ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ

ਐਸ ਏ ਐਸ ਨਗਰ, 13 ਫਰਵਰੀ (ਸ.ਬ.) ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਜੇ.ਪੀ. ਆਈ ਹਸਪਤਾਲ ਫੇਜ਼-7, ਮੁਹਾਲੀ ਦੇ ਸਹਿਯੋਗ ਨਾਲ ਅੱਖਾਂ ਦੇ ਮੁਫਤ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।

ਐਸੋਸੀਏਸ਼ਨ ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ 60 ਦੇ ਕਰੀਬ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਜੇ ਪੀ ਆਈ ਹਸਪਤਾਲ ਵੱਲੋ ਮਰੀਜ਼ਾਂ ਅਤੇ ਉਹਨਾਂ ਦੇ ਪਰਿਵਾਰ ਨੂੰ ਇਕ ਵਾਰ ਦੀ ਫ੍ਰੀ ੳ.ਪੀ.ਡੀ. ਦੇਣ ਬਾਰੇ ਇਕ ਕੂਪਨ ਵੀ ਦਿਤਾ।

ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਰਨੈਲ ਸਿੰਘ, ਜਰਨਲ ਸਕੱਤਰ ਸੁਖਵਿੰਦਰ ਸਿੰਘ ਬੇਦੀ, ਵਿੱਤ ਸਕੱਤਰ ਆਰ ਪੀ ਸਿੰਘ ਵਿਗ,ਚੀਫ ਕਨਵੀਨਰ ਰਵਜੋਤ ਸਿੰਘ, ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ, ਸਕੱਤਰ ਈਵੈਂਟਸ ਪਤਵੰਤ ਕੋਰ ਪਾਲੀ, ਜੀ ਐਸ ਬਿੰਦਰਾ ਅਤੇ ਚਰਨਜੀਤ ਸਿੰਘ ਮੌਜੂਦ ਸਨ। ਇਸ ਮੌਕੇ ਡਾ ਜੇ ਐਸ ਰਾਮਗੜੀਆ ਵੱਲੋਂ ਬੜੇ ਸੁਚੱਜੇ ਢੰਗ ਨਾਲ ਮਰੀਜਾਂ ਦੀ ਰਜਿਸਟਰੇਸ਼ਨ ਕੀਤੀ ਗਈ ਅਤੇ ਐਨ. ਐਸ. ਗਿੱਲ ਵਲੋਂ ਆਏ ਹੋਏ ਮੈਂਬਰਾਂ ਲਈ ਬਹੁਤ ਵਧੀਆ ਢੰਗ ਨਾਲ ਚਾਹ ਪਾਣੀ ਦਾ ਇੰਤਜ਼ਾਮ ਕੀਤਾ।