ਘਨੌਰ ਦਾਣਾ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ

ਘਨੌਰ, 17 ਅਪ੍ਰੈਲ (ਅਭਿਸ਼ੇਕ ਸੂਦ) ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵਲੋਂ ਦਿਨ ਰਾਤ ਮਿਹਨਤ ਕਰਕੇ ਤਿਆਰ ਕੀਤੀ ਗਈ ਕਣਕ ਦੀ ਫ਼ਸਲ ਦੀ ਕਟਾਈ ਸ਼ੁਰੂ ਹੋ ਗਈ ਹੈ ਅਤੇ ਇਸਦੇ ਨਾਲ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਵੀ ਜੋਰ ਫੜ ਰਹੀ ਹੈ।

ਪੰਜਾਬ ਮੰਡੀ ਬੋਰਡ ਘਨੌਰ ਦੇ ਸੱਕਤਰ ਭਿੰਮ ਸਿੰਘ ਨੇ ਦੱਸਿਆ ਕਿ ਹੁਣ ਤੱਕ ਘਨੌਰ ਮੰਡੀ ਦੇ ਨਾਲ ਜੁੜੇ 10 ਸੈਂਟਰਾਂ ਦੀ ਕੁੱਲ ਆਮਦ 64450 ਕੁਇੰਟਲ ਹੋਈ ਹੈ। ਉਹਨਾਂ ਕਿਹਾ ਕਿ ਆੜ੍ਹਤੀਆਂ ਨੂੰ ਦਾਣਾ ਮੰਡੀਆਂ ਵਿੱਚ ਲੋੜੀਂਦਾ ਸਮਾਨ ਭੇਜ ਦਿੱਤਾ ਗਿਆ ਹੈ।

ਆੜਤੀ ਐਸੋਸੀਏਸ਼ਨ ਘਨੌਰ ਦੇ ਪ੍ਰਦਾਨ ਕਸ਼ਮੀਰੀ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਫਸਲ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਫ਼ਸਲ ਦੀ ਭਰਾਈ ਲਈ ਮੰਡੀਆਂ ਵਿੱਚ ਬਾਰਦਾਨਾ ਵੀ ਭੇਜ ਦਿੱਤਾ ਗਿਆ ਹੈ ਤਾਂ ਜ਼ੋ ਕਿਸਾਨਾਂ ਦੀ ਕਣਕ ਦੀ ਫ਼ਸਲ ਬੋਰੀਆਂ ਵਿੱਚ ਭਰ ਕੇ ਚੁੱਕੀ ਜਾ ਸਕੇ। ਉਹਨਾਂ ਕਿਹਾ ਕਿ ਆੜ੍ਹਤੀਆਂ ਵੱਲੋਂ ਮੰਡੀਆਂ ਵਿੱਚ ਆ ਰਹੀ ਕਣਕ ਦੀ ਫ਼ਸਲ ਦੀ ਨਾਲ ਦੀ ਨਾਲ ਪੱਖੇ ਲਾ ਕੇ ਸਫਾਈ ਕਰਵਾਈ ਜਾ ਰਹੀ ਹੈ।