Connect with us

Mohali

ਚਨਾਲੋ ਪਿੰਡ ਦੀ ਸ਼ਾਮਲਾਟ ਜ਼ਮੀਨ ਤੇ ਨਾਜਾਇਜ਼ ਕਬਜਾ ਕਰਕੇ ਉਸਾਰੀ ਕਰਨ ਦਾ ਇਲਜਾਮ ਲਗਾਇਆ, ਡੀ ਸੀ ਮੁਹਾਲੀ ਨੂੰ ਦਿੱਤੀ ਸ਼ਿਕਾਇਤ, ਦੂਜੀ ਧਿਰ ਨੇ ਦੋਸ਼ ਨਕਾਰੇ

Published

on

 

 

ਐਸ ਏ ਐਸ ਨਗਰ, 11 ਜੁਲਾਈ (ਸ.ਬ.) ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪਿੰਡ ਚਨਾਲੋ ਦੇ ਵਸਨੀਕ ਗੁਰਮੇਲ ਸਿੰਘ ਪਾਬਲਾ ਨੇ ਇਲਜਾਮ ਲਗਾਇਆ ਹੈ ਕਿ ਉਨ੍ਹਾਂ ਦੇ ਘਰ ਦੇ ਨਾਲ ਲੱਗਦੀ ਪਿੰਡ ਦੀ ਡੇਢ ਏਕੜ ਸ਼ਾਮਲਾਟ ਜ਼ਮੀਨ ਤੇ ਪਿੰਡ ਦੇ ਮੁੁਕੇਸ਼ ਕੁਮਾਰ ਵੱਲੋਂ ਕਬਜ਼ਾ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਵਲੋਂ ਇਹ ਥਾਂ ਖਾਲੀ ਰੱਖਣ ਦੇ ਹੁਕਮ ਦੇਣ ਦੇ ਬਾਵਜੂਦ ਮੁੁਕੇਸ਼ ਕੁਮਾਰ ਵੱਲੋਂ ਜ਼ਮੀਨ ਤੇ ਉਸਾਰੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਡੀ ਸੀ ਮੁਹਾਲੀ ਨੂੰ ਸ਼ਿਕਾਇਤ ਦਿੱਤੀ ਹੈ ਜਿਸ ਦੀ ਜਾਂਚ ਏ ਡੀ ਸੀ ਵਿਰਾਜ ਐਸ ਤਿੜਕੇ ਵੱਲੋਂ ਕੀਤੀ ਜਾ ਰਹੀ ਹੈ।

ਗੁਰਮੇਲ ਸਿੰਘ ਨੇ ਦੱਸਿਆ ਕਿ 2012 ਵਿੱਚ ਮੁਕੇਸ਼ ਕੁਮਾਰ ਨੇ ਸ਼ਾਮਲਾਟ ਜ਼ਮੀਨ ਤੇ ਉਸਾਰੀ ਸ਼ੁਰੂ ਕੀਤੀ ਸੀ ਜਿਸਦੀ ਉਨ੍ਹਾਂ ਵਲੋਂ ਲੋਕਲ ਬਾਡੀਜ਼ ਵਿਭਾਗ ਨੂੰ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਮੌਕੇ ਤੇ ਆ ਕੇ ਕੰਮ ਬੰਦ ਕਰਵਾ ਦਿੱਤਾ ਸੀ। ਉਹਨਾਂ ਕਿਹਾ ਕਿ ਕਰੀਬ 10 ਸਾਲ ਬਾਅਦ (2022 ਵਿੱਚ) ਮੁਕੇਸ਼ ਕੁਮਾਰ ਨੇ ਇਸ ਜ਼ਮੀਨ ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਦੁਬਾਰਾ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਦੁਬਾਰਾ ਸ਼ਿਕਾਇਤ ਕੀਤੀ ਗਈ।

ਉਹਨਾਂ ਕਿਹਾ ਕਿ ਦੌਰਾਨ ਉਹ ਅਦਾਲਤ ਵਿਚ ਚਲੇ ਗਏ ਅਤੇ ਮਾਣਯੋਗ ਹਾਈਕੋਰਟ ਨੇ 19 ਜਨਵਰੀ 2024 ਨੂੰ ਹੁਕਮ ਦਿੱਤਾ ਕਿ ਇਹ ਜ਼ਮੀਨ ਸ਼ਾਮਲਾਟ ਹੈ ਅਤੇ ਸਰਕਾਰ ਇੱਥੇ ਕੀਤੀ ਗਈ ਉਸਾਰੀ ਨੂੰ ਢਾਹ ਕੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇ। ਪਰੰਤੂ ਇਸਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।

ਇਸ ਸਬੰਧੀ ਸੰਪਰਕ ਕਰਨ ਤੇ ਮੁਕੇਸ਼ ਕੁਮਾਰ ਨੇ ਕਿਹਾ ਕਿ ਉਹਨਾਂ ਦੇ ਖਿਲਾਫ ਲਗਾਏ ਗਏ ਇਲਜਾਮ ਪੂਰੀ ਤਰ੍ਹਾਂ ਝੂਠੇ ਹਨ। ਉਹਨਾਂ ਕਿਹਾ ਕਿ ਇਹ ਜ਼ਮੀਨ ਲਾਲ ਲਕੀਰ ਦੇ ਅੰਦਰ ਆਉਂਦੀ ਹੈ ਅਤੇ ਉਹ ਜੱਦੀ ਤੌਰ ਤੇ 100 ਸਾਲਾਂ ਤੋਂ ਵੱਧ ਸਮੇਂ ਤੋਂ ਇੱਥੇ ਕਾਬਜ ਹਨ। ਇਸ ਜਮੀਨ ਤੇ ਉਹਨਾਂ ਦੇ ਪੜਦਾਦਾ, ਦਾਦਾ, ਪਿਤਾ ਅਤੇ ਹੁਣ ਉਹ ਬੈਠੇ ਹਨ। ਉਹਨਾਂ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਉਹਨਾਂ ਦੇ ਹੱਕ ਵਿੱਚ ਫੈਸਲਾ ਦਿੱਤਾ ਗਿਆ ਸੀ ਅਤੇ ਉਹਨਾਂ ਕੋਲ ਜ਼ਮੀਨ ਦੇ ਸਾਰੇ ਕਾਗਜ਼ਾਤ ਹਨ, ਜਿਨ੍ਹਾਂ ਦੀ ਜਾਂਚ ਵੀ ਅਧਿਕਾਰੀਆਂ ਨੇ ਕੀਤੀ ਹੈ।

ਉਹਨਾਂ ਕਿਹਾ ਕਿ ਗੁਰਮੇਲ ਸਿੰਘ, ਗੁਰਚਰਨ ਸਿੰਘ ਅਤੇ ਜਸਬੀਰ ਸਿੰਘ ਆਪਸ ਵਿੱਚ ਮਿਲੇ ਹੋਏ ਹਨ ਅਤੇ ਇਹ ਸਾਰੇ ਮਿਲ ਕੇ ਉਹਨਾਂ ਅਤੇ ਉਹਨਾਂ ਦੇ ਪਰਿਵਾਰ ਨੂੰ ਬਿਨਾਂ ਕਿਸੇ ਕਾਰਨ ਪ੍ਰੇਸ਼ਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਪਹਿਲਾਂ ਕੌਂਸਲਰ ਰਹੇ ਹਨ ਅਤੇ ਕਾਨੂੰਨ ਦੀ ਪਾਲਣਾ ਕਰਦੇ ਹਨ।

Continue Reading

Mohali

ਸੰਤ ਈਸ਼ਰ ਸਿੰਘ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਅਤੇ ਸੈਕਟਰ 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ 7 ਸਕੂਲ ਕੈਂਪਸ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।

ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ।

ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਸਕੂਲ ਦੇ ਪ੍ਰਬੰਧਕ ਅਮਰਜੀਤ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।

Continue Reading

Mohali

ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ

Published

on

By

 

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਮੈਮੋਰੀਅਲ ਲਾਇਬਰੇਰੀ ਰੋਜ਼ਗਾਰ ਦਾ ਦੌਰਾ ਕੀਤਾ ਗਿਆ।

ਲਾਈਬਰੇਰੀ ਦੇ ਪ੍ਰਸ਼ਾਸ਼ਕ ਸ੍ਰੀ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਲਾਈਬਰੇਰੀ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਲਾਇਬਰੇਰੀ ਨੂੰ ਦੋ ਤਿੰਨ ਹੋਰ ਰੈਕ ਲੈ ਕੇ ਦੇਣ ਦਾ ਵਾਇਦਾ ਕੀਤਾ ਅਤੇ ਭਵਿੱਖ ਵਿੱਚ ਵੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉੱਥੇ ਮੌਜੂਦ ਸz. ਸੁਰਿੰਦਰ ਸਿੰਘ ਬੇਦੀ ਵਲੋਂ ਸ੍ਰੀ ਬੈਨਿਥ ਨੂੰ ਲਾਈਬਰੇਰੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ। ਇਸ ਮੌਕੇ ਲਾਇਬਰੇਰੀਅਨ ਸ਼੍ਰੀਮਤੀ ਸੀਮਾ ਰਾਵਤ ਅਤੇ ਨੀਤੂ ਅਤੇ ਲਾਇਬਰੇਰੀ ਵਿੱਚ ਪੜ੍ਹਣ ਆਏ ਵਿਦਿਆਰਥੀ ਵੀ ਹਾਜ਼ਰ ਸਨ।

Continue Reading

Mohali

ਸਿਵਲ ਹਸਪਤਾਲ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ

Published

on

By

 

 

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਲਿਓ ਕਲੱਬ ਮੁਹਾਲੀ ਸਮਾਈਲਿੰਗ, ਡਿਸਟ੍ਰਿਕਟ 321-ਐਫ ਵਲੋਂ ਸਿਵਲ ਹਸਪਤਾਲ, ਫੇਜ਼ 6, ਮੁਹਾਲੀ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ।

ਕਲੱਬ ਦੇ ਪ੍ਰਧਾਨ ਜਾਫਿਰ ਨੇ ਦੱਸਿਆ ਕਿ ਇੰਟਰਨੈਸ਼ਨਲ ਐਸੋਸੀਏਸ਼ਨ ਦੇ ਟੀਚਿਆਂ ਅਨੁਸਾਰ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਮਰੀਜਾਂ ਦੇ ਨਾਲ ਆਏ ਲੋਕਾਂ ਨੂੰ ਚਾਹ ਦੇ ਨਾਲ-ਨਾਲ ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ। ਇਸ ਮੌਕੇ ਕਲੱਬ ਦੇ ਸਕੱਤਰ ਆਯੂਸ਼ ਭਸੀਨ, ਖਜਾਂਚੀ ਹਰਦੀਪ ਅਤੇ ਹੋਰ ਮੈਂਬਰ ਸਤਨਾਮ ਸਿੰਘ ਚਾਹਲ, ਪਿੰਕੇਸ਼ ਅਤੇ ਰਾਹੁਲ ਵੀ ਹਾਜਿਰ ਸਨ।

Continue Reading

Latest News

Trending