ਭਾਨਾ ਸਿੱਧੂ ਨੂੰ ਮਿਲੀ ਜਮਾਨਤ, ਜੇਲ੍ਹ ਵਿੱਚੋਂ ਹੋਇਆ ਰਿਹਾਅ

ਮਾਲੇਰਕੋਟਲਾ, 12 ਫਰਵਰੀ (ਸ.ਬ.) ਇੱਕ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਸੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਨੂੰ ਜਮਾਨਤ ਦੇ ਦਿੱਤੀ ਹੈ। ਭਾਨਾ ਸਿੱਧੂ ਨੂੰ 50 ਹਜ਼ਾਰ ਰੁਪਏ ਮੁਚਲਕਾ ਭਰਨ ਮਗਰੋਂ ਰਿਹਾਅ ਕਰ ਦਿੱਤਾ ਗਿਆ ਹੈ।

ਭਾਨਾ ਸਿੱਧੂ ਉਰਫ਼ ਕਾਕਾ ਸਿੱਧੂ ਖ਼ਿਲਾਫ਼ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਵਲੋਂ ਉਸਨੂੰ ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦੀ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਭਾਨਾ ਸਿੱਧੂ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਮਾਮਲਿਆਂ ਅਧੀਨ ਸਬ ਜੇਲ੍ਹ ਮਲੇਰਕੋਟਲਾ ਵਿਖੇ ਜੇਲ੍ਹ ਵਿਚ ਬੰਦ ਸੀ, ਜਿਸ ਦੀ ਅੱਜ ਰਿਹਾਈ ਹੋ ਗਈ ਹੈ।