Mohali
ਸੈਕਟਰ 69 ਵਿੱਚ ਬਣ ਕੇ ਤਿਆਰ ਹੋਏ ਪਬਲਿਕ ਹੈਲਥ ਸੈਟਰ ਵਿੱਚ ਸਟਾਫ ਨਿਯੁਕਤ ਕਰਕੇ ਸਿਹਤ ਸਹੂਲਤਾਂ ਸ਼ੁਰੂ ਕਰੇ ਸਰਕਾਰ : ਕੁਲਦੀਪ ਕੌਰ ਧਨੋਆ

ਐਸ ਏ ਐਸ ਨਗਰ, 8 ਮਾਰਚ (ਸ.ਬ.) ਸੈਕਟਰ 69 ਦੀ ਕੌਂਸਲਰ ਕੁਲਦੀਪ ਕੌਰ ਧਨੋਆ ਨੇ ਮੰਗ ਕੀਤੀ ਹੈ ਕਿ ਲੰਬੀ ਉਡੀਕ ਅਤੇ ਜਦੋਂ ਜਹਿਦ ਮਗਰੋਂ ਤਿਆਰ ਹੋਈ ਪਬਲਿਕ ਹੈਲਥ ਸੈਂਟਰ ਦੀ ਸ਼ਾਨਦਾਰ ਇਮਾਰਤ ਵਿੱਚ ਸਟਾਫ ਨਿਯੁਕਤ ਕਰਕੇ ਸਿਹਤ ਸਹੂਲਤਾਂ ਸ਼ੁਰੂ ਕੀਤੀਆਂ ਜਾਣ।
ਇਸ ਇਮਾਰਤ ਦਾ ਨਿਰੀਖਣ ਕਰਦਿਆਂ ਕੌਂਸਲਰ ਕੁਲਦੀਪ ਕੌਰ ਧਨੋਆ ਨੇ ਕਿਹਾ ਕਿ ਫੰਡਾਂ ਦੀ ਕਮੀ ਕਾਰਨ ਇਸ ਪਬਲਿਕ ਹੈਲਥ ਸੈਂਟਰ ਦਾ ਕੰਮ ਦੋ ਵਾਰ ਰੁਕਿਆ। ਜਿਸ ਕਾਰਨ ਅੱਧ ਅਧੂਰੀ ਬਿਲਡਿੰਗ ਗੈਰ ਸਮਾਜੀ ਅਨਸਰਾਂ ਦਾ ਅੱਡਾ ਬਣ ਗਈ ਸੀ। ਉਹਨਾਂ ਦੱਸਿਆ ਕਿ ਉਹਨਾਂ ਵਲੋਂ ਇਹ ਮਾਮਲਾ ਵਿਧਾਇਕ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਸਤੋਂ ਬਾਅਦ ਵਿਧਾਇਕ ਵੱਲੋਂ ਮਹਿਕਮੇ ਨਾਲ ਤਾਲਮੇਲ ਕਰਕੇ ਦੁਬਾਰਾ ਕੰਮ ਮੁੜ ਸ਼ੁਰੂ ਕਰਵਾਇਆ। ਉਹਨਾਂ ਮੰਗ ਕੀਤੀ ਕਿ ਹੈਲਥ ਸੈਂਟਰ ਵਿੱਚ ਡਾਕਟਰੀ ਸਟਾਫ ਅਤੇ ਹੋਰ ਸਾਜੋ ਸਮਾਨ ਭੇਜ ਕੇ ਇੱਥੇ ਸਹੂਲਤਾਂ ਚਾਲੂ ਕੀਤੀਆਂ ਜਾਣ।
ਕੌਂਸਲਰ ਧਨੋਆ ਵੱਲੋਂ ਪੰਜਾਬ ਦੇ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਜਗ੍ਹਾ ਐਲੋਪੈਥਿਕ ਸੇਵਾਵਾਂ ਦੇ ਨਾਲ ਆਯੂਵੈਦਿਕ ਅਤੇ ਹੋਮਿਉਪੈਥਿਕ ਸੇਵਾਵਾਂ ਵੀ ਸ਼ੁਰੂ ਕਰਵਾਈਆਂ ਜਾਣ ਤਾਂ ਜੋ ਲੋਕ ਇਸਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਹਨਾਂ ਕਿਹਾ ਕਿ ਸਰਕਾਰ ਵਲੋਂ ਜਲਦੀ ਸਿਹਤ ਸੇਵਾਵਾਂ ਸ਼ੁਰੂ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਗਿਆ ਹੈ ਕਿ ਇਸ ਸੈਕਟਰ ਵਾਲਾ ਹੈਲਥ ਸੈਂਟਰ ਪੂਰੀਆਂ ਸਹੂਲਤਾਂ ਨਾਲ ਲੈਸ ਹੋਵੇਗਾ।
ਇਸ ਮੌਕੇ ਸਮਾਜ ਸੇਵੀ ਸਤਬੀਰ ਸਿੰਘ ਧਨੋਆ ਨੇ ਕਿਹਾ ਕਿ ਹੈਲਥ ਸੈਂਟਰ ਚਾਲੂ ਹੋਣ ਨਾਲ ਏਰੀਏ ਦੇ ਤਕਰੀਬਨ 20 ਹਜਾਰ ਲੋਕਾਂ ਨੂੰ ਸਿੱਧਾ ਲਾਭ ਹੋਵੇਗਾ। ਉਹਨਾਂ ਕਿਹਾ ਕਿ ਹੈਲਥ ਸੈਂਟਰ ਦੀ ਉਸਾਰੀ ਲਈ ਲਗਭਗ ਪਿਛਲੇ 10-12 ਸਾਲਾਂ ਤੋਂ ਜਦੋ ਜਹਿਦ ਹੋ ਰਹੀ ਸੀ ਅਤੇ ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਇਸ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਬਾਅਦ ਵਿੱਚ ਫੰਡਾਂ ਦੀ ਘਾਟ ਕਾਰਨ ਕੰਮ ਵਿੱਚ ਵਿਚਾਲੇ ਰੁਕਦਾ ਰਿਹਾ ਜਿਸਤੇ ਉਹਨਾਂ ਵੱਲੋਂ ਵਿਧਾਇਕ ਅਤੇ ਮੁੱਖ ਮੰਤਰੀ ਨਾਲ ਸਿੱਧਾ ਸੰਪਰਕ ਕਰਕੇ ਦੁਬਾਰਾ ਕੰਮ ਸ਼ੁਰੂ ਕਰਵਾਇਆ ਗਿਆ ਸੀ ਅਤੇ ਇਸਦੇ ਮੁਕਮਲ ਹੋਣ ਨਾਲ ਸੈਕਟਰ 69 ਨਿਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ।
Mohali
ਸੰਯੁਕਤ ਕਿਸਾਨ ਮੋਰਚੇ ਨੇ ਮੁਹਾਲੀ ਦੇ ਵਿਧਾਇਕ ਦੇ ਦਫਤਰ ਦੇ ਬਾਹਰ ਲਗਾਇਆ ਧਰਨਾ

ਧਰਨੇ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੇ ਨਾਲ, ਪਰ ਕਿਸੇ ਨੂੰ ਪਰੇਸ਼ਾਨ ਨਾ ਕੀਤਾ ਜਾਵੇ
ਐਸ ਏ ਐਸ ਨਗਰ, 10 ਮਾਰਚ (ਪਰਵਿੰਦਰ ਕੌਰ ਜੱਸੀ) ਸੰਯੁਕਤ ਕਿਸਾਨ ਮੋਰਚੇ ਵਲੋਂ ਆਪ ਪਾਰਟੀ ਨਾਲ ਸਬੰਧਤ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਉ ਕਾਰਨ ਦੇ ਦਿੱਤੇ ਸੱਦੇ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵਲੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫਤਰ ਦਾ ਘਿਰਾਉ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁਧ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਵਿਧਾਇਕ ਦੇ ਦਫਤਰ ਦੇ ਬਾਹਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਲੱਖੋਵਾਲ ਗਰੁੱਪ ਦੇ ਜਿਲਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ, ਰਾਜੇਵਾਲ ਗਰੁੱਪ ਦੇ ਜਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ ਜਰਨਲ ਸਕੱਤਰ ਲੱਖੋਵਾਲ, ਗੁਰਮੀਤ ਸਿੰਘ ਮੀਤ ਪ੍ਰਧਾਨ, ਦਰਸ਼ਨ ਸਿੰਘ ਦੁਰਾਲੀ ਬਲਾਕ ਪ੍ਰਧਾਨ, ਕੁਲਵੰਤ ਸਿੰਘ ਚਿੱਲਾ, ਸੁਰਿੰਦਰ ਸਿੰਘ ਬਰਿਆਲੀ, ਜਸਪਾਲ ਸਿੰਘ ਲਾਂਡਰਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ 5 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਜਾਣਾ ਸੀ ਪ੍ਰੰਤੂ ਇਸ ਦੇ ਉਲਟ ਮੁੱਖ ਮੰਤਰੀ ਪੰਜਾਬ ਵਲੋਂ ਹਠ ਦਿਖਾਉਂਦਿਆਂ ਪੰਜਾਬ ਪੁਲੀਸ ਦੀ ਵਰਤੋ ਕਰਕੇ ਕਿਸਾਨਾਂ ਨੂੰ ਰਸਤੇ ਵਿਚ ਹੀ ਰੋਕਿਆ ਗਿਆ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨਾਂ ਕਿਹਾ ਕਿ ਉਨਾਂ ਦੀਆਂ ਮੰਗਾ ਵੱਲ ਨਾ ਤਾਂ ਕੇਂਦਰ ਸਰਕਾਰ ਤਵੱਜੋ ਦੇ ਰਹੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ 4 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਵਿਚ ਵਿਚਾਲੇ ਛੱਡ ਕੇ ਚਲੇ ਜਾਣਾ ਇਹ ਦਰਸਾਉਂਦਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾ ਨੂੰ ਲੈ ਕੇ ਗੰਭੀਰ ਨਹੀਂ ਹਨ। ਉਨਾਂ ਕਿਹਾ ਕਿ ਅੱਜ ਦਾ ਧਰਨਾ ਵੀ ਸ਼ਾਂਤਮਈ ਸੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਅਗਲੀ ਮੀਟਿੰਗ ਮੁਤਾਬਕ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।
ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਧਰਨੇ ਵਿੱਚ ਪਹੁੰਚ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਹੈ ਅਤੇ ਹਮੇਸ਼ਾਂ ਉਨ੍ਹਾਂ ਦੇ ਨਾਲ ਹਾਂ। ਉਹ ਅੱਜ ਦੇ ਸ਼ਾਂਤਮਈ ਦਿੱਤੇ ਧਰਨੇ ਦੇ ਹੱਕ ਵਿੱਚ ਹਨ, ਪ੍ਰੰਤੂ ਕਿਸਾਨਾਂ ਲੋਕਾਂ ਨੂੰ ਤੰਗ ਪਰੇਸ਼ਾਨ ਨਾ ਕਰਨ।
ਕਿਸਾਨ ਯੂਨੀਅਨਾਂ ਨੇ ਡੇਰਾਬਸੀ ਦੇ ਵਿਧਾਇਕ ਦੇ ਦਫਤਰ ਦੇ ਬਾਹਰ ਵੀ ਲਗਾਇਆ ਧਰਨਾ
ਧਰਨੇ ਦੌਰਾਨ ਕਿਸਾਨਾਂ ਨੇ ਡੇਰਾਬਸੀ ਦੇ ਵਿਧਾਇਕ ਵਲੋਂ ਭੇਜੇ ਸੇਬ ਕੇਲੇ ਮੋੜੇ ਵਾਪਸ
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੇਰਾਬੱਸੀ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਕਿਸਾਨ ਯੂਨੀਅਨਾਂ ਵਲੋਂ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਦਫਤਰ ਦੇ ਬਾਹਰ ਵੀ ਧਰਨਾ ਲਗਾਇਆ ਗਿਆ ਅਤੇ ਮੁੱਖ ਮੰਤਰੀ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਲੱਖੋਵਾਲ ਦੇ ਮਨਪ੍ਰੀਤ ਸਿੰਘ ਅਮਲਾਲਾ, ਕਰਮ ਸਿੰਘ ਬਰੌਲੀ, ਭਾਕਿਯੂ ਉਗਰਾਹਾਂ ਦੇ ਲਖਵਿੰਦਰ ਸਿੰਘ ਹੈਪੀ ਮਲਕਪੁਰ ਤੇ ਗੁਰਭਜਨ ਸਿੰਘ ਧਰਮਗੜ੍ਹ, ਭਾਕਿਯੂ ਰਾਜੇਵਾਲ ਦੇ ਕਰਮ ਸਿੰਘ ਕਾਰਕੌਰ ਤੇ ਅਵਤਾਰ ਸਿੰਘ ਜਵਾਹਰਪੁਰ, ਦੋਵੇਂ ਕੁੱਲ ਹਿੰਦ ਕਿਸਾਨ ਸਭਾਵਾਂ ਦੇ ਸ਼ਿਆਮ ਲਾਲ ਹੈਬਤਪੁਰ, ਐਡਵੋਕੇਟ ਜਸਪਾਲ ਸਿੰਘ ਦੱਪਰ, ਚੰਦਰਪਾਲ ਲਾਲੜੂ, ਭਾਕਿਯੂ ਕਾਦੀਆਂ ਦੇ ਰਾਜਿੰਦਰ ਸਿੰਘ ਢੋਲਾ ਤੇ ਅਤਿੰਦਰ ਸਿੰਘ ਤੇ ਮੁਲਾਜ਼ਮ ਆਗੂ ਗੁਰਵਿੰਦਰ ਸਿੰਘ ਚਾਂਦਹੇੜੀ, ਸਵਰਨ ਸਿੰਘ ਮਾਵੀ, ਮਹਿੰਦਰ ਸਿੰਘ ਰੋਡ ਸੰਘਰਸ਼ ਕਮੇਟੀ ਤੋਂ ਬਲਜਿੰਦਰ ਸਿੰਘ ਸ਼ੇਖਪੁਰਾ, ਰਤਨ ਸਿੰਘ ਫੌਜੀ ਅਮਲਾਲਾ, ਕੁਲਦੀਪ ਸਿੰਘ ਸਰਸੀਣੀ ਤੇ ਜਗਤਾਰ ਸਿੰਘ ਝਾਰਮੜੀ, ਰਣਜੀਤ ਸਿੰਘ ਭਗਵਾਨਪੁਰਾ, ਨਾਨੂੰ ਸਿੰਘ, ਹਰੀ ਸਿੰਘ ਚਡਿਆਲਾ ਤੇ ਗੁਰਪਾਲ ਸਿੰਘ ਦੱਪਰ ਦੀ ਅਗਵਾਈ ਹੇਠ ਕੀਤੇ ਗਏ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਪੰਜਾਬ ਸਰਕਾਰ ਵੀ ਕੇਂਦਰ ਦੀ ਤਰਜ਼ ਉਤੇ ਚੱਲਦਿਆਂ ਕਿਸਾਨਾਂ ਨੂੰ ਬਦਨਾਮ ਕਰਨ ਵੱਲ ਤੁਰ ਪਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਦੀ ਆਪਣੀ ਉਮਰ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਕਿਸਾਨ ਆਗੂਆਂ ਨਾਲ ਦੁਰਵਿਹਾਰ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਗੈਰ ਗੰਭੀਰ ਗੱਲ ਹੈ। ਆਗੂਆਂ ਨੇ ਕਿਹਾ ਕਿ ਉਹ ਆਮ ਲੋਕਾਂ ਨੂੰ ਤੰਗ ਪ੍ਰੇਸਾਨ ਕਰਨ ਦੇ ਹੱਕ ਵਿਚ ਨਹੀਂ ਹਨ ਪਰ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ।
ਰੋਸ ਮੁਜ਼ਾਹਰੇ ਦੌਰਾਨ ਉਸ ਸਮੇਂ ਸਥਿਤੀ ਅਜੀਬੋ-ਗਰੀਬ ਬਣ ਗਈ, ਜਦੋਂ ਹਲਕਾ ਵਿਧਾਇਕ ਅਚਾਨਕ ਧਰਨੇ ਵਿੱਚ ਪਹੁੰਚ ਗਏ ਤੇ ਕਿਸਾਨਾਂ ਨੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਕਿਸਾਨਾਂ ਨੇ ਹਲਕਾ ਵਿਧਾਇਕ ਵਲੋਂ ਕਿਸਾਨਾਂ ਲਈ ਲਿਆਂਦੇ ਗਏ ਸੇਬ-ਕੇਲੇ ਵੀ ਵਾਪਸ ਮੋੜ ਦਿੱਤੇ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।
Mohali
ਐਮ ਪੀ ਸੀ ਏ ਦਾ ਵਫਦ ਸਬ ਰਜਿਸਟ੍ਰਾਰ ਨੂੰ ਮਿਲਿਆ

ਐਸ ਏ ਐਸ ਨਗਰ, 10 ਮਾਰਚ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਇੱਕ ਵਫਦ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਮੁਹਾਲੀ ਤਹਿਸੀਲ ਵਿੱਚ ਨਵ ਨਿਯੁਕਤ ਸਬ ਰਜਿਸਟ੍ਰਾਰ ਰਿਤੂ ਕਪੂੂਰ ਨੂੰ ਮਿਲਿਆ ਅਤੇ ਉਹਨਾਂ ਨੂੰ ਮੁਹਾਲੀ ਤਹਿਸੀਲ ਵਿੱਚ ਨਿਯੁਕਤੀ ਤੇ ਸ਼ੁਭ ਇਛਾਵਾਂ ਦਿੱਤੀਆਂ। ਇਸ ਮੌਕੇ ਸz. ਧਵਨ ਨੇ ਸਬ ਰਜਿਸਟ੍ਰਾਰ ਨੂੰ ਸੰਸਥਾ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਸz. ਡੀ ਪੀ ਸਿੰਘ ਆਹਲੂਵਾਲੀਆ ਅਤੇ ਖਜਾਂਚੀ ਹਰਪ੍ਰੀਤ ਸਿੰਘ ਲਹਿਲ ਵੀ ਮੌਜੂਦ ਸਨ।
Mohali
ਖਾਲਸਾ ਕਾਲਜ ਮੁਹਾਲੀ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

ਐਸ ਏ ਐਸ ਨਗਰ, 10 ਮਾਰਚ (ਸ.ਬ.) ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਮੁਹਾਲੀ ਵਿੱਚ ਅੱਜ ਦੂਜੇ ਸਾਲਾਨਾ ਦੀਕਸ਼ਾਂਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਇਹ ਹੁਨਰ ਵਿਕਾਸ ਸਿੱਖਿਆ ਦਾ ਯੁੱਗ ਹੈ ਅਤੇ ਅਧਿਐਨ ਤੇ ਪਾਠਕ੍ਰਮ ਨੂੰ ਵਿਆਪਾਰਕ ਲੋੜਾਂ ਅਤੇ ਮੌਜੂਦਾ ਨੌਕਰੀ ਲੋੜਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਹਰ ਖੇਤਰ ਵਿੱਚ ਇਨਕਲਾਬ ਵੱਲ ਵਧ ਰਹੀ ਹੈ, ਅਤੇ ਨਵੀਆਂ ਉਦਯੋਗਿਕ ਇਕਾਈਆਂ ਨੂੰ ਨਵੇਂ ਕਿਸਮ ਦੇ ਮਨੁੱਖੀ ਸਰੋਤ ਦੀ ਲੋੜ ਪਵੇਗੀ।
ਇਸ ਤੋਂ ਪਹਿਲਾਂ, ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਕਾਲਜ ਦੀ ਪ੍ਰਗਤੀ ਰਿਪੋਰਟ ਪੜ੍ਹੀ ਅਤੇ ਅਕਾਦਮਿਕ, ਖੇਡਾਂ ਅਤੇ ਸੰਸਕ੍ਰਿਤਕ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਤੇ ਰੋਸ਼ਨੀ ਪਾਈ।
ਇਸ ਮੌਕੇ ਕੇ ਸੀ ਜੀ ਸੀ ਦੇ ਮੈਂਬਰ ਜੇ. ਐਸ. ਗਿੱਲ, ਗੁਰਦੀਪ ਸਿੰਘ ਤੂਰ, ਅਮਿਤੋਜ਼ ਸਿੰਘ ਧਾਲੀਵਾਲ, ਸਕੱਤਰ ਡੀ. ਐਸ. ਰਤੌਲ, ਡੀਨ ਬਲਵੀਰ ਕੌਰ, ਡਾ. ਮਨਿੰਦਰ ਪਾਲ ਸਿੰਘ ਡਾਇਰੈਕਟਰ, ਐਸ ਕੇ ਆਰ ਐਮ ਕਾਲਜ, ਆਰ. ਐਨ. ਜੋਸ਼ੀ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਰਾਏਕੋਟ ਕਾਲਜ ਅਤੇ ਹੋਰ ਸੀਨੀਅਰ ਅਧਿਆਪਕ ਹਾਜ਼ਰ ਸਨ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ