ਬੇਅਦਬੀ ਮਾਮਲੇ ਵਿੱਚ ਗ੍ਰਿਫਤਾਰ ਮੁਲਜਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ਤੇ ਭੇਜਿਆ

ਚੰਡੀਗੜ੍ਹ, 10 ਫਰਵਰੀ (ਸ.ਬ.) ਬਰਗਾੜੀ ਬੇਅਦਬੀ ਮਾਮਲੇ ਵਿੱਚ ਕਈ ਸਾਲ ਤੋਂ ਭਗੌੜੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਅੱਜ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਡਿਊਟੀ ਮੈਜਿਸਟਰੇਟ ਵਲੋਂ ਉਸਨੂੰ ਦੋ ਦਿਨ ਦੇ ਪੁਲੀਸ ਰਿਮਾਂਡ ਤੇ ਭੇਜਣ ਦਾ ਹੁਕਮ ਦਿਤਾ ਗਿਆ।

ਜਿਕਰਯੋਗ ਹੈ ਕਿ ਪ੍ਰਦੀਪ ਕਲੇਰ ਤਿੰਨਾਂ ਬੇਅਦਬੀ ਦੇ ਕੇਸਾਂ ਵਿੱਚ ਭਗੋੜਾ ਘੋਸ਼ਿਤ ਕੀਤਾ ਹੋਇਆ ਸੀ। ਪੰਜਾਬ ਪੁਲੀਸ ਨੇ ਭਗੌੜੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਬੀਤੀ ਦਿਨੀਂ ਅਯੁਧਿਆ ਤੋਂ ਗ੍ਰਿਫ਼ਤਾਰ ਕੀਤਾ ਸੀ।