Mohali
ਬਿਜਲੀ ਮੁਲਾਜ਼ਮਾਂ ਵੱਲੋਂ ਵੱਖ ਵੱਖ ਥਾਵਾਂ ਤੇ ਵਾਪਰੀਆਂ ਘਟਨਾਵਾਂ ਦੌਰਾਨ ਵਿੱਛੜੇ ਸਾਥੀਆਂ ਨੂੰ ਸਰਧਾਂਜਲੀਆਂ ਭੇਂਟ
ਐਸ ਏ ਐਸ ਨਗਰ, 11 ਜੁਲਾਈ (ਸ.ਬ.) ਬਿਜਲੀ ਮੁਲਾਜਮ ਏਕਤਾ ਮੰਚ, ਪੰਜਾਬ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਐਸੋਸੀਏਸ਼ਨ ਆਫ ਜੂਨੀਅਰ ਇੰਨਜੀਨਅਰ, ਟੈਕਨੀਕਲ ਸਰਵਿਸ ਯੂਨੀਅਨ ਭੰਗਲ ਵੱਲੋਂ ਮੁਹਾਲੀ ਵਿਖੇ ਇਕੱਠ ਕਰਕੇ ਕਰਕੇ ਬੀਤੇ ਮਹੀਨੇ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਵਿੱਚ ਹੋਈਆਂ ਘਟਨਾਵਾਂ (ਜਿਹਨਾਂ ਵਿੱਚ ਇਕੱਲੇ ਲੁਧਿਆਣਾ ਸਬ ਅਰਬਨ ਸਰਕਲ 9 ਸਾਥੀਆਂ ਦੀ ਮੌਤ ਹੋਈ) ਵਾਪਰਨ ਤੇ ਚਿੰਤਾ ਜਾਹਿਰ ਕੀਤੀ ਗਈ ਅਤੇ ਮਰਨ ਵਾਲੇ ਸਾਥੀਆਂ ਨੂੰ ਸਰਧਾਂਜਲੀਆ ਦਿੱਤੀਆਂ ਗਈਆਂ।
ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਮੋਗਾ, ਭਵਾਨੀਗੜ੍ਹ, ਮੁਕਤਸਰ ਵਿੱਚ ਹੋਏ ਹਾਦਸੇ ਵਿੱਚ ਦੋ ਨੌਜਵਾਨ ਬਿਜਲੀ ਕਰਮਚਾਰੀਆਂ ਦੀ ਬਿਜਲੀ ਕਰੰਟ ਨਾਲ ਮੌਤ ਹੋ ਗਈ। ਇਸ ਸੰਬੰਧੀ ਪਾਵਰਕੌਮ ਦੀ ਮੈਨਜਮੈਂਟ ਵੱਲੋਂ ਕੋਈ ਵੀ ਵਿਸੇਸ਼ ਯਤਨ ਨਹੀਂ ਕੀਤੇ ਜਾ ਰਹੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮ ਨੂੰ ਹੋਣ ਵਾਲੇ ਹਾਦਸੇ ਦੌਰਾਨ ਮਰਨ ਵਾਲੇ ਮੁਲਾਜ਼ਮ ਨੂੰ 1 ਕਰੋੜ ਰੁਪਏ ਦੀ ਮਦਦ ਦਿੱਤੀ ਜਾਂਦੀ ਹੈ ਪਰੰਤੂ ਪਾਵਰਕੌਮ ਮੈਨੇਜਮੈਂਟ ਆਪਣੇ ਮੁਲਾਜ਼ਮ ਨੂੰ ਵਿੱਤੀ ਮਦੱਦ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਜਿਸ ਦਾ ਮੁਲਾਜ਼ਮ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵਲੋਂ ਇੱਕ ਪਲੇਟਫਾਰਮ ਤੇ ਇਕੱਠੇ ਹੋ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਮਹਿਕਮੇ ਵਿੱਚ ਰੈਗੂਲਰ ਭਰਤੀ ਕੀਤੀ ਜਾਵੇ, ਮਹਿਕਮੇ ਦੇ ਟੈਕਨੀਕਲ ਕਾਮਿਆਂ ਨੂੰ ਟੂਲ ਕਿੱਟਾਂ ਹਾਈਡੋਰਲਿਕ ਗੱਡੀਆਂ ਦਿੱਤੀਆਂ ਜਾਣ ਅਤੇ ਕੰਮ ਦੇ ਆਧਾਰ ਪੋਸਟਾਂ ਦੀ ਰਚਨਾ ਕੀਤੀ ਜਾਵੇ। ਇਕੱਠ ਦੌਰਾਨ ਐਸੋਸੀਏਸ਼ਨ ਜੂਨੀਅਰ ਇੰਜੀਨਅਰ ਦੇ ਆਗੂ ਬਲਪ੍ਰੀਤਸਿੰਘ, ਜਸਪਾਲ ਸਿੰਘ ਭੁੱਲਰ, ਟੈਕਨੀਕਲ ਸਰਵਿਸ ਯੂਨੀਅਨ ਭੰਗਲ ਦੇ ਗੁਰਬਖਸ਼ ਸਿੰਘ, ਐਮ ਐਸ ਯੂ ਦੇ ਸੁਖਵਿੰਦਰ ਸਿੰਘ, ਫੈਡਰੇਸ਼ਨ ਏਟਕ ਪੰਜਾਬ ਦੇ ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਲਹੌਰੀਆ, ਬਲਵਿੰਦਰ ਕੁਮਾਰ ਆਦਿ ਹਾਜਿਰ ਸਨ।
Mohali
ਜ਼ਿਲ੍ਹਾ ਹਸਪਤਾਲ ਵਿੱਚ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ : ਡਾ. ਚੀਮਾ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸਿਹਤ ਵਿਭਾਗ ਨੇ ਜ਼ਿਲ੍ਹਾ ਹਸਪਤਾਲ, ਮੁਹਾਲੀ ਵਿਖੇ ਕਿਡਨੀ ਬਾਇਓਪਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਪਹਿਲਕਦਮੀ ਨਾਲ ਮਰੀਜ਼ਾਂ ਨੂੰ ਗੁਰਦੇ ਸਬੰਧੀ ਸਮੱਸਿਆਵਾਂ ਦਾ ਵਧੀਆ ਇਲਾਜ ਮਿਲੇਗਾ।
ਸਿਵਲ ਹਸਪਤਾਲ ਮੁਹਾਲੀ ਦੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ ਐਸ ਚੀਮਾ ਨੇ ਦੱਸਿਆ ਕਿ ਹਸਪਤਾਲ ਵਿਚ ਅੱਜ ਨੈਫਰੋਲੋਜੀ ਕੰਸਲਟੈਂਟ ਡਾ. ਅੰਕੁਰ ਚੌਧਰੀ ਵਲੋਂ ਸਫਲਤਾਪੂਰਵਕ ਪਹਿਲੀ ਕਿਡਨੀ ਬਾਇਓਪਸੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਕਾਫ਼ੀ ਲਾਭ ਮਿਲੇਗਾ। ਉਹਨਾਂ ਇਸ ਸੇਵਾ ਦੀ ਸ਼ੁਰੂਆਤ ਲਈ ਡਾ: ਅੰਕੁਰ ਚੌਧਰੀ ਅਤੇ ਡਾ: ਵਿਜੇ ਭਗਤ ਦੀ ਅਗਵਾਈ ਵਾਲੀ ਸਮੁੱਚੀ ਰੇਡੀਓਲੋਜੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਡਾ. ਚੀਮਾ ਨੇ ਦੱਸਿਆ ਕਿ ਬਾਇਓਪਸੀ ਅਜਿਹੀ ਪ੍ਰਕਿਰਿਆ ਹੈ ਜਿਸ ਵਿੱਚ ਸਰੀਰ ਦੇ ਸੈੱਲਾਂ ਦਾ ਸੈਂਪਲ ਲੈ ਕੇ ਉਸ ਦੀ ਜਾਂਚ ਕੀਤੀ ਜਾਂਦੀ ਹੈ। ਬਾਇਓਪਸੀ ਲਈ ਸੈਂਪਲ ਵਿੱਚ ਲਏ ਗਏ ਸੈੱਲ ਬਿਮਾਰੀ ਦਾ ਪਤਾ ਲਗਾਉਣ ਲਈ ਜਾਂਚ ਵਿੱਚ ਲਿਆਂਦੇ ਜਾਂਦੇ ਹਨ। ਬਾਇਓਪਸੀ ਨਾਲ ਕਈ ਬਿਮਾਰੀਆਂ ਤੇ ਉਨ੍ਹਾਂ ਦੇ ਕਾਰਨਾਂ ਦਾ ਪਤਾ ਲੱਗ ਸਕਦਾ ਹੈ।
Mohali
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਪੁਲੀਸ ਦੀ ਹਾਜਰੀ ਵਿੱਚ ਹੋਇਆ ਅੰਤਿਮ ਸੰਸਕਾਰ
ਐਸ. ਸੀ ਪਰਿਵਾਰ ਨਾਲ ਸਬੰਧਤ ਸੀ ਦਿਲਪ੍ਰੀਤ, ਮਿਲਣਗੇ ਕਰੀਬ ਸਾਢੇ 10 ਲੱਖ : ਡੀ.ਸੀ ਆਸ਼ਿਕਾ ਜੈਨ
ਐਸ ਡੀ ਐਮ ਨੇ ਦਮਨਪ੍ਰੀਤ ਦੇ ਪਰਿਵਾਰ ਨੂੰ ਦਿੱਤਾ 2 ਲੱਖ ਦਾ ਚੈੱਕ, ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਮਿਲਣਗੇ ਹੋਰ 2 ਲੱਖ
ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ (ਜਿਸਦੀ ਬੀਤੇ ਕੱਲ ਪੀ ਜੀ ਆਈ ਵਿੱਚ ਮੌਤ ਹੋ ਗਈ ਸੀ) ਦਾ ਅੰਤਮ ਸਸਕਾਰ ਅੱਜ ਮੁਹਾਲੀ ਪੁਲੀਸ ਦੀ ਹਾਜਰੀ ਵਿੱਚ ਪੂਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੰਵਰਬੀਰ ਸਿੰਘ ਰੂਬੀ ਸਿੱਧੂ, ਅਮੀਤੋਜ ਮਾਨ, ਰਮਨਪ੍ਰੀਤ ਕੌਰ ਕੁੰਭੜਾ, ਬਿੰਦਰਾ ਬੈਦਵਾਨ ਅਤੇ ਕਮਲਪ੍ਰੀਤ ਸਿੰਘ ਬਨੀ (ਸਾਰੇ ਕੌਂਸਲਰ), ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ ਅਤੇ ਪਿੰਡ ਕੁੰਭੜਾ ਦੇ ਵਸਨੀਕਾਂ ਤੋਂ ਇਲਾਵਾ ਐਸ.ਪੀ ਹਰਬੀਰ ਸਿੰਘ ਅਟਵਾਲ, ਐਸ.ਡੀ.ਐਮ ਦਮਨਪ੍ਰੀਤ ਕੌਰ, ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਇਸ ਦੌਰਾਨ ਪੁਲੀਸ ਪ੍ਰਸਾਸ਼ਨ ਵਲੋਂ ਪਿੰਡ ਕੁੰਭੜਾ ਵਿਖੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਆਸ ਪਾਸ ਦੇ ਪੁਲੀਸ ਸਟੇਸ਼ਨਾਂ ਤੋਂ ਵੀ ਪੁਲੀਸ ਫੋਰਸ ਮੰਗਵਾਈ ਗਈ ਹੈ। ਇਸ ਦੌਰਾਨ ਪਿੰਡ ਦੇ ਵਸਨੀਕ ਅਤੇ ਸਮਾਜਸੇਵੀ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਆਪਸੀ ਭਾਈਚਾਰਾ ਬਰਕਰਾਰ ਰੱਖਿਆ ਜਾਵੇ ਅਤੇ ਅਫਵਾਹਾਂ ਤੋਂ ਬਚਿਆ ਜਾਵੇ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜੇ ਵਜੋਂ ਦਿੱਤੇ ਚੈੱਕ
ਇਸ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦੇ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਐਸ.ਸੀ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹੋਰ ਸਾਢੇ 8 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ। ਡੀ.ਸੀ ਨੇ ਅੱਗੇ ਦਸਿਆ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ 2 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾ ਚੁੱਕੇ ਹਨ, ਜਦੋਂ ਕਿ ਹੋਰ 2 ਲੱਖ ਰੁਪਏ ਮੁਆਵਜੇ ਵਜੋਂ ਉਸ ਸਮੇਂ ਦਿੱਤੇ ਜਾਣਗੇ, ਜਦੋਂ ਪੁਲੀਸ ਵਲੋਂ ਗ੍ਰਿਫਤਾਰ ਮੁਲਜਮਾਂ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਪਰਿਵਾਰ ਦੇ ਨਾਲ ਹੈ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇ।
ਪੁਲੀਸ ਨੇ ਹੁਣ ਤੱਕ ਨਾਬਾਲਗ ਸਮੇਤ 5 ਮੁਲਜਮ ਕੀਤੇ ਗ੍ਰਿਫਤਾਰ
ਮੁਹਾਲੀ ਪੁਲੀਸ ਵਲੋਂ ਹੁਣ ਤੱਕ ਇਸ ਮਾਮਲੇ ਵਿੱਚ ਇਕ ਨਾਬਾਲਗ ਸਮੇਤ ਪੰਜ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਮੁਲਜਮ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਕਿ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। ਪੁਲੀਸ ਨੇ ਗੌਰਵ ਨੂੰ ਸੋਹਾਣੇ ਤੋਂ ਅਤੇ ਬਾਕੀ ਮੁਲਜਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।
Mohali
ਸ਼ਰਾਬ ਦੇ ਠੇਕੇ ਅਤੇ ਅਹਾਤੇ ਨੇੜੇ ਤੂੰ ਤੂੰ ਮੈਂ ਮੈਂ ਤੋਂ ਬਾਅਦ ਗੋਲੀ ਚਲਾਉਣ ਤੱਕ ਪਹੁੰਚੀ ਗੱਲ
ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਮੌਲੀ ਤੋਂ ਸੁੱਖਗੜ੍ਹ ਰੋਡ ਤੇ ਸਥਿਤ ਇਕ ਸ਼ਰਾਬ ਦੇ ਠੇਕੇ ਅਤੇ ਅਹਾਤੇ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ, ਅਣਪਛਾਤੇ ਵਿਅਕਤੀ ਵਲੋਂ ਜਦੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਿਸਤੋਲ ਵਿੱਚੋਂ ਰੌਂਦ ਹੇਠਾਂ ਡਿੱਗ ਪਿਆ। ਉਧਰ ਆਸ ਪਾਸ ਦੇ ਲੋਕਾਂ ਦੇ ਇਕੱਠ ਨੂੰ ਦੇਖ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਵਾਲਾ ਫਰਾਰ ਹੋ ਗਿਆ।
ਇਸ ਦੌਰਾਨ ਕਿਸੇ ਵਲੋਂ ਪੁਲੀਸ ਕੰਟਰੋਲ ਰੂਮ ਤੇ ਸੂਚਨਾ ਦਿੱਤੀ ਗਈ ਅਤੇ ਮੌਕੇ ਤੇ ਪੁਲੀਸ ਕਰਮਚਾਰੀ ਪਹੁੰਚੇ ਅਤੇ ਘਟਨਾ ਦਾ ਜਾਇਜਾ ਲਿਆ। ਪੁਲੀਸ ਨੂੰ ਮੌਕੇ ਤੋਂ ਇਕ ਜਿੰਦਾ ਰੌਂਦ ਬਰਾਮਦ ਹੋਇਆ ਹੈ, ਜੋ ਕਿ ਪੁਲੀਸ ਨੇ ਆਪਣੇ ਕਬਜੇ ਵਿੱਚ ਲੈ ਲਿਆ ਹੈ।
ਪੁਲੀਸ ਸੂਤਰਾਂ ਮੁਤਾਬਕ ਉਕਤ ਸੜਕ ਤੇ ਸੀ.11 ਨਾਂ ਤੇ ਠੇਕਾ ਅਤੇ ਅਹਾਤਾ ਹੈ। ਇਸ ਦੇ ਨਾਲ ਹੀ ਇਕ ਕਲੱਬ ਹੈ, ਜਿਥੇ ਪਰਿਵਾਰ ਆਪਸ ਵਿੱਚ ਮਿਲ ਕੇ ਪਾਰਟੀਆਂ ਕਰਦੇ ਹਨ। ਦੇਰ ਰਾਤ ਕਰੀਬ ਡੇਢ ਵਜੇ ਦੇ ਕਰੀਬ ਇਕ ਵਿਅਕਤੀ ਵਲੋਂ ਉਥੇ ਮੌਜੂਦ ਕੁਝ ਵਿਅਕਤੀਆਂ ਨੂੰ ਇਹ ਕਿਹਾ ਗਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਔਰਤ ਨੂੰ ਗਲਤ ਨਿਗਾਹ ਨਾਲ ਦੇਖਿਆ ਹੈ। ਇਸੇ ਗੱਲ ਨੂੰ ਲੈ ਕੇ ਦੋਹਾਂ ਧਿਰਾਂ ਵਿੱਚ ਬਹਿਸ ਸ਼ੁਰੂ ਹੋ ਗਈ, ਦੂਜੀ ਧਿਰ ਦੇ ਵਿਅਕਤੀ ਜਿਆਦਾ ਸੀ, ਜਿਸ ਕਾਰਨ ਉਕਤ ਵਿਅਕਤੀ ਨੇ ਉਨ੍ਹਾਂ ਨੂੰ ਡਰਾਉਣ ਲਈ ਹਵਾਈ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫਾਇਰ ਮਿਸ ਹੋ ਗਿਆ ਅਤੇ ਪਿਸਤੋਲ ਵਿੱਚੋਂ ਰੌਂਦ ਹੇਠਾਂ ਡਿੱਗ ਗਿਆ ਅਤੇ ਉਕਤ ਵਿਅਕਤੀ ਲੋਕਾਂ ਦੇ ਇਕੱਠ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ।
ਪੁਲੀਸ ਉਸ ਥਾਂ ਦੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਝਗੜੇ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇ, ਖਬਰ ਲਿਖੇ ਜਾਣ ਤੱਕ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਹਾਲੇ ਆਪਣਾ ਬਿਆਨ ਲਿਖਾਉਣ ਲਈ ਥਾਣੇ ਨਹੀਂ ਪਹੁੰਚੇ ਸਨ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨਾਲ ਗੱਲ ਕਰਨ ਤੇ ਉਹਨਾਂ ਘਟਨਾ ਦੀ ਪੁਸ਼ਟ ਕਰਦਿਆਂ ਕਿਹਾ ਕਿ ਉਹ ਫਿਲਹਾਲ ਹੋਰ ਕੋਈ ਜਾਣਕਾਰੀ ਨਹੀਂ ਦੇ ਸਕਦੇ, ਕਿਉਂਕਿ ਜਾਂਚ ਚੱਲ ਰਹੀ ਹੈ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ