਪੁਰਾ ਦੀ ਮੇਨ ਨਿਊ ਮਾਰਕੀਟ ਟਾਊਨ ਦੇ ਵਿੱਚ ਸੈਮਸੰਗ ਦੇ ਮੋਬਾਇਲ ਫੋਨਾਂ ਦੀ ਦੁਕਾਨ ਤੋਂ ਗ੍ਰਾਹਕ ਬਣ ਕੇ ਆਏ ਨੌਜਵਾਨ ਵਲੋਂ ਤਿੰਨ ਮੋਬਾਈਲ ਚੋਰੀ ਕਰਕੇ ਰਫੂ ਚੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਦੁਕਾਨ ਦੇ ਮਾਲਕ ਮਾਨਸ ਚੌਧਰੀ ਨੇ ਦੱਸਿਆ ਕਿ ਇੱਕ ਨੌਜਵਾਨ ਦੁਕਾਨ ਦੇ ਅੰਦਰ ਆ ਕੇ ਮੋਬਾਇਲ ਦੇਖਣ ਲੱਗ ਗਿਆ ਅਤੇ ਜਦੋਂ ਉਸਨੂੰ ਮੋਬਾਇਲ ਦਿਖਾ ਰਹੇ ਸੀ ਤਾਂ ਇਸ ਦੌਰਾਨ ਉਹ ਦੁਕਾਨ ਦੇ ਕਾਉਂਟਰ ਤੋਂ ਤਿੰਨ ਮੋਬਾਈਲ ਚੁੱਕ ਕੇ ਰਫੂ ਚੱਕਰ ਹੋ ਗਿਆ ਜਿਸ ਦੀ ਕੀਮਤ ਲਗਭਗ 25 ਤੋਂ 30 ਹਜਾਰ ਰੁਪਏ ਹੈ।
ਉਹਨਾਂ ਕਿਹਾ ਕਿ ਇਸ ਨੌਜਵਾਨ ਦਾ ਇੱਕ ਹੋਰ ਸਾਥੀ ਇੱਕ ਮੋਟਰਸਾਈਕਲ ਤੇ ਬਾਹਰ ਖੜਾ ਆਪਣੇ ਸਾਥੀ ਦੀ ਉਡੀਕ ਕਰ ਰਿਹਾ ਸੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਸੀ ਤੇ ਉਹਨਾਂ ਵਲੋਂ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਉਹਨਾਂ ਮੰਗ ਕੀਤੀ ਕਿ ਸ਼ਹਿਰ ਦੇ ਵਿੱਚ ਹੋ ਰਹੀਆਂ ਚੋਰੀ ਦੀ ਵਾਰਦਾਤਾਂ ਨੂੰ ਠੱਲ ਪਾਉਣੀ ਚਾਹੀਦੀ ਹੈ ਤਾਂ ਕਿ ਕਿਸੇ ਹੋਰ ਦੁਕਾਨ ਦਾਰ ਤੇ ਇਸ ਤਰ੍ਹਾਂ ਦੀ ਕੋਈ ਵਾਰਦਾਤ ਨਾ ਹੋ ਸਕੇ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ
-
Mohali1 month ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ