ਸਿੱਖਾਂ ਨਾਲ ਵੱਡਾ ਧੱਕਾ ਕਰ ਰਹੀ ਹੈ ਮਹਾਂਰਾਸ਼ਟਰ ਸਰਕਾਰ : ਹਰਮਿੰਦਰ ਸਿੰਘ ਪੱਤੋਂ

ਐਸ ਏ ਐਸ ਨਗਰ, 13 ਫਰਵਰੀ (ਸ.ਬ.) ਪੰਥਕ ਅਕਾਲੀ ਲਹਿਰ ਦੇ ਮੁਹਾਲੀ ਤੋਂ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਪੱਤੋਂ ਨੇ ਕਿਹਾ ਹੈ ਕਿ ਤਖਤ ਸ੍ਰੀ ਹਜੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿੱਚ ਪ੍ਰਸਤਾਵਿਤ ਸੋਧ ਕਰਕੇ ਮਹਾਂਰਾਸ਼ਟਰ ਸਰਕਾਰ ਸਿੱਖਾਂ ਨਾਲ ਵੱਡਾ ਧੱਕਾ ਕਰ ਰਹੀ ਹੈ ਜਿਸਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ।

ਇੱਥੇ ਜਾਰੀ ਬਿਆਨ ਵਿੱਚ ਸz. ਪੱਤੋਂ ਨੇ ਕਿਹਾ ਕਿ ਮਹਾਂਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖਲਅੰਦਾਜੀ ਤੁਰੰਤ ਬੰਦ ਕਰਨੀ ਚਾਹੀਦੀ ਹੈ ਅਤੇ ਜੇਕਰ ਸਰਕਾਰ ਨੇ ਸਿੱਖਾਂ ਦੇ ਗੁਰਦੁਆਰਿਆਂ ਵਿਚ ਆਪਣੀ ਦਖਲ-ਅੰਦਾਜੀ ਜਾਰੀ ਰੱਖੀ ਤਾਂ ਇਸ ਦੇ ਨਤੀਜੇ ਬਹੁਤ ਹੀ ਮਾੜੇ ਨਿਕਲਣਗੇ।

ਉਹਨਾਂ ਕਿਹਾ ਕਿ ਸਰਕਾਰ ਨੂੰ ਆਪਣੇ ਇਸ ਫੈਸਲੇ ਤੇ ਤੁਰੰਤ ਵਿਚਾਰ ਕਰਕੇ ਇਸ ਨੂੰ ਵਾਪਿਸ ਲੈਣਾ ਚਾਹੀਦਾ ਹੈ, ਤਾਂ ਕਿ ਸਿੱਖਾਂ ਵਿਚ ਸਰਕਾਰ ਪ੍ਰਤੀ ਵੱਧ ਰਹੇ ਰੋਹ ਨੂੰ ਘੱਟ ਕੀਤਾ ਜਾਵੇ।