Mohali
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਫੇਜ਼ 6 ਦੀ ਬੱਸ ਸਟੈਂਡ ਨਾਲ ਲੱਗਦੀ ਵਨ ਵੇ ਸੜਕ ਨੂੰ ਪ੍ਰਭਾਵੀ ਰੂਪ ਵਿੱਚ ਚਾਲੂ ਕਰਵਾਉਣ ਲਈ ਕਾਨੂੰਨੀ ਲੜਾਈ ਆਰੰਭ
ਮੁੱਖ ਸਕੱਤਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ, ਤਿੰਨ ਹਫਤਿਆਂ ਵਿੱਚ ਕਾਰਵਾਈ ਨਾ ਹੋਣ ਤੇ ਅਦਾਲਤ ਵਿੱਚ ਜਾਣ ਦੀ ਚਿਤਾਵਨੀ
ਐਸ ਏ ਐਸ ਨਗਰ, 11 ਜੁਲਾਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਦੇ ਬਾਬਾ ਬੰਦਾ ਸਿੰਘ ਬਹਾਦਰ ਬਸ ਅੱਡੇ ਅਤੇ ਇਸ ਦੀ ਨਾਲ ਲੱਗਦੀ ਸੜਕ ਨੂੰ ਚਾਲੂ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸਮੇਤ ਪ੍ਰਿੰਸੀਪਲ ਸਕੱਤਰ ਹਾਊਸਿੰਗ, ਪ੍ਰਿੰਸੀਪਲ ਸਕੱਤਰ ਟਰਾਂਸਪੋਰਟ ਵਿਭਾਗ, ਡਿਪਟੀ ਕਮਿਸ਼ਨਰ ਮੁਹਾਲੀ ਅਤੇ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਤਿੰਨ ਹਫਤਿਆਂ ਦੇ ਅੰਦਰ ਬੱਸ ਅੱਡਾ ਪ੍ਰਭਾਵੀ ਰੂਪ ਵਿੱਚ ਚਾਲੂ ਕੀਤਾ ਜਾਵੇ ਅਤੇ ਵਨ ਵੇ ਸੜਕ ਨੂੰ ਬਹਾਲ ਕੀਤਾ ਜਾਵੇ ਨਹੀਂ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਜਿਸ ਦੀ ਜਿੰਮੇਵਾਰੀ ਉਪਰੋਕਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਸz. ਬੇਦੀ ਵੱਲੋਂ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਸ਼ਮ ਰਾਗ ਸਿੰਘ ਰਾਹੀਂ ਭੇਜੇ ਇਸ ਕਾਨੂੰਨੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਬਸ ਅੱਡੇ ਦੇ ਨਾਲ ਲੱਗਦੀ ਸੜਕ ਦਾ ਅੱਧਾ ਹਿੱਸਾ ਬੱਸ ਅੱਡਾ ਬਣਾਉਣ ਵਾਲੀ ਕੰਪਨੀ ਵੱਲੋਂ ਆਪਣੇ ਕਬਜ਼ੇ ਅਧੀਨ ਲਿਆ ਗਿਆ ਸੀ ਤਾਂ ਜੋ ਬੱਸ ਅੱਡੇ ਦਾ ਕੰਮ ਤੇਜ਼ੀ ਨਾਲ ਹੋ ਸਕੇ। ਉਹਨਾਂ ਕਿਹਾ ਕਿ ਬੱਸ ਅੱਡੇ ਦਾ ਕੰਮ ਤਾਂ ਵਿੱਚ ਹੀ ਛੱਡ ਕੇ ਕੰਪਨੀ ਭੱਜ ਗਈ ਪਰ ਇਹ ਸੜਕ ਦਾ ਕਬਜ਼ਾ ਨਹੀਂ ਛੱਡਿਆ ਗਿਆ ਤੇ ਹੁਣ ਤਾਂ ਇਹ ਸੜਕ ਇੱਕ ਪਾਸੇ ਵੱਲ ਧੱਸਣੀ ਸ਼ੁਰੂ ਹੋ ਗਈ ਹੈ ਜਿਸ ਨਾਲ ਕਦੇ ਵੀ ਕੋਈ ਬਹੁਤ ਵੱਡਾ ਹਾਦਸਾ ਵਾਪਰ ਸਕਦਾ ਹੈ।
ਸz. ਬੇਦੀ ਨੇ ਕਿਹਾ ਕਿ ਇਸ ਬੱਸ ਅੱਡੇ ਨੂੰ ਚਾਲੂ ਕਰਵਾਉਣ ਅਤੇ ਇਸ ਸੜਕ ਦਾ ਕਬਜ਼ਾ ਵਾਪਸ ਲੈਣ ਲਈ ਉਹਨਾਂ ਵਲੋਂ ਵੱਖ-ਵੱਖ ਅਧਿਕਾਰੀਆਂ ਨੂੰ ਮਿਲ ਕੇ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰੰਤੂ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਇਹ ਮੁਹਾਲੀ ਦਾ ਐਂਟਰੀ ਪੁਆਇੰਟ ਹੈ ਅਤੇ ਲੋਕ ਫਲਾਈ ਓਵਰ ਤੋਂ ਉਤਰਨ ਉਪਰੰਤ ਇਥੋਂ ਹੀ ਮੁਹਾਲੀ ਸ਼ਹਿਰ ਵਿੱਚ ਦਾਖਲ ਹੁੰਦੇ ਹਨ ਜਿਸ ਕਾਰਨ ਇੱਥੇ ਕਈ ਵਾਰ ਵੱਡੇ ਜਾਮ ਲੱਗ ਜਾਂਦੇ ਹਨ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ (ਮੁਹਾਲੀ ਬੱਸ ਸਟੈਂਡ) ਦਾ ਇਹ ਪ੍ਰੋਜੈਕਟ 2009 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਉਸ ਸਮੇਂ ਦੀ ਸਰਕਾਰ ਦੁਆਰਾ ਜੂਨ 2011 ਤੱਕ ਪੂਰਾ ਕਰਨ ਲਈ ਕਿਹਾ ਗਿਆ ਸੀ। ਇਸ ਥਾਂ ਤੇ ਸੱਤ ਏਕੜ ਵਿੱਚ ਇੱਕ ਅੰਤਰ-ਰਾਜੀ ਬੱਸ ਟਰਮੀਨਲ ਬਣਨਾ ਸੀ ਜਿਸ ਵਿੱਚ ਦੁਕਾਨਾਂ ਅਤੇ ਦਫਤਰੀ ਥਾਵਾਂ, ਮਲਟੀਪਲੈਕਸ, ਪੰਜ ਤਾਰਾ ਹੋਟਲ, ਬੈਂਕ ਦੇ ਨਾਲ ਤਿੰਨ ਬਹੁਮੰਜ਼ਲਾ ਟਾਵਰ ਅਤੇ ਹੈਲੀਪੈਡ ਬਣਨੇ ਸਨ ਪਰ 13 ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਇਹ ਬਸ ਅੱਡਾ ਵੀ ਢੰਗ ਨਾਲ ਸ਼ੁਰੂ ਨਹੀਂ ਹੋ ਸਕਿਆ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਤਿੰਨ ਹਫਤਿਆਂ ਦੇ ਅੰਦਰ ਇਹ ਬਸ ਅੱਡਾ ਪ੍ਰਭਾਵੀ ਰੂਪ ਵਿੱਚ ਚਾਲੂ ਕੀਤਾ ਜਾਵੇ ਅਤੇ ਇਸ ਦੀ ਬੇਸਮੈਂਟ ਦੇ ਨਾਲ ਲੱਗਦੀ ਇਸ ਵਨਵੇ ਸੜਕ ਨੂੰ ਵੀ ਬਹਾਲ ਕੀਤਾ ਜਾਵੇ ਜੋ ਕਿ ਬਸ ਅੱਡੇ ਦੇ ਕਬਜ਼ੇ ਅਧੀਨ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਉਪਰੋਕਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਖਿਲਾਫ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ ਜਿਸ ਦੀ ਪੂਰੀ ਜਿੰਮੇਵਾਰੀ ਇਹਨਾਂ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
Mohali
ਸੰਤ ਈਸ਼ਰ ਸਿੰਘ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਅਤੇ ਸੈਕਟਰ 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ 7 ਸਕੂਲ ਕੈਂਪਸ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।
ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ।
ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਸਕੂਲ ਦੇ ਪ੍ਰਬੰਧਕ ਅਮਰਜੀਤ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।
Mohali
ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਮੈਮੋਰੀਅਲ ਲਾਇਬਰੇਰੀ ਰੋਜ਼ਗਾਰ ਦਾ ਦੌਰਾ ਕੀਤਾ ਗਿਆ।
ਲਾਈਬਰੇਰੀ ਦੇ ਪ੍ਰਸ਼ਾਸ਼ਕ ਸ੍ਰੀ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਲਾਈਬਰੇਰੀ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਲਾਇਬਰੇਰੀ ਨੂੰ ਦੋ ਤਿੰਨ ਹੋਰ ਰੈਕ ਲੈ ਕੇ ਦੇਣ ਦਾ ਵਾਇਦਾ ਕੀਤਾ ਅਤੇ ਭਵਿੱਖ ਵਿੱਚ ਵੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉੱਥੇ ਮੌਜੂਦ ਸz. ਸੁਰਿੰਦਰ ਸਿੰਘ ਬੇਦੀ ਵਲੋਂ ਸ੍ਰੀ ਬੈਨਿਥ ਨੂੰ ਲਾਈਬਰੇਰੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ। ਇਸ ਮੌਕੇ ਲਾਇਬਰੇਰੀਅਨ ਸ਼੍ਰੀਮਤੀ ਸੀਮਾ ਰਾਵਤ ਅਤੇ ਨੀਤੂ ਅਤੇ ਲਾਇਬਰੇਰੀ ਵਿੱਚ ਪੜ੍ਹਣ ਆਏ ਵਿਦਿਆਰਥੀ ਵੀ ਹਾਜ਼ਰ ਸਨ।
Mohali
ਸਿਵਲ ਹਸਪਤਾਲ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਲਿਓ ਕਲੱਬ ਮੁਹਾਲੀ ਸਮਾਈਲਿੰਗ, ਡਿਸਟ੍ਰਿਕਟ 321-ਐਫ ਵਲੋਂ ਸਿਵਲ ਹਸਪਤਾਲ, ਫੇਜ਼ 6, ਮੁਹਾਲੀ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ।
ਕਲੱਬ ਦੇ ਪ੍ਰਧਾਨ ਜਾਫਿਰ ਨੇ ਦੱਸਿਆ ਕਿ ਇੰਟਰਨੈਸ਼ਨਲ ਐਸੋਸੀਏਸ਼ਨ ਦੇ ਟੀਚਿਆਂ ਅਨੁਸਾਰ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਮਰੀਜਾਂ ਦੇ ਨਾਲ ਆਏ ਲੋਕਾਂ ਨੂੰ ਚਾਹ ਦੇ ਨਾਲ-ਨਾਲ ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ। ਇਸ ਮੌਕੇ ਕਲੱਬ ਦੇ ਸਕੱਤਰ ਆਯੂਸ਼ ਭਸੀਨ, ਖਜਾਂਚੀ ਹਰਦੀਪ ਅਤੇ ਹੋਰ ਮੈਂਬਰ ਸਤਨਾਮ ਸਿੰਘ ਚਾਹਲ, ਪਿੰਕੇਸ਼ ਅਤੇ ਰਾਹੁਲ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ