ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 18 ਅਪ੍ਰੈਲ ਨੂੰ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਐਸ ਏ ਐਸ ਨਗਰ, 17 ਅਪ੍ਰੈਲ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 18 ਅਪ੍ਰੈਲ ਨੂੰ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।