Connect with us

National

ਟਰੱਕ ਪਲਟਣ ਨਾਲ ਚਾਰ ਮਜ਼ਦੂਰਾਂ ਦੀ ਮੌਤ, 13 ਜ਼ਖਮੀ

Published

on

 

ਮੁੰਬਈ, 10 ਮਾਰਚ (ਸ.ਬ.) ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਅੱਜ ਤੜਕੇ ਤੇਜ਼ ਗਤੀ ਨਾਲ ਜਾ ਰਹੇ ਇਕ ਟਰੱਕ ਦੇ ਪਲਟਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਪਿਸ਼ੋਰ ਘਾਟ ਇਲਾਕੇ ਵਿੱਚ ਉਸ ਸਮੇਂ ਹੋਈ ਜਦੋਂ ਗੰਨੇ ਨਾਲ ਭਰਿਆ ਟਰੱਕ ਕਨੰੜ ਤੋਂ ਪਿਸ਼ੋਰ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਟਰੱਕ ਤੇ 17 ਮਜ਼ਦੂਰ ਸਵਾਰ ਸਨ ਅਤੇ ਪਿਸ਼ੋਰ ਘਾਟ ਤੇ ਡਰਾਈਵਰ ਨੇ ਟਰੱਕ ਤੋਂ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਉਹ ਵਾਹਨ ਪਲਟ ਗਿਆ। ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰ ਸੜਕ ਤੇ ਡਿੱਗ ਗਏ ਅਤੇ ਗੰਨੇ ਦੇ ਢੇਰ ਹੇਠਾਂ ਦਬ ਗਈ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਉੱਥੇ ਹੀ 13 ਨੂੰ ਜਿਊਂਦੇ ਬਾਹਰ ਕੱਢ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

 

Continue Reading

National

ਟਰੱਕ ਦੀ ਕਾਰ ਨਾਲ ਟੱਕਰ ਦੌਰਾਨ 8 ਵਿਅਕਤੀਆਂ ਦੀ ਮੌਤ

Published

on

By

 

 

 

ਰਾਏਪੁਰ, 10 ਮਾਰਚ (ਸ.ਬ.) ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਟਰੱਕ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਟੱਕਰ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਹਾਦਸੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਅਤੇ ਦਰਮਿਆਨੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਬੀਤੀ ਦੇਰ ਰਾਤ ਸਿੱਧੀ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਉਪਨੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ 8 ਸ਼ਰਧਾਲੂਆਂ ਦੀ ਬੇਵਕਤੀ ਅਤੇ ਦਰਦਨਾਕ ਮੌਤ ਦੀ ਇੱਕ ਬਹੁਤ ਹੀ ਦੁਖ਼ਦਾਈ ਖ਼ਬਰ ਮਿਲੀ ਹੈ। ਮ੍ਰਿਤਕਾਂ ਦੇ ਵਾਰਸਾਂ ਨਾਲ ਹਮਦਰਦੀ।

Continue Reading

National

ਹੋਲੀ ਮਨਾਉਣ ਲਈ ਘਰ ਆ ਰਹੇ 5 ਦੋਸਤਾਂ ਦੀ ਸੜਕ ਹਾਦਸੇ ਦੌਰਾਨ ਮੌਤ

Published

on

By

 

ਬਸਤੀ, 10 ਮਾਰਚ (ਸ.ਬ.) ਯੂਪੀ ਦੇ ਬਸਤੀ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਇੱਕ ਕੰਟੇਨਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਕਾਰੋਬਾਰੀ ਵੀ ਸ਼ਾਮਲ ਹਨ, ਜਦਕਿ 3 ਵਿਅਕਤੀ ਗੰਭੀਰ ਜ਼ਖ਼ਮੀ ਹਨ। ਕਾਰ ਸਵਾਰ ਹੋਲੀ ਮਨਾਉਣ ਲਈ ਗੁਜਰਾਤ ਤੋਂ ਗੋਰਖਪੁਰ ਸਥਿਤ ਆਪਣੇ ਘਰ ਆ ਰਹੇ ਸਨ। ਇਹ ਹਾਦਸਾ ਐਤਵਾਰ ਸਵੇਰੇ 7 ਵਜੇ ਨਗਰ ਥਾਣਾ ਖੇਤਰ ਵਿੱਚ ਵਾਪਰਿਆ।

ਕੰਟੇਨਰ ਨੇ ਹਾਈਵੇਅ ਤੇ ਅਚਾਨਕ ਲੇਨ ਬਦਲ ਦਿੱਤੀ। ਡਿਵਾਈਡਰ ਨਾ ਹੋਣ ਕਾਰਨ ਸਾਹਮਣੇ ਤੋਂ ਆ ਰਹੀ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿੱਚ ਸਵਾਰ 8 ਵਿੱਚੋਂ 5 ਦੀ ਮੌਕੇ ਤੇ ਹੀ ਮੌਤ ਹੋ ਗਈ। ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਲਾਸ਼ਾਂ ਸੀਟਾਂ ਤੇ ਚਿਪਕ ਗਈਆਂ।

ਆਸਪਾਸ ਦੇ ਲੋਕ ਮੌਕੇ ਤੇ ਪਹੁੰਚ ਗਏ। ਜ਼ਖ਼ਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਪਲਟ ਜਾਣ ਕਾਰਨ ਉਨ੍ਹਾਂ ਨੂੰ ਬਾਹਰ ਨਹੀਂ ਕੱਢ ਸਕਿਆ। ਮੌਕੇ ਤੇ ਪਹੁੰਚੀ ਪੁਲੀਸ ਨੇ ਕਿਸੇ ਤਰ੍ਹਾਂ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

Continue Reading

National

ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤੀ

Published

on

By

 

ਨਵੀਂ ਦਿੱਲੀ, 10 ਮਾਰਚ (ਸ.ਬ.) ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਬੰਬ ਦੀ ਧਮਕੀ ਮਿਲਣ ਮਗਰੋਂ ਅੱਜ ਸਵੇਰੇ ਮੁੰਬਈ ਪਰਤ ਆਈ ਹੈ। ਜਹਾਜ਼ ਵਿਚ 320 ਤੋਂ ਵੱਧ ਵਿਅਕਤੀ ਸਵਾਰ ਸਨ। ਉਡਾਣ ਦੇ ਮੁੰਬਈ ਹਵਾਈ ਅੱਡੇ ਤੇ ਸੁਰੱਖਿਅਤ ਉਤਰਨ ਮਗਰੋਂ ਸੁਰੱਖਿਆ ਏਜੰਸੀਆਂ ਵੱਲੋਂ ਨੇਮਾਂ ਮੁਤਾਬਕ ਜਹਾਜ਼ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਏਅਰ ਇੰਡੀਆ ਨੇ ਇਕ ਬਿਆਨ ਵਿਚ ਕਿਹਾ, ਏਅਰ ਇੰਡੀਆ ਦੀ ਮੁੰਬਈ ਤੋਂ ਨਿਊ ਯਾਰਕ ਜਾ ਰਹੀ ਉਡਾਣ ਏਆਈ119 ਜਦੋਂ ਹਵਾ ਵਿਚ ਸੀ ਤਾਂ ਸੰਭਾਵੀ ਸੁਰੱਖਿਆ ਖ਼ਤਰੇ ਬਾਰੇ ਪਤਾ ਲੱਗਾ।

ਲੋੜੀਂਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਹਾਜ਼ ਤੇ ਸਵਾਰ ਯਾਤਰੀਆਂ ਤੇ ਹੋਰ ਅਮਲੇ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਇੰਡੀਆ ਦੀ ਉਡਾਣ ਮੁੰਬਈ ਪਰਤ ਆਈ ਹੈ।

ਸੂਤਰਾਂ ਨੇ ਕਿਹਾ ਕਿ ਬੰਬ ਦੀ ਧਮਕੀ ਮਿਲੀ ਸੀ ਤੇ ਜਹਾਜ਼ ਦੇ ਇਕ ਪਖਾਨੇ ਵਿੱਚੋਂ ਇਕ ਨੋਟ ਵੀ ਮਿਲਿਆ ਸੀ। ਸੂਤਰਾਂ ਵਿਚੋਂ ਇਕ ਨੇ ਕਿਹਾ ਕਿ ਜਹਾਜ਼ ਤੇ 322 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚ 19 ਅਮਲੇ ਦੇ ਮੈਂਬਰ ਸਨ।

ਏਅਰਲਾਈਨ ਮੁਤਾਬਕ ਜਹਾਜ਼ ਸਥਾਨਕ ਸਮੇਂ ਮੁਤਾਬਕ 10:25 ਵਜੇ ਮੁੰਬਈ ਵਿਚ ਸੁਰੱਖਿਅਤ ਉਤਰ ਗਿਆ। ਜਹਾਜ਼ ਹੁਣ 11 ਮਾਰਚ ਨੂੰ ਸਵੇਰੇ ਪੰਜ ਵਜੇ ਉਡਾਣ ਭਰੇਗਾ। ਸਾਰੇ ਯਾਤਰੀਆਂ ਨੂੰ ਹੋਟਲ ਵਿਚ ਠਹਿਰ, ਭੋਜਨ ਤੋ ਹੋਰ ਸਹਾਇਤਾ ਦੀ ਪੇਸ਼ਕਸ਼ ਕੀਤੀ ਗਈ ਹੈ।

Continue Reading

Latest News

Trending