ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 11 ਵਿੱਚ ਸਥਿਤ ਪੋਲਿੰਗ ਬੂਥ ਨੰਬਰ 202, 203 ਅਤੇ 204 ਨੂੰ ਸਕੂਲ ਆਫ਼ ਐਮੀਨੈਂਸ, ਫੇਜ਼-11 ਵਿੱਚ ਤਬਦੀਲ ਕੀਤਾ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ

ਐਸ.ਏ.ਐਸ.ਨਗਰ, 18 ਅਪ੍ਰੈਲ (ਸ.ਬ.) ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਵਿਰਾਜ ਸਿੰਘ ਤਿੜਕੇ ਨੇ ਅੱਜ ਸਿਆਸੀ ਪਾਰਟੀਆਂ ਦੀ ਮੀਟਿੰਗ ਕਰਕੇ ਉਨ੍ਹਾਂ ਨੂੰ ਨਵੀਂ ਇਮਾਰਤ ਵਿੱਚ ਲਿਆਂਦੇ ਗਏ ਪੋਲਿੰਗ ਬੂਥ 202, 203 ਅਤੇ 204 ਦੀ ਥਾਂ ਤਬਦੀਲੀ ਬਾਰੇ ਜਾਣੂ ਕਰਵਾਇਆ।

ਏ. ਡੀ. ਸੀ. ਨੇ ਦੱਸਿਆ ਕਿ ਸਹਾਇਕ ਰਿਟਰਨਿੰਗ ਅਫ਼ਸਰ-6 ਅਨੰਦਪੁਰ ਸਾਹਿਬ-ਕਮ-ਉਪ ਮੰਡਲ ਮੈਜਿਸਟ੍ਰੇਟ, ਐਸ ਏ ਐਸ ਨਗਰ ਨੇ ਸੂਚਿਤ ਕੀਤਾ ਹੈ ਕਿ ਸੁਪਰਵਾਈਜ਼ਰ/ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ ਏ ਐਸ ਨਗਰ ਦੀ ਰਿਪੋਰਟ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਦੀ ਇਮਾਰਤ ਸ.ਸ.ਸ.ਸ. ਨਗਰ ਨੂੰ ਹੁਣ ਸਕੂਲ ਆਫ਼ ਐਮੀਨੈਂਸ, ਫੇਜ਼-11 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਵਿੱਚ ਪੈਂਦੇ ਬੂਥ ਨੰਬਰ 202, 203 ਅਤੇ 204 ਨੂੰ ਸਕੂਲ ਆਫ਼ ਐਮੀਨੈਂਸ, ਫੇਜ਼-11, ਐਸ ਏ ਐਸ ਨਗਰ ਦੀ ਇਮਾਰਤ ਨਾਲ ਜਾਣਿਆ ਜਾਵੇਗਾ।

ਉਹਨਾਂ ਦੱਸਿਆ ਕਿ ਉਪਰੋਕਤ ਪ੍ਰਸਤਾਵ ਅਨੁਸਾਰ ਨਵੀਂ ਇਮਾਰਤ ਦਾ ਦੌਰਾ ਕੀਤਾ ਗਿਆ ਹੈ ਅਤੇ ਇਸ ਇਮਾਰਤ ਵਿੱਚ ਬੂਥ ਤਿਆਰ ਕਰਨ ਦੇ ਯੋਗ ਪਾਏ ਗਏ ਹਨ। ਹਾਜ਼ਰ ਮੈਂਬਰਾਂ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਹੈ ਕਿ ਇਸ ਸਬੰਧੀ ਪਰਫਾਰਮਾ 2 (ਪੋਲਿੰਗ ਸਟੇਸ਼ਨਾਂ ਦੀ ਇਮਾਰਤ ਦੀ ਤਬਦੀਲੀ ਦਾ ਪ੍ਰਸਤਾਵ) ਅਤੇ ਸਰਟੀਫਿਕੇਟ ਪ੍ਰਾਪਤ ਹੋ ਗਿਆ ਹੈ।

ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਸਾਰੇ ਮੈਂਬਰਾਂ ਨੇ ਇਸ ਸਬੰਧ ਵਿੱਚ ਆਪਣੀ ਸਹਿਮਤੀ ਦਿੱਤੀ ਅਤੇ ਉਪਰੋਕਤ 3 ਬੂਥਾਂ ਨੂੰ ਪੁਰਾਣੀ ਇਮਾਰਤ ਤੋਂ ਨਵੀਂ ਇਮਾਰਤ ਵਿੱਚ ਤਬਦੀਲ ਕਰਨ ਦੀ ਬੇਨਤੀ ਕੀਤੀ।