ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

ਐਸ ਏ ਐਸ ਨਗਰ, 12 ਫਰਵਰੀ (ਸ.ਬ.) ਭਾਰਤੀ ਕਿਸਾਨ ਯੂਨੀਅਨ ਦੀ ਲੱਖੋਵਾਲ ਦੀ ਜ਼ਿਲ੍ਹਾ ਮੁਹਾਲੀ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਦੀ ਮੌਜੂਦਗੀ ਵਿੱਚ ਗੁਰਦੁਆਰਾ ਚੱਪੜਚਿੜੀ ਵਿਖੇ ਕੀਤੀ ਗਈ।

ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ 16 ਫਰਵਰੀ ਦੇ ਭਾਰਤ ਬੰਦ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਸਾਨਾਂ ਦਾ ਸਹਿਯੋਗ ਕਰਨ ਲਈ ਅਪੀਲ ਕਰਨ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ ਕਿਹਾ ਗਿਆ ਕਿ 16 ਫਰਵਰੀ ਨੂੰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਪੂਰਾ ਭਾਰਤ ਬੰਦ ਰੱਖਿਆ ਜਾਵੇਗਾ ਅਤੇ ਖਰੜ ਬੱਸ ਸਟੈਂਡ ਤੇ ਧਰਨਾ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਮੁਹਾਲੀ ਜ਼ਿਲ੍ਹੇ ਵਿੱਚ ਬਰਸਾਤ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾਵੇ। ਇਸ ਸੰਬੰਧੀ ਪਹਿਲਾਂ ਹੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਜਿਸ ਦੇ ਹੁਣ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਮੀਟਿੰਗ ਦੌਰਾਨ ਵਪਾਰ ਮੰਡਲ, ਦੁਕਾਨਦਾਰਾਂ, ਠੇਕੇਦਾਰਾਂ, ਕਿਸਾਨਾਂ ਤੇ ਹੋਰਨਾਂ ਵਰਗਾਂ ਦੇ ਲੋਕਾਂ ਨੂੰ 16 ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਨਿਆਮੀਆਂ ਜਰਨਲ ਸਕੱਤਰ, ਗੁਰਮੀਤ ਸਿੰਘ ਖੂਨੀਮਾਜਰਾ ਬਲਾਕ ਪ੍ਰਧਾਨ ਖਰੜ, ਅਮਰੀਕ ਸਿੰਘ ਸਲਾਮਤਪੁਰ ਬਲਾਕ ਪ੍ਰਧਾਨ ਮਾਜਰੀ, ਸਰਬਜੀਤ ਸਿੰਘ ਜਰਨਲ ਸਕੱਤਰ ਰਸਹੇੜੀ, ਗੁਰਦੇਵ ਸਿੰਘ ਕੁਰਾਲੀ ਬਲਾਕ ਜਨਰਲ ਸਕੱਤਰ, ਰਣਜੀਤ ਸਿੰਘ ਬਜਹੇੜੀ, ਸਰਬਜੀਤ ਸਿੰਘ ਲਹਿਰਾ, ਨਛੱਤਰ ਸਿੰਘ ਬੈਦਵਾਣ, ਚਰਨਜੀਤ ਸਿੰਘ ਸਿੰਬਲਮਾਜਰਾ ਵੀ ਹਾਜਰ ਸਨ।