Connect with us

Mohali

ਰਜਿਸਟਰਡ ਵਸੀਅਤ ਹੋਣ ਦੇ ਬਾਵਜੂਦ ਸਾਰੇ ਕਾਨੂੰਨੀ ਵਾਰਸਾਂ ਨੂੰ ਬੁਲਾ ਕੇ ਵਸੀਅਤ ਧਾਰਕ ਨੂੰ ਤੰਗ ਪਰੇਸ਼ਾਨ ਕਰਦੀ ਹੈ ਗਮਾਡਾ : ਕੁਲਜੀਤ ਸਿੰਘ ਬੇਦੀ

Published

on

 

ਮੁੱਖ ਮੰਤਰੀ ਅਤੇ ਹਾਊਸਿੰਗ ਮੰਤਰੀ ਨੂੰ ਲਿਖਿਆ ਪੱਤਰ, ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਦੀ ਕਾਰਵਾਈ ਬੰਦ ਨਾ ਹੋਣ ਤੇ ਅਦਾਲਤ ਵਿੱਚ ਕੇਸ ਕਰਨ ਦੀ ਚਿਤਾਵਨੀ

ਐਸ ਏ ਐਸ ਨਗਰ, 4 ਮਾਰਚ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਹਾਊਸਿੰਗ ਮੰਤਰੀ ਨੂੰ ਪੱਤਰ ਲਿਖ ਕੇ ਰਜਿਸਟਰਡ ਵਸੀਅਤ ਹੋਣ ਦੇ ਬਾਵਜੂਦ ਗਮਾਡਾ ਵੱਲੋਂ ਜਾਇਦਾਦ ਟ੍ਰਾਂਸਫਰ ਨਾ ਕਰਨ ਅਤੇ ਕਾਨੂੰਨ ਦੀ ਉਲੰਘਣਾ ਕਰਨ ਸਬੰਧੀ ਸ਼ਿਕਾਇਤ ਕਰਦਿਆਂ ਗਮਾਡਾ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਆਪਣੇ ਪੱਤਰ ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਜੋ ਲੋਕ ਆਪਣੇ ਧੀ ਪੁੱਤ ਦੇ ਨਾਂ ਤੇ ਰਜਿਸਟਰਡ ਵਸੀਅਤ ਕਰਵਾਉਂਦੇ ਹਨ, ਉਹਨਾਂ ਦੀ ਜਾਇਦਾਦ ਨੂੰ ਵਸੀਅਤ ਅਨੁਸਾਰ ਟਰਾਂਸਫਰ ਕਰਨ ਦੇ ਮਾਮਲੇ ਵਿੱਚ ਗਮਾਡਾ ਸਿੱਧੇ ਤੌਰ ਤੇ ਗੈਰ ਕਾਨੂੰਨੀ ਕੰਮ ਕਰ ਰਿਹਾ ਹੈ ਅਤੇ ਜਿਸ ਵਿਅਕਤੀ ਦੇ ਨਾਂ ਰਜਿਸਟਰ ਵਿੱਲ ਹੁੰਦੀ ਹੈ ਉਸ ਦੇ ਨਾਂ ਉੱਤੇ ਟਰਾਂਸਫਰ ਕਰਨ ਵਿੱਚ ਆਨਾ ਕਾਨੀ ਕਰਦਾ ਹੈ। ਗਮਾਡਾ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਸਾਰੇ ਹੀ ਕਾਨੂੰਨੀ ਵਾਰਸ ਹਾਜ਼ਰ ਕੀਤੇ ਜਾਣ ਤਾਂ ਹੀ ਜਾਇਦਾਦ ਟ੍ਰਾਂਸਫਰ ਕੀਤੀ ਜਾਵੇਗੀ।

ਉਹਨਾਂ ਸਵਾਲ ਕੀਤਾ ਕਿ ਜੇਕਰ ਸਾਰੇ ਵਾਰਸਾਂ ਨੂੰ ਮੌਕੇ ਤੇ ਬੁਲਾ ਕੇ ਹੀ ਜਾਇਦਾਦ ਟਰਾਂਸਫਰ ਹੋਣੀ ਹੈ ਤਾਂ ਫਿਰ ਰਜਿਸਟਰਡ ਵਿੱਲ ਕਰਵਾਉਣ ਦਾ ਅਰਥ ਹੀ ਕੀ ਰਹਿ ਜਾਂਦਾ ਹੈ। ਉਹਨਾਂ ਕਿਹਾ ਕਿ ਰਜਿਸਟਰਡ ਵਸੀਅਤ ਵਾਸਤੇ ਪਹਿਲਾਂ ਅਪਾਇੰਟਮੈਂਟ ਲੈਣੀ ਪੈਂਦੀ ਹੈ ਅਤੇ ਫਿਰ ਤਹਿਸੀਲਦਾਰ ਅੱਗੇ ਪੇਸ਼ ਹੋਣਾ ਪੈਂਦਾ ਹੈ ਤਾਂ ਜਾ ਕੇ ਵਸੀਅਤ ਰਜਿਸਟਰਡ ਹੁੰਦੀ ਹੈ ਜਿਸ ਵਾਸਤੇ ਪੈਸਾ ਅਤੇ ਸਮਾਂ ਦੋਵੇਂ ਬਰਬਾਦ ਹੁੰਦੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਬਜ਼ੁਰਗ ਦੀ ਤਬੀਅਤ ਖਰਾਬ ਹੈ ਤਾਂ ਉਸ ਨੂੰ ਵ੍ਹੀਲ ਚੇਅਰ ਉੱਤੇ ਲੈ ਕੇ ਜਾਣਾ ਪੈਂਦਾ ਹੈ।

ਉਹਨਾਂ ਕਿਹਾ ਕਿ ਜਦੋਂ ਤਹਿਸੀਲਦਾਰ ਦੇ ਨਾਲ ਫੋਟੋ ਉਤਰਵਾਉਣ ਉਪਰੰਤ ਪੱਕੀ ਰਜਿਸਟਰਡ ਵਸੀਅਤ ਹੋ ਜਾਂਦੀ ਹੈ ਤਾਂ ਫਿਰ ਗਮਾਡਾ ਕੋਲ ਅਜਿਹਾ ਕਿਹੜਾ ਅਧਿਕਾਰ ਹੈ ਕਿ ਉਹ ਵਸੀਅਤ ਧਾਰਕ ਨੂੰ ਸਾਰੇ ਵਾਰਸਾਂ ਨੂੰ ਬੁਲਾਉਣ ਲਈ ਮਜਬੂਰ ਕਰਦਾ ਹੈ। ਉਹਨਾਂ ਕਿਹਾ ਕਿ ਗਮਾਡਾ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਅਤੇ ਪੂਰੇ ਹਿੰਦੁਸਤਾਨ ਵਿੱਚ ਰਜਿਸਟਰਡ ਵਸੀਅਤ ਨੂੰ ਪੱਕਾ ਦਸਤਾਵੇਜ਼ ਮੰਨਿਆ ਜਾਂਦਾ ਹੈ ਅਤੇ ਜਿਸ ਵਿਅਕਤੀ ਦੇ ਨਾਂ ਤੇ ਰਜਿਸਟਰ ਵਸੀਅਤ ਹੁੰਦੀ ਹੈ ਉਸ ਦੇ ਨਾਂ ਤੇ ਪ੍ਰਾਪਰਟੀ ਟ੍ਰਾਂਸਫਰ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਕਰਕੇ ਅਤੇ ਸਾਰੇ ਕਾਨੂੰਨੀ ਵਾਰਸਾਂ ਨੂੰ ਧੱਕੇ ਨਾਲ ਬੁਲਾਉਣ ਦੀ ਜ਼ਿੱਦ ਕਰਕੇ ਗਮਾਡਾ ਅਧਿਕਾਰੀ ਰਜਿਸਟਰਡ ਵਸੀਅਤ ਧਾਰਕ ਦੇ ਸੰਵਿਧਾਨਕ ਹੱਕਾਂ ਦੀ ਵੀ ਉਲੰਘਣਾ ਕਰ ਰਹੇ ਹਨ।

ਉਹਨਾਂ ਮੁੱਖ ਮੰਤਰੀ ਅਤੇ ਹਾਊਸਿੰਗ ਮੰਤਰੀ ਤੋਂ ਮੰਗ ਕੀਤੀ ਕਿ ਫੌਰੀ ਤੌਰ ਤੇ ਕਦਮ ਚੁੱਕਦੇ ਹੋਏ ਗਮਾਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਜਿਸ ਵਿਅਕਤੀ ਦੇ ਨਾਂ ਤੇ ਰਜਿਸਟਰਡ ਵਸੀਅਤ ਹੈ ਉਸ ਨੂੰ ਬਿਲਕੁਲ ਤੰਗ ਪਰੇਸ਼ਾਨ ਨਾ ਕੀਤਾ ਜਾਵੇ ਅਤੇ ਉਸ ਦੇ ਨਾਂ ਉੱਤੇ ਫੌਰਨ ਨਿਯਮਾਂ ਅਨੁਸਾਰ ਪ੍ਰੋਪਰਟੀ ਟ੍ਰਾਂਸਫਰ ਕੀਤੀ ਜਾਵੇ ਜਿਵੇਂ ਕਿ ਪਹਿਲਾਂ ਹੁੰਦੀ ਸੀ ਅਤੇ ਬਾਕੀ ਪੰਜਾਬ ਵਿੱਚ ਅੱਜ ਵੀ ਹੋ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਗਮਾਡਾ ਅਧਿਕਾਰੀਆਂ ਨੇ ਲੋਕਾਂ ਨੂੰ ਤੰਗ ਪਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਉਹ ਅਦਾਲਤੀ ਰਸਤਾ ਅਖਤਿਆਰ ਕਰਨਗੇ ਅਤੇ ਇਹਨਾਂ ਅਧਿਕਾਰੀਆਂ ਦੇ ਖਿਲਾਫ ਅਦਾਲਤੀ ਕੇਸ ਦਾਇਰ ਕਰਨਗੇ ਜਿਸ ਦੀ ਸਾਰੀ ਜਿੰਮੇਵਾਰੀ ਗਮਾਡਾ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending