ਗਿਆਨ ਜੋਤੀ ਸਕੂਲ ਵਿੱਚ ਸਹਿਜ ਪਾਠ ਦਾ ਆਯੋਜਨ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਗਿਆਨ ਜੋਤੀ ਗਲੋਬਲ ਸਕੂਲ, ਫੇਜ਼ 2 ਵੱਲੋਂ ਆਪਣੀ ਸਥਾਪਨਾ ਦੇ ਪੰਜਾਹ ਸਾਲ ਪੂਰੇ ਹੋਣ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਕੈਂਪਸ ਵਿਚ ਸਹਿਜ ਪਾਠ ਕਰਵਾਇਆ ਗਿਆ ਜਿਸ ਦੌਰਾਨ ਮੈਨੇਜਮੈਂਟ, ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਉਣ ਵਾਲੇ ਸਮੇਂ ਵਿੱਚ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਹਿਜ ਪਾਠ ਉਪਰੰਤ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਰਾਗੀ ਸਿੰਘਾਂ ਦੇ ਇਲਾਵਾ ਗਿਆਨ ਜੋਤੀ ਗਰੁੱਪ ਦੇ ਵਿਦਿਆਰਥੀਆਂ ਨੇ ਰਸਮਈ ਕੀਰਤਨ ਨਾਲ ਸਭ ਨੂੰ ਨਿਹਾਲ ਕੀਤਾ।

ਇਸ ਮੌਕੇ ਸਕੂਲ ਦੇ ਸੰਸਥਾਪਕ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਬੇਦੀ ਅਤੇ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐਸ ਬੇਦੀ ਅਤੇ ਸਕੂਲ ਦੇ ਪ੍ਰਿੰਸੀਪਲ ਗਿਆਨ ਜੋਤ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।